ਸੇਵਾ ਕੇਂਦਰਾਂ ਵਿਚ ਜਨਵਰੀ 2024 ਤੋਂ ਜੂਨ 2024 ਤੱਕ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 65295 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ – ਧੀਮਾਨ
ਫ਼ਿਰੋਜ਼ਪੁਰ, 4 ਜੁਲਾਈ 2024.
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ ਜ਼ਿਲ੍ਹੇ ਦੇ 26 ਪੇਂਡੂ ਅਤੇ ਸ਼ਹਿਰੀ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 425 ਕਿਸਮ ਦੀਆਂ ਸੇਵਾਵਾਂ ਮਿੱਥੇ ਸਮੇਂ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਦਿੱਤੀ।
ਡਿਪਟੀ ਕਮਿਸ਼ਨਰ ਸ੍ਰੀ ਧੀਮਾਨ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸ਼ਹਿਰੀ ਖੇਤਰਾਂ ਵਿੱਚ ਆਉਂਦੇ 9 ਸੇਵਾ ਕੇਂਦਰਾਂ ਅਤੇ ਪਿੰਡਾਂ ਦੇ 17 ਸੇਵਾ ਕੇਂਦਰਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਜਨਵਰੀ 2024 ਤੋਂ ਜੂਨ 2024 ਤੱਕ ਕੁੱਲ 70056 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਵਿਚੋਂ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 65295 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਜਿਨ੍ਹਾਂ ਵਿੱਚੋਂ ...








