ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਨਸ਼ਾ ਛੁਡਾਊ ਕੇਂਦਰ ਖਿਆਲਾ ਕਲਾਂ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ
ਮਾਨਸਾ, 26 ਜੂਨ:ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਹਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਇੰਦੂ ਬਾਂਸਲ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਜ਼ਿਲ੍ਹਾ ਪੱਧਰੀ ਨਸ਼ਾ ਛੁਡਾਊ ਕੇਂਦਰ ਖਿਆਲਾ ਕਲਾਂ ਵਿਖੇ ਮਨਾਇਆ ਗਿਆ।ਜਾਗਰੂਕਤਾ ਕੈਂਪ ਦੌਰਾਨ ਬਲਾਕ ਐਜੂਕੇਟਰ ਕੇਵਲ ਸਿੰਘ ਨੇ ਦੱਸਿਆ ਕਿ ਇਸ ਕੈਂਪ ਦਾ ਮੰਤਵ ਗੁਮਰਾਹ ਹੋਏ ਨੌਜਵਾਨਾਂ ਨੂੰ ਨਸ਼ੇ ਦੀ ਆਦਤ ਛੁਡਵਾ ਕੇ ਇਲਾਜ਼ ਕਰਵਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਨੌਜਵਾਨ ਜੋ ਕਿਸੇ ਵੀ ਤਰ੍ਹਾਂ ਦੇ ਨਸ਼ਿਆਂ ਦਾ ਸਹਾਰਾ ਲੈਂਦੇ ਹਨ, ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਓਟ ਸੈਂਟਰਾਂ ਰਾਹੀਂ ਨਸ਼ਾ-ਛੁਡਾਊ ਮੁਹਿੰਮ ਨਾਲ ਜੋੜਿਆ ਗਿਆ ਹੈ। ਇਸ ਮੁਹਿੰਮ ਤਹਿਤ ਨਸ਼ਾ-ਪੀੜਤ, ਓਟ ਕਲੀਨਿਕਾਂ ’ਤੇ ਆਪਣਾ ਇਲਾਜ ਕਰਵਾ ਰਹੇ ਹਨ, ਜਿਥੇ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਕੇ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਆਦਤ ਛੱਡ ਜਾਣ ’ਤੇ ਮੁੜ ਵਸੇਬੇ ਲਈ ਕਿਤਾ ਮੁਖੀ ਸਿਖਲਾਈ ਰਾਹੀਂ ਆਪਣਾ ਕਿੱਤਾ ਸ਼ੁਰੂ ਕੀਤਾ ਜਾ ਸਕਦਾ ਹੈ।...