Friday, August 7Malwa News
Shadow

Author: admin

ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ 3 ਤੋਂ 31 ਜੁਲਾਈ ਤੱਕ ਲੱਗਣਗੇ ਜਨ ਸੁਣਵਾਈ ਕੈਂਪ

Punjab News
ਮੋਗਾ 2 ਜੁਲਾਈ:ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਰਹਿ ਰਿਹਾ ਹੈ।ਲੋਕਾਂ ਦੀਆਂ ਸਮੱਸਿਆਵਾਂ ਨੂੰ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਖੁਦ, ਹੋਰ ਉਚ ਪੱਧਰੀ ਸਬੰਧਤ  ਅਧਿਕਾਰੀਆਂ ਨੂੰ ਨਾਲ ਲੈ ਕੇ ਪਿੰਡ ਪੱਧਰੀ ਦੌਰੇ ਕਰ ਰਹੇ ਹਨ। ਸਰਕਾਰੀ ਦਫ਼ਤਰਾਂ ਵਿੱਚ ਵੀ ਆਮ ਲੋਕਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਸਬੰਧੀ ਵੀ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਪਹਿਲਾਂ ਤੋਂ ਹੀ ਜਾਰੀ ਕੀਤੇ ਜਾ ਚੁੱਕੇ ਹਨ।ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ 3 ਜੁਲਾਈ ਤੋਂ 31 ਜੁਲਾਈ ਤੱਕ ਜਨ ਸੁਣਵਾਈ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦੀ ਅਗਵਾਈ ਉਹ ਖੁਦ ਕਰਨਗੇ। 5-5 ਪਿੰਡਾਂ ਦੇ ਕਲੱਸਟਰ ਬਣਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਵੇਗਾ। ਮਿਤੀ 3 ਜੁਲਾਈ ਦਿਨ ਬੁੱਧਵਾਰ ਨੂੰ ਚੜਿੱਕ, ਮੱਲੀਆਂ ਵਾਲਾ, ਬੁੱਧ ਸਿ...

ਸੱਪ ਡੰਗੇ ਦਾ ਇਲਾਜ ਫਾਜ਼ਿਲਕਾ, ਜਲਾਲਾਬਾਦ ਅਤੇ ਅਬਹੋਰ ਹਸਪਤਾਲ ਵਿੱਚ ਉੱਪਲੱਬਧ-ਸਿਵਲ ਸਰਜਨ

Punjab News
ਫਾਜਿਲਕਾ 2 ਜੁਲਾਈ 2024………  ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਰੱਖਦਿਆਂ ਸਿਵਲ ਸਰਜਨ ਫਾਜਿਲਕਾ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਸੱਪਾਂ ਦੇ ਡੰਗਣ ਦੇ ਮਾਮਲੇ ਆਮ ਮਿਲਦੇ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਹਸਪਤਾਲ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਸੱਪ ਦੇ ਡੰਗਣ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਐਂਟੀ ਸਨੇਕ ਟੀਕੇ ਉਪਲੱਬਧ ਹਨ ਅਤੇ ਮਰੀਜ਼ਾਂ ਨੂੰ ਬਿਨਾਂ ਕਿਸੇ ਦੇਰੀ ਦੇ ਟੀਕੇ ਲਗਾਏ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਸੱਪ ਦੇ ਡੰਗਣ ਤੋਂ ਬਾਅਦ ਪੀੜਤ ਨੂੰ ਗੈਰ-ਸਿੱਖਿਅਤ ਲੋਕਾਂ ਕੋਲ&...

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਮੰਤਰੀ ਸਹਾਇਤਾ ਅਤੇ ਸਵਾਗਤ ਕੇਂਦਰ ਸਥਾਪਿਤ

Punjab News
ਫਰੀਦਕੋਟ 2 ਜੁਲਾਈ, ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਫਰੀਦਕੋਟ ਵਿਖੇ ਹਰ ਵਿਭਾਗ ਨਾਲ ਸਬੰਧਤ ਕੰਮ ਲੈ ਕੇ ਆਉਣ ਵਾਲੇ ਪ੍ਰਾਰਥੀਆਂ ਦੀ ਤੁਰੰਤ ਸਹਾਇਤਾ ਲਈ ਮੁੱਖ ਮੰਤਰੀ ਸਹਾਇਤਾ ਅਤੇ ਸਵਾਗਤ ਕੇਂਦਰ ਖੋਲ੍ਹ ਦਿੱਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਇਹ ਸਹਾਇਤਾ ਕੇਂਦਰ ਕੰਪਲੈਕਸ ਦੀ ਪਹਿਲੀ ਮੰਜ਼ਿਲ ਤੇ ਖੋਲ੍ਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਕਿਸੇ ਵੀ ਪ੍ਰਾਰਥੀ ਨੂੰ ਕਿਸੇ ਮਹਿਕਮੇ, ਕੰਮ, ਸ਼ਿਕਾਇਤ ਅਤੇ ਸ਼ਿਕਾਇਤ ਤੇ ਕੀਤੀ ਜਾ ਰਹੀ ਕਾਰਵਾਈ ਸਬੰਧੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਦਾ ਮੁੱਖ ਮੰਤਵ ਲੋਕਾਂ ਦੀ ਇਸ ਕੰਪਲੈਕਸ ਵਿਖੇ ਸਥਾਪਿਤ ਸਾਰੇ ਦਫਤਰਾਂ ਵਿੱਚ ਹਰ ਕਿਸਮ ਦੀ ਖੱਜਲ ਖੁਆਰੀ ਤੋਂ ਨਿਜ਼ਾਤ ਦਿਵਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਅਕਸਰ ਦੇਖਿਆ ਗਿਆ ਹੈ ਕਿ ਦਫਤਰਾਂ ਵਿੱਚ ਦੂਰ ਦੁਰਾਡੇ ਇਲਾਕਿਆਂ ਅਤੇ ਖਾਸਕਰ ਪਿੰਡਾਂ ਚੋਂ ਆਉਣ ਵਾਲੇ ਲੋਕ ਪ੍ਰਸਾਸ਼ਨਿਕ ਕੰਮਾਂ ਅਤੇ ਦਫਤਰਾਂ ਦੇ ਪਤੇ ਸਬੰਧੀ ਅਣਜਾਣ ਹੁੰਦ...

ਪੰਜਾਬ ਵੱਲੋਂ ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ: ਚੀਮਾ

Breaking News
ਚੰਡੀਗੜ੍ਹ, 2 ਜੁਲਾਈ  ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਬਕਾਇਆ ਵਸੂਲੀ ਲਈ ਪੰਜਾਬ ਯਕਮੁਸ਼ਤ ਨਿਪਟਾਰਾ (ਸੋਧ) ਯੋਜਨਾ ਤਹਿਤ ਅਰਜ਼ੀਆਂ ਦਾਖਲ ਕਰਨ ਦੀ ਆਖਰੀ ਮਿਤੀ 16 ਅਗਸਤ, 2024 ਤੱਕ ਵਧਾ ਦਿੱਤੀ ਹੈ।  ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸਕੀਮ ਦੀ ਸਮਾਂ ਸੀਮਾ ਵਿੱਚ ਵਾਧਾ ਕਰਨ ਦਾ ਉਦੇਸ਼ ਕੇਸਾਂ ਦੀ ਪਾਲਣਾ ਦੇ ਬੋਝ ਨੂੰ ਘਟਾਉਣਾ ਅਤੇ ਵਪਾਰ ਅਤੇ ਉਦਯੋਗ ਨੂੰ ਜੀ.ਐਸ.ਟੀ ਪ੍ਰਣਾਲੀ ਅਧੀਨ ਆਪਣੀ ਪਾਲਣਾ ਨੂੰ ਵਧਾਉਣ ਦੇ ਯੋਗ ਬਣਾਉਣਾ ਹੈ। 15 ਨਵੰਬਰ, 2023 ਤੋਂ ਲਾਗੂ ਬਕਾਇਆ ਵਸੂਲੀ ਲਈ ਪੰਜਾਬ ਵਨ ਟਾਈਮ ਸੈਟਲਮੈਂਟ ਸਕੀਮ, 2023, ਕਰਦਾਤਾਵਾਂ ਨੂੰ ਆਪਣੇ ਬਕਾਏ ਦਾ ਯਕਮੁਸ਼ਤ ਨਿਪਟਾਰੇ ਦਾ ਮੌਕਾ ਪ੍ਰਦਾਨ ਕਰਦੀ ਹੈ। ਇਹ ਸਕੀਮ ਸ਼ੁਰੂ ਵਿੱਚ 30 ਜੂਨ, 2024 ਤੱਕ ਵੈਧ ਸੀ। ਕਰਦਾਤਾ ਜਿਨ੍ਹਾਂ ਦੇ ਮੁਲਾਂਕਣ 31 ਮਾਰਚ, 2024 ਤੱਕ ਬਣਾਏ ਗਏ ਸਨ, ਅਤੇ 31 ਮਾਰਚ, 2024 ਤੱਕ ਰਿਮਾਂਡ ਆਰਡਰ ਪਾਸ ਕੀਤੇ ਜਾਣ ਤੋਂ ਬਾਅਦ ਸ...

