2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ 8 ਜੁਲਾਈ, 2024 :ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ਼ ਥਾਣਾ ਡਿਵੀਜ਼ਨ ਨੰ. 5 ਲੁਧਿਆਣਾ ਸਿਟੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਨੂੰ 2,70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਏ.ਐਸ.ਆਈ. ਨੇ ਉਸਦੇ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਹੋਣ ਤੋਂ ਬਾਅਦ ਬਿਊਰੋ ਅੱਗੇ ਆਤਮ ਸਮਰਪਣ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਲੁਧਿਆਣਾ ਦੇ ਬੱਸ ਸਟੈਂਡ ਨੇੜੇ ਜਵਾਹਰ ਨਗਰ ਕੈਂਪ ਸਥਿਤ ਹੋਟਲ ਤਾਜ ਦੇ ਮਾਲਕ ਕਮਲਜੀਤ ਆਹੂਜਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਉਕਤ ਪੁਲਿਸ ਮੁਲਾਜ਼ਮ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਉਸਦੇ ਪਰਿਵਾਰਕ ਮੈਂਬਰਾਂ ਵਿਰੁੱਧ ਡਵੀਜ਼ਨ ਨੰਬਰ 5 ਥਾਣੇ ਵਿੱਚ ਦਰਜ ਇੱਕ ਕੇਸ ਵਿੱਚ ਆਈ.ਪੀ.ਸੀ. ਦੀ ਧਾਰਾ 307, 379-ਬੀ ਜੋੜਨ ਦੀਆਂ ਧਮਕੀਆਂ ਦੇ ਕੇ ਉਸ ਤੋਂ ...