ਪਿੰਡ ਬਾਂਡੀ ਵਿਖੇ ਕੇ.ਵੀ.ਕੇ. ਵੱਲੋਂ ਨਰਮੇ ਵਿੱਚ ਸਰਵਪੱਖੀ ਕੀਟ ਅਤੇ ਰੋਗ ਪ੍ਰਬੰਧਨ’ ਵਿਸ਼ੇ ‘ਤੇ ਜਾਗਰੁਕਤਾ ਕੈਂਪ ਆਯੋਜਿਤ
ਬਠਿੰਡਾ, 1 ਜੁਲਾਈ:- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੁਆਰਾ ਨਰਮੇਂ ਦੀ ਫ਼ਸਲ ਦੀ ਪੈਦਾਵਾਰ ਵਧਾਉਣ ਸੰਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਡਾਇਰੈਕਟਰ ਪਸਾਰ ਸਿੱਖਿਆ, ਡਾ. ਮੱਖਣ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਤੇ ਡਿਪਟੀ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਡਾ. ਗੁਰਦੀਪ ਸਿੰਘ ਸਿੱਧੂ ਦੀ ਰਹਿ ਨੁਮਾਈ ਅਧੀਨ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵੱਲੋਂ ਜ਼ਿਲ੍ਹੇ ਦੇ ਪਿੰਡ ਬਾਂਡੀ ਵਿਖੇ ਨਰਮੇ ਵਿੱਚ ਸਰਵਪੱਖੀ ਕੀਟ ਅਤੇ ਰੋਗ ਪ੍ਰਬੰਧਨ' ਵਿਸ਼ੇ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਡਾ. ਗੁਰਮੀਤ ਸਿੰਘ ਢਿੱਲੋਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਹਰ ਰੋਜ ਆਪਣੇ ਖੇਤਾਂ ਦਾ ਸਰਵੇਖਣ ਕਰਨ ਅਤੇ ਕਿਸੇ ਵੀ ਸਮੱਸਿਆ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਜਾ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ ਤੇ ਮਹਿਰਾਂ ਦੀ ਸਲਾਹ ਮੁਤਾਬਿਕ ਹੀ ਸਿਫਾਰਸ਼ ਜਹਿਰਾਂ ਦੀ ਵਰਤੋਂ ਕਰਨ।
ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ), ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਡਾ. ਵਿਨੈ ਸਿੰਘ, ਨੇ ਕਿਸਾਨਾਂ ਨੂੰ ਖੇਤ ਵਿੱਚ ਕੀੜਿਆਂ ਅਤੇ ਕੁਦਰਤੀ ਦੁਸ਼ਮਣਾਂ ਦੀ ਪਛਾ...








