ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ
ਅਬੋਹਰ/ਫਾਜ਼ਿਲਕਾ 2 ਜੁਲਾਈ 2024……
ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਪਿੰਡ ਅਮਰਪੁਰਾ ਵਿਖੇ ਇੰਟਰਲੋਕ ਗਲੀ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਪਿੰਡ ਦੇ ਲੋਕਾਂ ਨਾਲ ਜਨ ਸੁਣਵਾਈ ਕੀਤੀ ਅਤੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਮੌਕੇ ਤੇ ਜ਼ਿਆਦਾਤਰ ਮੁਸਕਲਾਂ ਦਾ ਮੌਕੇ ਤੇ ਹੱਲ ਕੀਤੀਆਂ। ਉਨ੍ਹਾਂ ਪਿੰਡ ਵਾਸੀਆਂ ਨੂੰ ਦਿਵਾਇਆ ਕਿ ਉਨ੍ਹਾਂ ਦੇ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।
ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਦੇ ਨਾਲ-ਨਾਲ ਸਹਿਰਾਂ ਅਤੇ ਪਿੰਡਾਂ ਦੇ ਵਿਕਾਸ ਕਰਨ ਵਿਚ ਵਿਸ਼ੇਸ਼ ਤਵਜੋਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪ੍...








