Friday, November 6Malwa News
Shadow

Author: admin

ਵਿਧਾਇਕ ਰਣਬੀਰ ਭੁੱਲਰ ਨੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਦੌਰਾ ਕੀਤਾ

Punjab News
ਫ਼ਿਰੋਜ਼ਪੁਰ, 06 ਜੁਲਾਈ 2024: ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਅੱਜ ਬਾਰਿਸ਼ ਦੋਰਾਨ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ /ਕਰਮਚਾਰੀਆਂ ਨੂੰ ਆਦੇਸ਼ ਦਿੱਤੇ ਕਿ ਸੁਨਿਸ਼ਚਤ ਕੀਤਾ ਜਾਵੇ ਕਿ ਪਲਾਂਟ ਚਾਲੂ ਹਾਲਤ ਵਿਚ ਰਹੇ ਤਾਂ ਜੋ ਮਾਨਸੂਨ ਸੀਜਨ ਦੌਰਾਨ ਭਾਰੀ ਮੀਂਹ ਕਾਰਨ ਸ਼ਹਿਰ ਵਿੱਚ ਕੀਤੇ ਵੀ ਪਾਣੀ ਖੜ੍ਹਣ ਅਤੇ ਸੀਵਰੇਜ ਬਲਾਕ ਹੋਣ ਦੀ ਸਮੱਸਿਆ ਨਾ ਆਵੇ। ਇਸ ਮੌਕੇ ਉਨ੍ਹਾਂ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੀਵਰੇਜ ਟ੍ਰੀਟਮੈਂਟ ਪਲਾਂਟ ਦੀ ਨਿਰੰਤਰ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਕਿ ਪਲਾਂਟ ਲਗਾਤਾਰ ਚਾਲੂ ਰਹੇ ਅਤੇ ਭਾਰੀ ਮੀਂਹ ਦੌਰਾਨ ਸ਼ਹਿਰ ਵਿੱਚ ਪਾਣੀ ਖੜ੍ਹੇ ਹੋਣ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।  ਇਸ ਮੌਕੇ ਜਸਬੀਰ ਜੋਸਨ, ਮਨੀਸ਼ ਗੁਪਤਾ, ਹਿਮਾਂਸ਼ੂ ਠੱਕਰ ਅਤੇ ਗੁਰਭੇਜ ਸਿੰਘ ਵੀ ਹਾਜ਼ਰ ਸਨ। ...

ਪੰਜਾਬ ਸਰਕਾਰ ਨੂੰ ਜੂਨ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਰਿਕਾਰਡ 42 ਫੀਸਦੀ ਵਾਧਾ: ਜਿੰਪਾ

Punjab News
ਚੰਡੀਗੜ੍ਹ, 6 ਜੁਲਾਈ:     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਇਕ ਹੋਰ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਜੂਨ 2024 ਦੌਰਾਨ ਰਿਕਾਰਡ 42 ਫੀਸਦੀ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਸਾਫ-ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।     ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਜੂਨ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 452.96 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਸਾਲ 2023 ਦੇ ਜੂਨ ਮਹੀਨੇ ਨਾਲੋਂ 42 ਫੀਸਦੀ ਜ਼ਿਆਦਾ ਹੈ। ਜੂਨ 2024 ਵਿਚ ਇਹ ਆਮਦਨ 319.33 ਕਰੋੜ ਰੁਪਏ ਸੀ।     ਜਿੰਪਾ ਨੇ ਦੱਸਿਆ ਕਿ ਮਈ 2024 ਵਿਚ ਵੀ 526.36 ਕਰੋੜ ਰੁਪਏ ਸਰਕਾਰੀ ਖਜ...

