ਖੇਤੀਬਾੜੀ ਵਿਭਾਗ ਵੱਲੋਂ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਆਯੋਜਿਤ
ਬਠਿੰਡਾ, 9 ਜੁਲਾਈ : ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਦੀ ਰਹਿਨੁਮਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀਆਂ ਫ਼ਸਲਾਂ ਸਬੰਧੀ ਲਗਾਏ ਜਾ ਰਹੇ ਕਿਸਾਨ ਜਾਗਰੂਕਤਾ ਕੈਂਪਾਂ ਦੀ ਲੜੀ ਤਹਿਤ ਪਿੰਡ ਜੀਦਾ ਵਿਖੇ ਬਲਾਕ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਬਲਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕੈਂਪ ਲਗਾਇਆ ਗਿਆ।
ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਡਾ. ਅਮਨਦੀਪ ਕੌਰ ਨੇ ਨਰਮੇ ਦੀ ਫ਼ਸਲ ਵਿੱਚ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਨਿਸ਼ਾਨੀਆਂ ਅਤੇ ਰੋਕਥਾਮ ਸਬੰਧੀ ਵਿਸਥਾਰ ਪੂਰਵਕ ਕਿਸਾਨਾਂ ਨੂੰ ਦੱਸਿਆ ਗਿਆ। ਉਨ੍ਹਾਂ ਦੱਸਿਆ ਕਿ ਨਰਮੇ ਦੀ ਫ਼ਸਲ ਵਿੱਚ ਫੁੱਲ ਡੋਡੀ ਸ਼ੁਰੂ ਹੋਣ ਤੇ 13.0.45 ਦੀ ਸਪਰੇਅ ਚਾਰ ਵਾਰ ਹਫਤੇ-ਹਫਤੇ ਦੇ ਵਕਫੇ ਤੇ ਕਰਨ ਨਾਲ ਝਾੜ ਵਿੱਚ ਵਾਧਾ ਹੁੰਦਾ ਹੈ ਤੇ ਫੁੱਲ ਡੋਡੀ ਡਿੱਗਣ ਦੀ ਸਮੱਸਿਆ ਵੀ ਘੱਟ ਆਉਂਦੀ ਹੈ।
ਖੇਤੀਬਾੜੀ ਵਿਕਾਸ ਅਫਸਰ ਡਾ. ਹਰਦੀਪ ਸਿੰਘ ਨੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਵਿਸਥਾਰ ਨਾਲ ਦੱਸਿਆ ਤਾਂ ਜੋ ਧਰਤੀ ਦੇ ਡੂੰਘੇ ਹੋ ਰਹੇ ਪਾਣੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਵੱਲੋਂ ਵਾਧੂ ਖੇਤੀ ਖਰਚੇ ਘਟਾਉਣ, ਜ਼ਹਿਰਾਂ ਦੀ ਘੱਟ ਵਰਤੋ ਕਰਨ, ਫ...