Friday, August 7Malwa News
Shadow

Author: admin

ਸਾਲ 2023-24 ਦੌਰਾਨ ਹੁਣ ਤੱਕ ਲਗਾਏ 89 ਪਲੇਸਮੈਂਟ ਕੈਂਪਾਂ ’ਚ2297 ਪ੍ਰਾਰਥੀਆਂ ਦੀ ਹੋਈ ਚੋਣ-ਡਿਪਟੀ ਕਮਿਸ਼ਨਰ

Punjab News
ਮਾਨਸਾ, 03 ਜੁਲਾਈ:ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਸਾਲ 2023-24 ਦੌਰਾਨ ਹੁਣ ਤੱਕ ਰੋਜ਼ਗਾਰ ਬਿਊਰੋ ਵਿਖੇ 89 ਪਲੇਸਮੈਂਟ ਕੈਂਪ ਲਗਾਏ ਗਏ।ਉਨ੍ਹਾਂ ਦੱਸਿਆ ਕਿ ਇੰਨ੍ਹਾਂ ਪਲੇਸਮੈਂਟ ਕੈਂਪਾਂ ਵਿਚ ਵੱਖ-ਵੱਖ ਕੰਪਨੀਆਂ ਮਿਡਲੈਂਡ ਮਾਈਕਰੋਫਾਈਨਾਂਸ਼ੀਅਲ ਪ੍ਰਾਈਵੇਟ ਲਿਮਟਡ, ਫਿਊਜ਼ਨ ਮਾਈਕਰੋ ਪ੍ਰਾਈਵੇਟ ਲਿਮਟਡ, ਸੱਤਿਆ ਮਾਈਕਰੋ ਫਾਈਨਾਂਸ ਪ੍ਰਾਈਵੇਟ ਲਿਮਟਡ, ਐਸ.ਬੀ.ਆਈ. ਲਾਈਫ ਇੰਸ਼ੋਰੈਂਸ, ਐਲ.ਆਈ.ਸੀ. ਆਫ ਇੰਡੀਆ, ਐਚ.ਡੀ.ਬੀ. ਫਾਈਨਾਂਸ਼ੀਅਲ ਸਰਵਿਸਜ਼, ਮੁਥੂਟ ਫਾਈਨਾਂਸ ਪ੍ਰਾਈਵੇਟ ਲਿਮਟਡ, ਟਰਾਈਡੈਂਟ ਲਿਮਟਡ, ਵਰਧਮਾਨ ਜਰਨਲ ਅਤੇ ਸਪਿੰਨਿੰਗ ਮਿੱਲਜ਼, ਸਕਿਊਰਟੀ ਅਤੇ ਇੰਟੈਲੀਜੈਂਟ ਸਰਵਿਸ ਲਿਮਟਡ, ਐਜ਼ਾਈਲ ਹਰਬਲ ਪ੍ਰਾਈਵੇਟ ਲਿਮਿਟਡ, ਪੇਅਟੀਐਮ, ਇੰਡਸਇੰਡ ਬੈਂਕ, ਕੈਪੀਟਲ ਟਰੱਸਟ ਲਿਮਟਡ ਤੋਂ ਇਲਾਵਾ ਹੋਰ ਵੱਖ ਵੱਖ ਨਾਮੀ ਕੰਪਨੀਆਂ ਵੱਲੋਂ 2297 ਯੋਗ ਪ੍ਰਾਰਥੀਆਂ ਦੀ ਭਰਤੀ ਕੀਤੀ ਗਈ...

ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਕਰਵਾਇਆ ਗਿਆ ਪਦਮ ਸ੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ਸ਼ਾਨਦਾਰ ਕਵੀ ਦਰਬਾਰ

