ਘਰ ਬੈਠੇ ਹੀ 4362 ਲੋਕਾਂ ਨੇ 5423 ਸੇਵਾਵਾਂ ਦਾ ਲਿਆ ਲਾਭ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 1 ਜੁਲਾਈ 2024 :
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੀਆਂ ਬਰੂਹਾਂ ’ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਪੂਰੇ ਪੰਜਾਬ ਵਿੱਚ ਜੋ ਸ਼ੁਰੂਆਤ ਕੀਤੀ ਗਈ ਸੀ, ਉਸ ਤਹਿਤ ਜਿਲ੍ਹਾ ਅੰਮ੍ਰਿਤਸਰ ਵਿੱਚ 4362 ਲੋਕਾਂ ਨੇ 5423 ਸੇਵਾਵਾਂ ਦਾ ਘਰ ਬੈਠੇ ਹੀ ਲਾਭ ਲਿਆ ਹੈ ਅਤੇ ਹੁਣ ਤੱਕ 5241 ਲੋਕਾਂ ਨੂੰ ਇਹ ਸੇਵਾ ਮੁਹੱਈਆ ਕਰਵਾਈ ਜਾ ਚੁੱਕੀ ਹੈ ਅਤੇ ਬਾਕੀ ਰਹਿੰਦੇ ਲੋਕਾਂ ਨੂੰ ਵੀ ਨਿਸਚਿਤ ਸਮੇਂ ਦੇ ਅੰਦਰ ਅੰਦਰ ਹੀ ਇਹ ਸੁਵਿਧਾ ਮੁਹੱਈਆ ਕਰਵਾ ਦਿੱਤੀ ਜਾਵੇਗੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਲੋਕ ਹੁਣ 43 ਪ੍ਰਕਾਰ ਦੀਆਂ ਸੇਵਾਵਾਂ ਘਰ ਬੈਠੇ ਪ੍ਰਾਪਤ ਕਰ ਸਕਦੇ ਹਨ, ਜਿਸਦੇ ਲਈ ਲੋਕਾਂ ਨੂੰ ਆਪਣੇ ਘਰ ਤੋਂ ਹੀ ਫੋਨ ਨੰਬਰ 1076 ’ਤੇ ਕਾਲ ਕਰਨੀ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਕਾਲ ...