Wednesday, August 5Malwa News
Shadow

Author: admin

ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ

Punjab News
ਨਵੀਂ ਦਿੱਲੀ/ਚੰਡੀਗੜ੍ਹ, 26 ਜੂਨਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਸੂਬੇ ਦੇ ਵਿੱਤੀ ਹਿੱਤਾਂ ਨੂੰ ਢਾਅ ਲਾਉਣ ਲਈ ਮਨਸੂਬੇ ਤਹਿਤ ਕੰਮ ਕਰਨ ਦਾ ਦੋਸ਼ ਲਾਉਂਦਿਆਂ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਉਹ ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ਅਤੇ ਮੰਡੀ ਵਿਕਾਸ ਫ਼ੰਡ ਦਾ 7 ਹਜ਼ਾਰ ਕਰੋੜ ਤੇ ਕੌਮੀ ਸਿਹਤ ਮਿਸ਼ਨ, ਸਰਵ ਸਿੱਖਿਆ ਅਭਿਆਨ ਅਤੇ ਹੋਰ ਕੇਂਦਰੀ ਸਕੀਮਾ ਤਹਿਤ ਸੂਬੇ ਦੇ ਫੰਡਾਂ ਨੂੰ ਕੇਂਦਰ ਦੁਆਰਾ ਜਾਣਬੁਝ ਰੋਕਣ ਦਾ ਮੁੱਦਾ ਪਾਰਲੀਮੈਂਟ ਵਿਚ ਜ਼ੋਰਦਾਰ ਤਰੀਕੇ ਉਠਾਉਣਗੇ। ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਦੇ ਵਿੱਤੀ ਹੱਕਾਂ ’ਤੇ ਕੇਂਦਰ ਦੇ ਹੋ ਰਹੇ ਇਸ ਹਮਲੇ ਖਿਲਾਫ ਜ਼ੋਰਦਾਰ ਆਵਾਜ਼ ਉਠਾਉਣਗੇ ਜਦੋਂ ਤੱਕ ਸੂਬੇ ਨੂੰ ਇਨਸਾਫ਼ ਨਹੀਂ ਮਿਲ ਜਾਂਦਾ। ਲੋਕ ਸਭਾ ਦੇ ਸਪੀਕਰ ਦੀ ਚੋਣ ਨੂੰ ਲੈ ਕੇ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਮੀਤ ਹੇਅਰ ਨੇ ਕਿਹਾ ਕਿ ਭਾਰਤੀ ਲੋਕਤੰਤਰ ਵਿਚ ਰਵਾਇਤ ਰਹੀ ਹੈ ਕਿ ਲੋਕ ਸਭਾ ਵਿਚ ਸਪੀਕਰ ਸੱਤਾਧਾਰੀ ਧਿਰ ਦਾ ਰਿਹਾ ਹੈ ਜਦ ਕਿ ਡਿਪਟੀ ਸਪੀਕਰ ਹਮੇਸ਼ਾ ਵਿਰੋਧੀ ਧਿਰ...

