Thursday, November 6Malwa News
Shadow

Author: admin

ਏਆਈਜੀ ਮਾਲਵਿੰਦਰ ਸਿੰਘ ਸਿੱਧੂ  ਕੇਸ ਵਿੱਚ ਮੁਲਜ਼ਮ ਕੁਲਦੀਪ ਸਿੰਘ ਨੇ ਕੀਤੇ ਅਹਿਮ ਖੁਲਾਸੇ

Breaking News, Hot News
ਚੰਡੀਗੜ੍ਹ 23 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਕੁਲਦੀਪ ਸਿੰਘ ਨੇ ਥਾਣਾ ਵਿਜੀਲੈਂਸ ਬਿਊਰੋ ਉੱਡਣ ਦਸਤਾ –1, ਪੰਜਾਬ ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦਰਜ ਐਫ.ਆਈ.ਆਰ ਨੰਬਰ 28, ਮਿਤੀ 30. 10. 2023 ਅਧੀਨ ਕੇਸ ਦੀ ਤਫਤੀਸ਼ ਦੌਰਾਨ ਕੁਝ ਅਹਿਮ ਖੁਲਾਸੇ ਕੀਤੇ ਹਨ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਬਲਬੀਰ ਸਿੰਘ ਅਤੇ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦਾ ਡਰਾਈਵਰ ਕੁਲਦੀਪ ਸਿੰਘ ਅਤੇ ਖੁਦ ਨੂੰ ਆਈ.ਜੀ., ਵਿਜੀਲੈਂਸ ਬਿਊਰੋ ਦੱਸਣ ਵਾਲੇ ਮਾਲਵਿੰਦਰ ਸਿੰਘ ਸਿੱਧੂ, ਏ.ਆਈ.ਜੀ. ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ, ਸਹਿ-ਮੁਲਜ਼ਮ ਹਨ। ਜਿਕਰਯੋਗ ਹੈ ਕਿ ਉਕਤ ਮਾਲਵਿੰਦਰ ਸਿੰਘ ਉਕਤ ਮੁਲਜ਼ਮਾਂ ਨਾਲ ਮਿਲਕੇ ਗੈਰ-ਕਾਨੂੰਨੀ ਢੰਗ ਨਾਲ ਸਰਕਾਰੀ ਕਰਮਚਾਰੀਆਂ ਦੇ ਸਰਵਿਸ ਰਿਕਾਰਡ ਹਾਸਲ ਕਰਕੇ ਉਨ੍ਹਾਂ ਖਿਲਾਫ਼ ਝੂਠੀਆਂ ਤੇ ਫਰਜ਼ੀ ਸ਼ਿਕਾਇਤਤਾਂ ਦਰਜ ਕਰਵਾ ਕੇ ਉਹਨਾਂ ਤੋਂ  ਧੋਖਾਧੜੀ, ਬਲੈਕਮੇਲ ਕਰਕੇ ਪੈਸੇ ਦੀ ਵਸੂਲੀ ਕਰ...

ਭਗਵੰਤ ਮਾਨ ਵਲੋਂ ਸ਼ੁਭਕਰਨ ਦੀ ਭੈਣ ਨੂੰ ਸਰਕਾਰੀ ਨੌਕਰੀ ਤੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇਣ ਦਾ ਐਲਾਨ

Breaking News, Hot News
ਚੰਡੀਗੜ੍ਹ, 23 ਫਰਵਰੀ: ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਤੇ ਇਕਜੁੱਟਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੀੜਤ ਪਰਿਵਾਰ ਨੂੰ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਦੇਣ ਦੇ ਨਾਲ-ਨਾਲ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਹਰਿਆਣਾ ਦੀ ਸਰਹੱਦ ਉਤੇ ਚੱਲ ਰਹੇ ਪ੍ਰਦਰਸ਼ਨ ਦੌਰਾਨ ਮਾਰੇ ਗਏ ਇਸ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੁਹਰਾਇਆ ਕਿ ਦੁੱਖ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ ਅਤੇ ਪਰਿਵਾਰ ਨੂੰ ਦਿੱਕਤਾਂ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਪਰਿਵਾਰ ਦੀ ਆਰਥਿਕ ਤੇ ਸਮਾਜਿਕ ਦੋਵਾਂ ਫਰੰਟਾਂ ਉਤੇ ਪੂਰੀ ਮਦਦ ਕਰਨ ਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਬਾਂਹ ਫੜਨਾ ਸੂਬਾ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸ਼ੁੱਭਕਰਨ ਦੇ ਕਾਤਲਾਂ ਨੂੰ ਸਲਾਖਾਂ...

ਪੰਜਾਬ ਦੇ ਫੂਡ ਪ੍ਰੋਸੈਸਿੰਗ ਖੇਤਰ ਵਿਚਲੇ ਚੰਗੇ ਭਵਿੱਖ ਦੀਆਂ ਸੰਭਾਵਨਾਵਾਂ

Breaking News, Hot News
ਚੰਡੀਗੜ੍ਹ, 23 ਫਰਵਰੀ: ਸੂਬੇ ਵਿੱਚ ਖੇਤੀ ਉਤਪਾਦਾਂ ਦੀ ਬਰਾਮਦ ਨੂੰ ਹੁਲਾਰਾ ਦੇਣ ਅਤੇ ਅਤਿ-ਆਧੁਨਿਕ ਫੂਡ ਪ੍ਰੋਸੈਸਿੰਗ ਤਕਨਾਲੌਜੀ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਵਫ਼ਦ ਨੇ ਦੁਬਈ ਵਿਖੇ ਕੌਮਾਂਤਰੀ ਫੂਡ ਅਤੇ ਬੇਵਰੇਜ ਸੋਰਸਿੰਗ ਈਵੈਂਟ “ਗਲਫ਼-ਫ਼ੂਡ 2024” ਦੌਰਾਨ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਸੂਬੇ ਅੰਦਰ ਮੌਜੂਦ ਅਥਾਹ ਸੰਭਾਵਨਾਵਾਂ ਅਤੇ ਪ੍ਰਾਪਤੀਆਂ ਦਾ ਸਫਲਤਾਪੂਰਵਕ ਪ੍ਰਦਰਸ਼ਨ ਕੀਤਾ। ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ (ਪੀ.ਏ.ਜੀ.ਆਰ.ਈ.ਐਕਸ.ਸੀ.ਓ.) ਦੀ ਟੀਮ ਨੇ ਉੱਚ ਗੁਣਵੱਤਾ ਵਾਲੇ ਫੂਡ ਬਰਾਂਡਜ਼ ਦਾ ਪ੍ਰਦਰਸ਼ਨ ਕੀਤਾ, ਜਿਸ ਵਿੱਚ ਚਿੱਲੀ ਪੇਸਟ, ਟਮਾਟਰ ਪੇਸਟ, ਟਮਾਟਰ ਪਿਊਰੀ, ਆਰਗੈਨਿਕ ਬਾਸਮਤੀ ਚੌਲ ਅਤੇ ਹੋਰ ਪ੍ਰੋਸੈਸਡ ਫੂਡ ਉਤਪਾਦਾਂ ਲਈ ਵਿਸ਼ਵ ਭਰ ਦੇ ਬਿਜ਼ਨੈਸ ਲੀਡਰਾਂ ਦਾ ਧਿਆਨ ਖਿੱਚਿਆ ਅਤੇ 200 ਤੋਂ ਵੱਧ ਨਿਵੇਸ਼ਕਾਂ ਨੇ ਇਸ ਸਬੰਧੀ ਪੁੱਛ-ਗਿੱਛ ਕੀਤੀ। ਵਿਦੇਸ਼ੀ ਕੰਪਨੀਆਂ ਨੂੰ ਨਿਵੇਸ਼ ਦਾ ਸੱਦਾ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ...