
ਪੰਜਾਬ ਦੇ ਲੋਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹਈਆ ਕਰਵਾਉਣ ਦੇ ਯਤਨ
ਚੰਡੀਗੜ੍ਹ : ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰਮੁੱਖ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਕੀਤੀ।
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਐਸ. ਅਵਹਾੜ ਨੇ ਸਰੋਤਾਂ ਨੂੰ ਜ਼ਮੀਨੀ ਪਾਣੀ ਦੀ ਥਾਂ ਸਤਹੀ ਪਾਣੀ ਵਿੱਚ ਤਬਦੀਲੀ ਲਈ ਵਿਭਾਗ ਵੱਲੋਂ 2174.41 ਕਰੋੜ ਰੁਪਏ ਦੀ ਲਾਗਤ ਨਾਲ ਚਲਾਈਆਂ ਜਾ ਰਹੀਆਂ 15 ਵਿਆਪਕ ਸਰਫੇਸ ਵਾਟਰ ਸਪਲਾਈ ਸਕੀਮਾਂ ਦੀ ਪ੍ਰਗਤੀ ਸਬੰਧੀ ਜਾਣਕਾਰੀ ਦਿੱਤੀ, ਜਿਸ ਵਿੱਚ 1721 ਪਿੰਡਾਂ ਨੂੰ ਕਵਰ ਕੀਤਾ ਗਿਆ ਹੈ। ਮੰਤਰੀ ਨੇ ਇਨ੍ਹਾਂ ਵਿਆਪਕ ਸਤਹੀ ਜਲ ਸਪਲਾਈ ਸਕੀਮਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਤਾਂ ਜੋ ਇਨ੍ਹਾਂ ਸਤਹੀ ਜਲ ਪ੍ਰਾਜੈਕਟਾਂ ਅਧੀਨ ਆਉਂਦੇ ਸਾਰੇ ਵਸਨੀਕਾਂ ਨੂੰ ਸਮੇਂ ਸਿਰ ਪੀਣ ਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ।
ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ਼-2 ਅਧੀਨ ਪਿੰਡਾਂ ਦੀ ਕਾਇਆ ਕਲਪ ਕਰਨ ਦੇ ਟੀਚੇ ਨੂੰ ਪ੍ਰਾਪਤ ਕਰਨ ਵੱਲ ...