ਪੰਜਾਬ ਵਿੱਚ 105 ਨਾਨਕ ਬਗੀਚੀਆਂ ਅਤੇ 25 ਪਵਿਤਰ ਵਣ ਸਥਾਪਤ ਕੀਤੇ

Punjab News
ਚੰਡੀਗੜ੍ਹ, 26 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਰਹਿਨੁਮਾਈ ਹੇਠ ਇਸ ਦਿਸ਼ਾ ਵਿੱਚ ਸ਼ਲਾਘਾਯੋਗ ਕੰਮ ਕੀਤਾ ਹੈ।   ਸਾਲ 2023-24 ਦੌਰਾਨ ਵਿਭਾਗ ਨੇ 5740 ਹੈਕਟੇਅਰ ਰਕਬੇ 'ਤੇ ਵੱਖ-ਵੱਖ ਸਕੀਮਾਂ ਤਹਿਤ 44 ਲੱਖ ਬੂਟੇ ਲਗਾਏ ਹਨ। ਇਸ ਤੋਂ ਇਲਾਵਾ ਵਿਭਾਗ ਪੰਜਾਬ ਹਰਿਆਵਲ ਲਹਿਰ ਅਧੀਨ ਸੂਬੇ ਦੇ ਲਗਭਗ 44 ਲੱਖ ਟਿਊਬਵੈੱਲਾਂ 'ਤੇ ਪ੍ਰਤੀ ਟਿਊਬਵੈੱਲ ਘੱਟੋ-ਘੱਟ 3 ਬੂਟੇ ਲਗਾਉਣ ਲਈ ਯਤਨਸ਼ੀਲ ਹੈ। ਦੱਸਣਯੋਗ ਹੈ ਕਿ ਮੌਜੂਦਾ ਸਾਲ ਦੌਰਾਨ 4.60 ਲੱਖ ਟਿਊਬਵੈੱਲਾਂ 'ਤੇ 8.31 ਲੱਖ ਬੂਟੇ ਲਗਾਏ ਗਏ ਹਨ। ਪੰਜਾਬ ਦੇ ਹਰਿਆਲੀ ਮਿਸ਼ਨ ਅਧੀਨ ਇਸ ਸਾਲ 105 ਨਾਨਕ ਬਗੀਚੀਆਂ ਅਤੇ 25 ਪਵਿੱਤਰ ਵਣ ਸਥਾਪਤ ਕਰਨ ਦਾ ਕੰਮ ਪੂਰੀ ਤਰ੍ਹਾਂ ਮੁਕੰਮਲ ਹੋ ਚੁੱਕਿਆ ਹੈ। ਸਟੇਟ ਅਥਾਰਟੀ ਕੈਂਪਾ ਸਕੀਮ ਤਹਿਤ ਮੁਲਾਜ਼ਮਾਂ ਖਾਸ ਕਰਕੇ ਔਰਤਾਂ ਲਈ ਸਵੱਛਤਾ ਨੂੰ ਯਕੀਨੀ ਬਣਾਉਣ ਲਈ 3 ਕਰੋੜ ਰੁਪਏ ਦੀ ਲਾਗਤ ...

ਸੂਬੇ ’ਚ  344472 ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ: ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 26 ਜੂਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਸੂਬੇ ਦੇ 344472 ਦਿਵਿਆਂਗ ਵਿਅਕਤੀਆਂ ਨੂੰ ਅਪ੍ਰੈਲ 2024 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ (ਯੂਡੀਆਈਡੀ) ਜਨਰੇਟ ਕੀਤੇ ਜਾਂਦੇ ਹਨ ਤੇ ਇਸ ਦਾ ਡੇਟਾਬੇਸ ਰਾਸ਼ਟਰ ਪੱਧਰ ’ਤੇ ਤਿਆਰ ਕੀਤਾ ਜਾ ਰਿਹਾ ਹੈ।    ਕੈਬਨਿਟ ਮੰਤਰੀ ਨੇ ਦੱਸਿਆ ਕਿ ਯੂਡੀਆਈਡੀ ਪ੍ਰਾਜੈਕਟਰ ਤਹਿਤ ਰਾਜ ਦੇ 102 ਹਸਪਤਾਲਾਂ ਵਿੱਚ ਕੈਂਪ ਲਗਾ ਕੇ ਇਹ ਪਛਾਣ ਪੱਤਰ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੋਰਟਲ  www.swavlambancard.gov.in ’ਤੇ ਪ੍ਰਾਪ...

ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ

Punjab News
ਚੰਡੀਗੜ੍ਹ/ਪਟਿਆਲਾ, 26 ਜੂਨ ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਪਟਿਆਲਾ ਸ਼ਹਿਰ ਵਿੱਚ ਵੱਖ-ਵੱਖ ਸਥਾਨਾਂ 'ਤੇ 5 ਕਿਲੋਵਾਟ ਦੇ ਸੱਤ ਸੋਲਰ ਦਰੱਖਤ (ਕੁੱਲ ਸਮਰੱਥਾ 35 ਕਿਲੋਵਾਟ) ਚਾਲੂ ਕਰਨ ਦੀ ਵਿਲੱਖਣ ਪਹਿਲਕਦਮੀ ਕੀਤੀ ਹੈ। ਇਸ ਪ੍ਰੋਜੈਕਟ ਦਾ ਉਦਘਾਟਨ ਅੱਜ ਇਥੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕੀਤਾ। ਸੱਤ ਸੋਲਰ ਦਰੱਖਤਾਂ ਵਿੱਚੋਂ, ਇੱਕ ਸੋਲਰ ਦਰੱਖਤ ਪੀ.ਐਸ.ਪੀ.ਸੀ.ਐਲ ਦੇ ਹੈੱਡ ਆਫਿਸ ਵਿੱਚ ਅਤੇ ਬਾਕੀ ਛੇ ਸੋਲਰ ਦਰੱਖਤ  ਪਟਿਆਲਾ ਵਿੱਚ ਪੀ.ਐਸ.ਪੀ.ਸੀ.ਐਲ ਦੀਆਂ ਪਾਵਰ ਕਾਲੋਨੀਆਂ ਵਿੱਚ ਲਗਾਏ ਗਏ ਹਨ। ਸੋਲਰ ਦਰੱਖਤ ਨਵੀਨਤਾਕਾਰੀ ਢਾਂਚੇ ਹਨ ਜੋ ਰੁੱਖਾਂ ਵਰਗੇ ਦਿਖਾਈ ਦਿੰਦੇ ਹੋਏ ਸੂਰਜੀ ਊਰਜਾ ਦਾ ਉਪਯੋਗ ਕਰਨ ਲਈ ਡਿਜ਼ਾਈਨ ਕੀਤੇ ਗਏ ਹਨ। ਇਥੇ ਜਿਕਰਯੋਗ ਹੈ ਕਿ ਪੀ.ਐਸ.ਪੀ.ਸੀ.ਐਲ ਦੀਆਂ ਇਮਾਰਤਾਂ 'ਤੇ 31 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟਾਂ ਦੀ ਸਥਾਪਨਾ ਲਈ ਟੈਂਡਰਿੰਗ ਪ੍ਰਕਿਰਿਆ ਜਾਰੀ ਹੈ। ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸੋਲਰ ਦਰੱਖਤ ਸਾਫ਼ ਅਤੇ ਨਵਿਆਉਣਯੋਗ ਊ...

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜੇਲ੍ਹਾਂ ਦਾ ਦੌਰਾ ਮਹਿਲਾ ਕੈਦੀਆਂ ਦੇ ਜੀਵਨ ਵਿੱਚ ਵੱਡਾ ਬਦਲਾਅ ਲਿਆਵੇਗਾ: ਰਾਜ ਲਾਲੀ ਗਿੱਲ

Punjab News
ਚੰਡੀਗੜ੍ਹ, 26 ਜੂਨ: ਮਹਿਲਾ ਕੈਦੀਆਂ ਦੇ ਜੀਵਨ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮੰਗਲਵਾਰ ਨੂੰ  ਜ਼ਿਲ੍ਹਾ ਰੂਪਨਗਰ ਦੀ ਜੇਲ੍ਹ ਦਾ ਦੌਰਾ ਕੀਤਾ। ਇਹ ਪਹਿਲਕਦਮੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਔਰਤਾਂ ਦੀ ਭਲਾਈ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ। ਆਪਣੇ ਦੌਰੇ ਦੌਰਾਨ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮਹਿਲਾ ਕੈਦੀਆਂ ਲਈ ਜ਼ਰੂਰੀ ਸਹੂਲਤਾਂ ਪ੍ਰਦਾਨ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਮਹਿਲਾ ਕੈਦੀਆਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਗੌਰ ਨਾਲ ਸੁਣਿਆ ਅਤੇ ਉਹਨਾਂ ਦੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਨੂੰ ਸਮਾਜ ਵਿੱਚ ਬਣਦਾ ਮਾਣ-ਸਨਮਾਨ ਦਿਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਸੱਭਿਆਚਾਰਕ ਸਮਾਗਮ ਦੌਰਾਨ ਮਹਿਲਾ ਕੈਦੀਆਂ ਨੂੰ ਸੰਬੋਧਨ ਕਰਦਿਆਂ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਉਨ੍ਹਾਂ ਨੂੰ ਕਾਨੂੰਨੀ, ਮੈਡੀਕਲ ਅਤੇ ਵਿੱਦਿਅਕ ਸਹਾਇਤਾ ਪ੍ਰਦਾਨ ਕਰ...