Punjab News
ਫਿਰੋਜ਼ਪੁਰ 3 ਜੁਲਾਈ (    ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਣਯੋਗ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਦੀ ਯੋਗ ਸਰਪ੍ਰਸਤੀ ਅਧੀਨ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਿਰੋਜ਼ਪੁਰ ਡਾ. ਜਗਦੀਪ ਸੰਧੂ ਦੀ ਅਗਵਾਈ ਵਿੱਚ ਜ਼ਿਲ੍ਹਾ ਭਾਸ਼ਾ ਦਫਤਰ ਫ਼ਿਰੋਜ਼ਪੁਰ ਵੱਲੋਂ ਯੁਵਾ ਸਾਹਿਤਕ ਮੰਚ ਅਤੇ ਰੈੱਡ ਰੀਬਨ ਕਲੱਬ, ਐਸ.ਬੀ.ਐਸ ਯੂਨੀਵਰਸਿਟੀ  ਦੇ ਸਹਿਯੋਗ ਨਾਲ ਪਦਮ ਸ਼੍ਰੀ ਸੁਰਜੀਤ ਪਾਤਰ ਦੀ ਨਿੱਘੀ ਯਾਦ ਨੂੰ ਸਮਰਪਿਤ ਨੌਜਵਾਨ ਕਵੀਆਂ ਦਾ ਕਵੀ ਦਰਬਾਰ 'ਜਦੋਂ ਤੱਕ ਲਫ਼ਜ਼ ਜਿਉਂਦੇ ਨੇ ...' ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫ਼ਿਰੋਜ਼ਪੁਰ ਵਿਖੇ ਕਰਵਾਇਆ ਗਿਆ।             ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ ਦੀ ਧੁਨੀ ਤੋਂ ਬਾਅਦ ਹੋਈ। ਇਸ ਸਮਾਗਮ ਵਿਚ ਪੂਰੇ ਪੰਜਾਬ ਵਿੱਚੋਂ ਨੌਜਵਾਨ ਕਵੀਆਂ ਨੇ ਆਪਣੀਆਂ ਕਵਿਤਾਵਾਂ ਪੇਸ਼ ਕਰ ਕੇ ਸਮਾਗਮ ਨੂੰ ਸਫ਼ਲ ਬਣਾਇਆ। ਸਮਾ...

ਵਾਤਵਰਣ ਬਚਾਓ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਵੱਖ-ਵੱਖ ਤਰ੍ਹਾਂ ਦੇ 100 ਪੌਦੇ ਲਗਾਏ

Punjab News
ਮਾਨਸਾ, 03 ਜੁਲਾਈ:ਮੁੱਖ ਖੇਤੀਬਾੜੀ ਅਫ਼ਸਰ ਸ੍ਰ. ਹਰਵਿੰਦਰ ਸਿੰਘ ਸਿੱਧੂ ਵੱਲੋਂ ਮੁੱਖ ਖੇਤੀਬਾੜੀ ਦਫ਼ਤਰ, ਮਾਨਸਾ ਵਿਖੇ ਬੂਟਾ ਲਗਾ ਕੇ ਵਾਤਾਵਰਣ ਨੂੰ ਬਚਾਓ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਹਰਾ—ਭਰਾ ਬਣਾਉਣ ਲਈ ਬੂਟੇ ਲਗਾਉਣੇ ਬਹੁਤ ਜ਼ਰੂਰੀ ਹਨ।ਉਨ੍ਹਾਂ ਕਿਹਾ ਕਿ ਵਾਤਾਵਰਣ ਬਚਾਓ ਮੁਹਿੰਮ ਤਹਿਤ ਖੇਤੀਬਾੜੀ ਦਫ਼ਤਰ ਵਿਖੇ ਲਗਭਗ 100 ਅਲੱਗ—ਅਲੱਗ ਤਰ੍ਹਾਂ ਦੇ ਬੂਟੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਵਧ ਰਹੀ ਗਰਮੀ ਦੇ ਮੱਦੇਨਜ਼ਰ ਵਾਤਾਵਰਣ ਹਿਤ ਵਿਚ ਕਾਰਜ ਕਰਨੇ ਹਰ ਨਾਗਰਿਕ ਦਾ ਫਰਜ਼ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ ਸੁੱਥਰਾ ਅਤੇ ਰਹਿਣਯੋਗ ਚੰਗਾ ਵਾਤਵਰਣ ਦਿੱਤਾ ਜਾ ਸਕੇ।ਉਨ੍ਹਾਂ ਦੱਸਿਆ ਕਿ ਵਾਤਾਵਰਣ ਬਚਾਓ ਮੁਹਿੰਮ ਇਸੇ ਤਰ੍ਹਾਂ ਅੱਗੇ ਵੀ ਜਾਰੀ ਰਹੇਗੀ ਜਿਸ ਤਹਿਤ ਵਿਭਾਗ ਦੇ ਬਲਾਕ ਦਫ਼ਤਰਾਂ ਅਤੇ ਸਰਕਲ ਪੱਧਰ ’ਤੇ ਦਫ਼ਤਰਾਂ ਵਿੱਚ ਬੂਟੇ ਲਗਾਏ ਜਾਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਅਤੇ ਖੇਤਾਂ ਦੇ ਆਲੇ—ਦੁਆਲੇ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।ਇਸ ਮੌਕੇ ਸ੍ਰੀ ...