ਪੰਜਾਬ ਸਰਕਾਰ ਨੇ ਪਹਿਲੀ ਵਾਰ ਵਿਸ਼ਵ ਜ਼ੂਨੋਸਿਸ ਦਿਵਸ ਮੌਕੇ ਕਰਵਾਇਆ ਗਿਆ ਰਾਜ ਪੱਧਰੀ ਸਮਾਗਮ

Punjab News
 ਮੁਕਤਸਰ ਸਾਹਿਬ, 6 ਜੁਲਾਈਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪਹਿਲੀ ਵਾਰ ਸੂਬੇ ਵਿਚ ਵਿਸਵ ਜ਼ੂਨੋਸਿਸ ਦਿਵਸ ਰਾਜ ਪੱਧਰ ਤੇ ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਇੱਥੇ ਮਨਾਇਆ ਗਿਆ।ਇਸ ਮੌਕੇ ਬੋਲਦਿਆਂ ਪਸ਼ੂ ਪਾਲਣ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਸਮਾਗਮ ਨੂੰ ਰਾਜ ਪੱਧਰ ਤੇ ਮਨਾਉਣ ਦਾ ਉਦੇਸ਼ ਹੈ ਕਿ ਲੋਕਾਂ ਵਿਚ ਅਤੇ ਖਾਸ ਕਰਕੇ ਪਸ਼ੂ ਪਾਲਕਾਂ ਵਿਚ ਜਾਨਵਰਾਂ ਤੋਂ ਮਨੁੱਖ ਨੂੰ ਅਤੇ ਮਨੁੱਖ ਤੋਂ ਜਾਨਵਰਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਇਸੇ ਲੜੀ ਵਿਚ ਵਿਭਾਗ ਨੇ ਸਿੱਖਿਆ ਵਿਭਾਗ ਨਾਲ ਤਾਲਮੇਲ ਕਰਕੇ ਵਿਦਿਆਰਥੀਆਂ ਤੱਕ ਇਹ ਜਾਣਕਾਰੀ ਪੁੱਜਦੀ ਕਰਨ ਲਈ ਸਕੂਲਾਂ ਵਿਚ ਵੀ ਇਸ ਤਰਾਂ ਦੇ ਜਾਗਰੂਕਤਾ ਭਾਸ਼ਣ ਦੇਣ ਦੀ ਵਿਵਸਥਾ ਕੀਤੀ ਹੈ। ਇਹ ਸਮਾਗਮ ਡੀਏਵੀ ਪਬਲਿਕ ਸਕੂਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਗਿਆ। ਉਹਨਾਂ ਕਿਹਾ ਕਿ ਇਹ ਦਿਹਾੜਾ ਹਰ ਸਾਲ ਵੱਖ ਵੱਖ ਥਾਵਾਂ ਤੇ ਮਨਾਇਆ ਜਾਵੇਗਾ।ਸ: ਖੁੱਡੀਆਂ ਨੇ ਕਿਹਾ ਕਿ ਇਸ ਸਮੇਂ ਜਦ ਖੇਤਾਂ ਦੇ ਅਕਾਰ ਲਗਾਤਾਰ ਘੱਟ ਰਹੇ ਹਨ ਅਤੇ...

ਸਪੀਕਰ ਸੰਧਵਾਂ ਨੇ ਯੂ.ਕੇ. ਦੀਆਂ ਆਮ ਚੋਣਾਂ ਵਿੱਚ ਜਿੱਤ ਦਰਜ ਕਰਨ ਵਾਲੇ 10 ਪੰਜਾਬੀਆਂ ਨੂੰ ਦਿੱਤੀ ਵਧਾਈ

Punjab News
ਚੰਡੀਗੜ੍ਹ, 6 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇੰਗਲੈਂਡ ਦੀਆਂ ਆਮ ਚੋਣਾਂ ਵਿੱਚ ਜਿੱਤ ਦਰਜ ਕਰਨ ਵਾਲੇ 10 ਪੰਜਾਬੀਆਂ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਇਸ ਜਿੱਤ ਨਾਲ ਹਾਊਸ ਆਫ਼ ਕਾਮਨਜ਼ ਵਿੱਚ ਸਿੱਖਾਂ ਅਤੇ ਪੰਜਾਬੀਆਂ ਦੀ ਆਵਾਜ਼ ਬੁਲੰਦ ਹੋਵੇਗੀ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਜ਼ਰੀਏ ਵਧਾਈ ਸੰਦੇਸ਼ ਦਿੰਦਿਆਂ ਸ. ਸੰਧਵਾਂ ਨੇ ਤਨਮਨਜੀਤ ਸਿੰਘ ਢੇਸੀ ਅਤੇ ਹੋਰਾਂ ਵੱਲੋਂ ਯੂ.ਕੇ. ਦੀਆਂ ਆਮ ਚੋਣਾਂ ਵਿੱਚ ਵੱਡੀਆਂ ਜਿੱਤਾਂ ਦਰਜ ਕਰਨ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਆਏ ਨਤੀਜਿਆਂ ਵਿੱਚ ਲੇਬਰ ਪਾਰਟੀ ਵਲੋਂ ਦਰਜ ਕੀਤੀ ਹੂੰਝਾਫੇਰੂ ਜਿੱਤ ਨਾਲ ਯੂ.ਕੇ. ਦੀ ਪਾਰਲੀਮੈਂਟ ਵਿੱਚ ਪੰਜਾਬੀਆਂ ਖ਼ਾਸ ਕਰ ਸਿੱਖਾਂ ਨੂੰ ਮਹੱਤਵਪੂਰਨ ਨਮਾਇੰਦਗੀ ਹਾਸਲ ਹੋਈ ਹੈ। ਸਪੀਕਰ ਨੇ ਇਨ੍ਹਾਂ ਚੋਣਾਂ ਵਿੱਚ ਦਰਜ ਜਿੱਤ ਨੂੰ ਇਤਿਹਾਸਕ ਅਤੇ ਪੰਜਾਬੀ ਭਾਈਚਾਰੇ ਲਈ ਇੱਕ ਮੀਲ ਪੱਥਰ ਗਰਦਾਨਦਿਆਂ ਕਿਹਾ ਕਿ ਸਿੱਖ ਆਗੂਆਂ ਦੀ ਇਹ ਜਿੱਤ ਮਾਣ ਕਰਨ ਵਾਲੀ ਅਤੇ ਵਕਾਰੀ ਜਿੱਤ ਹੈ। ਉਨ੍ਹਾਂ ਕਿਹਾ ਕਿ ਬਰਤਾਨਵੀ ਪਾਰਲੀਮੈਂਟ ਲਈ ਪਹਿਲੀ ਵਾਰ 10 ਸਿੱਖ ਤੇ ਪੰਜਾਬੀ ਮ...

