ਨਸ਼ਾ ਕਰਨ ਵਾਲਿਆਂ ਨਾਲ ਪਿਆਰ ਭਰਿਆ ਵਤੀਰਾ ਕਰਕੇ ਛੱਡਣ ਵਿੱਚ ਦਿੱਤਾ ਜਾਵੇ ਸਹਿਯੋਗ- ਡਾ ਨੀਰਜ਼ਾ ਗੁਪਤਾ
ਫਾਜਿਲਕਾ 26 ਜੂਨ 2024…ਪੰਜਾਬ ਸਰਕਾਰ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਫਾਜਿਲਕਾ ਡਾ.ਚੰਦਰ ਸ਼ੇਖਰ ਕੱਕੜ ਦੀ ਦੇਖ ਰੇਖ ਵਿੱਚ ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ—ਕਾਨੂੰਨੀ ਤਸ਼ਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਸਬੰਧੀ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਿਵਲ ਹਸਪਤਾਲ ਅਬੋਹਰ ਵਿਖੇ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਸੀਨੀਅਰ ਮੈਡੀਕਲ ਅਫ਼ਸਰ ਅਬੋਹਰ ਡਾ ਨੀਰਜ਼ਾ ਗੁਪਤਾ ਨੇ ਕੀਤੀ।ਪਰਿਵਾਰ ਭਲਾਈ ਅਫਸਰ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵਚਨਬੱਧ ਹੈ ਅਤੇ ਪੁਰਜ਼ੋਰ ਯਤਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਵੱਲੋਂ 12 ਤੋਂ 26 ਜੂਨ ਤੱਕ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਅੱਗੇ ਜਾਰੀ ਰਹੇਗੀ।ਇਸ ਮੌਕੇ ਡਾ ਨੀਰਜ਼ਾ ਗੁਪਤਾ ਅਤੇ ਡਾ ਮਹੇਸ਼ ਕੁਮਾਰ ਮਨੋਰੋਗਾਂ ਦੇ ਮਾਹਿਰ ਨੇ ਦੱਸਿਆ ਕਿ ਨਸ਼ਾ ਕਰਨ ਵਾਲਿਆਂ ਨਾਲ ਨਫਰਤ ਦੀ ਬਜਾਏ ਪਿਆਰ ਅਤੇ ਸਤਿਕਾਰ ਨਾਲ ਪੇਸ਼ ਆਇਆ ਜਾਵੇ। ਨਸ਼ਾਖੋਰੀ ਸਾਡੇ ਸਮਾਜ ਨੂੰ ਘੁਣ ਵਾਂਗ ਖਾ ਰਹ...








