ਝੋਨੇ ਦੀ ਨਾੜ ‘ਤੇ ਆਧਾਰਿਤ ਜਲਖੇੜੀ ਪਾਵਰ ਪਲਾਂਟ ਆਪਣੇ ਨਵੇਂ ‘ਅਵਤਾਰ’ ਵਿੱਚ 17 ਸਾਲਾਂ ਬਾਅਦ ਮੁੜ ਚਾਲੂ
ਪਟਿਆਲਾ, 24 ਜੂਨ : ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪਿੰਡ ਜਲਖੇੜੀ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ 10 ਮੈਗਾਵਾਟ ਬਾਇਓਮਾਸ ਪਾਵਰ ਪਲਾਂਟ ਦੇ ਸਫਲ ਮੁੜ ਚਾਲੂ ਹੋਣ ਦਾ ਐਲਾਨ ਕੀਤਾ, ਜਿਸ ਨਾਲ ਪੰਜਾਬ ਲਈ ਵਾਤਾਵਰਣ ਅਤੇ ਆਰਥਿਕ ਲਾਭ ਹੋਣਗੇ।
ਪਿੰਡ ਜਲਖੇੜੀ (ਤਹਿਸੀਲ ਅਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ) ਵਿਖੇ 10 ਮੈਗਾਵਾਟ ਬਾਇਓਮਾਸ ਪਲਾਂਟ ਮੂਲ ਰੂਪ ਵਿੱਚ ਪੀਐਸਈਬੀ (ਹੁਣ ਪੀਐਸਪੀਸੀਐਲ) ਦੁਆਰਾ ਜੂਨ 1992 ਵਿੱਚ ਚਾਲੂ ਕੀਤਾ ਗਿਆ ਸੀ। ਪਲਾਂਟ ਜੁਲਾਈ 1995 ਤੱਕ ਚੱਲਦਾ ਰਿਹਾ, ਜਿਸ ਤੋਂ ਬਾਅਦ ਇਹ ਜੁਲਾਈ 2001 ਵਿੱਚ ਮੈਸਰਜ਼ ਜਲਖੇੜੀ ਪਾਵਰ ਪਲਾਂਟ ਲਿਮਟਿਡ (ਜੇਪੀਪੀਐਲ) ਨੂੰ ਲੀਜ਼ 'ਤੇ ਦੇ ਦਿੱਤਾ ਗਿਆ। ਪਲਾਂਟ ਜੁਲਾਈ 2002 ਵਿੱਚ ਮੁੜ ਚਾਲੂ ਹੋਇਆ ਅਤੇ ਸਤੰਬਰ 2007 ਤੱਕ ਚੱਲਦਾ ਰਿਹਾ। 2018 ਵਿੱਚ, ਪਲਾਂਟ ਨੂੰ ਨਵੀਨੀਕਰਨ, ਸੰਚਾਲਨ ਅਤੇ ਟ੍ਰਾਂਸਫਰ ਦੇ ਆਧਾਰ 'ਤੇ ਲੀਜ਼ 'ਤੇ ਦੇਣ ਲਈ ਮੁੜ ਟੈਂਡਰ ਕੀਤਾ ਗਿਆ।
ਹੁਣ ਨਵੀਨੀਕ੍ਰਿਤ ਪਲਾਂਟ 21 ਜੂਨ, 2024 ਨੂੰ ਮੁੜ ਚਾਲੂ ਕੀਤਾ ਗਿਆ ਹੈ। ਇਹ ਉੱਨਤ ਡੈਨਮਾਰਕ ਤਕਨਾਲੋਜੀ ਵਾਲੇ ਬਾਇਲਰਾਂ ਦੀ ਵਰਤੋਂ ਕਰਦਾ ਹੈ ਅਤੇ 100% ਝੋਨੇ ਦ...