ਸਿਵਲ ਸਰਜਨ ਨੇ ਸਿਵਲ ਹਸਪਤਾਲ ਫਾਜ਼ਿਲਕਾ ਦਾ ਦੌਰਾ ਕੀਤਾ, ਡਾਕਟਰ ਮਰੀਜਾਂ ਨੂੰ ਬਾਹਰੀ ਦਵਾਈਆਂ ਨਾ ਲਿਖਣ: ਸਿਵਲ ਸਰਜਨ

Punjab News
ਫਾਜ਼ਿਲਕਾ 3 ਜੁਲਾਈ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਅਤੇ ਆਮ ਆਦਮੀ ਕਲੀਨਿਕ ਫਾਜ਼ਿਲਕਾ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਹਰ ਵਾਰਡ, ਫਾਰਮੇਸੀ, ਡਰੱਗ ਸਟੋਰ, ਲੇਬਰ ਰੂਮ ਅਤੇ ਓ.ਪੀ.ਡੀ ਦਾ ਮੌਕੇ 'ਤੇ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਤੁਰੰਤ ਹੋਣ ਵਾਲੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੀ ਹੱਲ ਕੀਤਾ ਗਿਆ ਅਤੇ ਬਾਕੀਆਂ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਰੁਟੀਨ ਦੌਰੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਹੁੰਦੇ ਹਨ ਤਾਂ ਜੋ ਸਟਾਫ਼ ਦੀਆਂ ਸਮੱਸਿਆਵਾਂ ਦਾ ਵੀ ਹੱਲ ਕੀਤਾ ਜਾ ਸਕੇ ਅਤੇ ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਵੀ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸਰਕਾਰ ਦੁਆਰਾ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਆਸਾਨੀ ਨਾਲ ਮਿਲ ਸਕਣ। ਉਨ੍ਹਾਂ ਕਿਹਾ ਕਿ ਛੋਟੇ ਕੇਂਦਰਾਂ ਅਤੇ ਪੀ.ਐਚ.ਸੀ ਅਤੇ ਸੀ.ਐਚ.ਸੀ ਤੋਂ ਰੈਫਰ ਕਰਨ ਤੋਂ ਬਾਅਦ ਮਰੀਜ਼ ਜ਼ਿਲ੍ਹਾ ਹਸਪਤਾਲ ਵਿ...

