Friday, August 7Malwa News
Shadow

Author: admin

ਓ.ਟੀ.ਐਸ-3 ਦੀ ਸ਼ਾਨਦਾਰ ਸਫਲਤਾ; 137.66 ਕਰੋੜ ਰੁਪਏ ਦਾ ਕਰ ਮਾਲੀਆ ਹੋਇਆ ਇਕੱਤਰ: ਹਰਪਾਲ ਸਿੰਘ ਚੀਮਾ

Hot News
ਚੰਡੀਗੜ੍ਹ, 3 ਜੁਲਾਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਯਕਮੁਸ਼ਤ ਨਿਪਟਾਰਾ (ਸੋਧ) ਯੋਜਨਾ (ਓ.ਟੀ.ਐਸ.-3) ਪਿਛਲੀਆਂ ਸਕੀਮਾਂ ਨੂੰ ਪਛਾੜਦਿਆਂ ਦੇਸ਼ ਦੇ ਸਭ ਤੋਂ ਸਫਲ ਵਿੱਤੀ ਪ੍ਰਬੰਧਨ ਵਿੱਚੋਂ ਇੱਕ ਸਾਬਿਤ ਹੋਈ ਹੈ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਓ.ਟੀ.ਐਸ.-3 ਦੌਰਾਨ ਕਰ ਮਾਲੀਏ ਵਿੱਚ 137.66 ਕਰੋੜ ਰੁਪਏ ਇਕੱਤਰ ਹੋਏ ਹਨ ਜੋ ਪਿਛਲੀਆਂ ਸਰਕਾਰਾਂ ਦੁਆਰਾ ਲਾਗੂ ਕੀਤੀਆਂ ਗਈਆਂ ਓ.ਟੀ.ਐਸ-1 ਅਤੇ ਓ.ਟੀ.ਐਸ-2 ਤੋਂ ਇਕੱਤਰ ਹੋਏ ਕੁੱਲ 13.15 ਕਰੋੜ ਦੇ ਮੁਕਾਬਲੇ ਕਿਤੇ ਜਿਆਦਾ ਹੈ। ਵਿਤ ਮੰਤਰੀ ਨੇ ਕਿਹਾ ਕਿ ਇਹ ਪ੍ਰਾਪਤੀ ਇਸ ਯੋਜਨਾ ਦੀ ਪ੍ਰਭਾਵਸ਼ੀਲਤਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਕਰਪਾਲਣਾ ਵਾਲੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਓ.ਟੀ.ਐੱਸ.-3 ਲਈ ਬਿਨੈ ਕਰਨ ਸਮੇਂ ਵਧੀਕ ਕਾਨੂੰਨੀ ਘੋਸ਼ਣਾ ਫਾਰਮ ਜਮ੍ਹਾ ਕਰਨ ਦੀ ਸਹੂਲਤ ਨੇ ਡੀਲ...

ਪੰਜਾਬ ਪੁਲਿਸ ਨੇ ਅਮਰਨਾਥ ਯਾਤਰਾ ਅਤੇ ਘੁਸਪੈਠ ਦੀਆਂ ਤਾਜ਼ਾ ਕੋਸ਼ਿਸਾਂ ਦੇ ਮੱਦੇਨਜ਼ਰ ਪਠਾਨਕੋਟ ਅਤੇ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਵਧਾਈ

Breaking News
ਚੰਡੀਗੜ੍ਹ/ਪਠਾਨਕੋਟ, 3 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਸ੍ਰੀ ਅਮਰਨਾਥ ਯਾਤਰਾ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਨਿਰਵਿਘਨ ਅਤੇ ਸੁਰੱਖਿਅਤ ਲਾਂਘੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਜਾਣ ‘ਤੇ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।ਪਠਾਨਕੋਟ ਵਿੱਚ ਹੋਈ ਇਹ ਮੀਟਿੰਗ ਚੱਲ ਰਹੀ ਅਮਰਨਾਥ ਯਾਤਰਾ ਲਈ ਰਣਨੀਤਕ ਤਿਆਰੀਆਂ ਦੇ ਵੱਖ-ਵੱਖ ਪਹਿਲੂਆਂ ਜਿਵੇਂ ਪੁਲਿਸ ਦੀ ਤਾਇਨਾਤੀ, ਸੁਰੱਖਿਆ ਉਪਾਅ, ਆਵਾਜਾਈ ਪ੍ਰਬੰਧਨ ਅਤੇ ਆਫ਼ਤ ਪ੍ਰਬੰਧਨ 'ਤੇ ਕੇਂਦਰਿਤ ਸੀ। ਇਸ ਮੀਟਿੰਗ ਦੌਰਾਨ ਕੋਟ ਭੱਟੀਆਂ ਪਿੰਡ, ਬਮਿਆਲ ਵਿੱਚ ਹਥਿਆਰਬੰਦ ਸ਼ੱਕੀ ਵਿਅਕਤੀਆਂ ਦੇ ਦੇਖੇ ਜਾਣ ਅਤੇ ਕਠੂਆ ਜ਼ਿਲ੍ਹੇ ਵਿੱਚ ਹਥਿਆਰਬੰਦ ਸ਼ੱਕੀ ਵਿਅਕਤੀ ਨਾਲ ਹੋਈ ਮੁੱਠਭੇੜ ਵਾਲੀਆਂ ਤਾਜ਼ਾ ਘਟਨਾਵਾਂ 'ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ। ਮੀਟਿੰਗ ਵਿੱਚ ਪੰਜਾਬ ਪੁਲਿਸ, ਜੰਮੂ-ਕਸ਼ਮੀਰ ਪ...

ਕੈਬਨਿਟ ਮੰਤਰੀ ਧਾਲੀਵਾਲ ਨੇ ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਦੇ ਕੰਮਾਂ ਦਾ ਲਿਆ ਜਾਇਜਾ

Hot News
ਅੰਮ੍ਰਿਤਸਰ 3 ਜੁਲਾਈ 2024-- ਕੈਬਨਿਟ ਮੰਤਰੀ  ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ  ਵੇਰਕਾ ਮਿਲਕ ਪਲਾਂਟ ਦੇ ਸਾਹਮਣੇ ਤੁੰਗ ਢਾਬ ਡਰੇਨ ਦੀ ਸਫਾਈ ਦੇ ਕੰਮਾਂ ਦਾ ਜਾਇਜਾ ਲੈਂਦੇ ਹੋਏ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਰੇਨ ਦੀ ਸਫਾਈ ਦਾ ਕੰਮ ਨਿਸ਼ਚਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ  ਇਸ ਡਰੇਨ ਨੂੰ ਸਾਫ ਕਰਕੇ ਇਲਾਕੇ ਨੂੰ ਗੰਦਗੀ ਤੋਂ ਮੁਕਤ ਹੋ ਜਾਵੇਗਾ ।           ਕੈਬਨਿਟ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਇਸ ਦੀ ਸਫਾਈ ਕਰਨ ਉਪਰੰਤ ਫਤਿਹਗੜ੍ਹ ਚੂੜੀਆਂ ਰੋਡ ਤੇ ਪੈਂਦੀ ਤੁੰਗ ਢਾਬ ਡਰੇਨ ਦੀ ਸਫਾਈ ਦੇ ਕੰਮਾਂ ਨੂੰ ਸ਼ੁਰੂ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਇਸ ਡਰੇਨ ਦੀ ਸਫਾਈ ਦਾ ਕੰਮ 15 ਦਿਨ ਪਹਿਲਾਂ ਹੀ ਸ਼ੁਰੂ ਕੀਤਾ ਗਿਆ ਸੀ ਤੇ ਹੁਣ ਤੱਕ ਕਾਫੀ ਸਫਾਈ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਸਾਫ ਕਰਨ ਉਪਰੰਤ ਨਾਲੇ ਨੂੰ ਕਵਰ ਕਰਕੇ ਸੜਕ ਸਾਈਕਲ ਟਰੈਕ ਅਤੇ ਗਰੀਨ ਬੈਲਟ ਦੀ ਉਸਾਰੀ ਕੀਤੀ ਜਾਵੇਗੀ, ਜਿਸ...

ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਸਰਹੱਦੀ ਖੇਤਰ ਦੇ ਲੋਕ ਸਹਿਯੋਗ ਦੇਣ- ਐਸ .ਡੀ .ਐਮ

Punjab News
ਅਜਨਾਲਾ, 3 ਜੁਲਾਈ -- ਸੂਬੇ ਨੂੰ ਨਸ਼ਿਆਂ ਤੋਂ ਮੁਕੰਮਲ ਤੌਰ ਉੱਤੇ ਮੁਕਤ ਕਰਨ ਲਈ ਪੰਜਾਬ ਪੁਲਿਸ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਨਸ਼ੇ ਨੂੰ ਮੁਕੰਮਲ ਤੌਰ ਉਤੇ ਠੱਲ ਪਾਉਣ ਲਈ ਸਰਹੱਦੀ ਪੱਟੀ ਤੇ ਵਾਸੀਆਂ ਦੇ ਸਾਥ ਦੀ ਲੋੜ ਹੈ। ਐਸ .ਡੀ .ਐਮ ਅਜਨਾਲਾ ਸਰਦਾਰ ਅਰਵਿੰਦਰ ਪਾਲ ਸਿੰਘ ਨੇ ਸਰਹੱਦੀ ਪਿੰਡਾਂ ਦੀ ਰੱਖਿਆ ਲਈ ਬਣਾਈਆਂ ਵਿਸੇਸ ਕਮੇਟੀਆਂ ਨਾਲ ਨਸ਼ਿਆਂ ਦੀ ਮੌਜੂਦਾ ਸਥਿਤੀ ਬਾਬਤ ਸਿਵਲ, ਪੁਲਿਸ, ਬੀ ਐਸ ਐਫ ਅਤੇ ਹੋਰ ਕੇਂਦਰੀ ਏਜੰਸੀਆਂ ਦੇ ਅਧਿਕਾਰੀੱਆਂ ਨਾਲ ਸਾਂਝੀ ਮੀਟਿੰਗ ਕਰਦੇ ਕਿਹਾ ਕਿ ਨਸ਼ਿਆਂ ਖਿਲਾਫ ਲੜਾਈ ਵਿੱਚ ਸਮੂਹ ਨਾਗਰਿਕਾਂ ਦੇ ਸਰਗਰਮ ਸਹਿਯੋਗ ਦੀ ਲੋੜ ਹੈ।  ਸਰਹੱਦ ਦੇ ਪਿੰਡ ਸੈਦੋਗਾਜੀ ਅਤੇ ਮਾਜੀ ਮਿਓ ਵਿਖੇ ਕੀਤੀਆਂ ਮੀਟਿੰਗਾਂ ਦੌਰਾਨ ਸ ਅਰਵਿੰਦਰ ਪਾਲ ਸਿੰਘ ਨੇ ਕਿਹਾ ਕਿ ਸਮਾਜ ਵਿੱਚੋ ਨਸ਼ਿਆਂ ਦੇ ਖਾਤਮੇ ਲਈ ਇਕ ਅੰਦੋਲਨ ਦੀ ਲੋੜ ਹੈ ਜਿਸ ਵਿੱਚ ਹਰ ਵਰਗ ਦਾ ਸ਼ਾਮਿਲ ਹੋਣਾ ਜਰੂਰੀ ਹੈ ਤਾਂ ਹੀ ਇਸ ਸਮਾਜਿਕ ਬੁਰਾਈ ਖਾਤਮਾ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਕੇਵਲ ਨਸ਼ਾ ਸਮਗਲਰ ਫੜਨ ਨਾਲ ਇਹ ...

ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਅਬੋਹਰ ਵਿਖੇ ਸ਼ੁਰੂਆਤ

Punjab News
ਅਬੋਹਰ 3 ਜੁਲਾਈ ਡਿਪਟੀ ਕਮਿਸਨਰ ਡਾ. ਸੇਨੂੰ ਦੁੱਗਲ ਆਈ ਏ ਐਸ ਦੇ ਦਿਸਾ ਨਿਰਦੇਸਾਂ ਤਹਿਤ ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜ਼ਿਲਕਾ ਦੀ ਅਗਵਾਈ ਹੇਠ ਸਿਹਤ ਵਿਭਾਗ ਅਬੋਹਰ ਵੱਲੋਂ ਓ ਆਰ ਐਸ ਜਿੰਕ ਕਾਰਨਰ ਤੋਂ ਦਸਤ ਰੋਕੂ ਮੁਹਿੰਮ ਦੀ ਸੁਰੂਆਤ ਕੀਤੀ ਗਈ। ਇਸ ਸਮੇਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਪੰਜ ਸਾਲ ਤੋਂ ਛੋੱਟੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਦਸਤ ਰੋਗ ਨਾਲ ਹੋਣ ਵਾਲੀਆਂ ਮੌਤਾ ਦੀ ਗਿਣਤੀ ਨੂੰ ਜੀਰੋ ਤੇ ਲਿਆਉਣਾ ਹੈ। ਦਸਤਾਂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਡਾ.ਨਿਰਜਾ ਗੁਪਤਾ ਸੀਨੀਅਰ ਮੈਡੀਕਲ ਅਫਸਰ ਨੇ ਦੱਸਿਆ ਕਿ ਇਹ ਮੁਹਿੰਮ 1 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ।ਮੁਹਿੰਮ ਦੌਰਾਨ  5 ਸਾਲ ਤੋਂ ਛੋਟੇ ਕਰੀਬ 17768 ਬੱਚਿਆਂ ਨੂੰ ਓ ਆਰ ਐਸ ਪੈਕਟ ਆਸ਼ਾ ਅਤੇ ਆਂਗਨਵਾੜੀ ਵਰਕਰਾਂ ਵਲੋਂ ਮੁਫਤ ਵੰਡੇ ਜਾਣਗੇ ਅਤੇ ਸਾਰੇ ਸਿਹਤ ਕੇਂਦਰਾਂ ਚ ਓ ਆਰ ਐਸ ਜਿੰਕ ਕਾਰਨਰ ਬਣਾਏ ਗਏ ਹਨ ਜਿਥੇ ਦਸਤ ਹੋਣ ਦੀ ਹਾਲਤ ਵਿਚ ਓ ਆਰ ਐਸ ਅਤੇ ਜਿੰਕ ਦੀਆਂ ਗੋਲੀਆਂ ਮੁਫਤ ਦਿੱਤੀਆਂ ...

ਸਰਹੱਦੀ ਪਿੰਡਾਂ ਦੇ ਦਰਦਾਂ ਦੀ ਦਾਰੂ ਬਣੇਗਾ ਤੇਜਾ ਰੁਹੇਲਾ ਵਿਖੇ ਸਤਲੁਜ ਤੇ ਬਣ ਰਿਹਾ ਨਵਾਂ ਪੁਲ

Hot News
ਫਾਜਿਲਕਾ 3 ਜੁਲਾਈਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵੀ ਪੰਜਾਬ ਸਰਕਾਰ ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਦੀ ਤਰੱਕੀ ਲਈ ਵਿਸੇਸ਼ ਉਪਰਾਲੇ ਕਰ ਰਹੀ ਹੈ। ਇਸੇ ਲੜੀ ਤਹਿਤ ਸਰਹੱਦੀ ਪਿੰਡਾਂ ਨੂੰ ਬਿਤਹਰ ਸੜਕੀ ਸੰਪਰਕ ਸਹੁਲਤ ਮੁਹਈਆ ਕਰਵਾਉਣ ਲਈ ਪਿੰਡ ਤੇਜਾ ਰੁਹੇਲਾ ਵਿਖੇ ਸਤਲੁਜ ਦੀ ਕ੍ਰੀਕ ਤੇ ਸਰਕਾਰ ਵੱਲੋਂ ਨਵਾਂ ਪੁਲ ਬਣਾਇਆ ਜਾ ਰਿਹਾ ਹੈ।ਇਹ ਜਾਣਕਾਰੀ ਇਸ ਪੁਲ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਪਹੁੰਚੇ ਫ਼ਜਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦਿੱਤੀ। ਇਸ ਮੌਕੇ ਫਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੀ ਉਨ੍ਹਾਂ ਦੇ ਨਾਲ ਹਾਜਰ ਸਨ।ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਇਸ ਪੁੱਲ ਦੇ ਬਣਨ ਨਾਲ ਲਗਭਗ 15 ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਸਹੁਲਤ ਹੋਵੇਗੀ ਅਤੇ ਉਨ੍ਹਾਂ ਪਿੰਡਾਂ ਦੀ ਫਾਜ਼ਿਲਕਾ ਸ਼ਹਿਰ ਤੱਕ ਦੀ ਦੂਰੀ ਘਟ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਵੱਖ ਵੱਖ ਕੰਮਾਂ ਲਈ ਲੋਕਾਂ ਨੂੰ ਸ਼ਹਿਰ ਆਉਣ ਵਿਚ ਸੌਖ ਹੋਵੇਗੀ ਉਥੇ ਹੀ ਹਰ ਰੋਜ ਪੜਾਈ ਲਈ ਸ਼ਹਿਰ ਆਉਣ ਵਾਲੇ ਵਿਦਿਆਰਥੀਆਂ ਨੂੰ ਵ...

ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖੇ ਜਾਣ ਦੇ ਲਈ ਅਜਿਹੇ ਮੁਹਿੰਮ ਸ਼ੁਰੂ ਕਰਨਾ ਬੇਹੱਦ ਜਰੂਰੀ: ਕੁਲਵੰਤ ਸਿੰਘ

Punjab News
ਐਸ.ਏ.ਐਸ.ਨਗਰ 03 ਜੁਲਾਈ:ਲੀਓ ਕਲੱਬ ਟਰਾਈਸਿਟੀ ਦੇ ਵੱਲੋਂ ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਦੇ ਨਾਲ ਮਿਲ ਕੇ ਤੀਸਰੇ ਦਿਨ ਮੈਗਾ ਰੁੱਖ ਲਗਾਉਣ ਦੀ ਮੁਹਿੰਮ ਤਹਿਤ ਮੋਹਾਲੀ ਦੇ ਸੈਕਟਰ 82 ਚ ਬੂਟੇ ਲਗਾਏ ਗਏ, ਇਸ ਮੌਕੇ ਤੇ ਉਚੇਚੇ ਤੌਰ ਤੇ ਹਲਕਾ ਵਿਧਾਇਕ ਐਸ.ਏ.ਐਸ. ਨਗਰ, ਕੁਲਵੰਤ ਸਿੰਘ ਵੱਲੋਂ ਪ੍ਰੋਜੈਕਟ ਦੇ ਚੇਅਰਪਰਸਨ ਡਾਕਟਰ ਐਸ.ਐਸ ਭੰਵਰਾ ਦੇ ਨਾਲ ਮਿਲ ਕੇ ਬੂਟੇ ਲਗਾਏ ਜਾਣ ਦੀ ਮੁਹਿੰਮ ਨੂੰ ਅਗਾਂਹ ਤੋਰਿਆ ਗਿਆ।  ਇੱਥੇ ਇਹ ਜ਼ਿਕਰਯੋਗ ਹੈ ਕਿ ਲਾਈਨਜ ਕਲੱਬ ਪੰਚਕੂਲਾ ਪ੍ਰੀਮੀਅਰ ਦੀ ਤਰਫੋਂ 1 ਜੁਲਾਈ ਤੋਂ 5 ਜੁਲਾਈ ਤੱਕ ਮੈਗਾ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ  ਹੈ।     ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਲਕਾ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਕਿਹਾ ਕਿ ਲੀਓ ਕਲੱਬ ਟਰਾਈਸਿਟੀ ਦੇ ਵੱਲੋਂ ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਦੇ ਨਾਲ ਮਿਲ ਕੇ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜੋ ਕਿ ਇੱਕ ਸ਼ਲਾਘਾਯੋਗ ਕਦਮ ਹੈ। ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖੇ ਜਾਣ ਦੇ ਲਈ ਇਸ ਤਰ੍ਹਾਂ ਦੀ ਮੁੰਹਿਮ ਸ਼ੁਰੂ ਕੀਤੇ ਜਾਣਾ ਬੇਹੱਦ ਜ਼ਰੂਰੀ ਹੈ। ਉਹਨਾਂ ਕਿਹਾ ਕਿ ਸਾਨੂੰ ਸਭਨਾਂ ...

ਧਾਰਮਿਕ ਸਥਾਨਾਂ ਤੇ ਲਾਊਡ ਸਪੀਕਰ ਦੀ ਮਨਾਹੀ ਦੇ ਹੁਕਮ ਜਾਰੀ

Punjab News
ਫਰੀਦਕੋਟ 3 ਜੁਲਾਈ,ਡਿਪਟੀ ਕਮਿਸ਼ਨਰ ਨੇ ਅੱਜ ਸਮੂਹ ਐਸ.ਡੀ.ਐਮਜ਼ ਅਤੇ ਪੁਲਿਸ ਵਿਭਾਗ ਨੂੰ ਲਾਊਡ ਸਪੀਕਰਾਂ ਦੇ ਇਸਤੇਮਾਲ ਸਬੰਧੀ ਸਖਤ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਜਿਲ੍ਹੇ ਵਿੱਚ ਕਿਸੇ ਵੀ ਧਾਰਮਿਕ ਸੰਸਥਾ ਜਾਂ ਮੈਰਿਜ ਪੈਲੇਸ਼ਾਂ ਅਤੇ ਨਿੱਜੀ ਵਰਤੋਂ ਦੌਰਾਨ ਲਾਊਡ ਸਪੀਕਰ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਇਸਤੇਮਾਲ ਕਰਨ ਤੇ ਮੁਕੰਮਲ ਰੋਕ ਬਣਾਈ ਜਾਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਖਾਸ ਧਾਰਮਿਕ ਸਮਾਗਮਾਂ ਦੌਰਾਨ ਵੀ ਪ੍ਰਵਾਨਗੀ ਜਾਂ ਇਜਾਜ਼ਤ ਲੈ ਕੇ ਲਾਊਡ ਸਪਕੀਰ ਚਲਾਉਣ ਵਿੱਚ ਵੀ ਆਵਾਜ਼ 10 ਡੀ.ਬੀ(ਏ) ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸ ਮਾਪਦੰਡ ਦੀ ਨਿਗਰਾਨੀ ਲਈ ਉਨ੍ਹਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨੁਮਾਇੰਦਿਆ ਨੂੰ ਤੁਰੰਤ ਪ੍ਰਭਾਵ ਨਾਲ ਸਰਕਾਰ ਦੇ ਹੁਕਮ ਸਬੰਧੀ ਸ਼ੋਰ ਮਾਨੀਟਰਿੰਗ ਯੰਤਰਾਂ ਦੀ ਖਰੀਦ ਕਰਨ ਦੇ ਹੁਕਮ ਵੀ ਜਾਰੀ ਕੀਤੇ। ਇਨ੍ਹਾਂ ਹੁਕਮਾਂ ਤਹਿਤ ਰਾਤ ਦੇ ਸਮੇਂ ਆਡੀਟੋਰੀਅਮ, ਕਾਨਫਰੰਸ ਰੂਮ, ਕਮਿਊਨਿਟੀ ਹਾਲ, ਬੈਂਕੁਏਟ ਹਾਲਾਂ ਨੂੰ ਛੱਡ ਕੇ ਹੋਰ ਕਿਸੇ ਵੀ ਸਥਾਨ ਤੇ ਲਾਊਡ ਸਪੀਕਰ, ਪਬਲਿਕ ਐਡਰੈਸ ਸਿਸਟਮ, ਸੰਗੀਤ ਯੰਤਰ ਅਤੇ ਸਾਊਂਡ ਐਂਪਲੀਫਾਇਰ ਨਾ ਵਜਾਉਣ...

ਹੁਨਰ ਸਿਖਲਾਈ ਅਤੇ ਰੋਜ਼ਗਾਰ ਲਈ ਉਦਯੋਗਿਕ ਘਰਾਣਿਆਂ ਨੂੰ ਮੋਹਰੀ ਰੋਲ ਅਦਾ ਕਰਨ ਦਾ ਸੱਦਾ

Hot News
ਲੁਧਿਆਣਾ, 03 ਜੁਲਾਈ (000) - ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਚੱਲ ਰਹੇ ਹੁਨਰ ਵਿਕਾਸ ਮਿਸ਼ਨ ਸਕੀਮ ਤਹਿਤ ਨੌਜਵਾਨਾਂ ਨੂੰ ਕਿੱਤਾਮੁਖੀ ਟ੍ਰੇਨਿੰਗ ਦੇ ਨਾਲ-ਨਾਲ ਰੋਜ਼ਗਾਰ ਦੇ ਮੌਕੇ ਦਿੱਤੇ ਜਾ ਰਹੇ ਹਨ।ਇਸ ਸਬੰਧੀ ਰੋਜਗਾਰ ਅਤੇ ਹੁਨਰ ਵਿਕਾਸ ਅਫਸਰ ਜੀਵਨਦੀਪ ਸਿੰਘ ਪੀ.ਸੀ.ਐਸ.(ਏ) ਵੱਲੋਂ ਇੰਡਸਟਰੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਵੱਲੋਂ ਦੀਨ ਦਿਆਲ ਉਪਾਧਿਆਏ-ਗ੍ਰਾਮੀਣ ਕੌਸ਼ਲਿਆ ਯੋਜਨਾ (ਡੀ.ਡੀ.ਯੂ-ਜੀ.ਕੇ.ਵਾਈ.) ਤਹਿਤ ਹੁਨਰ ਸਿਖਲਾਈ ਅਤੇ ਰੋਜ਼ਗਾਰ ਲਈ ਉਦਯੋਗਿਕ ਘਰਾਣਿਆਂ ਨੂੰ ਮੋਹਰੀ ਰੋਲ ਅਦਾ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਉਦਯੋਗਪਤੀ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਉਪਰੰਤ ਆਪਣੀਆਂ ਉਦਯੋਗਿਕ ਇਕਾਈਆਂ ਵਿੱਚ ਰੋਜ਼ਗਾਰ ਦੇ ਮੌਕੇ ਵੀ ਪ੍ਰਦਾਨ ਕਰਨਗੇ।ਮੁੱਢਲੇ ਪੜਾਅ 'ਤੇ ਇੰਡਸਟਰੀ ਦੀ ਇੰਮਪੈਨਲਮੇਂਟ ਕੀਤੀ ਜਾਵੇਗੀ। ਕੈਪਟਿਵ ਰੁਜ਼ਗਾਰਦਾਤਾਵਾਂ ਦੀ ਚੋਣ ਲਈ ਦਸਤਾਵੇਜ਼ ਵੈਬਸਾਈਟ...