ਪੁਲਿਸ ਤੇ ਲੋਕਾਂ ਦੀ ਸਾਂਝ ਹੋਈ ਮਜਬੂਤ, ਪੁਲਿਸ ਦੀ ਪ੍ਰੇਰਣਾ ਨਾਲ ਨਸ਼ਾ ਮੁਕਤੀ ਕੇਂਦਰ ਤੱਕ ਪਹੁੰਚਣ ਲੱਗੇ ਨਸ਼ਾ ਪੀੜਤ

Punjab News
ਫਾਜ਼ਿਲਕਾ, 26 ਜੂਨ।ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਸਮੂਲ ਨਾਸ ਦੀ ਵਿੱਢੀ ਮੁਹਿੰਮ ਤੋਂ ਪ੍ਰੇਰਿਤ ਹੋ ਕੇ ਫਾਜ਼ਿਲਕਾ ਜ਼ਿਲ੍ਹੇ ਵਿਚ ਸ਼ੁਰੂ ਕੀਤੇ ਮਿਸ਼ਨ ਨਿਸਚੈ ਤਹਿਤ ਪੁਲਿਸ ਤੇ ਲੋਕਾਂ ਦੀ ਸਾਂਝ ਮਜਬੂਤ ਹੋਣ ਲੱਗੀ ਹੈ। ਫਾ਼ਜਿਲਕਾ ਪੁਲਿਸ ਨੇ 8 ਨੌਜਵਾਨਾਂ ਨੂੰ ਪ੍ਰੇਰਿਤ ਕਰਕੇ ਨਸ਼ਾ ਛੱਡਣ ਲਈ ਨਸ਼ਾ ਮੁਕਤੀ ਕੇਂਦਰ ਵਿਚ ਭਰਤੀ ਕਰਵਾਇਆ ਹੈ। ਅੱਜ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਅਤੇ ਐਸਐਸਪੀ ਡਾ: ਪ੍ਰਗਿਆ ਜੈਨ ਆਈਪੀਐਸ ਨੇ ਨਸ਼ਾ ਮੁਕਤੀ ਕੇਂਦਰ ਪੁੱਜ ਕੇ ਇੰਨ੍ਹਾਂ ਦੀ ਹੌਂਸਲਾਂ ਅਫਜਾਈ ਕੀਤੀ।ਡਿਪਟੀ ਕਮਿਸ਼ਨਰ ਤੇ ਐਸਐਸਪੀ ਨੇ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਉਨ੍ਹਾਂ ਨੂੰ ਨਵੀਂ ਜਿੰਦਗੀ ਸ਼ੁਰੂ ਕਰਨ ਲਈ ਕਿਹਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਿਸ਼ਨ ਨਿਸਚੈ ਤਹਿਤ ਅਸੀਂ ਜ਼ਿਲ੍ਹੇ ਵਿਚੋਂ ਨਸ਼ੇ ਦਾ ਮੁਕੰਮਲ ਸਫਾਇਆ ਕਰਨ ਦਾ ਪ੍ਰਣ ਕੀਤਾ ਹੈ। ਉਨ੍ਹਾਂ ਨੇ ਨਸ਼ਾ ਛੱਡਣ ਲਈ ਅੱਗੇ ਆਉਣ ਵਾਲਿਆਂ ਦੀ ਸਲਾਘਾ ਕਰਦਿਆਂ ਕਿਹਾ ਕਿ ਦ੍ਰਿੜ ਇੱਛਾ ਸ਼ਕਤੀ ਨਾਲ ਇਸ ਬਿਮਾਰੀ ਦਾ ਡਾਕਟਰੀ ਇਲਾਜ ਸੰਭਵ ਹੈ। ਉਨ੍ਹਾਂ ਨੇ ਨਸ਼ਾ ਛੱਡਣ ਆਏ ਲ...

ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੂੰ ਵੱਡਾ ਝਟਕਾ

Punjab News
ਟੋਰਾਂਟੋ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਉਨ੍ਹਾਂ ਦੀ ਪਾਰਟੀ ਟੋਰਾਂਟੋ ਦੀ ਬਾਈ ਇਲੈਕਸ਼ਨ ਹਾਰ ਗਈ। ਲਿਬਰਲ ਪਾਰਟੀ ਇਹ ਸੀਟ ਪਿਛਲੇ 30 ਸਾਲ ਤੋਂ ਲਗਾਤਾਰ ਜਿੱਤਦੀ ਆ ਰਹੀ ਸੀ, ਪਰ ਹੁਣ ਪਹਿਲੀ ਵਾਰ ਇਸ ਸੀਟ ਤੋਂ ਚੋਣ ਹਾਰ ਗਈ। ਇਸ ਹਾਰ ਨਾਲ ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਟਰੂਡੋ ਦੀ ਲੀਡਰਸ਼ਿਪ ਬਾਰੇ ਸ਼ੰਕੇ ਪੈਦਾ ਹੋ ਗਏ ਨੇ।ਟੋਰਾਂਟੋ ਸੀਟ ਲਈ ਹੋਈ ਬਾਈ ਇਲੈਕਸ਼ਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਦੇ ਉਮੀਦਵਾਰ ਲੈਸਲੀ ਚਰਚ ਆਪਣੇ ਵਿਰੋਧੀ ਕੰਜ਼ਰਵੇਟਿਵ ਉਮੀਦਵਾਰ ਡਾਨ ਸਟੀਵਰਟ ਤੋਂ ਹਾਰ ਗਏ। ਇਹ ਪਹਿਲੀ ਵਾਰ ਹੋਇਆ ਹੈ ਕਿ ਟੋਰਾਂਟੋ ਦੀ ਸੀਟ ਤੋਂ ਕੰਜ਼ਰਵੇਟਿਵ ਪਾਰਟੀ ਨੂੰ ਜਿੱਤ ਹਾਸਲ ਹੋਈ ਹੈ। ਅਗਲੇ ਸਾਲ ਹੋਣ ਵਾਲੀਆਂ ਕੈਨੇਡਾ ਦੀਆਂ ਆਮ ਚੋਣਾ 'ਤੇ ਵੀ ਟੋਰਾਂਟੋ ਦੇ ਚੋਣ ਨਤੀਜੇ ਦਾ ਅਸਰ ਪੈ ਸਕਦਾ ਹੈ। ਦੂਜੇ ਪਾਸੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਬਿਆਨ ਵਿਚ ਕਿਹਾ ਹੈ ਕਿ ਇਸ ਚੋਣ ਦਾ ਅਗਲੀਆਂ ਆਮ ਚੋਣਾ 'ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਨੇ ਕਿਹਾ ਕਿ ਲਿਬਰਲ ਪਾਰਟ...

