ਬਠਿੰਡਾ ਦਾ ਮੈਡੀਕਲ ਅਫਸਰ ਆਇਆ ਵਿਜੀਲੈਂਸ ਦੇ ਅੜਿੱਕੇ
ਚੰਡੀਗੜ, 26 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਡਾਕਟਰ ਨਰਿੰਦਰਪਾਲ ਸਿੰਘ ਮੈਡੀਕਲ ਅਫਸਰ ਅਤੇ ਰਾਮ ਸਿੰਘ ਉਰਫ਼ ਟੀਨੂ ਨਾਂ ਦੇ ਸਫਾਈ ਸੇਵਕ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਪਿੰਡ ਗੁਰੂਸਰ ਸਹਿਣੇ ਵਾਲਾ, ਜ਼ਿਲ੍ਹਾ ਬਠਿੰਡਾ ਦੇ ਵਸਨੀਕ ਨਿਰਮਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮਾਂ ਨੇ ਇੱਕ ਝਗੜੇ ਵਿੱਚ ਜ਼ਖਮੀ ਹੋਏ ਉਸ ਦੇ ਨੌਕਰ ਦੀ ਮੈਡੀਕੋ ਲੀਗਲ ਰਿਪੋਰਟ (ਐਮ.ਐਲ.ਆਰ.) ਜਾਰੀ ਕਰਨ ਬਦਲੇ 12,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਪਰ 10,000 ਰੁਪਏ ਦੀ ਰਿਸ਼ਵਤ ਦੇਣ ਦਾ ਸੌਦਾ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਦੋਵ...