ਉੱਨਤ ਮੱਕੀ ਦੀ ਕਾਸ਼ਤ ਤਕਨੀਕਾਂ ਬਾਰੇ ਇੱਕ ਰੋਜ਼ਾ ਸਿਖਲਾਈ-ਕਮ-ਇਨਪੁਟ ਪ੍ਰੋਗਰਾਮ ਆਯੋਜਿਤ

Punjab News
ਲੁਧਿਆਣਾ, 3 ਜੁਲਾਈ (000) - ਸਿਲੇਜ ਮੱਕੀ ਅਤੇ ਸਾਉਣੀ ਮੱਕੀ ਦੇ ਪ੍ਰਚਾਰ ਰਾਹੀਂ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਵਧਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ, ਇੱਕ ਰੋਜ਼ਾ ਸਿਖਲਾਈ-ਕਮ-ਇਨਪੁਟ ਵੰਡ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਆਈ.ਸੀ.ਏ.ਆਰ-ਭਾਰਤੀ ਮੱਕੀ ਖੋਜ ਸੰਸਥਾਨ (ਆਈ.ਸੀ.ਏ.ਆਰ-ਆਈ.ਆਈ.ਐਮ.ਆਰ.), ਲੁਧਿਆਣਾ ਦੀ ਅਗਵਾਈ ਵਾਲੀ ਇਸ ਪਹਿਲਕਦਮੀ ਵਿੱਚ ਸਤਲੁਜ ਮਹਿਲਾ ਕਿਸਾਨ ਉਤਪਾਦਕ ਕੰਪਨੀ ਦੇ 40 ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ। ਸਿਖਲਾਈ ਪ੍ਰੋਗਰਾਮ ਦਾ ਉਦੇਸ਼ ਇਨ੍ਹਾਂ ਮਹਿਲਾ ਕਿਸਾਨਾਂ ਨੂੰ ਉੱਨਤ ਮੱਕੀ ਦੀ ਕਾਸ਼ਤ ਤਕਨੀਕਾਂ ਨਾਲ ਸਸ਼ਕਤ ਕਰਨਾ, ਖਾਸ ਤੌਰ 'ਤੇ ਸਿਲੇਜ ਮੱਕੀ ਅਤੇ ਸਾਉਣੀ ਮੱਕੀ 'ਤੇ ਧਿਆਨ ਕੇਂਦਰਤ ਕਰਨਾ ਹੈ। ਆਈ.ਸੀ.ਏ.ਆਰ-ਆਈ.ਆਈ.ਐਮ.ਆਰ. ਲੁਧਿਆਣਾ ਤੋਂ ਡਾ. ਅੱਲਾ ਸਿੰਘ ਨੇ ਪੰਜਾਬ ਵਿੱਚ ਮੱਕੀ ਦੀ ਅਗਵਾਈ ਵਾਲੀ ਫ਼ਸਲੀ ਵਿਭਿੰਨਤਾ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਸਰਕਾਰ ਦੇ ਈਥਾਨੌਲ ਮਿਸ਼ਰਣ ਟੀਚਿਆਂ ਦੁਆਰਾ ਪੈਦਾ ਕੀਤੇ ਮੌਕਿਆਂ 'ਤੇ ਚਾਨਣਾ ਪਾਇਆ, ਜਿਸ ਨਾਲ ਸੂਬੇ ਵਿੱਚ ਮੱਕੀ ਦੀ ਕਾਸ਼ਤ ਨੂੰ ਮਹੱਤਵਪੂਰਨ ਤੌਰ 'ਤੇ ਹੁਲਾਰਾ ਮਿਲ ਸਕਦਾ ਹੈ। ਉਸ...

ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ: ਆਸ਼ਿਕਾ ਜੈਨ

Punjab News
ਡੇਰਾਬੱਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਜੁਲਾਈ: ਬਰਸਾਤਾਂ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਪਿੰਡ ਟਿਵਾਣਾ ਤੇ ਹੋਰ ਨੇੜਲੇ ਪਿੰਡਾਂ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਦੇ ਕੰਮ ਵਿੱਚ ਕੋਈ ਵੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਇਹ ਕਾਰਜ ਜਲਦ ਤੋਂ ਜਲਦ ਨੇਪਰੇ ਚਾੜ੍ਹਿਆ ਜਾਵੇ। ਇਹ ਹਦਾਇਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਪਿੰਡ ਟਿਵਾਣਾ ਵਿਖੇ ਬੰਨ੍ਹ ਦੀ ਮਜ਼ਬੂਤੀ ਲਈ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਆਖੀ।        ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰ ਕੇ ਉਹਨਾਂ ਵੱਲੋਂ ਦਿੱਤੇ ਸੁਝਾਵਾਂ ਦੇ ਅਧਾਰ ਉੱਤੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਵੀ ਦਿੱਤੀਆਂ। ਬੰਨ੍ਹ ਸਬੰਧੀ ਲੋੜੀਂਦੀ ਸਮੱਗਰੀ ਦੀ ਘਾਟ ਨਾਲ ਸਬੰਧਤ ਦਿੱਕਤਾਂ ਵੀ ਉਹਨਾਂ ਨੇ ਮੌਕੇ ਉੱਤੇ ਹੀ ਦੂਰ ਕਰਵਾਈਆਂ। ਉਹਨਾਂ ਨੇ ਮਿੱਟੀ ਤੇ ਰੇਤੇ ਦੀਆਂ ਬੋਰੀਆਂ ਦਾ ਪ੍ਰਬੰਧ ਯਕੀਨੀ ਬਨਾਉਣ ਲਈ ਹਦਾਇਤਾਂ ਵੀ ਦਿੱਤੀਆਂ।       ਉਨ੍ਹਾਂ ਦੱਸਿਆ ਕਿ ਟਿਵਾਣਾ ਵਿੱਚ ਘੱਗਰ ਦੇ ਨਾਲ 2900 ਫੁੱਟ ਲ...

ਖੰਨਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ‘ਦੁਖਦੀ ਰਗ ਪੰਜਾਬੀ ਦੀ’ ਨਾਟਕ ਕਰਵਾਇਆ ਗਿਆ

Punjab News
ਲੁਧਿਆਣਾ, 3 ਜੁਲਾਈ (000) - ਖੰਨਾ ਪੁਲਿਸ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਏ.ਐਸ.ਮਾਡਰਨ ਸਕੂਲ, ਪੀਰਖਾਨਾ ਰੋਡ, ਖੰਨਾ ਵਿਖੇ 'ਦੁਖਦੀ ਰਗ ਪੰਜਾਬੀ ਦੀ' ਨਾਟਕ ਦਾ ਆਯੋਜਨ ਕੀਤਾ ਗਿਆ। ਨਾਟਕ ਅਕਸ ਰੰਗ ਮੰਚ ਸਮਰਾਲਾ ਵੱਲੋਂ ਪੇਸ਼ ਕੀਤਾ ਗਿਆ ਅਤੇ ਇਸ ਜ਼ਬਰਦਸਤ ਪੇਸ਼ਕਾਰੀ ਨੇ ਦਰਸ਼ਕਾਂ ਖਾਸ ਕਰਕੇ ਨੌਜਵਾਨਾਂ ਨੂੰ ਪ੍ਰਭਾਵਿਤ ਕੀਤਾ। ਸਮਾਗਮ ਦਾ ਉਦਘਾਟਨ ਸੀਨੀਅਰ ਪੁਲਿਸ ਕਪਤਾਨ ਅਮਨੀਤ ਕੋਂਡਲ ਨੇ ਕੀਤਾ। ਆਪਣੇ ਸੰਬੋਧਨ ਵਿੱਚ, ਐਸ.ਐਸ.ਪੀ. ਕੋਂਡਲ ਨੇ ਨਸ਼ਿਆਂ ਦੀ ਦੁਰਵਰਤੋਂ ਦੇ ਖ਼ਤਰਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਕੇ ਸਕਾਰਾਤਮਕ ਸਮਾਜਕ ਤਬਦੀਲੀਆਂ ਲਿਆਉਣ ਲਈ ਅਜਿਹੇ ਹੋਰ ਸਮਾਗਮ ਕਰਵਾਉਣ 'ਤੇ ਜੋਰ ਦਿੱਤਾ। ਉਨ੍ਹਾਂ ਸਮਾਜ ਵਿੱਚੋਂ ਇਸ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨਸ਼ਿਆਂ ਤੋਂ ਪਾਸਾ ਵੱਟਣ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀਆਂ ਲਈ ਅੰਦਰੂਨੀ ਪ੍ਰੇਰਣਾ ਅਤੇ ਪਰਿਵਾਰਕ ਸਹਾਇਤਾ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਪੁਲਿਸ ਨੂੰ ਨਸ਼ਾ ਤਸਕਰਾਂ ਬਾਰੇ ਸੂਚਿਤ ਕਰਨ ਅਤੇ...

