Wednesday, August 5Malwa News
Shadow

Author: admin

ਫਰੀਦਕੋਟ ਦੀ ਮਾਡਰਨ ਜੇਲ ਦਾ ਵਾਰਡਨ ਹੀ ਨਸ਼ੇ ਦੀ ਸਪਲਾਈ ਦੇ ਦੋਸ਼ਾਂ ਅਧੀਨ ਕੀਤਾ ਗ੍ਰਿਫਤਾਰ

Breaking News
ਫਰੀਦਕੋਟ : ਕੈਦੀਆਂ ਨੂੰ ਨਸ਼ਾ ਅਤੇ ਮੋਬਾਈਲ ਮੁਹਈਆ ਕਰਵਾਉਣ ਦੇ ਦੋਸ਼ਾਂ ਅਧੀਨ ਫਰੀਦਕੋਟ ਦੀ ਮਾਡਰਨ ਜੇਲ ਦੇ ਵਾਰਡਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸੀ ਆਈ ਏ ਸਟਾਫ ਫਰੀਦਕੋਟ ਨੇ ਦੋ ਕੈਦੀਆਂ ਨੂੰ ਰਿਮਾਂਡ 'ਤੇ ਲਿਆ ਕੇ ਪੁੱਛਗਿੱਛ ਕੀਤੀ ਸੀ, ਜਿਨ੍ਹਾਂ ਨੇ ਇਹ ਤੱਥ ਸਾਹਮਣੇ ਲਿਆਂਦੇ ਸਨ ਕਿ ਜੇਲ ਦੇ ਵਾਰਡਨ ਵਲੋਂ ਹੀ ਨਸ਼ਾ ਤੇ ਮੋਬਾਈਲ ਜੇਲ ਵਿਚ ਪਹੁੰਚਾਏ ਜਾ ਰਹੇ ਹਨ। ਇਨ੍ਹਾਂ ਕੈਦੀਆਂ ਦੇ ਬਿਆਨਾਂ ਦੇ ਆਧਾਰ 'ਤੇ ਸੀ. ਆਈ.ਏ. ਸਟਾਫ ਫਰੀਦਕੋਟ ਨੇ ਜੇਲ ਦੇ ਵਾਰਡਨ ਜਸਵੀਰ ਸਿੰਘ ਖਿਲਾਫ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਵੀ ਫਰੀਦਕੋਟ ਦੀ ਮਾਡਰਨ ਜੇਲ ਨਸ਼ਾ ਅਤੇ ਮੋਬਾਈਲ ਫੋਨਾਂ ਦੇ ਮਾਮਲੇ ਵਿਚ ਚਰਚਾ ਵਿਚ ਰਹੀ ਹੈ। ਇਸ ਜੇਲ ਵਿਚ ਨਸ਼ਾ ਪਹੁੰਚਾਉਣ ਦੇ ਮਾਮਲੇ ਵਿਚ ਪਹਿਲਾਂ ਵੀ ਕਈ ਅਫਸਰਾਂ ਅਤੇ ਮੁਲਾਜ਼ਮਾਂ ਖਿਲਾਫ ਕਾਰਵਾਈ ਕੀਤੀ ਜਾ ਚੁੱਕੀ ਹੈ, ਪਰ ਅਜੇ ਤੱਕ ਇਸ ਜੇਲ ਵਿਚ ਇਹ ਸਿਲਸਲਾ ਉਸੇ ਤਰਾਂ ਜਾਰੀ ਹੈ। ਹੁਣ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਨਸ਼ੇ ਖਿਲਾਫ ਆਰੰਭੀ ਗਈ ਮੁਹਿੰਮ ਅਧੀਨ ਸਖਤੀ ਕੀਤੀ ਗਈ ਹੈ ਅਤੇ ਦੋਸ਼ੀ ਅਫਸਰਾਂ ਖਿਲਾਫ ਕਾਰਵਾਈ ਦਾ ਸਿਲਸਲਾ ਸ਼ੁਰੂ ...

ਕੈਨੇਡਾ ਵਿਚ ਹੋਵੇਗੀ 10ਵੀਂ ਵਰਲਡ ਪੰਜਾਬੀ ਕਾਨਫਰੰਸ

Punjab News
ਟੋਰਾਂਟੋ : 10ਵੀਂ ਵਰਲਡ ਪੰਜਾਬੀ ਕਾਨਫਰੰਸ ਵਿਚ ਡਾਕਟਰ ਇੰਦਰਬੀਰ ਸਿੰਘ ਨਿੱਝਰ, ਬਾਲ ਮੁਕੰਦ ਸ਼ਰਮਾ ਤੇ ਸੰਤ ਬਲਬੀਰ ਸਿੰਘ ਸੀਚੇਵਾਲ ਸ਼ਿਰਕਤ ਕਰਨਗੇ।ਉਨਟਾਰੀਓ ਫਰੈਂਡਜ ਕਲੱਬ ਵਲੋਂ ਕਰਾਈ ਜਾ ਰਹੀ 10ਵੀ ਵਰਲਡ ਪੰਜਾਬੀ ਕਾਨਫਰੰਸ ਵਿਚ ਮੁਖ ਮਹਿਮਾਨ ਦੇ ਤੌਰ ਤੇ ਡਾਕਟਰ ਇੰਦਰਬੀਰ ਸਿੰਘ ਨਿੱਝਰ, ਪ੍ਰਧਾਨ, ਚੀਫ਼ ਖਾਲਸਾ ਦੀਵਾਨ ਅੰਮ੍ਰਿਤਸਰ ਸ਼ਿਰਕਤ ਕਰਨਗੇ I ਹੋਰ ਹਸਤੀਆਂ ਦੇ ਨਾਲ ਬਾਲ ਮੁਕੰਦ ਸ਼ਰਮਾ, ਚੇਅਰਮੈਨ ਪੰਜਾਬ ਸਟੇਟ ਫ਼ੂਡ ਕਮਿਸ਼ਨ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਐਮ. ਪੀ. ਵੀ ਕਾਨਫਰੰਸ ਦੀ ਸ਼ੋਭਾ ਵਧਾਉਣਗੇ Iਉਨਟਾਰੀਓ ਫਰੈਂਡਜ ਕਲੱਬ ਦੇ ਕਰਤਾ ਧਰਤਾ ਤੇ ਕਾਨਫ਼ਰੰਸ ਦੇ ਚੇਅਰਮੈਨ ਸਰਦਾਰ ਅਜੈਬ ਸਿੰਘ ਚੱਠਾ ਨੇ ਖੁਲਾਸਾ ਕੀਤਾ ਕਿ ਬਰੈਂਪਟਨ, ਕੈਨੇਡਾ ਵਿਖੇਤਿੰਨ ਰੋਜ਼ਾ ਇਸ ਕਾਨਫਰੰਸ ਵਿੱਚ 5 ਜੁਲਾਈ ਨੂੰ ਡਾਕਟਰ ਇੰਦਰਬੀਰ ਸਿੰਘ ਨਿੱਝਰ ਕਾਨਫਰੰਸ ਦੀ ਯਾਦਗਾਰੀ ਸ਼ੁਰੂਆਤ ਕਰਨਗੇ । 6 ਜੁਲਾਈ ਨੂੰ ਬਾਲ ਮੁਕੰਦ ਸ਼ਰਮਾ ਪੰਜਾਬੀਆਂ ਦੀ ਸੇਹਤ ਅਤੇ ਸਾਹਿਤ ਤੇ ਗੱਲ ਕਰਨਗੇ ਤੇ ਵਕਾਰੀ ਪ੍ਰੋਜੈਕਟ 'ਪੰਜਾਬ ਮਾਰਟ' ਬਾਰੇ ਕਨੇਡੀਅਨ ਪੰਜਾਬੀਆਂ ਦੀ ਸਾਂਝ ਪਵਾਉਣਗੇ I ਉਨਾਂ ਨਾਲ ਵਿਦੇਸ਼ੀ ਵਿਦਵਾਨ ਵੀ ਕਾਨਫਰੰਸ ਵਿੱਚ ਪਹੁ...