ਸਿਵਲ ਸਰਜਨ ਫਾਜ਼ਿਲਕਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ

Punjab News
ਫ਼ਾਜ਼ਿਲਕਾ  2 ਜੁਲਾਈ ਡਿਪਟੀ ਕਮਿਸਨਰ ਡਾ. ਸੇਨੂੰ ਦੁੱਗਲ ਆਈ ਏ ਐਸ ਦੇ ਦਿਸਾ ਨਿਰਦੇਸਾਂ ਤਹਿਤ ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜ਼ਿਲਕਾ ਦੀ ਅਗਵਾਈ ਹੇਠ ਸਿਹਤ ਵਿਭਾਗ  ਵੱਲੋਂ ਫ਼ਾਜ਼ਿਲਕਾ ਵਿਖੇ ਓ ਆਰ ਐਸ ਜਿੰਕ ਕਾਰਨਰ ਤੋਂ ਦਸਤ ਰੋਕੂ ਮੁਹਿੰਮ ਦੀ ਸੁਰੂਆਤ ਕੀਤੀ ਗਈ। ਇਸ ਸਮੇਂ ਸਿਵਲ ਸਰਜਨ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਪੰਜ ਸਾਲ ਤੋਂ ਛੋੱਟੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਦਸਤ ਰੋਗ ਨਾਲ ਹੋਣ ਵਾਲੀਆਂ ਮੌਤਾ ਦੀ ਗਿਣਤੀ ਨੂੰ ਜੀਰੋ ਤੇ ਲਿਆਉਣਾ ਹੈ। ਦਸਤਾਂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਡਾ. ਏਰਿਕ ਜਿਲਾ ਟੀਕਾਕਰਨ ਅਫਸਰ/ਨੋਡਲ ਅਫਸਰ ਨੇ ਦੱਸਿਆ ਕਿ ਇਹ ਮੁਹਿੰਮ 1 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ।ਮੁਹਿੰਮ ਦੌਰਾਨ  5 ਸਾਲ ਤੋਂ ਛੋਟੇ ਕਰੀਬ 46000 ਬੱਚਿਆਂ ਨੂੰ ਓ ਆਰ ਐਸ ਪੈਕਟ ਆਸ਼ਾ ਅਤੇ ਆਂਗਨਵਾੜੀ ਵਰਕਰਾਂ ਵਲੋਂ ਮੁਫਤ ਵੰਡੇ ਜਾਣਗੇ ਅਤੇ ਸਾਰੇ ਸਿਹਤ ਕੇਂਦਰਾਂ ਚ ਓ ਆਰ ਐਸ ਜਿੰਕ ਕਾਰਨਰ ਬਣਾਏ ਗਏ...

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 95 ‘ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ  ਉਦਘਾਟਨ

Punjab News
ਲੁਧਿਆਣਾ, 02 ਜੁਲਾਈ (000) - ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਅੱਜ ਸਥਾਨਕ ਵਾਰਡ ਨੰਬਰ 95 ਅਧੀਨ ਗੁਰਨਾਮ ਨਗਰ ਵਿਖੇ ਨਵੀਆਂ ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਬੱਗਾ ਨਾਲ ਸੀਨੀਅਰ 'ਆਪ' ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ। ਵਿਧਾਇਕ ਬੱਗਾ ਨੇ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਤੋਂ ਬਾਅਦ ਆਵਾਜਾਈ ਸੁਚਾਰੂ ਢੰਗ ਨਾਲ ਚੱਲੇਗੀ। ਹਲਕਾ ਲੁਧਿਆਣਾ ਉੱਤਰੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿਧਾਇਕ ਬੱਗਾ ਅਤੇ ਉਨ੍ਹਾ ਦੀ ਟੀਮ ਨੇ ਕਿਹਾ ਕਿ ਨਵੀਂ ਸੜਕ ਦਾ ਨਿਰਮਾਣ ਜੰਗੀ ਪੱਧਰ 'ਤੇ ਕਰਵਾਇਆ ਜਾਵੇਗਾ। ਉਨ੍ਹਾ ਸਪੱਸ਼ਟ ਕੀਤਾ ਕਿ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਵਿੱਚ ਵੀ ਸੜ...

ਏ.ਡੀ.ਸੀ. ਵੱਲੋਂ ਸਮੂਹ ਕਾਰਜ ਸਾਧਕ ਅਫ਼ਸਰਾਂ ਨਾਲ ਮੀਟਿੰਗ

Punjab News
ਫ਼ਿਰੋਜ਼ਪੁਰ, 2 ਜੁਲਾਈ 2024:           ਜ਼ਿਲ੍ਹੇ ਦੀਆਂ ਨਗਰ ਕੌਂਸਲਾਂ/ਨਗਰ ਪੰਚਾਇਤਾਂ ਵੱਲੋਂ ਸਵੱਛ ਭਾਰਤ ਮਿਸ਼ਨ ਵਿਚ ਤੇਜੀ ਲਿਆਈ ਜਾਵੇ ਅਤੇ ਸਵੱਛ ਭਾਰਤ ਮਿਸ਼ਨ ਅਧੀਨ ਪ੍ਰਾਪਤ ਹੋਏ ਫੰਡਾਂ ਦੀ ਵਰਤੋਂ ਜਲਦ ਤੋ ਜਲਦ ਕੀਤੀ ਜਾਵੇ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ ਗਿਆ।           ਇਸ ਮੌਕੇ ਉਨ੍ਹਾਂ ਵੱਲੋਂ ਕਾਰਜ ਸਾਧਕ ਅਫ਼ਸਰਾਂ ਨੂੰ ਸ਼ਹਿਰ ਵਿੱਚ ਡੋਰ ਟੂ ਡੋਰ ਗਾਰਬੇਜ਼ ਕੁਲੇਕਸ਼ਨ ਅਤੇ ਗਾਰਬੇਜ਼ ਦਾ ਸੈਗਰੀਗੇਸ਼ਨ ਅਤੇ ਕੂੜਾ-ਕਰਕਟ ਦੇ ਨਿਪਟਾਰੇ ਕਰਨ ਬਾਰੇ ਵੀ ਹਦਾਇਤਾ ਜਾਰੀ ਕੀਤੀਆਂ ਗਈਆਂ।  ਉਨ੍ਹਾਂ ਕਿਹਾ ਕਿ ਨਗਰ ਕੌਂਸਲ/ਨਗਰ ਪੰਚਾਇਤ ਅਧੀਨ ਆਉਂਦੇ ਐਮ.ਆਰ.ਐਫ. ਦੇ ਕੰਮ ਨੂੰ ਜਲਦ ਤੋ ਜਲਦ ਨੇਪਰੇ...