ਵਿਸ਼ਵ ਪਲਾਸਟਿਕ ਮੁਕਤ ਦਿਵਸ ਮੌਕੇ ਬੱਲ੍ਹੋ ਵਾਸੀਆਂ ਦੇ ਘਰਾਂ ’ਚ ਗੁੜ ਦੀਆਂ ਆਈਆ ਮਹਿਕਾਂ

Punjab News
ਰਾਮਪੁਰਾ ਫੂਲ (ਬਠਿੰਡਾ), 3 ਜੁਲਾਈ : ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਬੱਲ੍ਹੋ ਅਤੇ ਗ੍ਰਾਮ ਪੰਚਾਇਤ ਨੇ ਅੰਤਰ ਰਾਸਟਰੀ ਪਲਾਸਟਿਕ ਮੁਕਤ ਦਿਵਸ ਮੌਕੇ ਯੂਥ ਲਾਇਬਰੇਰੀ ਵਿੱਚ ਸੈਮੀਨਾਰ ਕਰਵਾਇਆ ਅਤੇ ਪਲਾਸਟਿਕ ਕਚਰਾ ਲਿਆਉ ਗੁੜ ਲੈ ਜਾਉ ਸਕੀਮ ਤਹਿਤ ਪਲਾਸਟਿਕ ਕਚਰੇ ਬਦਲੇ ਲੋਕਾਂ ਨੂੰ ਮੁਫਤ ਵਿੱਚ ਬਰਾਬਰ ਦਾ ਗੁੜ ਵੰਡਿਆ ਗਿਆ। ਸੈਮੀਨਾਰ ਮੌਕੇ ਐਸ.ਡੀ.ਐੱਮ ਮੌੜ ਸ਼੍ਰੀ ਨਰਿੰਦਰ ਸਿੰਘ ਧਾਲੀਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਸੰਸਥਾ ਦੇ ਪ੍ਰਧਾਨ ਕਰਮਜੀਤ ਸਿੰਘ ਨੇ ਕੀਤੀ । ਸੈਮੀਨਾਰ ਦੌਰਾਨ ਐਸ.ਡੀ.ਐੱਮ ਸ਼੍ਰੀ ਨਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਸੰਸਥਾ ਦਾ ਬਹੁਤ ਵਧੀਆ ਉਪਰਾਲਾ ਹੈ ਅਤੇ ਹੋਰਨਾ ਸਮਾਜ ਸੇਵੀ ਸੰਸਥਾਵਾ ਤੇ ਪੰਚਾਇਤਾਂ ਨੂੰ ਇਹੋ ਜਿਹੇ ਉਪਰਾਲੇ ਕਰਨੇ ਚਾਹੀਦੇ ਹਨ ਅਜਿਹਾ ਕਰਨ ਨਾਲ ਵਾਤਾਵਰਨ ਪ੍ਰਦੂਸ਼ਿਤ ਨਹੀਂ ਹੁੰਦਾ। ਇਸ ਦੌਰਾਨ ਸੰਸਥਾ ਦੇ ਸਲਾਹਕਾਰ ਭੁਪਿੰਦਰ ਸਿਘ ਜਟਾਣਾ ਨੇ ਕਿਹਾ ਕਿ ਪਲਾਸਟਿਕ ਮੁਕਤ ਦਿਵਸ ਤੇ ਸੰਸਥਾ ਤਰਫੋ ਪਲਾਸਟਿਕ ਕਚਰਾ ਬਦਲੇ ਪਿੰਡ ਵਾਸੀਆ ਨੂੰ ਮੁਫਤ ਵਿਚ 295 ਕਿਲੋ ਗੁੜ ਵੰਡਿਆ ਗਿਆ। ਉਨ੍ਹਾਂ ਕਿਹਾ ਕਿ ਇਹ ਕਾਰਜ ਪਿਛਲੇ ਦ...

ਦਫਤਰਾਂ ਵਿਖੇ ਆਉਣ ਵਾਲੀਆਂ ਦਰਖਾਸਤਾਂ/ਸ਼ਿਕਾਇਤਾਂ ਦਾ ਤੈਅ ਸਮੇਂ ਅੰਦਰ ਕੀਤਾ ਜਾਵੇ ਨਿਪਟਾਰਾ-ਵਧੀਕ ਡਿਪਟੀ ਕਮਿਸ਼ਨਰ

Punjab News
ਫਾਜ਼ਿਲਕਾ, 3 ਜੁਲਾਈ ਦਫਤਰਾਂ ਵਿਖੇ ਆਉਣ ਵਾਲੀਆਂ ਦਰਖਾਸਤਾਂ ਤੇ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕਰਨ ਦੇ ਉਦੇਸ਼ ਸਦਕਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਨੇ ਮੀਟਿੰਗ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕ ਆਪਣੀ ਸਮੱਸਿਆਵਾਂ ਲੈ ਕੇ ਦਫਤਰਾਂ ਵਿਖੇ ਆਉਂਦੇ ਹਨ, ਇਸ ਕਰਕੇ ਸਾਡੀ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ *ਤੇ ਨਿਪਟਾਰਾ ਕਰੀਏ। ਉਨ੍ਹਾਂ ਕਿਹਾ ਕਿ ਦਫਤਰਾਂ ਵਿਖੇ ਪਈਆਂ ਦਰਖਾਸਤਾਂ/ਸ਼ਿਕਾਇਤਾਂ ਦਾ ਯੋਗ ਵਿਧੀ ਰਾਹੀਂ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦਰਖਾਸਤਾਂ/ਸ਼ਿਕਾਇਤਾਂ ਦਾ ਕਾਨੂੰਨ ਮੁਤਾਬਕ ਜੋ ਵੀ ਹਲ ਹੋ ਸਕਦਾ ਹੈ ਉਸਨੂੰ ਤੈਅ ਸਮੇਂ ਦੇ ਅੰਦਰ-ਅੰਦਰ ਨਿਪਟਾਉਣਾ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਦਫ਼ਤਰ ਦੇ ਫੀਲਡ ਅਫ਼ਸਰ ਕਮ ਐਸਡੀਐਮ ਅਬੋਹਰ ਸ੍ਰੀ ਪੰਕਜ ਬਾਂਸਲ ਪੀਸੀਐਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਾਬੰਦ ਕੀਤਾ ਗਿਆ ਹੈ ਕਿ ਲੋਕਾਂ ਨੂ...

ਨਵੇਂ ਸਾਈਬਰ ਥਾਣੇ ਦਾ ਕੀਤਾ ਰਸਮੀ ਉਦਘਾਟਨ

Hot News
ਬਠਿੰਡਾ, 3 ਜੁਲਾਈ : ਸ੍ਰੀ ਗੋਰਵ ਯਾਦਵ, ਆਈਪੀਐਸ, ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਐਸ.ਪੀ.ਐਸ. ਪਰਮਾਰ ਆਈਪੀਐਸ, ਏ.ਡੀ.ਜੀ.ਪੀ. ਬਠਿੰਡਾ ਦੇ ਮਾਰਗ ਦਰਸ਼ਨ ਅਨੁਸਾਰ ਸ੍ਰੀ ਦੀਪਕ ਪਾਰੀਕ ਆਈਪੀਐਸ, ਸੀਨਅਰ ਕਪਤਾਨ ਪੁਲਿਸ ਬਠਿੰਡਾ ਦੀ ਰਹਿਨੁਮਾਈ ਹੇਠ ਸ੍ਰੀ ਅਜੇ ਗਾਂਧੀ ਆਈਪੀਐਸ, ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਬਠਿੰਡਾ ਅਤੇ ਸ੍ਰੀ ਮਨਮੋਹਨ ਸ਼ਰਨਾ ਡੀ.ਐੱਸ.ਪੀ ਸਾਈਬਰ ਕਰਾਈਮ ਬਠਿੰਡਾ ਦੀ ਅਗਵਾਈ ਵਿੱਚ ਥਾਣਾ ਸਦਰ ਬਠਿੰਡਾ ਵਿਖੇ ਵੱਧ ਰਹੇ ਸਾਈਬਰ ਕਰਾਈਮ ਦੇ ਕੇਸਾਂ ਲਈ ਡਿਜੀਟਲ ਸੁਰੱਖਿਆ ਨੂੰ ਵਧਾਉਣ ਤੇ ਸਾਈਬਰ ਖਤਰਿਆਂ ਨਾਲ ਨਜਿੱਠਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਬਠਿੰਡਾ ਪੁਲਿਸ ਵੱਲੋਂ ਇੱਕ ਸਮਰਪਿਤ ਸਾਈਬਰ ਕਰਾਈਮ ਪੁਲਿਸ ਸਟੇਸ਼ਨ ਦੀ ਸਥਾਪਨਾ ਕੀਤੀ ਗਈ। ਸ੍ਰੀ ਦੀਪਕ ਪਾਰੀਕ ਆਈ.ਪੀ.ਐਸ ਐਸ.ਐੱਸ.ਪੀ ਬਠਿੰਡਾ ਨੇ ਪ੍ਰੈੱਸ ਨੋਟ ਜਾਰੀ ਕਰਦਿਆ ਕਿ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਅੱਜ ਦੇ ਸਮੇਂ ਵਿੱਚ ਵੱਧ ਰਹੇ ਸਾਈਬਰ ਕਰਾਈਮ ਦੇ ਮਾਮਲਿਆਂ ਨੂੰ ਦੇਖਦੇ ਹੋਏ ਸਾਈਬਰ ਕਰਾਈਮ ਅਤੇ ਆਨਲਾਈਨ ਧੋਖਾਧੜੀ ਨੂੰ ਠੱਲ ਪਾ...