Friday, August 7Malwa News
Shadow

Author: admin

12 ਨਵੇਂ ਨਗਰ ਵਣ/ਵਾਟੀਕਾ ਪ੍ਰੋਜੈਕਟਾਂ ਨੂੰ ਪ੍ਰਵਾਨਗੀ

Punjab News
ਚੰਡੀਗੜ੍ਹ, 30 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਰਹਿਨੁਮਾਈ ਹੇਠ ਇਸ ਦਿਸ਼ਾ ਵਿੱਚ ਸ਼ਲਾਘਾਯੋਗ ਕੰਮ ਕੀਤਾ ਹੈ।   ਨਗਰ ਵਣ ਯੋਜਨਾ ਸਕੀਮ ਤਹਿਤ ਭਾਰਤ ਸਰਕਾਰ ਪਾਸੋਂ ਸਾਲ 2023-24 ਦੌਰਾਨ 12 ਨਵੇਂ ਨਗਰ ਵਣ / ਵਾਟੀਕਾ ਪ੍ਰੋਜੈਕਟ ਪ੍ਰਵਾਨ ਕਰਵਾਏ ਗਏ ਹਨ। ਇਸ ਵਿੱਚ ਕੁੱਲ 265.958 ਲੱਖ ਰੁਪਏ ਖਰਚ ਹੋਣਗੇ। ਸਟੇਟ ਅਥਾਰਟੀ ਕੈਂਪਾ ਸਕੀਮ ਤਹਿਤ ਮੁਲਾਜ਼ਮਾਂ ਖਾਸ ਕਰਕੇ ਔਰਤਾਂ ਲਈ ਸਵੱਛਤਾ ਨੂੰ ਯਕੀਨੀ ਬਣਾਉਣ ਲਈ 3 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਨਰਸਰੀਆਂ ਵਿੱਚ 100 ਪਖਾਨਿਆਂ ਦੀ ਉਸਾਰੀ ਕੀਤੀ ਗਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸਾਲ 2024-25 ਦੌਰਾਨ ਹੋਰ ਵੀ ਪਾਖਾਨੇ ਉਸਾਰੇ ਜਾਣਗੇ।  ਇੰਨਾ ਹੀ ਨਹੀਂ ਸਗੋਂ ਪਠਾਨਕੋਟ ਵਿਖੇ ਰੇਸ਼ਮ ਦੇ ਕੀੜੇ ਪਾਲਣ ਦਾ ਪ੍ਰੋਜੈਕਟ ਵੀ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਉੱਤੇ 3.75 ਕਰੋੜ ਰੁਪਏ ਖਰਚ ਆਵੇਗਾ ਅਤ...

ਬਠਿੰਡਾ ਵਿੱਚ ਜਲਦ ਲਗਾਏ ਜਾਣਗੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ

Punjab News
ਚੰਡੀਗੜ੍ਹ, 30 ਜੂਨ: ਸੌਰ ਊਰਜਾ ਨੂੰ ਅਪਣਾ ਕੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਦੀ ਦਿਸ਼ਾ ਵਿੱਚ ਇਕ ਹੋਰ ਠੋਸ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ 12 ਮੈਗਾਵਾਟ (ਹਰੇਕ ਪਲਾਂਟ 4 ਮੈਗਾਵਾਟ) ਸਮਰੱਥਾ ਦੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ ਲਗਾਏ ਜਾਣਗੇ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਹਾਲ ਹੀ ਵਿੱਚ ਖੇਤੀਬਾੜੀ ਸਬੰਧੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਬਠਿੰਡਾ ਦੇ ਪਿੰਡ ਤਰਖਾਣਵਾਲਾ ਵਿਖੇ 4 ਮੈਗਾਵਾਟ ਦਾ ਸੂਰਜੀ ਊਰਜਾ ਪਲਾਂਟ ਕਾਰਜਸ਼ੀਲ ਕੀਤਾ ਹੈ। ਇਸ ਪ੍ਰਾਜੈਕਟ ਤੋਂ ਪੈਦਾ ਹੋਈ ਬਿਜਲੀ ਪਿੰਡ ਸੇਖੂ ਸਥਿਤ ਪੀ.ਐਸ.ਪੀ.ਸੀ.ਐਲ. ਦੇ ਗਰਿੱਡ/ਸਬ ਸਟੇਸ਼ਨ ਨੂੰ ਸਪਲਾਈ ਕੀਤੀ ਜਾਂਦੀ ਹੈ। ਇਹ ਪ੍ਰਾਜੈਕਟ ਸਾਲਾਨਾ ਲਗਭਗ 6.65 ਮਿਲੀਅਨ ਯੂਨਿਟ ਬਿਜਲੀ ਪੈਦਾ ਕਰੇਗਾ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 50 ਕਰੋੜ ਦੀ ਲਾਗਤ ਵਾਲੇ 12 ਮੈਗਾਵਾਟ ਸਮਰੱਥਾ ਦੇ ਇਹ ਹੋਰ ਤਿੰਨ ਸੂਰਜੀ...

ਲਾਲਜੀਤ ਸਿੰਘ ਭੁੱਲਰ ਵੱਲੋਂ ਜਨਤਕ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਵਾਉਣ ਅਤੇ ਸਰਕਾਰੀ ਇਮਾਰਤਾਂ ਦੀ ਸੁਚੱਜੀ ਸਾਂਭ-ਸੰਭਾਲ ਦੇ ਨਿਰਦੇਸ਼

Punjab News
ਚੰਡੀਗੜ੍ਹ, 30 ਜੂਨ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਪਿੰਡਾਂ ਵਿੱਚ ਸਰਕਾਰੀ ਇਮਾਰਤਾਂ ਉਸਾਰਨ ਲਈ ਛੱਡੀਆਂ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਵਿਭਾਗ ਦੇ ਖੇਤਰੀ ਦਫ਼ਤਰਾਂ ਨੂੰ ਪੰਚਾਇਤਾਂ ਅਤੇ ਗ੍ਰਾਮ ਸਭਾਵਾਂ ਦੇ ਸਹਿਯੋਗ ਨਾਲ ਇਨ੍ਹਾਂ ਜ਼ਮੀਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਤੁਰੰਤ ਮੁਕਤ ਕਰਵਾਉਣ ਅਤੇ ਨਿਯਮਤ ਜਾਂਚ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਅਰਸੇ ਦੌਰਾਨ ਉਨ੍ਹਾਂ ਵੱਲੋਂ ਵੱਖ-ਵੱਖ ਪਿੰਡਾਂ ਦੇ ਦੌਰਿਆਂ ਦੌਰਾਨ ਲੋਕਾਂ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਪਿੰਡਾਂ ਦੀਆਂ ਫਿਰਨੀਆਂ, ਲਿੰਕ ਸੜਕਾਂ, ਛੱਪੜਾਂ, ਸ਼ਮਸ਼ਾਨਘਾਟਾਂ ਦੇ ਰਸਤਿਆਂ, ਪਿੰਡਾਂ ਵਿੱਚ ਸਕੂਲ, ਡਿਪਸਪੈਂਸਰੀਆਂ, ਪਸ਼ੂ ਡਿਸਪੈਂਸਰੀਆਂ, ਪੰਚਾਇਤ ਘਰਾਂ ਅਤੇ ਹੋਰ ਰਸਤਿਆਂ ਆਦਿ ਦੀ ਉਸਾਰੀ ਲਈ ਛੱਡੀਆਂ ਗਈਆਂ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਕੈਬਨਿਟ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਅਜਿਹੇ ਕਬਜ਼ਿਆਂ ਕਾਰਨ ਇਨ੍ਹਾਂ ਥ...

ਕਿਸਾਨ ਜੰਗਲਾਤ ਵਿਭਾਗ ਦੀ ਇਸ ਸਹੂਲਤ ਦਾ ਲੈਣ ਵੱਧ ਤੋਂ ਵੱਧ ਲਾਭ -ਡਿਪਟੀ ਕਮਿਸ਼ਨਰ

Punjab News
ਫਾਜ਼ਿਲਕਾ 30 ਜੂਨਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਣ ਖੇਤੀ ਨੂੰ ਉਤਸਾਹਿਤ ਕਰਨ ਲਈ ਬਹੁਤ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਕਰੋਪ ਡਾਵਰਸੀਫਿਕੇਸ਼ਨ ਐਗਰੋ ਫੋਰੈਸਟਰੀ ਸਕੀਮ ਦੇ ਤਹਿਤ ਖੇਤਾਂ ਵਿੱਚ ਰੁੱਖ ਲਗਾਉਣ ਵਾਲੇ ਕਿਸਾਨਾਂ ਨੂੰ ਸਬਸਿਡੀ ਦਿੱਤੀ ਜਾ ਰਹੀ ਹੈ।ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਇਸ ਸਕੀਮ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਕਿਸਾਨ ਆਪਣੇ ਖੇਤਾਂ ਵਿੱਚ ਰੁੱਖ ਲਗਾਉਂਦੇ ਹਨ ਤਾਂ ਉਨਾਂ ਨੂੰ ਸਫੈਦੇ ਦੇ ਰੁੱਖ ਲਗਾਉਣ ਲਈ ਪ੍ਰਤੀ ਪੌਦਾ 50 ਰੁਪਏ ਅਤੇ ਹੋਰ ਪ੍ਰਜਾਤੀਆਂ ਦੇ ਰੁੱਖ ਲਗਾਉਣ ਤੇ 60 ਰੁਪਏ ਪ੍ਰਤੀ ਪੌਦਾ ਤਿੰਨ ਸਾਲਾਂ ਵਿੱਚ ਦਿੱਤੇ ਜਾਂਦੇ ਹਨ। ਉਹਨਾਂ ਨੇ ਆਖਿਆ ਕਿ ਇਹ ਰੁੱਖ ਪੂਰੇ ਖੇਤ ਵਿੱਚ ਵੀ ਲਗਾਏ ਜਾ ਸਕਦੇ ਹਨ ਅਤੇ ਖੇਤਾਂ ਦੀਆਂ ਵੱਟਾਂ ਖਾਲਿਆਂ ਤੇ ਵੀ ਲਗਾਏ ਜਾ ਸਕਦੇ ਹਨ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਫੈਦਾ ਲਗਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਪੌਦਾ ਪਹਿਲੇ ਸਾਲ 25 ਰੁਪਏ ਅਤੇ ਦੂਜੇ ਅਤੇ ਤੀਜੇ ਸਾਲੇ 12.50 ਰੁਪਏ (ਹਰੇਕ ਸਾਲ) ਦਿੱਤੇ ਜਾਂਦੇ ਹਨ। ਇਸੇ ਤਰ੍ਹਾਂ ਹੋਰ ਰੁੱਖ ਲ...

ਪੰਜਾਬੀ ਕਲਚਰਲ ਕੌਂਸਲ ਤੇ ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਤਨਮਨਜੀਤ ਢੇਸੀ ਨੂੰ ਯੂਕੇ ਸੰਸਦੀ ਚੋਣ ‘ਚ ਵੱਡੇ ਫਰਕ ਨਾਲ ਜਿਤਾਉਣ ਦੀ ਅਪੀਲ