ਅੰਤਰਰਾਸ਼ਟਰੀ ਪਲਾਸਟਿਕ ਬੈਗ ਮੁਕਤ ਦਿਵਸ ਤਹਿਤ 500 ਦੇ ਕਰੀਬ  ਜੂਟ/ਕਪੜੇ ਦੇ ਬੈਗ ਵੰਡੇ

Punjab News
ਮੋਗਾ 6 ਜੁਲਾਈ: ਸਵੱਛ ਭਾਰਤ ਮਿਸ਼ਨ ਤਹਿਤ ਸਵੱਛਤਾ ਹੀ ਸੇਵਾ ਮੁਹਿੰਮ ਅਧੀਨ  ਨਗਰ ਨਿਗਮ ਮੋਗਾ ਦੇ ਮੇਅਰ ਸ੍ਰ ਬਲਜੀਤ ਸਿੰਘ ਅਤੇ ਖਾਲਸਾ ਸੇਵਾ ਸੋਸਾਇਟੀ ਮੋਗਾ ਵੱਲੋਂ ਅੰਤਰਰਾਸ਼ਟਰੀ ਪਲਾਸਟਿਕ ਬੈਗ ਮੁਕਤ ਦਿਵਸ ਮਨਾਇਆ ਗਿਆ ਜਿਸ ਵਿੱਚ ਉਹਨਾਂ ਵੱਲੋਂ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਕਿਹਾ ਗਿਆ ਅਤੇ ਜੂਟ/ਕਪੜੇ ਦੇ ਬਣੇ ਬੈਗ ਵੰਡੇ ਗਏ।ਪ੍ਰੋਗਰਾਮ ਦੋਰਾਨ ਅਰੋੜਾ ਮਹਾਂਸਭਾ ਮੋਗਾ, ਭਾਰਤ ਵਿਕਾਸ ਪ੍ਰੀਸ਼ਦ ਮੋਗਾ ਅਤੇ ਸ਼ਹਿਰ ਦੀਆਂ ਹੋਰ ਵੱਖ ਸੰਸਥਾਵਾਂ ਵੱਲੋਂ ਇਸ ਵਿੱਚ ਹਿੱਸਾ ਲਿਆ ਗਿਆ ਅਤੇ ਸ਼ਹਿਰ ਦੇ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਅਪੀਲ ਕੀਤੀ ਗਈ। ਪਲਾਸਟਿਕ ਤੇ ਇਸ ਤੋਂ ਹੋਣ ਵਾਲੇ ਵਾਤਾਵਰਣ ਦੇ ਨੁਕਸਾਨਾਂ ਬਾਰੇ ਦੱਸਿਆ ਗਿਆ। ਇਸ ਦੌਰਾਨ ਨਗਰ ਨਿਗਮ ਮੋਗਾ ਦੇ ਮੇਅਰ ਸ੍ਰ ਬਲਜੀਤ ਸਿੰਘ ਚਾਨੀ ਅਤੇ ਅਧਿਕਾਰੀਆਂ ਵੱਲੋਂ ਸ਼ਹਿਰ ਵਾਸੀਆਂ ਨੂੰ ਕਪੜੇ/ਜੂਟ ਦੇ 500 ਦੇ ਕਰੀਬ ਬਣੇ ਬੈਗ ਵੀ ਵੰਡੇ ਗਏ । ਇਸ ਮੋਕੇ ਤੇ ਚੀਫ ਸੈਨਟਰੀ ਇੰਸਪੈਕਟਰ ਸੁਮਨ ਕੁਮਾਰ,  ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ ਬਰਾੜ ਸੈਨਟਰੀ ਇੰਸਪੈਕਟਰ, ਸਵੱਛ ਭਾਰਤ ਮਿਸ਼ਨ ਦੇ ਸੀ.ਐਫ ਸ਼੍ਰੀਮਤੀ ਸੀਮਾ ਰਾਣੀ...

ਨਸ਼ਿਆਂ ਖਿਲਾਫ ਪਿੰਡ ਪੱਧਰ ਤੇ ਗ੍ਰਾਮ ਸੁਰੱਖਿਆ ਕਮੇਟੀਆਂ ਬਣਾਉਣ ਦੇ ਮੱਦੇਨਜ਼ਰ ਹੁਕਮ ਜਾਰੀ

Punjab News
ਬਠਿੰਡਾ, 6 ਜੁਲਾਈ : ਜ਼ਿਲ੍ਹਾ ਮੈਜਿਸਟ੍ਰੇਟ ਸ ਜਸਪ੍ਰੀਤ ਸਿੰਘ ਨੇ ਜਾਰੀ ਹੁਕਮ ਅਨੁਸਾਰ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ, ਬਠਿੰਡਾ ਵੱਲੋਂ ਧਿਆਨ ਵਿੱਚ ਲਿਆਂਦਾ ਹੈ ਕਿ ਪੁਲਿਸ ਜ਼ਿਲ੍ਹਾ ਬਠਿੰਡਾ ਦੇ ਇਲਾਕੇ ਵਿੱਚ ਆਮ ਲੋਕਾਂ ਅਤੇ ਪੁਲਿਸ ਵਿਚ ਸੁਚੱਜੀ ਭਾਈਚਾਰਕ ਸਾਂਝ ਬਨਾਉਣ ਲਈ, ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਨਾਲ ਆਮ ਪਬਲਿਕ ਦਾ ਸੋਖਾ ਰਾਬਤਾ ਕਾਇਮ ਕਰਨ ਲਈ ਪਿੰਡ ਪੱਧਰ ਤੇ ਗ੍ਰਾਮ ਸੁਰੱਖਿਆ ਕਮੇਟੀਆਂ ਬਣਾਏ ਜਾਣ ਦੀ ਤਜਵੀਜ਼ ਹੈ। ਹੁਕਮ ਅਨੁਸਾਰ ਇਹ ਕਮੇਟੀਆਂ ਆਮ ਪਬਲਿਕ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਨਸ਼ਿਆ ਦੇ ਖਿਲਾਫ ਜਾਗਰੂਕ ਕਰਨ, ਨਸ਼ਿਆ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਨਸ਼ਾ ਛਡਾਉਣ ਲਈ ਉਤਸ਼ਾਹਤ ਕਰਨ ਅਤੇ ਨਸ਼ਿਆ ਦੇ ਸਮੱਗਲਰਾਂ ਦੀ ਨਕਲੋ ਹਰਕਤ ਬਾਰੇ ਗੁਪਤ ਜਾਣਕਾਰੀ ਨੂੰ ਸਾਂਝਾ ਕਰਨ ਦਾ ਕੰਮ ਕਰਨਗੀਆਂ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਸਮੂਹ ਬਲਾਕ ਵਿਕਾਸ ਪੰਚਾਇਤ ਅਫਸਰ ਨੂੰ ਹਦਾਇਤ ਜਾਂਦੀ ਹੈ ਕਿ ਉਹ ਸਬੰਧਤ ਮੁੱਖ ਅਫਸਰ ਥਾਣਾ ਨਾਲ ਰਾਬਤਾ ਕਾਇਮ ਕਰਕੇ ਪਿੰਡ ਪੱਧਰ ਤੇ ਗ੍ਰਾਮ ਸੁਰੱਖਿਆ ਕਮੇਟੀ ਦੇ ਮੈਂਬਰ ਚੁਣ ਕੇ ਲਿਸ...

ਸੇਵਾ ਕੇਂਦਰਾਂ ਵਿਚ ਜਨਵਰੀ 2024 ਤੋਂ ਜੂਨ 2024 ਤੱਕ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 91528 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ – ਡਿਪਟੀ ਕਮਿਸ਼ਨਰ

Punjab News
ਫਾਜ਼ਿਲਕਾ 5 ਜੁਲਾਈ 2024.        ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ ਜ਼ਿਲ੍ਹੇ ਦੇ 21 ਪੇਂਡੂ ਅਤੇ ਸ਼ਹਿਰੀ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 425 ਕਿਸਮ ਦੀਆਂ ਸੇਵਾਵਾਂ ਮਿੱਥੇ ਸਮੇਂ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐਸ. ਨੇ ਦਿੱਤੀ!      ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਦੇ ਸ਼ਹਿਰੀ ਖੇਤਰਾਂ ਵਿੱਚ ਆਉਂਦੇ 7 ਸੇਵਾ ਕੇਂਦਰਾਂ ਅਤੇ ਪਿੰਡਾਂ ਦੇ 14 ਸੇਵਾ ਕੇਂਦਰਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਜਨਵਰੀ 2024 ਤੋਂ ਜੂਨ 2024 ਤੱਕ ਕੁੱਲ 97642 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਵਿਚੋਂ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 91528  ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਜਿਨ੍ਹਾਂ ਵਿੱਚੋਂ ਸਿਹਤ ਅਤੇ ਪਰਿਵਾਰ ਭਲਾਈ ਦੀਆਂ 24715, ਗ੍ਰਹਿ ਮਾਮਲੇ ...

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਪੱਧਰੀ ਗ੍ਰਾਮ ਸੁਰੱਖਿਆ ਕਮੇਟੀਆਂ ਬਣਾਉਣ ਲਈ ਤਜ਼ਵੀਜਾਂ ਦੀ ਮੰਗ

Punjab News
ਮੋਗਾ 6 ਜੁਲਾਈਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਵੱਲੋਂ ਆਮ ਲੋਕਾਂ ਅਤੇ ਪੁਲਿਸ ਵਿੱਚ ਚੰਗੀ/ਸੁਚੱਜੀ ਭਾਈਚਾਰਕ ਸਾਂਝ ਬਨਾਉਣ, ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਨਾਲ ਆਮ ਪਬਲਿਕ ਦਾ ਸਰਲ/ਸੌਖਾ ਰਾਬਤਾ ਕਾਇਮ ਕਰਨ ਲਈ ਪਿੰਡ ਪੱਧਰ ਤੇ ਗ੍ਰਾਮ ਸੁਰੱਖਿਆ ਕਮੇਟੀਆਂ ਬਣਾਏ ਜਾਣ ਲਈ,  ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਵੱਲੋਂ ਤਜ਼ਵੀਜਾਂ ਦੀ ਮੰਗ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਕਮੇਟੀਆਂ ਆਮ ਪਬਲਿਕ, ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਨਾਲ ਤਾਲਮੇਲ ਕਰਕੇ ਨਸ਼ਿਆ ਦੇ ਖਿਲਾਫ ਜਾਗਰੂਕ ਕਰਨ, ਨਸ਼ਿਆ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਨਸ਼ਾ ਛਡਾਉਣ ਲਈ ਉਤਸ਼ਾਹਿਤ ਕਰਨ ਅਤੇ ਨਸ਼ਿਆਂ ਦੇ ਸਮੱਗਲਰਾਂ ਬਾਰੇ ਗੁਪਤ ਜਾਣਕਾਰੀ ਨੂੰ ਸਾਂਝਾ ਕਰਨ ਦਾ ਕੰਮ ਕਰਨਗੀਆਂ।ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਸਮੂਹ ਬਲਾਕ ਵਿਕਾਸ ਪੰਚਾਇਤ ਅਫਸਰ, ਹਲਕਾ ਡੀ.ਐਸ.ਪੀ. ਨਾਲ ਮਿਲ ਕੇ, ਸਬੰਧਤ ਮੁੱਖ ਅਫਸਰ ਥਾਣਾ ਨਾਲ ਰਾਬਤਾ ਕਾਇਮ ਕਰਕੇ ਪਿੰਡ ਪੱਧਰ ਉੱਪਰ ਗ੍ਰਾਮ ਸੁਰੱਖਿਆ ਕਮੇਟੀਆਂ (ਵਿਲੇਜ਼ ਡਿਫੈਂਸ ਕਮੇਟੀਆਂ) ਦੇ ਮੈਂਬਰ ਚੁਣ ਕੇ  ਫਾਈਨਲ ਲਿਸਟ ਤਿਆਰ ਕਰਕੇ ਪ੍ਰਵਾਨਗੀ ਹਿੱਤ ਭੇਜਣਗੀਆਂ। ਤਜ...

