ਫਾਜ਼ਿਲਕਾ ਜ਼ਿਲ੍ਹਾ ਪੁਲਿਸ ਦਾ ਮਿਸ਼ਨ ਨਿਸਚੈ ਨਸ਼ਿਆਂ ਖਿਲਾਫ ਜਨ ਜਾਗਰੂਕਤਾ ਅਤੇ ਪੁਲਿਸ-ਪਬਲਿਕ ਸਾਂਝ ਦੀ ਮਿਸਾਲ ਬਣਨ ਲੱਗਿਆ
ਫਾਜ਼ਿਲਕਾ, 5 ਜੁਲਾਈ
ਨਸ਼ਿਆਂ ਵਿਰੁੱਧ ਲੜਾਈ ਨੂੰ ਤੇਜ਼ ਕਰਨ ਅਤੇ ਪੇਂਡੂ ਭਾਈਚਾਰਿਆਂ ਨਾਲ ਨੇੜਲੇ ਸਬੰਧਾਂ ਨੂੰ ਵਧਾਉਣ ਲਈ, ਫਾਜ਼ਿਲਕਾ ਜ਼ਿਲ੍ਹਾ ਪੁਲਿਸ ਵੱਲੋਂ 26 ਜੂਨ ਨੂੰ ਸ਼ੁਰੂ ਕੀਤਾ ਮਿਸ਼ਨ ਨਿਸ਼ਚੈ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਦੇ ਖ਼ਤਰਿਆਂ ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਲੋਕਾਂ ਅਤੇ ਪੁਲਿਸ ਦੀ ਨੇੜਤਾ ਕਾਇਮ ਕਰਨ ਵਿਚ ਕਾਰਗਾਰ ਸਿੱਧ ਹੋ ਰਿਹਾ ਹੈ।
ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਾਜ਼ਿਲਕਾ ਦੀ ਅਗਵਾਈ ਹੇਠ, ਮਿਸ਼ਨ ਨਿਸ਼ਚੈ ਫਾਜ਼ਿਲਕਾ ਪੁਲਿਸ ਇੱਕ ਸਰਗਰਮ ਪਹਿਲਕਦਮੀ ਹੈ, ਜੋ ਪਿੰਡ ਵਾਸੀਆਂ ਨਾਲ ਜੁੜਨ ਦੀ ਕੋਸ਼ਿਸ਼ ਕਰਦੀ ਹੈ, ਖਾਸ ਤੌਰ 'ਤੇ ਵਿਲੇਜ ਡਿਫੈਂਸ ਕਮੇਟੀਆਂ (ਵੀਡੀਸੀ) ਰਾਹੀਂ। ਸੀਨੀਅਰ ਪੁਲਿਸ ਅਧਿਕਾਰੀ ਵੀਡੀਸੀ ਮੈਂਬਰਾਂ ਨਾਲ ਮੀਟਿੰਗਾਂ ਕਰਨ ਲਈ ਪਿੰਡਾਂ ਦਾ ਦੌਰਾ ਕਰ ਰਹੇ ਹਨ, ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦੇ ਹਨ ਅਤੇ ਨਸ਼ਾ ਵਿਰੋਧੀ ਲਹਿਰ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਦੇ ਹਨ।
ਅੱਜ ਤੱਕ, ਅੰਤਰਰਾ...








