
ਦਲਵੀਰ ਗੋਲਡੀ ਨੇ ਵੀ ਚੁੱਕ ਲਿਆ ਝਾੜੂ
ਚੰਡੀਗੜ੍ਹ, 1 ਮਈ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੰਗਰੂਰ ਵਿੱਚ ਕਾਂਗਰਸ ਅਤੇ ਸੁਖਪਾਲ ਸਿੰਘ ਖਹਿਰਾ ਨੂੰ ਬਹੁਤ ਵੱਡਾ ਝਟਕਾ ਦਿੱਤਾ ਹੈ। ਆਪ ਆਗਾਮੀ ਲੋਕ ਸਭਾ ਚੋਣਾਂ ਵਿੱਚ ਇਹ ਸੀਟ ਜਿੱਤਣ ਦੇ ਇੱਕ ਹੋਰ ਕਦਮ ਨੇੜੇ ਪਹੁੰਚ ਗਈ ਹੈ। ਬੁੱਧਵਾਰ ਨੂੰ ਸੰਗਰੂਰ ਤੋਂ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਕੱਦਾਵਰ ਆਗੂ ਦਲਵੀਰ ਸਿੰਘ ਗੋਲਡੀ ਆਪਣੇ ਪੂਰੇ ਪਰਿਵਾਰ ਅਤੇ ਸੈਂਕੜੇ ਸਾਥੀਆਂ ਸਮੇਤ 'ਆਪ' ਪੰਜਾਬ ਦੇ ਪ੍ਰਧਾਨ ਅਤੇ ਸੀ.ਐਮ.ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਅਤੇ 'ਆਪ' ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਹੇਅਰ ਦੀ ਮੌਜੂਦਗੀ 'ਚ 'ਆਪ' 'ਚ ਸ਼ਾਮਲ ਹੋਗਏ।
ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਲਈ ਖਾਸ ਦਿਨ ਹੈ ਕਿਉਂਕਿ ਦਲਵੀਰ ਸਿੰਘ ਗੋਲਡੀ ਇੱਕ ਨੌਜਵਾਨ, ਜੋਸ਼ੀਲੇ ਅਤੇ ਮਿਹਨਤੀ ਆਗੂ ਹਨ ਜੋ ਅੱਜ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਭਗਵੰਤ ਮਾਨ ਨੇ ਗੋਲਡੀ ਦਾ 'ਆਪ' 'ਚ ਸਵਾਗਤ ਕੀਤਾ ਅਤੇ ਰਸਮੀ ਤੌਰ 'ਤੇ ਉਨ੍ਹਾਂ ਨੂੰ 'ਆਪ' ਦਾ ਸਿਰੋਪਾ ਪਾ ਕੇ ਪਾਰਟੀ 'ਚ ਸ਼ਾਮਲ ਕੀਤਾ। ਸੀਅਐਮ ਮਾਨ ਨੇ ਧੂਰੀ ਤੋਂ 2022 ਦੀਆਂ ਵਿਧਾਨ...