‘‘ਹਰ ਮਨੁੱਖ ਲਾਵੇ ਇਕ ਰੁੱਖ’’ ਮੁਹਿੰਮ ਤਹਿਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਲਗਾਏ ਗਏ ਰੁੱਖ
ਫ਼ਿਰੋਜ਼ਪੁਰ, 05 ਜੁਲਾਈ 2024:
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਵਿੱਚ ਫ਼ਿਰੋਜ਼ਪੁਰ ਜ਼ਿਲ੍ਹੇ ਨੂੰ ਹਰਿਆ-ਭਰਿਆ, ਸੁੰਦਰ ਬਣਾਉਣ ਅਤੇ ਵਾਤਾਵਰਨ ਦੀ ਸੰਭਾਲ ਤੇ ਸ਼ੁੱਧਤਾ ਲਈ ‘ਹਰ ਮਨੁੱਖ ਲਾਵੇ ਇਕ ਰੁੱਖ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਰੁੱਖ ਲਗਾ ਕੇ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੱਤਾ ਗਿਆ।
ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਵੱਧ ਰਹੀ ਆਲਮੀ ਤਪਸ਼ ਤੇ ਪ੍ਰਦੂਸ਼ਣ ’ਤੇ ਕਾਬੂ ਪਾਉਣਾ ਸਮੇਂ ਦੀ ਲੋੜ ਹੈ। ਇਸ ਲਈ ਇਹ ਜ਼ਰੂਰੀ ਹੈ ਕਿ ਹਰ ਮਨੁੱਖ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਵੇ ਅਤੇ ਘੱਟੋ-ਘੱਟ ਇਕ ਰੁੱਖ ਜ਼ਰੂਰ ਲਗਾਵੇ। ਉਨ੍ਹਾਂ ਕਿਹਾ ਕਿ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਵਾਤਾਵਰਨ ਮੁਹੱਈਆ ਕਰਵਾਈਏ। ...