ਸਿਹਤ ਵਿਭਾਗ ਵੱਲੋਂ ਸਬ ਸੈਂਟਰ ਚੱਕ ਬੰਨ ਵਾਲਾ ਵਿਖੇ ਡੇਂਗੂ ਦੇ ਲੱਛਣਾ ਅਤੇ ਬਚਾਅ ਸਬੰਧੀ ਲਗਾਇਆ ਕੈਂਪ
ਫਾਜ਼ਿਲਕਾ, 5 ਜੁਲਾਈ
ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾਕਟਰ ਸੁਨੀਤਾ ਕੰਬੋਜ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਚੱਕ ਬੰਨ ਵਾਲਾ ਵਿਖੇ ਡੇਂਗੂ ਕੈਂਪ ਲਗਾਇਆ ਗਿਆ।
ਇਸ ਮੌਕੇ ਐਸ ਆਈ ਕੰਵਲਜੀਤ ਸਿੰਘ ਬਰਾੜ ਨੇ ਇਕੱਠ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਲੋਕਾਂ ਨੂੰ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਜਾਗਰੂਕ ਕੀਤਾ ਗਿਆ। ਇਹ ਮੱਛਰ ਖੜੇ ਸਾਫ ਪਾਣੀ ਵਿੱਚ, ਫਰਿੱਜ਼ ਦੀ ਟਰੇਅ, ਕੂਲਰ, ਪਾਣੀ ਦੀ ਟੈਂਕੀਆ, ਗਮਲਿਆਂ ਵਿੱਚ ਅਤੇ ਪੰਛੀਆਂ ਦੇ ਪੋਟ ਵਿਚ ਪੈਦਾ ਹੁੰਦਾ ਹੈ। ਇਹ ਬੁਖਾਰ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਸਵੇਰੇ ਅਤੇ ਸ਼ਾਮ ਨੂੰ ਕੱਟਦਾ ਹੈ।
ਡੇਂਗੂ ਬੁਖਾਰ ਦੇ ਲਛੱਣ ਤੇਜ ਬੁਖਾਰ, ਸਿਰ ਦਰਦ, ਘਬਰਾਹਟ ਉਲਟੀਆਂ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਪਲੇਟਲੈੱਟ ਸੈੱਲ ਘੱਟ ਜਾਣਾ, ਕਮਜ਼ੋਰੀ,...








