
ਆਨਲਾਈਨ ਜਾਬ ਫਰਾਡ ਰੈਕੇਟ: ਆਸਾਮ ਤੋਂ ਚਾਰ ਸਾਈਬਰ ਧੋਖੇਬਾਜ਼ਾਂ ਨੂੰ ਕੀਤਾ ਗ੍ਰਿਫਤਾਰ
ਚੰਡੀਗੜ੍ਹ, 22 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਅਸਾਮ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਚਾਰ ਸਾਈਬਰ ਅਪਰਾਧੀਆਂ ਨੂੰ ਗ੍ਰਿਫਤਾਰ ਕਰਕੇ ਇੱਕ ਅੰਤਰਰਾਸ਼ਟਰੀ ਆਨਲਾਈਨ ਜੌਬ ਫਰਾਡ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।
ਇਹ ਗਿਰੋਹ ਦੇ ‘ਟੈਲੀਗ੍ਰਾਮ ’ ਮੋਬਾਈਲ ਐਪ ਦੇ ਗਰੁੱਪਾਂ ਦੀ ਵਰਤੋਂ ਕਰਕੇ “ਵਰਕ ਫਰਾਮ ਹੋਮ ’’ਦੀਆਂ ਨੌਕਰੀਆਂ ਦੀ ਪੇਸ਼ਕਸ਼ ਕਰਕੇ ਭੋਲੇ-ਭਾਲੇ ਵਿਅਕਤੀਆਂ ਨੂੰ ਆਪਣੇ ਜਾਲ ਵਿੱਚ ਫਸਾਉਂਦਾ ਸੀ।
”ਡੀਜੀਪੀ ਨੇ ਦੱਸਿਆ ਕਿ ਇਸ ਗਿਰੋਹ ਦੇ ਮੈਂਬਰ ਭਰੋਸਾ ਹਾਸਲ ਕਰਨ ਲਈ ਪਹਿਲਾਂ ਪੀੜਤਾਂ ਨੂੰ ਛੋਟੇ-ਮੋਟੇ ਕੰਮ ਕਰਨ ਬਦਲੇ ਥੋੜ੍ਹੀ ਜਿਹੀ ਰਕਮ ਅਦਾ ਕਰਦੇ ਸਨ। ਬਾਅਦ ਵਿੱਚ, ਪੀੜਤ ਨੂੰ ਵੱਡੀ ਰਕਮ ਵਾਪਸ ਕਰਨ ਦਾ ਲਾਲਚ ਦੇ ਕੇ ਵੱਖ-ਵੱਖ ਬਹਾਨਿਆਂ ਨਾਲ ਪੈਸੇ ਠੱਗਦੇ ਸਨ । ਉਨ੍ਹਾਂ ਕਿਹਾ...