50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ

Hot News
ਪਟਿਆਲਾ, 25 ਜੂਨ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਮੈਸਰਜ਼ ਐਸ.ਏ.ਈ.ਐਲ ਲਿਮਿਟੇਡ ਦੁਆਰਾ ਪਿੰਡ ਕਰਮਗੜ੍ਹ, ਮਲੋਟ ਵਿਖੇ ਲਗਾਏ ਗਏ 50 ਮੈਗਾਵਾਟ ਸਮਰੱਥਾ ਦੇ ਸੋਲਰ ਪਾਵਰ ਪ੍ਰੋਜੈਕਟ ਨੂੰ ਸਿੰਕਰੋਨਾਈਜ਼ ਕਰ ਦਿੱਤਾ ਗਿਆ ਹੈ ਅਤੇ ਸੋਲਰ ਪਾਵਰ 220 ਕੇਵੀ ਗ੍ਰਿਡ ਸਬ-ਸਟੇਸ਼ਨ ਕਟੋਰੇਵਾਲਾ ਵਿੱਚ ਸਪਲਾਈ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ ਸਥਾਪਿਤ ਕੀਤੇ ਜਾਣ ਵਾਲੇ 4 ਮੈਗਾਵਾਟ ਦੇ ਚਾਰ ਸੋਲਰ ਪਾਵਰ ਪ੍ਰੋਜੈਕਟ 2.748 ਰੁਪਏ/ਕਿਲੋਵਾਟ ਘੰਟਾ ਦੀ ਦਰ 'ਤੇ ਪੇਡਾ ਨੂੰ ਅਲਾਟ ਕੀਤੇ ਗਏ ਸਨ। ਇਨ੍ਹਾਂ ਵਿੱਚੋਂ, ਪਿੰਡ ਤਰਖਾਣਵਾਲਾ, ਬਠਿੰਡਾ ਵਿਖੇ 4 ਮੈਗਾਵਾਟ ਦੇ ਇੱਕ ਸੋਲਰ ਪਾਵਰ ਪ੍ਰੋਜੈਕਟ ਨੂੰ ਵੀ ਪੀਐਸਪੀਸੀਐਲ ਦੇ 66 ਕੇਵੀ ਗ੍ਰਿਡ ਸਬ-ਸਟੇਸ਼ਨ ਸੇਖੋਂ ਨਾਲ ਸਿੰਕਰੋਨਾਈਜ਼ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਸਿੰਕਰੋਨਾਈਜੇਸ਼ਨ ਨਾਲ, ਪੰਜਾਬ ਰਾਜ ਲਈ ਸੋਲਰ ਪਾਵਰ ਪ੍ਰੋਜੈਕਟਾਂ ਦੀ ਸੰਚਿਤ ਸਥਾਪਿਤ ਸਮਰੱਥਾ ਹੁਣ 2081 ਮੈਗਾਵਾਟ ਤੱਕ ਪਹੁੰਚ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ 2850 ਮੈਗਾਵਾਟ ਦੇ ਸੋਲਰ ਪਾਵਰ ਪ੍ਰੋਜੈਕਟ ਕਮਿਸ਼ਨਿੰਗ ਅਧੀਨ ਹਨ। ਉਲੇ...

ਪੰਜਾਬ ਵਿਧਾਨ ਸਭਾ ਸਪੀਕਰ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ

Punjab News
ਚੰਡੀਗੜ੍ਹ, 25 ਜੂਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਭੇਂਟ ਕੀਤੀ। ਬਾਬਾ ਬੰਦਾ ਸਿੰਘ ਬਹਾਦਰ ਦੀ ਸਦੀਵੀ ਵਿਰਾਸਤ ਅਤੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਸਪੀਕਰ ਨੇ ਕਿਹਾ ਕਿ ਨਿਆਂ ਅਤੇ ਸਸ਼ਕਤੀਕਰਨ ਪ੍ਰਤੀ ਅਟੁੱਟ ਵਚਨਬੱਧਤਾ ਕਾਰਨ ਬਾਬਾ ਬੰਦਾ ਸਿੰਘ ਬਹਾਦਰ ਦਾ ਸਿੱਖ ਇਤਿਹਾਸ ਵਿੱਚ ਇੱਕ ਸਤਿਕਾਰਤ ਮੁਕਾਮ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਆਪਣੇ ਜੀਵਨ ਦੌਰਾਨ ਹਾਸ਼ੀਏ ’ਤੇ ਪਏ ਲੋਕਾਂ ਨੂੰ ਉੱਚਾ ਚੁੱਕਣ ਅਤੇ ਗਰੀਬਾਂ ਦੇ ਸਸ਼ਕਤੀਕਰਨ ਲਈ ਮਿਸਾਲੀ ਕੁਰਬਾਨੀਆਂ ਅਤੇ ਅਣਥੱਕ ਯਤਨ ਕੀਤੇ। ਸ. ਸੰਧਵਾਂ ਨੇ ਕਿਹਾ ਕਿ ਸਾਢੇ ਤਿੰਨ ਸਦੀਆਂ ਬਾਅਦ ਵੀ ਬਾਬਾ ਬੰਦਾ ਸਿੰਘ ਬਹਾਦਰ ਦੀ ਵਿਰਾਸਤ ਲੱਖਾਂ ਲੋਕਾਂ ਦੇ ਦਿਲਾਂ ਵਿੱਚ ਜਿਉਂਦੀ ਹੈ ਅਤੇ ਉਨ੍ਹਾਂ ਦੀ ਹਿੰਮਤ, ਦਿਲੇਰੀ ਅਤੇ ਸਮਰਪਣ ਪੀੜ੍ਹੀ ਦਰ ਪੀੜ੍ਹੀ ਪ੍ਰੇਰਣਾ ਦਿੰਦਾ ਰਹੇਗਾ। ਸੂਬੇ ਦੇ ਲੋਕਾਂ ਨੂੰ ਸਾਡੇ ਮਹਾਨ ਸ਼ਹੀਦਾਂ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੰਦਿਆਂ ਸ. ਸੰਧਵਾਂ ਨੇ ਕਿਹਾ ਕ...

