ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸ਼ਹਿਰ ਵਿਖੇ ਸਫਾਈ ਵਿਵਸਥਾ ਦਾ ਲਿਆ ਜਾਇਜਾ
ਫਾਜ਼ਿਲਕਾ, 28 ਜੂਨ
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਬਾਧਾ ਨਹਿਰ ਦੇ ਆਲੇ—ਦੁਆਲੇ ਅਤੇ ਹੋਰ ਏਰੀਏ ਵਿਖੇ ਜਾ ਕੇ ਸਫਾਈ ਵਿਵਸਥਾ ਦਾ ਜਾਇਜਾ ਲਿਆ।ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਨੂੰ ਸਾਫ—ਸੁਥਰਾ ਰੱਖਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਦਿਖ ਨੂੰ ਬਿਹਤਰ ਬਣਾਉਣ ਅਤੇ ਆਲਾ—ਦੁਆਲਾ ਹਰਿਆ—ਭਰਿਆ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ।
ਸਾਫ—ਸਫਾਈ ਵਿਵਸਥਾ ਦਾ ਜਾਇਜਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਿਮਾਰੀਆਂ ਮੁਕਤ ਵਾਤਾਵਰਣ ਕਾਇਮ ਰੱਖਣ ਲਈ ਸ਼ਹਿਰ ਦੀ ਸਾਫ—ਸਫਾਈ ਬਹੁਤ ਲਾਜਮੀ ਹੈ।ਉਨ੍ਹਾਂ ਕਿਹਾ ਕਿ ਸਾਫ—ਸਫਾਈ ਹੋਣ ਨਾਲ ਅਸੀਂ ਤੰਦਰੁਸਤ ਰਹਿੰਦੇ ਹਾਂ ਤੇ ਬਿਮਾਰੀਆਂ ਤੋਂ ਬਚੇ ਰਹਿੰਦੇ ਹਾਂ। ਉਨ੍ਹਾਂ ਕਿਹਾ ਕਿ ਗੰਦਗੀ ਦੇ ਢੇਰ ਨਾ ਬਣਨ ਦਿੱਤੇ ਜਾਣ, ਕੂੜੇ ਦਾ ਨਾਲੋ—ਨਾਲ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਾਧਾ ਨਹਿਰ ਦੇ ਆਲੇ—ਦੁਆਲੇ ਏਰੀਏ ਵਿਚ ਸਾਫ—ਸਫਾਈ ਨੂੰ ਅਤੇ ਸਟਰੀਟ ਲਾਈਟਾਂ ਨੂੰ ਚਾਲੂ ਹਾਲਤ ਵਿਚ ਕਰਨਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਨਰੇਗਾ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਾਤਾਵ...