ਮਿਸ਼ਨ ਨਿਸ਼ਚੈ ਦੇ ਤਹਿਤ ਪਿੰਡ ਖਿਓਵਾਲੀ ਢਾਬ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨਾਲ ਲਾਈ ਸੱਥ
ਫਾਜ਼ਿਲਕਾ 7 ਜੁਲਾਈ
ਫਾਜ਼ਿਲਕਾ ਜ਼ਿਲ੍ਹੇ ਵਿੱਚੋਂ ਨਸ਼ਿਆਂ ਦਾ ਸਮੂਲ ਨਾਸ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੇ ਮਿਸ਼ਨ ਨਿਸ਼ਚੇ ਤਹਿਤ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਅੱਜ ਪਿੰਡ ਖਿਓਵਾਲੀ ਢਾਬ ਵਿੱਚ ਪਿੰਡ ਵਾਸੀਆਂ ਦੇ ਨਾਲ ਸੱਥ ਸਥਾਈ ਲਗਾਈ ਗਈ। ਇਸ ਮੌਕੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ, ਐਸ.ਐਸ.ਪੀ ਡਾ. ਪ੍ਰਗਿਆ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀ ਨੇ ਪਿੰਡ ਵਾਸੀਆਂ ਨਾਲ ਸੱਥ ਵਿੱਚ ਬੈਠ ਕੇ ਨਸ਼ਿਆਂ ਦੇ ਖਿਲਾਫ ਇੱਕ ਸਾਂਝੇ ਅਭਿਆਨ ਦੀ ਰੂਪ ਰੇਖਾ ਤਿਆਰ ਕੀਤੀ। ਇਸ ਮੌਕੇ ਬੋਲਦਿਆਂ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮਿਸ਼ਨ ਨਿਸ਼ਚੇ ਦਾ ਉਦੇਸ਼ ਸਮੂਹਿਕ ਕੋਸ਼ਿਸ਼ਾਂ ਨਾਲ ਨਸ਼ੇ ਨੂੰ ਮੁਕੰਮਲ ਤੌਰ ਤੇ ਖਤਮ ਕਰਨਾ ਹੈ। ਉਹਨਾਂ ਨੇ ਕਿਹਾ ਕਿ ਲੋਕ ਪੁਲਿਸ ਨਾਲ ਸੂਚਨਾ ਸਾਂਝੀ ਕਰਨ ਪੁਲਿਸ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖਦੇ ਹੋਏ ਅਜਿਹੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰੇਗੀ। ਐਸ.ਐਸ.ਪੀ ਡਾ ਪ੍ਰਗਿਆ ਜੈਨ ਨੇ ਇਸ ਮੌਕੇ ਕਿਹਾ ਕਿ ਪੁਲਿਸ ਵੱਲੋਂ ਹੁਣ ਜਿੱਥੇ ਨਸ਼ਾ ਵੇਚਣ ਵਾਲੇ ਪਕੜੇ ਜਾ ਰਹੇ ਹਨ ਉੱਥੇ ਨਸ਼ੇ ਤਸਕਰਾਂ...