Punjab News
ਚੰਡੀਗੜ, 30 ਜੂਨ :ਪੰਜਾਬੀ ਕਲਚਰਲ ਕੌਂਸਲ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਸਾਂਝੇ ਤੌਰ 'ਤੇ ਸਮੂਹ ਵੋਟਰਾਂ ਨੂੰ ਬਰਤਾਨੀਆਂ ਦੇ ਸਲੌਅ ਸੰਸਦੀ ਹਲਕੇ ਤੋਂ ਦੂਜੀ ਵਾਰ ਚੋਣ ਲੜ ਰਹੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੀ ਪੁਰਜ਼ੋਰ ਮੱਦਦ ਕਰਨ ਅਤੇ  ਵੱਡੇ ਫਰਕ ਨਾਲ ਜਿਤਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਾਰਜਕਾਲ ਦੌਰਾਨ ਢੇਸੀ ਨੇ ਬਰਤਾਨਵੀ ਸੰਸਦ ਵਿੱਚ ਹਰ ਵਰਗ ਦਾ ਮਜ਼ਬੂਤੀ ਨਾਲ ਪੱਖ ਰੱਖਦੇ ਹੋਏ ਇੱਕ ਸਮਰਪਿਤ ਅਤੇ ਪ੍ਰਭਾਵਸ਼ਾਲੀ ਬੁਲਾਰੇ ਵਜੋਂ ਇਤਿਹਾਸ ਰਚਿਆ ਹੈ ਅਤੇ ਢੇਸੀ ਵੱਲੋਂ ਠੋਕਵੀਂ ਉਸਾਰੂ ਬਹਿਸ ਦੀ ਸਮਰੱਥਾ ਸਦਕਾ ਉਸ ਨੂੰ ਹਾਊਸ ਆਫ਼ ਕਾਮਨਜ਼ ਵਿੱਚ ਖਾਸ ਕਰਕੇ ਪ੍ਰਵਾਸੀਆਂ ਦੇ ਹਿੱਤਾਂ ਲਈ ਇੱਕ ਪ੍ਰਭਾਵਸ਼ਾਲੀ ਵਕੀਲ ਵਜੋਂ ਦੇਖਿਆ ਜਾਂਦਾ ਹੈ।           ਬਰਤਾਨੀਆ, ਵਿਸ਼ੇਸ਼ ਕਰਕੇ ਸਲੌਅ ਹਲਕੇ ਦੇ ਵੋਟਰਾਂ ਅਤੇ ਸਮਰਥਕਾਂ ਨੂੰ ਇਸ ਭਾਵਪੂਰਤ ਅਪੀਲ ਵਿੱਚ ਪੰਜਾਬੀ ਕਲਚਰਲ ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਇੰਨਾਂ ਚੋਣਾਂ ਨੇ ਬਰਤਾਨੀਆ ਦੇ ਮੂਲ ਨਿਵਾਸੀਆਂ ਅਤੇ ਸਮੂਹ ਪ੍ਰ...

ਪੰਜਾਬ ਦਾ ਫਸਲੀ ਵਿਭਿੰਨਤਾ ਦੀ ਦਿਸ਼ਾ ਵੱਲ ਅਹਿਮ ਕਦਮ: ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀ ਮੱਕੀ ਦੇ ਬੀਜਾਂ ‘ਤੇ ਦਿੱਤੀ ਜਾਵੇਗੀ

