ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਕਰਵਾਇਆ ਗਿਆ ਪਦਮ ਸ੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ਸ਼ਾਨਦਾਰ ਕਵੀ ਦਰਬਾਰ
ਫਿਰੋਜ਼ਪੁਰ 3 ਜੁਲਾਈ ( ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਣਯੋਗ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਦੀ ਯੋਗ ਸਰਪ੍ਰਸਤੀ ਅਧੀਨ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਿਰੋਜ਼ਪੁਰ ਡਾ. ਜਗਦੀਪ ਸੰਧੂ ਦੀ ਅਗਵਾਈ ਵਿੱਚ ਜ਼ਿਲ੍ਹਾ ਭਾਸ਼ਾ ਦਫਤਰ ਫ਼ਿਰੋਜ਼ਪੁਰ ਵੱਲੋਂ ਯੁਵਾ ਸਾਹਿਤਕ ਮੰਚ ਅਤੇ ਰੈੱਡ ਰੀਬਨ ਕਲੱਬ, ਐਸ.ਬੀ.ਐਸ ਯੂਨੀਵਰਸਿਟੀ ਦੇ ਸਹਿਯੋਗ ਨਾਲ ਪਦਮ ਸ਼੍ਰੀ ਸੁਰਜੀਤ ਪਾਤਰ ਦੀ ਨਿੱਘੀ ਯਾਦ ਨੂੰ ਸਮਰਪਿਤ ਨੌਜਵਾਨ ਕਵੀਆਂ ਦਾ ਕਵੀ ਦਰਬਾਰ 'ਜਦੋਂ ਤੱਕ ਲਫ਼ਜ਼ ਜਿਉਂਦੇ ਨੇ ...' ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫ਼ਿਰੋਜ਼ਪੁਰ ਵਿਖੇ ਕਰਵਾਇਆ ਗਿਆ।
ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ ਦੀ ਧੁਨੀ ਤੋਂ ਬਾਅਦ ਹੋਈ। ਇਸ ਸਮਾਗਮ ਵਿਚ ਪੂਰੇ ਪੰਜਾਬ ਵਿੱਚੋਂ ਨੌਜਵਾਨ ਕਵੀਆਂ ਨੇ ਆਪਣੀਆਂ ਕਵਿਤਾਵਾਂ ਪੇਸ਼ ਕਰ ਕੇ ਸਮਾਗਮ ਨੂੰ ਸਫ਼ਲ ਬਣਾਇਆ। ਸਮਾ...