Thursday, August 6Malwa News
Shadow

Author: admin

ਲਾਲਜੀਤ ਸਿੰਘ ਭੁੱਲਰ ਵੱਲੋਂ ਸਵਾਰੀਆਂ ਦੀ ਖੱਜਲ-ਖੁਆਰੀ ਤੁਰੰਤ ਬੰਦ ਕਰਨ ਲਈ ਸਰਕਾਰੀ ਅਤੇ ਪ੍ਰਾਈਵੇਟ ਬੱਸ ਡਰਾਈਵਰਾਂ ਤੇ ਕੰਡਕਟਰਾਂ ਨੂੰ ਤਾੜਨਾ

Punjab News
ਚੰਡੀਗੜ੍ਹ, 27 ਜੂਨ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸਰਕਾਰੀ ਅਤੇ ਪ੍ਰਾਈਵੇਟ ਬੱਸ ਡਰਾਈਵਰਾਂ ਤੇ ਕੰਡਕਟਰਾਂ ਨੂੰ ਸੁਚੇਤ ਕੀਤਾ ਹੈ ਕਿ ਉਹ ਸਵਾਰੀਆਂ ਦੀ ਖੱਜਲ-ਖੁਆਰੀ ਤੁਰੰਤ ਬੰਦ ਕਰਨ। ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਬੇ 'ਚ ਵੱਖ-ਵੱਖ ਥਾਵਾਂ ਦੇ ਦੌਰਿਆ ਦੌਰਾਨ ਅਤੇ ਦਫ਼ਤਰੀ ਫ਼ੋਨ ਤੇ ਈ-ਮੇਲ ਰਾਹੀਂ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਪੰਜਾਬ ਰੋਡਵੇਜ਼, ਪੀ.ਆਰ.ਟੀ.ਸੀ. ਅਤੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਵੱਲੋਂ ਬੱਸਾਂ ਵਿੱਚ ਸਫ਼ਰ ਕਰਨ ਵਾਲੀਆਂ ਸਵਾਰੀਆਂ ਨਾਲ ਮਾੜਾ ਵਿਹਾਰ ਕੀਤਾ ਜਾ ਰਿਹਾ ਹੈ। ਇਹ ਵੀ ਸੁਣਨ ਨੂੰ ਮਿਲਿਆ ਹੈ ਕਿ ਕਈ ਵਾਰ ਤਾਂ ਸਵਾਰੀਆਂ ਨਾਲ ਝਗੜਾ ਵੀ ਕੀਤਾ ਜਾਂਦਾ ਹੈ ਜਿਸ ਸਬੰਧੀ ਆਏ ਦਿਨ ਸੋਸ਼ਲ ਮੀਡੀਆ 'ਤੇ ਵੀਡੀਓਜ਼ ਵੀ ਵਾਇਰਲ ਹੁੰਦੀਆਂ ਹਨ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਇਹ ਵੀ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ ਕਿ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਦੇ ਡਰਾਈਵਰਾਂ/ਕੰਡਕਟਰਾਂ ਵੱਲੋਂ ਕਈ ਸਟਾਪਜ਼ 'ਤੇ ਬੱਸਾਂ ਵੀ ਨਹੀਂ ਰੋਕੀਆਂ ਜਾਂਦੀਆਂ ਅਤੇ ਸਵਾਰੀਆਂ ਨੂੰ ਬਣਦ...

ਦਿਵਿਆਂਗਜਨਾਂ ਦੀ ਭਲਾਈ ਲਈ ਦਿਵਿਆਂਗ ਸਰਟੀਫਿਕੇਟਾਂ ਦਾ ਸਮੇਂ ਸਿਰ ਨਵੀਨੀਕਰਣ ਯਕੀਨੀ ਬਣਾਇਆ ਜਾਵੇ: ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 27 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਸਮੇਤ ਸੂਬੇ ਦੇ ਹਰ ਵਿਅਕਤੀ ਦੀ ਭਲਾਈ ਲਈ ਵਚਨਬੱਧ ਹੈ। ਇਸ ਮੰਤਵ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਪੰਜਾਬ ਵਿੱਚ ਦਿਵਿਆਂਗਜਨਾਂ ਦੇ ਵਿਕਾਸ ਅਤੇ ਭਲਾਈ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਰ.ਪੀ.ਡਬਲਿਊ.ਡੀ ਐਕਟ 2016 ਦੀ ਧਾਰਾ 51 ਅਨੁਸਾਰ ਸੂਬਾ ਸਰਕਾਰ ਵੱਲੋਂ ਨਿਰਧਾਰਤ ਅਥਾਰਟੀ ਨੂੰ ਦਿਵਿਆਂਗਜਨਾਂ ਦੀ ਭਲਾਈ ਲਈ ਬਣੇ ਅਦਾਰਿਆਂ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਹੈ। ਇਹਨਾਂ ਸਰਟੀਫਿਕੇਟਾਂ ਲਈ ਅਰਜ਼ੀ ਦੇਣ, ਜਾਰੀ ਕਰਨ, ਅਸਵੀਕਾਰ ਕਰਨ ਅਤੇ ਰੱਦ ਕਰਨ ਦੀ ਪ੍ਰਕਿਰਿਆ ਦੇ ਨਾਲ ਨਾਲ ਫੰਡ ਜਾਰੀ ਕਰਨ ਸਬੰਧੀ ਪ੍ਰਕਿਰਿਆ ਨੂੰ ਐਕਟ ਦੀ ਧਾਰਾ 51-55 ਵਿੱਚ ਵਿਆਪਕ ਰੂਪ ਵਿੱਚ ਦਰਸਾਇਆ ਗਿਆ ਹੈ। ਮੰਤਰੀ ਨੇ ਅੱਗੇ ਕਿਹਾ ਕਿ ਨਵੀਨੀਕਰਣ ਪ੍ਰਕਿਰਿਆ ਦੀ ਕੁਸ਼ਲਤਾ ਨੂੰ ਵਧਾਉਣ ਲਈ, ਪੰਜਾਬ ਰਾਈਟਸ ...

ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

Punjab News
ਚੰਡੀਗੜ੍ਹ, 27 ਜੂਨ: ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ ਸ੍ਰੀ ਕੇਵਿਨ ਕੈਲੀ ਨੇ ਆਪਣੇ ਤਿੰਨ ਸੀਨੀਅਰ ਸਾਥੀਆਂ ਸਮੇਤ ਅੱਜ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਪੰਜਾਬ ਵਿਧਾਨ ਸਭਾ ਵਿੱਚ ਹੋਈ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਆਇਰਲੈਂਡ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਸ. ਸੰਧਵਾਂ ਨੇ ਪੰਜਾਬ ਅਤੇ ਆਇਰਲੈਂਡ ਦਰਮਿਆਨ ਖੇਤੀਬਾੜੀ, ਇੰਡਸਟਰੀ, ਤਕਨਾਲੋਜੀ ਅਤੇ ਹੋਰਨਾਂ ਖੇਤਰਾਂ ਵਿੱਚ ਠੋਸ ਸਹਿਯੋਗ ‘ਤੇ ਜ਼ੋਰ ਦਿੱਤਾ। ਦੋਵਾਂ ਆਗੂਆਂ ਨੇ ਆਪਸੀ ਵਿਚਾਰ-ਵਟਾਂਦਰੇ ਮਗਰੋਂ ਕਿਹਾ ਕਿ ਦੋਵੇਂ ਦੇਸ਼ ਵੱਖ-ਵੱਖ ਖੇਤਰਾਂ ‘ਚ ਗਿਆਨ ਅਤੇ ਤਕਨਾਲੋਜੀ ਦੇ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ। ਸ. ਸੰਧਵਾਂ ਨੇ ਸ੍ਰੀ ਕੇਵਿਨ ਕੈਲੀ ਨੂੰ ਆਇਰਲੈਂਡ ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਹਿੱਤ ਪ੍ਰੇਰਿਤ ਕਰਨ ਲਈ ਵੀ ਕਿਹਾ। ਮੀਟਿੰਗ ਦੌਰਾਨ ਸ੍ਰੀ ਕੇਵਿਨ ਕੈਲੀ ਨੇ ਆਇਰਲੈਂਡ ਅਤੇ ਭਾਰਤ ਦੋਵਾਂ ਦੇਸ਼ਾਂ ਦੇ ਇਤਿਹਾਸਕ ਸਬੰਧਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਪੰਜਾਬੀਆਂ ਦੇ ਮਿਹਨਤ ਕਰਨ...

ਪੁਲਿਸ, ਬੀਐੱਸਐੱਫ ਸਮੇਤ ਸਮੂਹ ਵਿਭਾਗ ਨਸ਼ਿਆਂ ਦੇ ਖਾਤਮੇ ਲਈ ਪਾਉਣ ਆਪਣਾ ਸਹਿਯੋਗ-ਡਿਪਟੀ ਕਮਿਸ਼ਨਰ

Punjab News
ਫਾਜ਼ਿਲਕਾ 27 ਜੂਨ 2024…  ਨਸ਼ਿਆਂ ਨੂੰ ਰੋਕਣ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਪੁਲਿਸ, ਬੀ.ਐੱਸ.ਐੱਫ ਵਿਭਾਗ ਪੂਰੀ ਸਖਤੀ ਨਾਲ ਕੰਮ ਕਰੇ ਤੇ ਵੱਖ-ਵੱਖ ਵਿਭਾਗ ਵੀ ਨਸ਼ਿਆਂ ਦੀ ਚੇਨ ਨੂੰ ਤੋੜਨ ਵਿੱਚ ਸਹਿਯੋਗ ਕਰਨ ਤਾਂ ਜੋ ਫਾਜ਼ਿਲਕਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਨੇ ਆਨਲਾਈਨ ਮਾਧਿਅਮ ਰਾਹੀਂ ਪੁਲਿਸ, ਬੀਐੱਸਐੱਫ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜੁੜ ਕੇ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨ.) ਸ੍ਰੀ. ਰਾਕੇਸ਼ ਕੁਮਾਰ ਪੋਪਲੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੰਬੰਧਿਤ ਵਿਭਾਗ ਪੂਰੇ ਐਕਸ਼ਨ ਮੂਡ ਵਿੱਚ ਕੰਮ ਕਰਕੇ ਜ਼ਿਲ੍ਹੇ ਅੰਦਰ ਨਸ਼ਿਆਂ ਖਿਲਾਫ਼ ਹੰਬਲਾ ਬੋਲਦਿਆਂ ਨਸ਼ੇ ਦਾ ਖਤਮ ਕਰਨ। ਉਨ੍ਹਾਂ ਨੇ ...

ਨਸ਼ਾ ਕਰਨ ਵਾਲਿਆਂ ਨਾਲ ਪਿਆਰ ਭਰਿਆ ਵਤੀਰਾ ਕਰਕੇ ਛੱਡਣ ਵਿੱਚ ਦਿੱਤਾ ਜਾਵੇ ਸਹਿਯੋਗ- ਡਾ ਨੀਰਜ਼ਾ ਗੁਪਤਾ

Punjab News
ਫਾਜਿਲਕਾ 26 ਜੂਨ 2024…ਪੰਜਾਬ ਸਰਕਾਰ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਫਾਜਿਲਕਾ ਡਾ.ਚੰਦਰ ਸ਼ੇਖਰ ਕੱਕੜ ਦੀ ਦੇਖ ਰੇਖ ਵਿੱਚ ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ—ਕਾਨੂੰਨੀ ਤਸ਼ਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਸਬੰਧੀ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਿਵਲ ਹਸਪਤਾਲ ਅਬੋਹਰ ਵਿਖੇ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਸੀਨੀਅਰ ਮੈਡੀਕਲ ਅਫ਼ਸਰ ਅਬੋਹਰ ਡਾ ਨੀਰਜ਼ਾ ਗੁਪਤਾ ਨੇ ਕੀਤੀ।ਪਰਿਵਾਰ ਭਲਾਈ ਅਫਸਰ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵਚਨਬੱਧ ਹੈ ਅਤੇ ਪੁਰਜ਼ੋਰ ਯਤਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਵੱਲੋਂ 12 ਤੋਂ 26 ਜੂਨ ਤੱਕ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਅੱਗੇ ਜਾਰੀ ਰਹੇਗੀ।ਇਸ ਮੌਕੇ ਡਾ ਨੀਰਜ਼ਾ ਗੁਪਤਾ ਅਤੇ ਡਾ ਮਹੇਸ਼ ਕੁਮਾਰ ਮਨੋਰੋਗਾਂ ਦੇ ਮਾਹਿਰ ਨੇ ਦੱਸਿਆ ਕਿ ਨਸ਼ਾ ਕਰਨ ਵਾਲਿਆਂ ਨਾਲ ਨਫਰਤ ਦੀ ਬਜਾਏ ਪਿਆਰ ਅਤੇ ਸਤਿਕਾਰ ਨਾਲ ਪੇਸ਼ ਆਇਆ ਜਾਵੇ। ਨਸ਼ਾਖੋਰੀ ਸਾਡੇ ਸਮਾਜ ਨੂੰ ਘੁਣ ਵਾਂਗ ਖਾ ਰਹ...

ਸਰਕਾਰੀ ਸਕੀਮਾਂ ਦਾ ਲਾਭ ਲੁੱਟੋ, ਪਰ ਤ੍ਰੇਹ ਲੱਗੇ ਤੇ ਖੂਹ ਨਾ ਪੁੱਟੋ

Punjab News
ਫਰੀਦਕੋਟ 27 ਜੂਨ, ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ ਵਾਂਝੇ ਰਹਿ ਰਹੇ 2.33 ਲੱਖ ਕਾਰਡ ਧਾਰਕਾਂ ਤੇ ਡੂੰਘੀ ਚਿੰਤਾ ਜਾਹਿਰ ਕਰਦਿਆਂ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਲੋਕਾਂ ਨੂੰ ਜਲਦੀ ਤੋਂ ਜਲਦੀ ਇਹ ਕਾਰਡ ਬਣਾਉਣ ਦੀ ਅਪੀਲ ਕੀਤੀ। ਸਾਰੇ ਜਿਲ੍ਹਾ ਵਾਸੀਆਂ ਦੀ ਚੰਗੀ ਸਿਹਤ ਦੀ ਕਾਮਨਾ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਕਿਸੇ ਬਿਮਾਰੀ ਦੀ ਚਪੇਟ ਵਿੱਚ ਆਉਣ ਉਪਰੰਤ ਹੀ ਲੋਕਾਂ ਵੱਲੋਂ ਇਹ ਕਾਰਡ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਕਾਰਡ ਬਣਾਉਣ ਵਿੱਚ ਦਿੱਕਤ ਆਉਂਦੀ ਹੈ ਤਾਂ ਉਹ 104 ਜਾਂ ਫਿਰ 82641-83409 ਨੰਬਰਾਂ ਜਾਂ ਫਿਰ ਸਿਵਲ ਹਸਪਤਾਲ ਵਿਖੇ ਦਫਤਰ, ਡਿਪਟੀ ਮੈਡੀਕਲ ਕਮਿਸ਼ਨਰ ਵਿਖੇ ਜਾ ਕੇ ਕਾਰਡ ਬਣਾਉਣ ਵਾਲੀ ਪ੍ਰਕਿਰਿਆ ਵਿੱਚ ਆਉਣ ਵਾਲੀ ਅੜਚਣ ਨੂੰ ਦੂਰ ਕਰਵਾਉਣ। ਉਨ੍ਹਾਂ ਕਿਹਾ ਕਿ ਜਿਆਦਾਤਰ ਮਾਮਲਿਆਂ ਵਿੱਚ ਆਧਾਰ ਕਾਰਡ ਤੇ ਜੋ ਮੋਬਾਇਲ ਨੰਬਰ ਸਰਕਾਰ ਨੂੰ ਦਿੱਤਾ ਗਿਆ ਹੈ ਅਤੇ ਪ੍ਰਾਰਥੀ ਦਾ ਅਸਲ ਨੰਬਰ ਤਬਦੀਲ ਹੋਣ ਕਾਰਨ ਦਿੱਕਤਾਂ ਆ ਰਹੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਕੇਸਾਂ ਵਿੱਚ ਵੀ ਦਿੱਕਤਾ...

ਜਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ

Punjab News
ਫਰੀਦਕੋਟ, 27 ਜੂਨ (    ) ਜਿਲ੍ਹਾ ਸਿਹਤ ਸੁਸਾਇਟੀ ਫਰੀਦਕੋਟ ਦੀ ਮੀਟਿੰਗ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਅਸ਼ੋਕ ਚੱਕਰ ਹਾਲ ਵਿਖੇ ਆਯੋਜਿਤ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ, ਸਮੂਹ ਸੀਨੀਅਰ ਮੈਡੀਕਲ ਅਫਸਰ, ਪ੍ਰੋਗਰਾਮ ਅਫਸਰ, ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਆਈ.ਐਮ.ਏ ਦੇ ਨੁਮਾਇੰਦੇ ਹਾਜ਼ਰ ਸਨ। ਮੀਟਿੰਗ ਦੌਰਾਨ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਬਾਰੇ ਰੀਵਿਊ ਕੀਤਾ ਗਿਆ। ਇਸ ਮੌਕੇ ਵਿਭਾਗ ਦੇ ਪ੍ਰੋਗਰਾਮ ਅਫਸਰਾਂ ਵੱਲੋਂ ਆਪਣੇ ਪ੍ਰੋਗਰਾਮ ਦੇ ਟੀਚਿਆਂ ਅਤੇ ਪ੍ਰਾਪਤੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਜਿਹਨਾਂ ਵਿੱਚ ਟੀਕਾਕਰਨ, ਰਾਸ਼ਟਰੀ ਟੀ.ਬੀ. ਕੰਟਰੋਲ ਪ੍ਰੋਗਰਾਮ, ਐਚ.ਆਈ.ਵੀ., ਕੁਸ਼ਟ ਰੋਗ, ਯੂ.ਡੀ.ਆਈ.ਡੀ., ਸਕੂਲ ਹੈਲਥ ਪ੍ਰੋਗਰਾਮ, ਬਲਾਈਂਡਨੈੱਸ ਕੰਟਰੋਲ ਪ੍ਰੋਗਰਾਮ, ਨੈਸ਼ਨਲ ਵੈਕਟਰ ਬੌਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਅਤੇ ਫੂਡ ਸੇਫਟੀ ਆਦਿ ਬਾਰੇ ਵਿਚਾਰ ਚਰਚਾ ਕੀਤੀ ਗਈ। ਡਿਪਟੀ ਕਮਿਸ...

ਸਿਹਤ ਵਿਭਾਗ ਵੱਲੋਂ ਚਲਾਈ ਜਾਵੇਗੀ ” ਦਸਤ ਰੋਕੂ ਮੁਹਿੰਮ

Punjab News
ਮੋਗਾ, 27 ਜੂਨ:ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਹੁਕਮਾਂ ਅਤੇ ਸਿਵਲ ਸਰਜਨ ਡਾ. ਰਾਜੇਸ਼ ਅੱਤਰੀ ਦਿਸ਼ਾ-ਨਿਰਦੇਸ਼ਾ ਤਹਿਤ ਸਿਹਤ ਵਿਭਾਗ ਮੋਗਾ ਵੱਲੋਂ ਦਸਤ ਰੋਕੂ ਮੁਹਿੰਮ ਚਲਾਈ ਜਾ ਰਹੀ ਹੈ।ਜ਼ਿਲ੍ਹਾ ਟੀਕਾਕਰਨ ਅਫ਼ਸਰ ਮੋਗਾ ਡਾ. ਅਸ਼ੋਕ ਸਿੰਗਲਾ ਨੇ ਦੱਸਿਆ ਕਿ ਇਹ ਮੁਹਿੰਮ ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਿੱਖਿਆ ਵਿਭਾਗ ਅਤੇ ਜਲ ਸਰੋਤ ਵਿਭਾਗ ਦੇ ਸਹਿਯੋਗ ਨਾਲ ''ਡਾਇਰੀਆ ਦੀ ਰੋਕਥਾਮ ਸਫ਼ਾਈ ਅਤੇ ਓ.ਆਰ.ਐਸ. ਦੇ ਨਾਲ ਰੱਖੋ ਅਪਣਾ ਧਿਆਨ'' ਦੇ ਥੀਮ ਅਧੀਨ ਚਲਾਈ ਜਾਵੇਗੀ।  ਉਨ੍ਹਾਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਭਵਿੱਖ ਤਾਂ ਹੀ ਉੱਜਲਾ ਹੋਵੇਗਾ ਜੇਕਰ ਬੱਚੇ ਤੰਦਰੁਸਤ ਹੋਣਗੇ, ਇਸ ਟੀਚੇ ਨੂੰ ਮੁੱਖ ਰੱਖਦਿਆ ਮਿਤੀ 1 ਜੁਲਾਈ ਤੋਂ 31 ਅਗਸਤ ਤੱਕ ਦਸਤ ਲੱਗਣ ਦਾ ਖਤਰਾ ਜਿਆਦਾ ਹੁੰਦਾ ਹੈ, ਦੌਰਾਨ ਤੀਬਰ ਦਸਤ ਰੋਕੂ ਮੁਹਿੰਮ ਚਲਾਈ ਜਾਵੇਗੀ ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਪੰਜ ਸਾਲ ਤੋਂ ਛੋੱਟੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਦਸਤ ਰੋਗ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜੀਰੋ ਤੇ ਲਿਆਉਣਾ ਹੈ। ਸੰਸਾਰ ਵਿਚ ਹਰ ਸਾਲ 0 ਤੋਂ 5 ਸਾਲ ਤੱਕ ਦ...

ਜ਼ਿਲ੍ਹੇ ਅੰਦਰ ਮਾਨਸੂਨ ਸੀਜ਼ਨ ਦੌਰਾਨ 6.5 ਲੱਖ ਪੌਦੇ ਲਗਾਏ ਜਾਣਗੇ – ਧੀਮਾਨ

Punjab News
ਫ਼ਿਰੋਜ਼ਪੁਰ, 27 ਜੂਨ 2024:           ਜ਼ਿਲ੍ਹੇ ਨੂੰ ਹਰਿਆ-ਭਰਿਆ, ਸੁੰਦਰ ਬਣਾਉਣ ਅਤੇ ਵਾਤਾਵਰਨ ਦੀ ਸੰਭਾਲ ਤੇ ਸ਼ੁੱਧਤਾ ਲਈ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਅਧੀਨ ਆਉਂਦੀਆਂ ਸਰਕਾਰੀ/ ਗ਼ੈਰ ਸਰਕਾਰੀ ਜ਼ਮੀਨਾਂ ’ਤੇ 6.5 ਲੱਖ ਪੌਦੇ ਲਗਾਏ ਜਾਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਿਸ਼ਾ-ਨਿਰਦੇਸ਼ ਜਾਰੀ ਕਰਨ ਮੌਕੇ ਕੀਤਾ। ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਮਾਨਸੂਨ ਸੀਜ਼ਨ ਦੌਰਾਨ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਕਿਉਂਕਿ ਇਹ ਸਮਾਂ ਪੌਦਿਆਂ ਲਈ ਅਨੁਕੂਲ ਹੁੰਦਾ ਹੈ, ਮਿੱਟੀ ਵੀ ਨਰਮ ਹੁੰਦੀ ਹੈ ਅਤੇ ਬਾਰਿਸ਼ ਨਾਲ ਬੂਟਿਆਂ ਨੂੰ ਪਾਣੀ ਮਿਲਦਾ ਰਹਿੰਦਾ ਹੈ। ਇਸ ਸਮੇਂ ਬੂਟੇ ਦੇ ਚੰਗੀ ਤਰ੍ਹਾਂ ਵੱਧਣ ਫੁੱਲਣ ਦੀ ਸੰਭਾਵਨਾ ਵੱਧ ਹੁੰਦੀ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰ ਅਧੀਨ ਖਾਲ਼ੀ ਪਈ ਜ਼ਮੀਨ ’ਤੇ ਪਿੱਪਲ, ...

ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੀਆਂ ਕੋ-ਆਪਰੇਟਿਵ ਸੁਸਾਇਟੀਆਂ ਅਤੇ ਫਰਮਾਂ ਦੀ ਕੀਤੀ ਅਚਨਚੇਤ ਚੈਕਿੰਗ

Punjab News
ਬਠਿੰਡਾ, 27 ਜੂਨ : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਉਚ-ਮਿਆਰੀ ਪੱਧਰ ਦੇ ਖੇਤੀ ਇੰਨਪੁਟਸ ਮੁਹੱਈਆ ਕਰਵਾਉਣ ਲਈ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਗਠਿਤ ਕੀਤੀਆਂ ਟੀਮਾਂ ਵੱਲੋਂ ਕੋ-ਆਪਰੇਟਿਵ ਸੁਸਾਇਟੀਆਂ ਅਤੇ ਦੁਕਾਨਾਂ ਦੀ ਅਚਨਚੇਤ ਚੈਕਿੰਗ ਕਰਦੇ ਹੋਏ ਵੱਖ-ਵੱਖ ਖੇਤੀ ਇੰਨਪੁਟਸ ਦੀ ਸੈਂਪਲਿੰਗ ਕੀਤੀ ਗਈ।                    ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਚੈਕਿੰਗ ਟੀਮਾਂ ਵੱਲੋਂ ਵੱਖ-ਵੱਖ ਬਲਾਕਾਂ ਵਿੱਚ ਕੋ-ਆਪਰੇਟਿਵ ਸੋਸਾਇਟੀਆਂ ਜਿੰਨ੍ਹਾਂ ਚ ਤਿਉਣਾ, ਘੁੱਦਾ, ਝੁੰਬਾ, ਨਥਾਣਾ, ਕੋਠਾ ਗੁਰੂ, ਗੋਬਿੰਦਪੁਰਾ, ਭੁੱਚੋ ਖੁਰਦ, ਭਾਗੀ ਵਾਂਦਰ, ਸੀਂਗੋ, ਤਲਵੰਡ...