ਇਕ-ਇਕ ਕਰਕੇ ਕੇਂਦਰ ਸਰਕਾਰ ਪੰਜਾਬ ਦੇ ਸਾਰੇ ਫ਼ੰਡ ਰੋਕ ਰਹੀ ਹੈ

Punjab News
ਚੰਡੀਗੜ੍ਹ, 25 ਜੂਨ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਦੇ ਸਰਵ ਸਿੱਖਿਆ ਅਭਿਆਨ (ਐਸਐਸਏ) ਫ਼ੰਡ ਨੂੰ ਰੋਕਣ ਲਈ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖਾ ਹਮਲਾ ਕੀਤਾ ਹੈ। ਪਾਰਟੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਪਹਿਲਾਂ ਹੀ ਪੰਜਾਬ ਦੇ ਐਨਐਚਐਮ (ਨੈਸ਼ਨਲ ਹੈਲਥ ਮਿਸ਼ਨ) ਅਤੇ ਆਰਡੀਐਫ਼ (ਰੂਰਲ ਡਿਵੈਲਪਮੈਂਟ ਫ਼ੰਡ) ਨੂੰ ਰੋਕ ਦਿੱਤਾ ਹੈ ਅਤੇ ਹੁਣ ਉਨ੍ਹਾਂ ਨੇ ਪ੍ਰਾਇਮਰੀ ਸਕੂਲਾਂ ਵਿੱਚ ਬੱਚਿਆਂ ਦੀ ਪੜ੍ਹਾਈ ਲਈ ਜਾਣ ਵਾਲੇ ਪੈਸੇ ਨੂੰ ਵੀ ਰੋਕ ਦਿੱਤਾ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਭਾਜਪਾ ਪੰਜਾਬ ਦੇ ਵਿਕਾਸ ਨੂੰ ਰੋਕਣਾ ਚਾਹੁੰਦੀ ਹੈ। ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਬੁਲਾਰੇ ਨੀਲ ਗਰਗ ਨੇ ਭਾਜਪਾ ਸਰਕਾਰ ‘ਤੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦਾ ਦੋਸ਼ ਲਾਇਆ ਅਤੇ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਅਤੇ ਭਾਜਪਾ ਆਗੂਆਂ ਨੂੰ ਸੂਬੇ ਦੇ ਬਕਾਇਆ ਫ਼ੰਡਾਂ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ।  ਪ੍ਰੈਸ ਕਾਨਫ਼ਰੰਸ ਵਿੱਚ ਉਨ੍ਹਾਂ ਨਾਲ ‘ਆਪ’ ਦੇ ਬੁਲਾਰੇ ਬੱਬੀ ਬਾਦਲ ਅਤੇ ਯੂਥ ਆਗੂ ਜਸਮਨ ਗਿੱਲ ਵੀ ਮੌਜੂਦ ਸਨ।&...