Breaking News
ਚੰਡੀਗੜ੍ਹ, 30 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਖੇਤੀ ਵਿਭਿੰਨਤਾ ਬਾਰੇ ਯੋਜਨਾ ਨੂੰ ਸੂਬੇ ਵਿੱਚ ਵੱਡੇ ਪੱਧਰ ‘ਤੇ ਸਫ਼ਲ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਾਉਣੀ ਦੀ ਮੱਕੀ ਦੇ ਹਾਈਬ੍ਰਿਡ ਬੀਜਾਂ 'ਤੇ ਸਬਸਿਡੀ ਦੇਣ ਅਤੇ 4700 ਹੈਕਟੇਅਰ ਰਕਬੇ ਉਤੇ ਮੱਕੀ ਦੀਆਂ ਪ੍ਰਦਰਸ਼ਨੀਆਂ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਬਾਰੇ ਅੱਜ ਇੱਥੇ ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਵੱਲੋਂ ਪ੍ਰਮਾਣਿਤ ਅਤੇ ਸਿਫ਼ਾਰਸ਼ ਕੀਤੇ ਹਾਈਬ੍ਰਿਡ ਮੱਕੀ ਦੇ ਪ੍ਰਤੀ 1 ਕਿਲੋਗ੍ਰਾਮ ਬੀਜ ਦੀ ਖਰੀਦ 'ਤੇ ਕਿਸਾਨ 100 ਰੁਪਏ ਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ। ਹਾਈਬ੍ਰਿਡ ਸਾਉਣੀ ਦੀ ਮੱਕੀ ਦੇ ਬੀਜਾਂ ਲਈ ਸਬਸਿਡੀ ਪ੍ਰਤੀ ਕਿਸਾਨ ਵੱਧ ਤੋਂ ਵੱਧ 5 ਏਕੜ ਰਕਬਾ ਜਾਂ 40 ਕਿਲੋਗ੍ਰਾਮ ਬੀਜ ਲਈ ਮੁਹੱਈਆ ਕਰਵਾਈ ਜਾਵੇਗੀ। ਸੂਬਾ ਦੇ ਕਿਸਾਨਾਂ ਨੂੰ ਕੁੱਲ 2300 ਕੁਇੰਟਲ ਮੱਕੀ ਦਾ ਬੀਜ ਸਬਸਿਡੀ 'ਤੇ ਉਪਲਬਧ ਕਰਵਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਕੁੱਲ ...

ਬਠਿੰਡਾ ਵਿੱਚ ਜਲਦ ਲਗਾਏ ਜਾਣਗੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ

Breaking News
ਚੰਡੀਗੜ੍ਹ, 30 ਜੂਨ: ਸੌਰ ਊਰਜਾ ਨੂੰ ਅਪਣਾ ਕੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਦੀ ਦਿਸ਼ਾ ਵਿੱਚ ਇਕ ਹੋਰ ਠੋਸ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ 12 ਮੈਗਾਵਾਟ (ਹਰੇਕ ਪਲਾਂਟ 4 ਮੈਗਾਵਾਟ) ਸਮਰੱਥਾ ਦੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ ਲਗਾਏ ਜਾਣਗੇ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਹਾਲ ਹੀ ਵਿੱਚ ਖੇਤੀਬਾੜੀ ਸਬੰਧੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਬਠਿੰਡਾ ਦੇ ਪਿੰਡ ਤਰਖਾਣਵਾਲਾ ਵਿਖੇ 4 ਮੈਗਾਵਾਟ ਦਾ ਸੂਰਜੀ ਊਰਜਾ ਪਲਾਂਟ ਕਾਰਜਸ਼ੀਲ ਕੀਤਾ ਹੈ। ਇਸ ਪ੍ਰਾਜੈਕਟ ਤੋਂ ਪੈਦਾ ਹੋਈ ਬਿਜਲੀ ਪਿੰਡ ਸੇਖੂ ਸਥਿਤ ਪੀ.ਐਸ.ਪੀ.ਸੀ.ਐਲ. ਦੇ ਗਰਿੱਡ/ਸਬ ਸਟੇਸ਼ਨ ਨੂੰ ਸਪਲਾਈ ਕੀਤੀ ਜਾਂਦੀ ਹੈ। ਇਹ ਪ੍ਰਾਜੈਕਟ ਸਾਲਾਨਾ ਲਗਭਗ 6.65 ਮਿਲੀਅਨ ਯੂਨਿਟ ਬਿਜਲੀ ਪੈਦਾ ਕਰੇਗਾ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 50 ਕਰੋੜ ਦੀ ਲਾਗਤ ਵਾਲੇ 12 ਮੈਗਾਵਾਟ ਸਮਰੱਥਾ ਦੇ ਇਹ ਹੋਰ ਤਿੰਨ ਸੂਰਜੀ ਊਰਜ...

