ਸਿਵਲ ਸਰਜਨ ਫਾਜ਼ਿਲਕਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ
ਫ਼ਾਜ਼ਿਲਕਾ 2 ਜੁਲਾਈ
ਡਿਪਟੀ ਕਮਿਸਨਰ ਡਾ. ਸੇਨੂੰ ਦੁੱਗਲ ਆਈ ਏ ਐਸ ਦੇ ਦਿਸਾ ਨਿਰਦੇਸਾਂ ਤਹਿਤ ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜ਼ਿਲਕਾ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਫ਼ਾਜ਼ਿਲਕਾ ਵਿਖੇ ਓ ਆਰ ਐਸ ਜਿੰਕ ਕਾਰਨਰ ਤੋਂ ਦਸਤ ਰੋਕੂ ਮੁਹਿੰਮ ਦੀ ਸੁਰੂਆਤ ਕੀਤੀ ਗਈ।
ਇਸ ਸਮੇਂ ਸਿਵਲ ਸਰਜਨ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਪੰਜ ਸਾਲ ਤੋਂ ਛੋੱਟੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਦਸਤ ਰੋਗ ਨਾਲ ਹੋਣ ਵਾਲੀਆਂ ਮੌਤਾ ਦੀ ਗਿਣਤੀ ਨੂੰ ਜੀਰੋ ਤੇ ਲਿਆਉਣਾ ਹੈ। ਦਸਤਾਂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ।
ਡਾ. ਏਰਿਕ ਜਿਲਾ ਟੀਕਾਕਰਨ ਅਫਸਰ/ਨੋਡਲ ਅਫਸਰ ਨੇ ਦੱਸਿਆ ਕਿ ਇਹ ਮੁਹਿੰਮ 1 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ।ਮੁਹਿੰਮ ਦੌਰਾਨ 5 ਸਾਲ ਤੋਂ ਛੋਟੇ ਕਰੀਬ 46000 ਬੱਚਿਆਂ ਨੂੰ ਓ ਆਰ ਐਸ ਪੈਕਟ ਆਸ਼ਾ ਅਤੇ ਆਂਗਨਵਾੜੀ ਵਰਕਰਾਂ ਵਲੋਂ ਮੁਫਤ ਵੰਡੇ ਜਾਣਗੇ ਅਤੇ ਸਾਰੇ ਸਿਹਤ ਕੇਂਦਰਾਂ ਚ ਓ ਆਰ ਐਸ ਜਿੰਕ ਕਾਰਨਰ ਬਣਾਏ ਗਏ...








