ਪਹਿਲੇ ਫੇਜ਼ ਦੀ ਸਫਲਤਾ ਤੋਂ ਬਾਅਦ ਲਰਨ ਐਂਡ ਗ੍ਰੋਅ ਪ੍ਰੋਗਰਾਮ ਦੇ ਦੂਜੇ ਫੇਜ ਦੀ ਹੋਈ ਸ਼ੁਰੂਆਤ
ਫਾਜ਼ਿਲਕਾ, 9 ਜੁਲਾਈ
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸ਼ੁਰੂ ਕੀਤੇ ਨਿਵੇਕਲੇ ਲਰਨ ਐਂਡ ਗ੍ਰੋਅ ( ਸਿਖੋ ਤੇ ਵਧੋ ) ਪ੍ਰੋਗਰਾਮ ਦੇ ਪਹਿਲੇ ਫੇਜ਼ ਦੀ ਸਫਲਤਾ ਤੋਂ ਬਾਅਦ ਸਿਖੋਂ ਤੇ ਵਧੋ ਪ੍ਰੋਗਰਾਮ ਦੇ ਦੂਜੇ ਫੇਜ਼ ਦੀ ਸ਼ੁਰੂਆਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ (ਲੜਕੇ) ਫਾਜ਼ਿਲਕਾ ਤੋਂ ਕੀਤੀ ਗਈ। ਇਸ ਪ੍ਰੋਗਰਾਮ ਅਧੀਨ ਵਿਦਿਆਰਥੀਆਂ ਨੂੰ ਦਸਵੀ ਜਮਾਤ ਤੋਂ ਬਾਅਦ ਹੀ ਆਪਣੇ ਟੀਚੇ ਨੂੰ ਨਿਰਧਾਰਤ ਕਰਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜ਼ੋ ਭਵਿੱਖ ਵਿਚ ਚੰਗੇ ਮੁਕਾਮਾਂ ਤੇ ਪਹੁੰਚਿਆ ਜਾ ਸਕੇ।
ਲਰਨ ਐਂਡ ਗ੍ਰੋਅ ਪ੍ਰੋਗਰਾਮ ਦੇ ਦੂਜੇ ਫੇਜ਼ ਦੀ ਸ਼ੁਰੂਆਤ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਸਮਾਜ ਸੇਵੀ ਤੇ ਉਦਮੀ ਸ੍ਰੀ ਵਿਕਰਮ ਆਦਿਤਿਆ ਆਹੁਜਾ ਨੇ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਮੌਕਿਆਂ ਦੀ ਕਮੀ ਨਹੀਂ ਹੈ, ਬਸ ਲੋੜ ਹੈ ਸਾਨੂੰ ਆਪਣੇ ਹੁਨਰ ਨੂੰ ਪਹਿਚਾਨਣ ਦੀ ਤੇ ਨਿਖਾਰਨ ਦੀ। ਉਨ੍ਹਾਂ ਨੇ ਕਿਹਾ ਕਿ ਬੱਚਿਆਂ ਨੂੰ ਆਪਣੀ ਰੂਚੀ ਦੇ ਅਨੁਸਾਰ ਹੀ ਦਸਵੀਂ ਤੋਂ ਬਾਅਦ ਵ...