ਡਿਪਟੀ ਕਮਿਸ਼ਨਰ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ ‘ਤੇ ਚਲਾਨ ਕਰਨ ਦੇ ਹੁਕਮ ਜਾਰੀ
ਲੁਧਿਆਣਾ, 2 ਜੁਲਾਈ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਵਿੱਚ ਵੈਕਟਰ-ਬੋਰਨ ਬਿਮਾਰੀਆਂ ਦੇ ਫੈਲਣ ਨੂੰ ਰੋਕਣ ਲਈ ਨਗਰ ਨਿਗਮ, ਸਿਹਤ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗਾਂ ਨੂੰ ਇੱਕ ਵੱਡੀ ਮੁਹਿੰਮ ਚਲਾਉਣ ਲਈ ਠੋਸ ਉਪਰਾਲੇ ਕਰਨ ਦਾ ਸੱਦਾ ਦਿੱਤਾ।
ਸਥਾਨਕ ਬੱਚਤ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮੱਛਰਾਂ ਦੇ ਪੈਦਾ ਹੋਣ ਦੀ ਸੰਭਾਵਨਾ ਵਾਲੇ ਸਥਾਨਾਂ ਦੀ ਸ਼ਨਾਖਤ ਕਰਨ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਸਿਹਤ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਸਰਵੇਖਣ ਕਰਨ ਅਤੇ ਘਰਾਂ ਵਿੱਚ ਪਾਣੀ ਸਟੋਰ ਕਰਨ ਵਾਲੇ ਕੰਟੇਨਰਾਂ ਜਿਵੇਂ ਕਿ ਏਅਰ ਕੂਲਰ ਅਤੇ ਹੋਰ ਕੂੜਾ-ਕਰਕਟ ਆਦਿ ਵਿੱਚ ਮੱਛਰ ਦਾ ਲਾਰਵਾ ਪਾਏ ਜਾਣ ਦੀ ਸੂਰਤ ਵਿੱਚ ਜੁਰਮਾਨੇ ਲਾਉਣ। ਉਨ੍ਹਾਂ ਨਗਰ ਨਿਗਮ ਲੁਧਿਆਣਾ ਨੂੰ ਗਿਆਸਪੁਰਾ ਅਤੇ ਸਾਹਨੇਵਾਲ ਨੇੜਲੇ ਇਲਾਕਿਆਂ ਵਿੱਚ ਪਾਣੀ ਦੇ ਸੈਂਪਲ ਲੈਣ ਲਈ ਵੀ ਕਿਹਾ। ਇਸ ਗੱਲ 'ਤੇ ਵੀ ਜ਼ੋਰ ਦਿੱਤਾ ਗਿਆ ਕਿ ਸਰਕਾਰੀ ਦਫ਼ਤਰਾਂ ਵਿੱਚ ਏਅਰ ਕੂਲਰ, ਪੁਰਾਣੇ ਭਾਂਡਿਆਂ ਅਤੇ ਹੋਰ ਕੰਟੇਨਰਾਂ ਵਿੱਚ ਮੱਛਰਾਂ...