ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ: ‘ਸੁੱਕੀਆਂ’ ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ
ਚੰਡੀਗੜ੍ਹ, 28 ਜੂਨ:
ਸੂਬੇ ਦੇ ਹਰ ਖੇਤ ਤੱਕ ਸਿੰਚਾਈ ਲਈ ਨਹਿਰੀ ਪਾਣੀ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਠੋਸ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਹਿਰੀ ਪਾਣੀ ਨੂੰ ਹਰ ਖੇਤ ਤੱਕ ਪਹੁੰਚਾਉਣ ਅਤੇ ਪਾਣੀ ਦੇ ਸੁਚੱਜੇ ਵਹਾਅ ਤੇ ਵੰਡ ਲਈ ਖ਼ਸਤਾ ਨਹਿਰਾਂ, ਰਜਬਾਹਿਆਂ ਅਤੇ ਮਾਈਨਰਾਂ ਨੂੰ ਸੁਰਜੀਤ ਕਰਨ ਸਣੇ ਹੋਰ ਪਾਣੀ ਪ੍ਰਬੰਧਨ ਪਹਿਲਕਦਮੀਆਂ ਕਰਕੇ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ।
ਖੇਤਾਂ ਤੱਕ ਪਾਣੀ ਪਹੁੰਚਾਉਣ ਦੀਆਂ ਪਹਿਲਕਦਮੀ ਬਾਰੇ ਵਿਸਥਾਰ ਨਾਲ ਚਾਨਣਾ ਪਾਉਂਦਿਆਂ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਭਾਗ ਦੇ ਠੋਸ ਯਤਨਾਂ ਸਦਕਾ ਪਿਛਲੇ ਸਾਲ ਪਹਿਲੀ ਵਾਰ ਲਗਭਗ 900 ਥਾਵਾਂ 'ਤੇ ਪਾਣੀ ਪਹੁੰਚਾਇਆ ਗਿਆ, ਜਿਨ੍ਹਾਂ ਵਿੱਚੋਂ ਕੁਝ ਥਾਵਾਂ 35-40 ਵਰ੍ਹਿਆਂ ਤੋਂ ਸੁੱਕੀਆਂ ਸਨ।
ਕੈਬਨਿਟ ਮੰਤਰੀ ਸ. ਜੌੜਾਮਾਜਰਾ ਨੇ ਦੱਸਿਆ, "ਸਥਾਈ ਜਲ ਪ੍ਰਬੰਧਨ ਸਬੰਧੀ ਸਰਕਾਰ ਦੇ ਆਪਣੇ ਮਿਸ਼ਨ ਨੂੰ ਜਾਰੀ ਰੱਖਦਿਆਂ ਅਸੀਂ ਇਸ ਵਰ੍ਹੇ ਪਹਿਲਾਂ ਹੀ 114 ਸਥਾਨਾਂ 'ਤੇ ਖਾਲਿਆਂ ਨੂੰ ਬਹਾਲ ਕੀਤਾ ਹੈ। ਇਨ੍ਹਾਂ ...