ਪੰਜਾਬ ਸਰਕਾਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਰੜ ਖੇੜਾ ਵਿਖੇ ਸਾਇੰਸ ਗਰੁੱਪ ਦੀ ਪ੍ਰਵਾਨਗੀ ਦੇਣਾ ਸ਼ਲਾਘਾਯੋਗ ਉਪਰਾਲਾ- ਵਿਧਾਇਕ ਗੋਲਡੀ ਮੁਸਾਫਰ

Punjab News
ਫਾਜ਼ਿਲਕਾ 7 ਜੁਲਾਈ 2024           ਹਲਕਾ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਦੇ ਯਤਨਾ ਤੇ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਰੜ ਖੇੜਾ ਵਿਖ਼ੇ ਸਾਇੰਸ ਗਰੁੱਪ ਦੀ ਪ੍ਰਵਾਨਗੀ ਮਿਲੀ ਹੈ, ਇਹ ਖਬਰ ਸੁਣਦਿਆਂ ਹੀ ਪਿੰਡ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ।  ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਸਿਰਤੋੜ ਯਤਨ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਸਿੱਖਿਆ ਪੱਖੋਂ ਕਿਸੇ ਵੀ ਤਰ੍ਹਾਂ ਵਾਂਝੇ ਨਾ ਰਹਿ ਜਾਣ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡ ਝੁਰੜ ਖੇੜਾ ਦੇ ਸਰਕਾਰੀ ਸਕੂਲ ਨੂੰ ਪੰਜਾਬ ਸਰਕਾਰ ਵੱਲੋਂ ਜੋ ਸਾਇੰਸ ਗਰੁੱਪ ਦੀ ਪ੍ਰਵਾਨਗੀ ਦਿਤੀ ਗਈ ਹੈ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪਿੰਡ ਝੁਰੜ ਖੇੜਾ, ਪੱਟੀ ਸਦੀਕ ਅਤੇ ਆਸ ਪਾਸ ਦ...

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜ਼ਿਲਕਾ ਵਿਖੇ ਵਿਸ਼ਵ ਜੂਨੋਸਿਸ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਦਾ ਆਯੋਜਨ

Punjab News
ਫਾਜ਼ਿਲਕਾ 6 ਜੁਲਾਈ 2024…. ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਵਿੱਚ ਵਿਸ਼ਵ ਜੂਨੋਸੈਸ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਪਸ਼ੂ ਪਾਲਣ ਵਿਭਾਗ ਫਾਜਿਲਕਾ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜਿਲਕਾ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਇਹ ਦਿਨ ਮਨਾਉਣ ਦਾ ਮਕਸਦ ਜਾਨਵਰਾਂ ਤੋਂ ਮਨੁੱਖਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਹਲਕਾਅ, ਸਵਾਇਨ ਫਲੂ, ਜਾਪਾਨੀ ਇਨਸਫ਼ਲਾਈਟਸ, ਬਰਡ ਫਲੂ, ਲੈਪਟੋਸਪਾਈਰੋਸਿਸ ਤੋਂ ਬਚਣ ਲਈ ਆਮ ਲੋਕਾਂ ਨੂੰ ਜਾਗਰੂਕ ਕਰਨਾ ਹੈ। ਇਨ੍ਹਾਂ ਬਿਮਾਰੀਆਂ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਬਿਮਾਰੀਆਂ ਹਨ ਜੋ ਜਾਨਵਰਾਂ ਤੋਂ ਇਨਸਾਨਾਂ ਵਿੱਚ ਫੈਲਦੀਆਂ ਹਨ। ਉਹਨਾਂ ਕਿਹਾ ਕਿ ਸਾਡੇ ਦੇਸ ਵਿੱਚ ਹਲਕਾਅ (ਰੇਬੀਜ਼) ਦੀ ਬਿਮਾਰੀ ਆਮ ਪ੍ਰਚੱਲਿਤ ਹੈ ਜੋ ਕਿ ਹਲਕੇ ਕੁੱਤੇ ਦੇ ਕੱਟਣ ਨਾਲ ਮਨੁੱਖ ਨੂੰ ਹੋ ਸਕਦੀ ਹੈ,&...