ਓ.ਟੀ.ਐਸ. ਸਕੀਮ ਨਾਲ ਵਪਾਰੀ ਵਰਗ ਨੂੰ ਮਿਲ ਰਿਹਾ ਵੱਡਾ ਲਾਭ-ਚੇਅਰਮੈਨ ਅਨਿਲ ਠਾਕੁਰ

Punjab News
ਬਠਿੰਡਾ, 3 ਜੁਲਾਈ : ਪੰਜਾਬ ਸਰਕਾਰ ਨੇ ਸੂਬੇ ਦੇ ਵਪਾਰੀ ਵਰਗ ਨੂੰ ਵੱਡੀ ਰਾਹਤ ਦਿੰਦਿਆਂ ਵਨ ਟਾਈਮ ਸੈਟਲਮੈਂਟ ਸਕੀਮ (ਓ.ਟੀ.ਐਸ.) ਲਾਗੂ ਹੋਣ ਨਾਲ ਪੰਜਾਬ ਦੇ ਹਜ਼ਾਰਾਂ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਜਿੱਥੇ ਇਸ ਦਾ ਵੱਡਾ ਫਾਇਦਾ ਹੋ ਰਿਹਾ ਹੈ ਉਥੇ ਹੀ ਵਪਾਰ ਨੂੰ ਵੀ ਭਾਰੀ ਹੁਲਾਰਾ ਮਿਲ ਰਿਹਾ ਹੈ। ਇਹ ਜਾਣਕਾਰੀ ਪੰਜਾਬ ਵਪਾਰ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਵਪਾਰੀਆਂ ਅਤੇ ਕਾਰੋਬਾਰੀਆਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਸੂਬਾ ਸਰਕਾਰ ਵਲੋਂ ਓ.ਟੀ.ਐਸ ਸਕੀਮ ਨੂੰ ਲਗਾਤਾਰ ਜਾਰੀ ਰੱਖਦਿਆਂ ਇਸ ਵਿੱਚ 16 ਅਗਸਤ, 2024 ਤੱਕ ਵਾਧਾ ਕੀਤਾ ਗਿਆ ਹੈ। ਸਕੀਮ ਤਹਿਤ ਜਿਹੜੇ ਟੈਕਸਦਾਤਾਵਾਂ ਦਾ ਟੈਕਸ, ਜੁਰਮਾਨਾ ਅਤੇ ਵਿਆਜ 31 ਮਾਰਚ, 2024 ਤੱਕ 1 ਕਰੋੜ ਰੁਪਏ ਤੱਕ ਬਕਾਇਆ ਹੈ, ਉਹ ਇਸ ਸਕੀਮ ਤਹਿਤ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਪਾਰੀ ਲੰਬੇ ਸਮੇਂ ਤੋਂ ਆਪਣੇ ਟੈਕਸ ਸਬੰਧੀ ਮਸਲਿਆਂ ਦੇ ਹੱਲ ਲਈ ਇੱਕਮੁਸ਼ਤ ਨਿਪਟਾਰਾ ਸਕੀਮ ਦੀ ਮੰਗ ਕਰ ਰਹੇ ਸਨ, ਪਰ ਪਿਛਲੀਆਂ ਸਰਕਾ...