ਪੰਜਾਬ ਪੁਲੀਸ ਵਿਚ ਜਲਦੀ ਹੋਵੇਗੀ 10 ਹਜਾਰ ਭਰਤੀ

Breaking News
ਬਡਬਰ : ਪੰਜਾਬ ਪੁਲੀਸ ਵਿਚ ਜਲਦੀ ਹੀ 10 ਹਜਾਰ ਭਰਤੀ ਕੀਤੀ ਜਾ ਰਹੀ ਹੈ, ਜਿਸ ਨੂੰ ਪੰਜਾਬ ਸਰਕਾਰ ਵਲੋਂ ਮਨਜੂਰੀ ਮਿਲ ਚੁੱਕੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਬੰਧੀ ਐਲਾਨ ਕਰਦਿਆਂ ਕਿਹਾ ਕਿ ਪਿਛਲੇ 25 ਸਾਲਾਂ ਤੋਂ ਜਨਸੰਖਿਆ ਵੀ ਵਧ ਗਈ ਹੈ ਅਤੇ ਕਰਾਈਮ ਵੀ ਲਗਾਤਾਰ ਵਧ ਰਿਹਾ ਹੈ, ਪਰ ਪੁਲੀਸ ਦੀ ਨਫਰੀ ਨਹੀਂ ਵਧਾਈ ਗਈ। ਹੁਣ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੁਲੀਸ ਦੀ ਨਫਰੀ ਵਧਾਈ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 10 ਹਜਾਰ ਨਵੀਂ ਭਰਤੀ ਨੂੰ ਮਨਜੂਰੀ ਮਿਲ ਗਈ ਹੈ ਅਤੇ ਜਲਦੀ ਹੀ ਅਰਜੀਆਂ ਮੰਗੀਆਂ ਜਾਣਗੀਆਂ। ਉਨ੍ਹਾਂ ਨੇ ਦੱਸਿਆ ਕਿ ਬਹਤ ਜਲਦੀ ਨਵੀਂ ਭਰਤੀ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਰ ਨੌਜਵਾਨ ਨੂੰ ਨੌਕਰੀ ਦਿੱਤੀ ਜਾਵੇਗੀ ਤੇ ਕਿਸੇ ਨੂੰ ਵੀ ਪੰਜਾਬ ਤੋਂ ਬਾਹਰ ਜਾਣ ਲਈ ਮਜਬੂਰ ਨਹੀਂ ਹੋਣਾ ਪਵੇਗਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਵੀ ਨੌਕਰੀਆਂ ਵੀ ਦਿੱਤੀਆਂ ਜਾਣਗੀਆਂ ਅਤੇ ਹੋਰ ਸਰਕਾਰੀ ਆਹੁਦੇ ਵੀ ਦਿੱਤੇ ਜਾਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ...

ਕੈਨੇਡਾ ਦੀਆਂ 235 ਫਲਾਈਟਾਂ ਹੋਈਆਂ ਰੱਦ

Punjab News
ਕੈਲਗਰੀ : ਕੈਨੇਡਾ ਦੀ ਇਕ ਏਅਰਲਾਈਨ ਦੇ ਮਕੈਨਿਕਾਂ ਦੀ ਯੂਨੀਅਨ ਵਲੋਂ ਅਚਾਨਕ ਹੜਤਾਲ ਦਾ ਸੱਦਾ ਦਿੱਤੇ ਜਾਣ ਕਾਰਨ 235 ਫਲਾਈਟਾਂ ਰੱਦ ਹੋ ਗਈਆਂ। ਫਲਾਈਟਾਂ ਕੈਂਸਲ ਹੋਣ ਕਾਰਨ 33 ਹਜਾਰ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਲਗਰੀ ਬੇਸਡ ਏਅਰਲਾਈਨ ਵੈਸਟਜੈੱਟ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਏਅਰਲਾਈਨ ਦੇ ਮਕੈਨਿਕਾਂ ਦੀ ਜਥੇਬੰਦੀ ਏ. ਐਮ. ਐਫ. ਏ. ਵਲੋਂ ਪਿਛਲੇ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੈਨੇਡਾ ਦੇ ਲੇਬਰ ਮਨਿਸਟਰ ਨਾਲ ਵੀ ਮੀਟਿੰਗ ਕੀਤੀ ਸੀ। ਫਿਰ ਵੀ ਮਕੈਨਿਕਾਂ ਦੀਆਂ ਮੰਗਾਂ ਸਬੰਧੀ ਕੋਈ ਫੈਸਲਾ ਨਾ ਹੋਣ ਕਾਰਨ ਸ਼ਨੀਵਾਰ ਨੂੰ ਅਚਾਨਕ ਯੂਨੀਅਨ ਨੇ ਹੜਤਾਲ ਦਾ ਐਲਾਨ ਕਰ ਦਿੱਤਾ। ਮਕੈਨਿਕਾਂ ਦੀ ਹੜਤਾਲ ਕਾਰਨ ਏਅਰਲਾਈਨ ਨੂੰ ਆਪਣੀਆਂ 235 ਫਲਾਈਟਾਂ ਰੱਦ ਕਰਨੀਆਂ ਪਈਆਂ। ਏਅਰਲਾਈਨ ਦਾ ਕਹਿਣਾ ਹੈ ਕਿ ਜੇਕਰ ਮਕੈਨਿਕਾਂ ਨਾਲ ਸਮਝੌਤਾ ਨਹੀਂ ਹੁੰਦਾ ਤਾਂ ਐਤਵਾਰ ਦੀਆਂ ਵੀ 150 ਫਲਾਈਟਾਂ ਰੱਦ ਕਰਨੀਆਂ ਪੈ ਸਕਦੀਆਂ ਹਨ। ਕੈਨੇਡਾ ਵਿਚ ਲੋਕਲ ਫਲਾਈਟਾਂ ਬੈਸਟਜੈੱਟ ਦੀਆਂ ਹੀ ਜਿਆਦਾ ਹਨ। ਕੈਨੇਡਾ ਵਿਚ ਆਉਣ ...

ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇਃ ਮੁੱਖ ਮੰਤਰੀ

Punjab News
ਸੰਗਰੂਰ, 29 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਈ ਜਾ ਸਕੇ। ਇੱਥੇ ਮਹਾਰਾਜਾ ਦੀ ਬਰਸੀ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਇਕ ਮਹਾਨ ਬਾਦਸ਼ਾਹ ਸਨ, ਜਿਨ੍ਹਾਂ ਨੇ ਮਹਾਨ ਸਿੱਖ ਗੁਰੂਆਂ ਵੱਲੋਂ ਪ੍ਰਚਾਰੇ ਗਏ ਧਰਮ ਨਿਰਪੱਖਤਾ ਅਤੇ ਸਮਾਜਵਾਦ ਦੇ ਸਿਧਾਂਤਾਂ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਇਕ ਸੱਚਾ ਸਿੱਖ ਹੋਣ ਦੇ ਨਾਤੇ ਨਿਆਂ ਵਿਵਸਥਾ ਅਤੇ ਆਪਣੀ ਜਨਤਾ ਦੀ ਭਲਾਈ ਯਕੀਨੀ ਬਣਾਈ ਅਤੇ ਲੋਕਾਂ ਦੀ ਦਿੱਕਤਾਂ ਨੂੰ ਮਹਿਸੂਸ ਕਰਨ ਲਈ ਰਾਤ ਨੂੰ ਭੇਸ ਬਦਲ-ਬਦਲ ਕੇ ਆਪਣੇ ਰਾਜ ਦਾ ਦੌਰਾ ਵੀ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਪ੍ਰਤੀ ਪਿਆਰ ਅਤੇ ਸਨੇਹ ਕਾਰਨ ਹੀ ਮਹਾਰਾਜਾ ਰਣਜੀਤ ਸਿੰਘ ਲੋਕਾਂ ਦੇ ਸੱਚੇ ਬਾਦਸ਼ਾਹ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਸਿੱਖ ...