ਪੰਜਾਬ ਪੁਲਿਸ ਨੇ ਅਮਰਨਾਥ ਯਾਤਰਾ ਅਤੇ ਘੁਸਪੈਠ ਦੀਆਂ ਤਾਜ਼ਾ ਕੋਸ਼ਿਸਾਂ ਦੇ ਮੱਦੇਨਜ਼ਰ ਪਠਾਨਕੋਟ ਅਤੇ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਵਧਾਈ
ਚੰਡੀਗੜ੍ਹ/ਪਠਾਨਕੋਟ, 3 ਜੁਲਾਈ:
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਸ੍ਰੀ ਅਮਰਨਾਥ ਯਾਤਰਾ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਨਿਰਵਿਘਨ ਅਤੇ ਸੁਰੱਖਿਅਤ ਲਾਂਘੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਜਾਣ ‘ਤੇ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।ਪਠਾਨਕੋਟ ਵਿੱਚ ਹੋਈ ਇਹ ਮੀਟਿੰਗ ਚੱਲ ਰਹੀ ਅਮਰਨਾਥ ਯਾਤਰਾ ਲਈ ਰਣਨੀਤਕ ਤਿਆਰੀਆਂ ਦੇ ਵੱਖ-ਵੱਖ ਪਹਿਲੂਆਂ ਜਿਵੇਂ ਪੁਲਿਸ ਦੀ ਤਾਇਨਾਤੀ, ਸੁਰੱਖਿਆ ਉਪਾਅ, ਆਵਾਜਾਈ ਪ੍ਰਬੰਧਨ ਅਤੇ ਆਫ਼ਤ ਪ੍ਰਬੰਧਨ 'ਤੇ ਕੇਂਦਰਿਤ ਸੀ। ਇਸ ਮੀਟਿੰਗ ਦੌਰਾਨ ਕੋਟ ਭੱਟੀਆਂ ਪਿੰਡ, ਬਮਿਆਲ ਵਿੱਚ ਹਥਿਆਰਬੰਦ ਸ਼ੱਕੀ ਵਿਅਕਤੀਆਂ ਦੇ ਦੇਖੇ ਜਾਣ ਅਤੇ ਕਠੂਆ ਜ਼ਿਲ੍ਹੇ ਵਿੱਚ ਹਥਿਆਰਬੰਦ ਸ਼ੱਕੀ ਵਿਅਕਤੀ ਨਾਲ ਹੋਈ ਮੁੱਠਭੇੜ ਵਾਲੀਆਂ ਤਾਜ਼ਾ ਘਟਨਾਵਾਂ 'ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ। ਮੀਟਿੰਗ ਵਿੱਚ ਪੰਜਾਬ ਪੁਲਿਸ, ਜੰਮੂ-ਕਸ਼ਮੀਰ ਪ...