ਰੋਜ਼ਗਾਰ ਕੈਂਪ ਵਿਚ 113 ਵਿਦਿਆਰਥੀਆਂ ਨੇ ਲਿਆ ਭਾਗ
ਅੰਮ੍ਰਿਤਸਰ 29 ਜੂਨ 2024--
ਪੰਜਾਬ ਸਰਕਾਰ ਦੇ ਘਰ—ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ—ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ—ਕਮ—ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਨੇ ਕੀਤਾ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਇਆ ਰੋਜ਼ਗਾਰ ਅਫਸਰ ਸ਼੍ਰੀ ਨਰੇਸ਼ ਕੁਮਾਰ ਨੇ ਦੱਸਿਆ ਕਿ 28 ਜੂਨ 2024 ਨੂੰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਰਣਜੀਤ ਐਵੇਨਿਊ ਅੰਮ੍ਰਿਤਸਰ ਵਿਖੇ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ 113 ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਦਾ ਮੁੱਖ ੳਦੇਸ਼ ਵਿਦਿਆਰਥੀਆਂ ਨੂੰ ਸਰਕਾਰੀ/ਪ੍ਰਾਈਵੇਟ ਨੋਕਰੀਆਂ ਬਾਰੇ ਜਾਣਕਾਰੀ ਦੇਣਾ ਹੈ। ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਰੁਜਗਾਰ ਅਫਸਰ ਸ਼੍ਰੀ ਨਰੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਰੁਜਗਾਰ ਦਫਤਰ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ ਉਨ੍ਹਾਂ ਦੱਸਿਆ ਕਿ ਦਫਤਰ ਵਿਖੇ ਪਹੁੰਚ ਕੇ ਕਿਸ ਤਰ੍ਹਾਂ ਸਰਕਾਰੀ ਅਤੇ ਪ੍...