ਪੁਲਿਸ ਨੇ 254 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ; 2.6 ਕਿਲੋਗ੍ਰਾਮ ਹੈਰੋਇਨ, 15.71 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 21 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਨੂੰ ਹੋਰ ਤੇਜ਼ ਕਰਦਿਆਂ, ਪੰਜਾਬ ਪੁਲਿਸ ਹੈੱਡਕੁਆਰਟਰ (ਪੀਪੀਐਚਕਿਊ) ਦੇ ਸੀਨੀਅਰ ਅਧਿਕਾਰੀਆਂ ਨੇ ਸੀ. ਪੀਜ਼./ਐਸ.ਐਸ.ਪੀਜ਼ ਨਾਲ ਮਿਲ ਕੇ ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਾਲੀਆਂ ਥਾਵਾਂ (ਡਰੱਗ ਹੌਟਸਪੌਟਸ) 'ਤੇ 'ਈਗਲ-IV' ਨਾਮੀ ਆਪ੍ਰੇਸ਼ਨ ਅਧੀਨ ਵਿਆਪਕ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ।
ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਰਾਜ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ ਅਤੇ ਆਪਰੇਸ਼ਨ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਲਈ ਪੀਪੀਐਚਕਿਊ ਦੇ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਤਾਇਨਾਤ ਕੀਤੇ ਗਏ ਸਨ।ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਕਿ ਰੂਪਨਗਰ ਵਿੱਚ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਗੁਲਨੀਤ ਸਿੰਘ ਖੁਰਾਣਾ ਨਾਲ ਆਪ੍ਰੇਸ਼ਨ ...