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਪਾਸਆਊਟ ਹੋਣ ਵਾਲੇ ਕੈਡਿਟਾਂ ਦੀ ਯਾਦਗਾਰੀ ਮਿਲਣੀ

Punjab News
ਚੰਡੀਗੜ੍ਹ, 26 ਜੂਨ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ.ਨਗਰ ਵੱਲੋਂ ਆਪਣੇ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ ਕੀਤਾ ਗਿਆ। ਇਸ ਅਚੀਵਰ ਐਵਾਰਡ ਸਮਾਗਮ ਦੀ ਪ੍ਰਧਾਨਗੀ ਇਸ ਸੰਸਥਾ ਦੇ ਬਾਨੀ ਡਾਇਰੈਕਟਰ ਅਤੇ ਗਵਰਨਿੰਗ ਬਾਡੀ ਦੇ ਮੈਂਬਰ ਮੇਜਰ ਜਨਰਲ ਬੀ.ਐਸ. ਗਰੇਵਾਲ, ਵੀ.ਐਸ.ਐਮ. (ਸੇਵਾਮੁਕਤ) ਨੇ ਕੀਤੀ। ਇਸ ਸਮਾਗਮ ਵਿੱਚ ਪ੍ਰੈਪਰੇਟਰੀ ਇੰਸਟੀਚਿਊਟ ਦੇ 43 ਸਾਬਕਾ ਵਿਦਿਆਰਥੀਆਂ ਦਾ ਅਚੀਵਰ ਐਵਾਰਡ ਨਾਲ ਸਨਮਾਨ ਕੀਤਾ ਗਿਆ, ਜਿਨ੍ਹਾਂ ਵਿੱਚੋਂ ਦਸ ਕੈਡਿਟ ਮਈ-ਜੂਨ 2024 ‘ਚ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋਏ ਹਨ। ਇਨ੍ਹਾਂ ਤੋਂ ਇਲਾਵਾ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਤੋਂ ਪਾਸ ਹੋਏ ਕੈਡਿਟ ਅਤੇ ਮੌਜੂਦਾ ਸਮੇਂ ਵਿੱਚ ਐਨ.ਡੀ.ਏ./ਹੋਰ ਟਰੇਨਿੰਗ ਅਕੈਡਮੀਆਂ ਵਿੱਚ ਸਿਖਲਾਈ ਲੈ ਰਹੇ ਕੈਡਿਟ ਵੀ ਸ਼ਾਮਲ ਸਨ। ਸਨਮਾਨ ਹਾਸਲ ਕਰਨ ਵਾਲੇ ਸਾਬਕਾਂ ਕੈਡਿਟਾਂ ਵਿੱਚ ਇਸ ਸੰਸਥਾ ਦੇ ਪਹਿਲੇ ਕੋਰਸ ਦੇ ਤਿੰਨ ਅਚੀਵਰ ਵੀ ਸ਼ਾਮਲ ਸਨ, ਜਿਨ੍ਹਾਂ ਨੇ ਆਪਣੀ ਡਿਊਟੀ ਤੋਂ ਛੁੱਟੀ ਲੈ ਕੇ ਵਿਸ਼ੇਸ਼ ਤ...

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਐਸ.ਟੀ.ਐਫ. ਨੂੰ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਖਿਲਾਫ਼ ਕਾਰਵਾਈ ਹੋਰ ਤੇਜ਼ ਕਰਨ ਦੇ ਨਿਰਦੇਸ਼

Hot News
ਚੰਡੀਗੜ੍ਹ, 26 ਜੂਨ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ-ਕੌਰਡ) ਦੀ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਸ੍ਰੀ ਵਰਮਾ ਨੇ ਪੰਜਾਬ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ (ਐਸ.ਟੀ.ਐਫ.) ਨੂੰ ਵੱਡੇ ਪੱਧਰ ‘ਤੇ ਨਸ਼ਿਆ ਦਾ ਵਪਾਰ ਕਰਨ ਵਾਲੇ ਨਸ਼ਾ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਅਤੇ ਉਨ੍ਹਾਂ ਵੱਲੋਂ ਕੀਤੇ ਅਪਰਾਧਾਂ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਵਾਸਤੇ ਕਿਹਾ ਹੈ।  ਐਨ.ਡੀ.ਪੀ.ਐਸ ਐਕਟ ਦੀ ਧਾਰਾ 31 ਦੇ ਪ੍ਰਚਾਰ ਦੀ ਲੋੜ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਆਦਤਨ ਅਪਰਾਧੀਆਂ ਨੂੰ ਸਜ਼ਾ ਦੇਣ ਲਈ ਇਸ ਐਕਟ ਦੀਆਂ ਸਖ਼ਤ ਧਾਰਾਵਾਂ ਬਾਰੇ ਪ੍ਰਚਾਰ ਕਰਨਾ ਸਮੇਂ ਦੀ ਲੋੜ ਹੈ। ਸ੍ਰੀ ਵਰਮਾ ਨੇ ਜਾਂਚ ਅਧਿਕਾਰੀਆਂ/ਜ਼ਿਲ੍ਹਾ ਅਟਾਰਨੀ ਅਫ਼ਸਰਾਂ ਨੂੰ ਪ੍ਰਭਾਵੀ ਸਿਖਲਾਈ ਦੇਣ ਦੀ ਵਕਾਲਤ ਕੀਤੀ ਤਾਂ ਜੋ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ...

ਸਰਕਾਰ ਦੇ ਹੁਕਮਾਂ ਅਨੁਸਾਰ ਜਿ਼ਲ੍ਹਾ ਪ੍ਰਸ਼ਾਸਨ ਨੇ ਪੰਚਾਇਤੀ ਜਮੀਨ ਦਾ ਛੁਡਵਾਇਆ ਨਜਾਇਜ ਕਬਜਾ

Punjab News
ਸ੍ਰੀ ਮੁਕਤਸਰ ਸਾਹਿਬ 26 ਜੂਨਪੰਜਾਬ ਸਰਕਾਰ ਵਲੋਂ ਪੰਚਾਇਤੀ ਜਮੀਨਾ ਤੇ ਹੋਏ ਕਬਜ਼ੇ ਨੂੰ ਲਗਾਤਾਰ ਛੁਡਵਾਇਆ ਜਾ ਰਿਹਾ ਹੈ, ਇਸ ਮੁਹਿੰਮ ਦੇ ਤਹਿਤ ਸ਼੍ਰ. ਲਾਲਜੀਤ ਸਿੰਘ ਭੁੱਲਰ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਹਰਪ੍ਰੀਤ ਸਿੰਘ ਸੂਦਨ, ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ, ਸ਼੍ਰੀ ਭਾਗੀਰਥ ਸਿੰਘ ਮੀਨਾ, ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਦੇ ਯਤਨਾਂ ਸਦਕਾ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦੇ ਗਰਾਮ ਪੰਚਾਇਤ ਦਬੜਾ ਬਲਾਕ ਮਲੋਟ ਦੀ 4 ਏਕੜ 2 ਕਨਾਲ 10 ਮਰਲੇ ਸ਼ਾਮਲਾਤ ਜ਼ਮੀਨ ਜੋ ਕਿ ਪਿਛਲੇ ਲੰਬੇ ਸਮੇਂ ਤੋ ਨਜਾਇਜ਼ ਕਬਜਾ ਹੇਠ ਸੀ,ਨੂੰ ਜਿ਼ਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਛੁਡਵਾਇਆ ਗਿਆ।ਇਹ ਜਾਣਕਾਰੀ ਦਿੰਦਿਆ  ਸ਼੍ਰੀ ਸੁਰਿੰਦਰ ਸਿੰਘ ਢਿੱਲੋਂ ਜਿਲਾ ਵਿਕਾਸ ਅਤੇ ਪੰਚਾਇਤ ਅਫਸਰ, ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮਲੋਟ ਬਲਾਕ ਦੇ ਪਿੰਡ ਦਬੜਾ ਦੀ ਸ਼ਾਮਲਾਤ ਜਮੀਨ ਤੇ ਲੰਬੇ ਸਮੇਂ ਤੋਂ ਨਜਾਇਜ ਕਬਜਾ ਕੀਤਾ ਹੋਇਆ ਸੀ, ਇਸ 4 ਏਕੜ 2 ਕਨਾਲ 10 ਮਰਲੇ ਸ਼ਾਮਲਾਤ ਜ਼ਮੀਨ ਦੀ ਕੀਮਤ 2 ਕਰੋੜ ਰੁਪਏ ਤੋਂ ਵੱਧ ਬਣਦ...

ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ-ਡਿਪਟੀ ਕਮਿਸ਼ਨਰ

Hot News
ਅੰਮ੍ਰਿਤਸਰ 26 ਜੂਨ:--ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਹਰ ਸਮੱਸਿਆ ਦਾ ਹੱਲ ਕਰਨ ਅਤੇ ਆਪਣੀਆਂ ਲੋਕ ਪੱਖੀ ਯੋਜਨਾਵਾਂ ’ਤੇ ਅਮਲ ਕਰਨ ਲਈ ਵਚਨਬੱਧ ਹੈ। ਇਸ ਲਈ ਜਰੂਰੀ ਹੈ ਕਿ ਸਾਰੇ ਅਧਿਕਾਰੀ ਲੋਕਾਂ ਦੀ ਸੇਵਾ ਲਈ ਹਾਜ਼ਰ ਰਹਿਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੈਰਾਥਨ ਮੀਟਿੰਗ ਦੌਰਾਨ ਕੀਤਾ। ਉਨਾਂ ਅੱਜ ਮਾਲ ਵਿਭਾਗ, ਖੇਤੀਬਾੜੀ, ਜੰਗਲਾਤ, ਮਾਰਕਫੈਡ, ਸਕੂਲ, ਚੋਣਾਂ, ਲੋਕ ਨਿਰਮਾਣ ਵਿਭਾਗ, ਇੰਡਸਟਰੀ, ਸੰਚਾਈ ਅਤੇ ਸਿਹਤ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਉਨਾਂ ਦੇ ਕੰਮਾਂ ਬਾਰੇ ਵਿਸਥਾਰ ਵਿਚ ਚਰਚਾ ਕੀਤੀ।           ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਸਰਕਾਰੀ ਕੰਮਕਾਜ ਨੂੰ ਪਾਰਦਰਸ਼ਤਾ ਅਤੇ ਸਮਾਂਬੱਧ ਢੰਗ ਨਾਲ ਕਰਨਾ ਯਕੀਨੀ ਬਣਾਉਣ। ਆਪਣੇ ਆਪਣੇ ਵਿਭਾਗ ਦੇ ਚੱਲ ਰਹੇ ਵਿਕਾਸ ਕਾਰਜਾਂ ਵੱਲ ਵਿਸ਼ੇਸ ਧਿਆਨ ਦੇ ਕੇ ਉਨ੍ਹਾਂ ਨੂੰ ਸਮਾਂਬੱਧ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੇ ਬਰਸਾਤੀ ਨਾਲਿਆਂ ਦੀ ਸਫਾ...

ਡਿਪਟੀ ਕਮਿਸ਼ਨਰ ਨੇ ਲੋਕ ਸਭਾ ਚੋਣਾਂ ਦੌਰਾਨ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਸੌਂਪੇ

Punjab News
ਮੋਗਾ 26 ਜੂਨ:ਕਿਸੇ ਵੀ ਸਾਂਝੇ ਮਹੱਤਵਪੂਰਨ ਕਾਰਜ ਨੂੰ ਪ੍ਰਭਾਵਸ਼ਾਲੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ, ਇਸ ਵਿੱਚ ਲੱਗੇ ਹਰ ਇੱਕ ਟੀਮ ਮੈਂਬਰ ਦਾ ਸਹਿਯੋਗ ਅਤਿ ਜ਼ਰੂਰੀ ਹੁੰਦਾ ਹੈ। ਟੀਮ ਮੈਂਬਰਾਂ ਦੇ ਸਾਂਝੇ ਸਹਿਯੋਗ ਸਦਕਾ ਔਖੇ ਤੋਂ ਔਖਾ ਟੀਚਾ ਵੀ ਆਸਾਨੀ ਨਾਲ ਪ੍ਰਾਪਤ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਮੋਗਾ ਵਿੱਚ ਹੋਈਆਂ ਲੋਕ ਸਭਾ ਚੋਣਾਂ 2024 ਦਾ ਕੰਮ ਅਮਨ-ਅਮਾਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਿਆ ਹੈ, ਇਹ ਸਭ ਟੀਮ ਦੇ ਸਾਂਝੇ ਸਹਿਯੋਗ ਸਦਕਾ ਸੰਭਵ ਹੋਇਆ ਹੈ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਲੋਕ ਸਭਾ ਚੋਣਾਂ ਦੌਰਾਨ ਤਨਦੇਹੀ ਅਤੇ ਅਣਥੱਕ ਤਰੀਕੇ ਨਾਲ ਆਪਣੀਆਂ  ਡਿਊਟੀਆਂ ਕਰਨ ਵਾਲੇ ਨੋਡਲ ਅਫ਼ਸਰਾਂ/ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਹੌਂਸਲਾ ਅਫਜਾਈ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ,  ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ ਨਿਹਾਲ ਸਿੰਘ ਵਾਲਾ ਸ਼੍ਰੀਮਤੀ ਸਵਾਤੀ, ਸਹਾਇਕ ਕਮਿਸ਼ਨਰ (ਜ) ਸ਼੍ਰੀਮ...

ਇੱਕ ਹਫਤੇ ਵਿੱਚ ਅੱਜ ਦੂਜੇ ਸੁਵਿਧਾ ਕੈਂਪ ਵਿੱਚ 4 ਪਿੰਡਾਂ ਦੀਆਂ 54 ਦਰਖਾਸਤਾਂ ਤੇ ਹੋਈ ਕਾਰਵਾਈ

Hot News
ਦੀਪ ਸਿੰਘ ਵਾਲਾ (ਫਰੀਦਕੋਟ) 26 ਜੂਨ,  ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦਿਸ਼ਾ ਨਿਰਦੇਸ਼ਾ ਤੇ ਅੱਜ ਜਿਲ੍ਹਾ ਫਰੀਦਕੋਟ ਵਿੱਚ ਦੂਸਰੇ ਗੇੜ ਦੇ ਸੁਵਿਧਾ ਕੈਂਪ ਦੌਰਾਨ 4 ਪਿੰਡਾਂ ਤੋਂ ਤਕਰੀਬਨ 54 ਸ਼ਿਕਾਇਤਾਂ ਪ੍ਰਾਪਤ ਹੋਈਆਂ। ਜਿੰਨਾ ਵਿੱਚ ਜਿਆਦਾਤਰ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ। ਇਸ ਪਿੰਡ ਵਿੱਚ ਲਗਾਏ ਅੱਜ ਦੇ ਕੈਂਪ ਦੌਰਾਨ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਿਸ਼ੇਸ਼ ਤੌਰ ਤੇ  ਹਾਜ਼ਰ ਰਹੇ। ਦੀਪ ਸਿੰਘ ਵਾਲਾ ਤੋਂ ਇਲਾਵਾ ਕੈਂਪ ਵਿੱਚ ਸੈਦੇਕੇ, ਕਾਨਿਆਂਵਾਲੀ ਅਤੇ ਅਹਿਲ ਪਿੰਡਾਂ ਦਾ ਲੋਕਾਂ ਵੱਲੋਂ ਵੀ ਸਰਕਾਰ ਦੇ ਇਸ ਉਪਰਾਲੇ ਪ੍ਰਤੀ ਭਰਵਾਂ ਹੁੰਗਾਰਾ ਮਿਲਿਆ। ਇਨ੍ਹਾਂ ਪਿੰਡਾਂ ਵਿੱਚੋਂ ਪਹੁੰਚੇ ਲੋਕਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਨੂੰ ਲੋਕ ਪੱਖੀ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਪਿੰਡ ਵਾਸੀਆਂ ਦੀ ਖੱਜਲ ਖੁਆਰੀ ਬੰਦ ਹੋਣ ਦੀ ਕਗਾਰ ਤੇ ਹੈ। ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਦੇ ਕੈਂਪ ਦੌਰਾਨ ਕੁੱਲ 47 ਸ਼ਿਕਾਇਤਾਂ ਪ੍ਰਾਪਤ ਹੋ...

ਆਸ਼ੀਰਵਾਦ ਸਕੀਮ ਤਹਿਤ ਯੋਗ ਲਾਭਪਤਾਰੀਆਂ ਨੂੰ 79 ਲੱਖ 56 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ- ਡਿਪਟੀ ਕਮਿਸ਼ਨਰ

Punjab News
ਫਰੀਦਕੋਟ 26 ਜੂਨ ()ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਤਹਿਤ ਜਿਲ੍ਹੇ ਅੰਦਰ 79,56,000 ਰੁਪਏ ਦੀ ਰਾਸ਼ੀ ਦੀ ਪ੍ਰਵਾਨਗੀ ਪੰਜਾਬ ਸਰਕਾਰ ਪਾਸੋਂ ਪ੍ਰਾਪਤ ਹੋਈ ਹੈ ਜੋ ਕਿ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਆਨਲਾਈਨ ਜਲਦ ਹੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ  ਨੇ   ਦੱਸਿਆ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ 51000 ਰੁਪਏ ਦੀ ਆਰਥਿਕ ਸਹਾਇਤਾ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ । ਜਿਲ੍ਹੇ ਅੰਦਰ ਮਹੀਨਾ ਅਪ੍ਰੈਲ 2023 ਅਤੇ ਮਈ 2023 ਤੱਕ ਦੇ 156 ਲਾਭਪਾਤਰੀਆਂ ਨੂੰ 79,56,000 ਰੁਪਏ ਦੀ ਅਦਾਇਗੀ ਸਿੱਧੇ ਤੌਰ ਤੇ ਡੀ.ਬੀ.ਟੀ ਮੋਡ ਰਾਹੀਂ ਉਨ੍ਹਾਂ ਦੇ ਨਿੱਜੀ ਬੈਂਕ ਖਾਤਿਆਂ ਵਿਚ ਕੀਤੀ ਜਾ ਰਹੀਂ ਹੈ । ਜਿ਼ਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਗੁਰਮੀਤ ਸਿੰਘ ਬਰਾੜ  ਨੇ &nb...

“ਐਂਟੀ ਡਰੱਗ ਡੇਅ” ਮੌਕੇ ਬਠਿੰਡਾ ਪੁਲਿਸ ਨੇ ਨਸ਼ਿਆਂ ਦੀ ਵੱਡੀ ਖੇਪ ਨੂੰ ਕੀਤਾ ਨਸ਼ਟ

Hot News
ਬਠਿੰਡਾ, 26 ਜੂਨ : ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ, ਮਾਣਯੋਗ ਡੀ.ਜੀ.ਪੀ. ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਸ਼ਿਆਂ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਅੱਜ ਵਿਸ਼ਵ ਐਂਟੀ ਡਰੱਗ ਡੇਅ ਨੂੰ ਮੱਦੇਨਜ਼ਰ ਰੱਖਦੇ ਹੋਏ ਸ਼੍ਰੀ ਐੱਸ.ਪੀ.ਐੱਸ.ਪਰਮਾਰ ਆਈ.ਪੀ.ਐੱਸ ਏ.ਡੀ.ਜੀ.ਪੀ ਬਠਿੰਡਾ ਰੇਂਜ ਦੇ ਮਾਰਗ ਦਰਸ਼ਨ ਅਨੁਸਾਰ ਸ਼੍ਰੀ ਦੀਪਕ ਪਾਰੀਕ, ਆਈ.ਪੀ.ਐੱਸ ਐੱਸ.ਐੱਸ.ਪੀ ਬਠਿੰਡਾ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਸ਼੍ਰੀ ਅਜੈ ਗਾਂਧੀ ਆਈ.ਪੀ.ਐੱਸ, ਐੱਸ.ਪੀ (ਇੰਨਵੈਸਟੀਗੇਸ਼ਨ) ਬਠਿੰਡਾ ਦੀ ਅਗਵਾਈ ਹੇਠ ਜਿਲ੍ਹਾ ਬਠਿੰਡਾ ਵਿਖੇ ਕੁੱਲ 44 ਐੱਨ.ਡੀ.ਪੀ.ਐੱਸ.ਐਕਟ ਦੇ ਕੇਸਾਂ ਦਾ ਡਰੱਗ ਡਿਸਪੋਜ ਕਮੇਟੀ ਮੈਂਬਰਾਂ ਦੀ ਹਾਜ਼ਰੀ ਵਿੱਚ ਵੱਲੋਂ ਮਾਲ ਤਲਫ ਕੀਤਾ ਗਿਆ। ਇਸ ਮੌਕੇ ਸ਼੍ਰੀ ਰਾਜੇਸ਼ ਸ਼ਰਮਾਂ ਪੀ.ਪੀ.ਐੱਸ, ਡੀ.ਐੱਸ.ਪੀ ਇਨਵੈਸਟੀਗੇਸ਼ਨ ਬਠਿੰਡਾ ਅਤੇ ਸ਼੍ਰੀ ਦਵਿੰਦਰ ਸਿੰਘ ਪੀ.ਪੀ.ਐੱਸ ਡੀ.ਐੱਸ.ਪੀ ਐੱਨ.ਡੀ.ਪੀ.ਐੱਸ ਬਠਿੰਡਾ ਅਤੇ ਪੁਲਿਸ ਕਰਮਚਾਰੀ ਹਾਜ਼ਰ ਸਨ। ਐੱਸ.ਐੱਸ.ਪੀ ਸ਼੍ਰੀ ਦੀਪਕ ਪਾਰੀਕ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ 26 ਜੂਨ ਨੂੰ ਐਂਟੀ ਡਰੱਗ ਡੇਅ ਦੇ ਮੱਦੇਨਜ਼ਰ ਸ਼੍ਰੀ ਐੱ...