ਲੋਕ ਸਭਾ ਚੋਣ ਲੜ ਚੁੱਕੇ ਉਮੀਦਵਾਰਾਂ ਦੇ ਚੋਣ ਖਰਚਿਆਂ ਦਾ ਕੀਤਾ ਅੰਤਿਮ ਮਿਲਾਨ

Hot News
ਬਠਿੰਡਾ, 2 ਜੁਲਾਈ : ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ-2024 ਵਿੱਚ ਲੋਕ ਸਭਾ ਹਲਕਾ 11-ਬਠਿੰਡਾ ਤੋਂ ਚੋਣ ਲੜ ਚੁੱਕੇ ਉਮੀਦਵਾਰਾਂ ਦੇ ਚੋਣ ਖਰਚਿਆਂ ਦਾ ਅੰਤਿਮ ਮਿਲਾਨ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਚੋਣ ਖਰਚਾ ਆਬਜ਼ਰਵਰ ਸ਼੍ਰੀ ਅਖਲੇਸ਼ ਕੁਮਾਰ ਯਾਦਵ (ਆਈਆਰਐਸ) ਅਤੇ ਮੈਡਮ ਨੰਦਨੀ ਆਰ ਨਾਇਰ (ਆਈਆਰਐਸ) ਦੀ ਮੌਜੂਦਗੀ ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤਾ ਗਿਆ। ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਚੋਣ ਲੜ ਚੁੱਕੇ ਉਮੀਦਵਾਰਾਂ ਦੇ ਨੁਮਾਇੰਦਿਆਂ ਅਤੇ ਖਰਚਿਆਂ ਸੰਬੰਧੀ ਤੈਨਾਤ ਨੋਡਲ ਅਫਸਰਾਂ ਵੱਲੋਂ ਦਰਜ ਕੀਤੇ ਚੋਣ ਖਰਚਾ ਸਟੇਟਮੈਂਟਾਂ ਦਾ ਮਿਲਾਨ ਕੀਤਾ ਗਿਆ। ਇਸ ਮੌਕੇ ਡੀ.ਸੀ.ਐਫ.ਏ-ਕਮ-ਜ਼ਿਲ੍ਹਾ ਖਰਚਾ ਨਿਗਰਾਨ ਅਫਸਰ ਸ਼੍ਰੀ ਰਾਕੇਸ਼ ਸ਼ਰਮਾ, ਏ.ਸੀ.ਐਫ.ਏ ਸ਼੍ਰੀ ਵਿਕਾਸ ਮਿੱਤਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਤਹਿਤ ਪਈਆਂ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਈ ਸੀ ਅਤੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਇੱਥੇ ਚੋਣ ਲੜ ਚੁੱਕੇ ਉਮੀਦਵਾ...

2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ

Hot News
ਚੰਡੀਗੜ੍ਹ 2 ਜੁਲਾਈ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਡਵੀਜ਼ਨ ਨੰਬਰ 5, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਵਿਰੁੱਧ 2,70,000 ਰੁਪਏ ਰਿਸ਼ਵਤ ਮੰਗਣ ਅਤੇ ਹਾਸਲ ਕਰਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਕੇਸ ਲੁਧਿਆਣਾ ਬੱਸ ਸਟੈਂਡ ਨੇੜੇ ਜਵਾਹਰ ਨਗਰ ਕੈਂਪ ਵਿਖੇ ਸਥਿਤ ਤਾਜ ਹੋਟਲ ਦੇ ਮਾਲਕ ਕਮਲਜੀਤ ਅਹੂਜਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਉਸਦੇ ਪਰਿਵਾਰਕ ਮੈਂਬਰਾਂ ਵਿਰੁੱਧ ਡਵੀਜ਼ਨ ਨੰਬਰ 5 ਥਾਣੇ ਵਿੱਚ ਦਰਜ ਇੱਕ ਕੇਸ ਵਿੱਚ ਆਈ.ਪੀ.ਸੀ. ਦੀ ਧਾਰਾ 307, 379-ਬੀ ਜੋੜਨ ਦੀਆਂ ਧਮਕੀਆਂ ਦੇ ਕੇ ਉਸ ਤੋਂ ਪਹਿਲਾਂ ਹੀ 2,70,000 ਰੁਪਏ ਰਿਸ਼ਵ...

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 2 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇਕ ਹੋਰ ਝਟਕਾ ਦਿੰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਤਿੰਨ ਨਸ਼ਾ ਤਸਕਰਾਂ ਨੂੰ 5 ਕਿਲੋ ਹੈਰੋਇਨ ਸਮਤੇ ਗ੍ਰਿਫਤਾਰ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਅੰਮ੍ਰਿਤਸਰ 'ਚੋਂ ਇੱਕੋ ਦਿਨ ਅੰਦਰ ਬਰਾਮਦ ਕੀਤੀ ਗਈ 5 ਕਿਲੋਗ੍ਰਾਮ ਹੈਰੋਇਨ ਦੀ ਇਹ ਦੂਜੀ ਖੇਪ ਹੈ, ਜਦਕਿ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਅੰਮ੍ਰਿਤਸਰ 'ਚੋਂ ਕੁੱਲ 27.2 ਕਿਲੋ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਨੌਸ਼ਹਿਰਾ ਦੇ ਰਸਲ ਸਿੰਘ, ਅੰਮ੍ਰਿਤਸਰ ਦੇ ਵਣੀਏਕੇ ਦੇ ਜਸਕਰਨ ਸਿੰਘ ਅਤੇ ਅੰਮ੍ਰਿਤਸਰ ਦੇ ਸਹੁਰਾ ਦੇ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਤੋਂ ਇੱਕ ਯਾਮਾਹਾ ਸਕੂਟਰ ਰਜਿਸਟ੍ਰੇਸ਼ਨ ਨੰਬਰ ਪੀਬੀ-0...