31 ਅਗਸਤ ਤੱਕ ਚਲਾਈ ਜਾਣ ਵਾਲੀ“ਸਟਾਪ ਡਾਇਰੀਆ “ ਮੁਹਿੰਮ ਦੌਰਾਨ 46000 ਬੱਚਿਆਂ ਨੂੰ ਕੀਤਾ ਜਾਵੇਗਾ ਕਵਰ-ਡਿਪਟੀ ਕਮਿਸ਼ਨਰ
ਫ਼ਾਜ਼ਿਲਕਾ 1 ਜੁਲਾਈ
ਬਰਸਾਤਾਂ ਦੇ ਮੌਸਮ ਦੌਰਾਨ 0 ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਹੈਜੇ ਦੀ ਬਿਮਾਰੀ ਤੋਂ ਬਚਾਉਣ ਵਾਸਤੇ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ “ ਸਟਾਪ ਡਾਇਰੀਆ “ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੌਰਾਨ ਲਗਭਗ 46000 ਬੱਚਿਆਂ ਨੂੰ ਘਰ-ਘਰ ਜਾ ਕੇ 2 ਓ.ਆਰ.ਐਸ. ਦੇ ਪੈਕਟ ਵੰਡੇ ਜਾਣਗੇ। 2 ਮਹੀਨੇ ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਜਿੰਕ ਦੀਆਂ 14-14 ਗੋਲੀਆਂ ਦਿੱਤੀਆਂ ਜਾਣਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਸੇਨੂ ਦੁੱਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ “ ਸਟਾਪ ਡਾਇਰੀਆ " ਮੁਹਿੰਮ ਸਬੰਧੀ ਮੁਹਿੰਮ ਨੂੰ ਲਾਂਚ ਕਰਨ ਸਮੇਂ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਚਿਆਂ ਦੀ ਸਿਹਤ ਨੂੰ ਲੈ ਕੇ ਸਮੇਂ-ਸਮੇਂ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾਦੇ ਹਨ ਜਿਸ ਤਹਿਤ ਮੁਹਿੰਮ ਚਲਾ ਕੇ ਬਚਿਆਂ ਨੂੰ ਸਿਹਤ...








