Sunday, December 21Malwa News
Shadow

Author: admin

ਹੁਣ ਸਰਕਾਰੀ ਹਸਪਤਾਲਾਂ ‘ਚ ਮਿਲਣਗੀਆਂ ਡਾਇਲਸਸ ਦੀਆਂ ਮੁਫਤ ਸਹੂਲਤਾਂ

ਹੁਣ ਸਰਕਾਰੀ ਹਸਪਤਾਲਾਂ ‘ਚ ਮਿਲਣਗੀਆਂ ਡਾਇਲਸਸ ਦੀਆਂ ਮੁਫਤ ਸਹੂਲਤਾਂ

Breaking News
ਚੰਡੀਗੜ੍ਹ, 27 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੀਆਂ ਸਿਹਤ ਸੰਭਾਲ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਲਈ ਗਤੀਸ਼ੀਲ ਭਾਈਵਾਲੀ ਵੱਲ ਕਦਮ ਵਧਾਉਂਦਿਆਂ, ਸੂਬੇ ਦੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਸੁਵਿਧਾ ਪ੍ਰਦਾਨ ਕਰਨ ਵਾਸਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਨੇ ਹੰਸ ਫਾਊਂਡੇਸ਼ਨ ਦੇਹਰਾਦੂਨ ਨਾਲ ਸਮਝੌਤਾ ਸਹੀਬੱਧ ਕੀਤਾ।  ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਡਾਇਲਸਿਸ ਪ੍ਰੋਗਰਾਮ ਦੇ ਨੋਡਲ ਅਫ਼ਸਰ ਡਾ. ਰੁਪਿੰਦਰ ਸਿੰਘ ਗਿੱਲ ਅਤੇ ਹੰਸ ਫਾਊਂਡੇਸ਼ਨ ਦੇ ਗਰੁੱਪ ਸੀਨੀਅਰ ਮੈਨੇਜਰ ਸੀਮਾ ਸਿੰਘ ਵੱਲੋਂ ਇਸ ਸਮਝੌਤੇ ‘ਤੇ ਹਸਤਾਖਰ ਕੀਤੇ ਗਏ। ਇਸ ਮੌਕੇ ਪੀ.ਐਚ.ਐਸ.ਸੀ. ਦੇ ਮੈਨੇਜਿੰਗ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੀ.ਐਚ.ਐਸ.ਸੀ. ਦੇ ਡਾਇਰੈਕਟਰ ਡਾ. ਅਨਿਲ ਗੋਇਲ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਸਮਝੌਤੇ ਤਹਿਤ ਹੰਸ ਫਾਊਂਡੇਸ਼ਨ ਵੱਲੋਂ ਵਿਭਾਗ ਨੂੰ ਸਿਖਲਾਈ ਪ੍ਰਾਪਤ ਮੈਡੀਕਲ ਅਫਸਰ ਅਤੇ ਹੋਰ ਸਟਾਫ਼, ਦਵਾਈਆਂ, ਡਾਇਲਸਿਸ ਮਸ਼ੀਨਾਂ ਅਤੇ ਆਰ.ਓ. ਪਲਾਂਟ ਮੁਹੱ...
ਅੰਮ੍ਰਿਤਸਰ ਵਿਚ ਵਿਜੀਲੈਂਸ ਦਾ ਛਾਪਾ

ਅੰਮ੍ਰਿਤਸਰ ਵਿਚ ਵਿਜੀਲੈਂਸ ਦਾ ਛਾਪਾ

Hot News
ਚੰਡੀਗੜ੍ਹ, : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵਿਖੇ ਤਾਇਨਾਤ ਜਗਜੀਤ ਸਿੰਘ, ਜੂਨੀਅਰ ਇੰਜੀਨੀਅਰ ਅਤੇ ਸੰਜੀਵ ਕੁਮਾਰ, ਵਿੱਕਰੀ ਕਲਰਕ, ਦੋਵਾਂ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀਆਂ ਨੂੰ ਇੰਦਰਜੀਤ ਸਿੰਘ, ਨਵਾਂ ਕੋਟ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਰਮਚਾਰੀ ਰੇਲਵੇ ਲਿੰਕ ਰੋਡ, ਅੰਮ੍ਰਿਤਸਰ ਵਿਖੇ ਇੱਕ ਪਲਾਟ ਦੀ ਮਾਲਕੀ ਸਬੰਧੀ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਦੇ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛ...
ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦਾ ਟੀਚਾ

ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦਾ ਟੀਚਾ

Punjab News
ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਿਸ਼ਨ ਸਮਰਥ ਦੇ ਨਤੀਜੇ ਬਹੁਤ ਉਤਸ਼ਾਹਜਨਕ ਰਹੇ ਹਨ।  ਉਹ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਫਾਰ ਪਬਲਿਕ ਐਡਮਿਨਸਟ੍ਰੇਸ਼ਨ ਦੇ ਹਾਲ ਵਿੱਚ ਕਰਵਾਏ ਗਏ ਮਿਸ਼ਨ ਸਮਰਥ ਸਬੰਧੀ ਵਰਕਸ਼ਾਪ ਨੂੰ ਸੰਬੋਧਿਤ ਕਰ ਰਹੇ ਸਨ। ਆਪਣੇ ਸੰਬੋਧਨ ਦੌਰਾਨ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਅਧਿਆਪਕਾਂ ਦੀ ਭਰਤੀ ਤੋਂ ਲੈ ਕੇ ਸਕੂਲਾਂ ਦੀ ਚਾਰ ਦੀਵਾਰੀ, ਸਫਾਈ ਦਾ ਪ੍ਰਬੰਧ, ਫਰਨੀਚਰ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ ਜਿਸ ਨਾਲ ਸਕੂਲਾਂ ਦਾ ਜਿਥੇ ਸਕੂਲਾਂ ਦਾ ਮਾਹੌਲ ਬਦਲਿਆ ਹੈ, ਉਥੇ ਨਾਲ ਹੀ ਵਿਭਾਗ ਦੇ ਮੁਲਾਜਮਾਂ ਅਤੇ ਅਧਿਕਾਰੀਆਂ ਦੇ ਸਹਿਯੋਗ ਸਕਦਾ ਸਕੂਲਾਂ ਵਿੱਚ ਤਬਦੀਲੀ ਹੋਣੀ ਸ਼ੁਰੂ ਹੋ ਗਈ ਹੈ।  ਉਹਨਾਂ ਕਿਹਾ ਕਿ ਸੂਬੇ ਦੇ 19,000 ਸਕੂਲਾਂ ਵਿੱਚੋਂ 18,000 ਸਕੂਲਾਂ ਵਿੱਚ ਕੋਈ ਨਾ ਕੋਈ ਕੰਮ ਚਲ ਰਿਹਾ ਹੈ, ਕਿਸੇ ਸਕੂਲ ਵਿੱਚ ਚਾਰ ਦੀਵਾਰੀ ਹੋ ਰਹੀ ਹੈ...
ਪੰਜਾਬ ਦੇ ਲੋਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹਈਆ ਕਰਵਾਉਣ ਦੇ ਯਤਨ

ਪੰਜਾਬ ਦੇ ਲੋਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹਈਆ ਕਰਵਾਉਣ ਦੇ ਯਤਨ

Punjab News
ਚੰਡੀਗੜ੍ਹ : ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰਮੁੱਖ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਕੀਤੀ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਐਸ. ਅਵਹਾੜ ਨੇ ਸਰੋਤਾਂ ਨੂੰ ਜ਼ਮੀਨੀ ਪਾਣੀ ਦੀ ਥਾਂ ਸਤਹੀ ਪਾਣੀ ਵਿੱਚ ਤਬਦੀਲੀ ਲਈ ਵਿਭਾਗ ਵੱਲੋਂ 2174.41 ਕਰੋੜ ਰੁਪਏ ਦੀ ਲਾਗਤ ਨਾਲ ਚਲਾਈਆਂ ਜਾ ਰਹੀਆਂ 15 ਵਿਆਪਕ ਸਰਫੇਸ ਵਾਟਰ ਸਪਲਾਈ ਸਕੀਮਾਂ ਦੀ ਪ੍ਰਗਤੀ ਸਬੰਧੀ ਜਾਣਕਾਰੀ ਦਿੱਤੀ, ਜਿਸ ਵਿੱਚ 1721 ਪਿੰਡਾਂ ਨੂੰ ਕਵਰ ਕੀਤਾ ਗਿਆ ਹੈ। ਮੰਤਰੀ ਨੇ ਇਨ੍ਹਾਂ ਵਿਆਪਕ ਸਤਹੀ ਜਲ ਸਪਲਾਈ ਸਕੀਮਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਤਾਂ ਜੋ ਇਨ੍ਹਾਂ ਸਤਹੀ ਜਲ ਪ੍ਰਾਜੈਕਟਾਂ ਅਧੀਨ ਆਉਂਦੇ ਸਾਰੇ ਵਸਨੀਕਾਂ ਨੂੰ ਸਮੇਂ ਸਿਰ ਪੀਣ ਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ। ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ਼-2 ਅਧੀਨ ਪਿੰਡਾਂ ਦੀ ਕਾਇਆ ਕਲਪ ਕਰਨ ਦੇ ਟੀਚੇ ਨੂੰ ਪ੍ਰਾਪਤ ਕਰਨ ਵੱਲ ...
ਕੁਲਤਾਰ ਸੰਧਵਾਂ ਨੇ ਘੇਰੀ ਕੇਂਦਰ ਦੀ ਭਾਜਪਾ ਸਰਕਾਰ

ਕੁਲਤਾਰ ਸੰਧਵਾਂ ਨੇ ਘੇਰੀ ਕੇਂਦਰ ਦੀ ਭਾਜਪਾ ਸਰਕਾਰ

Punjab News
ਚੰਡੀਗੜ੍ਹ, : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕੇਂਦਰ ਦੀ ਭਾਜਪਾ ਸਰਕਾਰ ਨੇ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕ ਦਿੱਤੇ ਹਨ। ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ “ਐਮ.ਐਸ.ਪੀ. ਦੀ ਲੋੜ ਕਿਉਂ ਹੈ ?”ਵਿਸ਼ੇ ‘ਤੇ ਕਾਲਜਾਂ ‘ਚ ਕਰਵਾਏ ਜਾਣਗੇ ਲੇਖ ਮੁਕਾਬਲੇ ਕਰਵਾਏ ਜਾਣਗੇ ਤਾਂ ਜੋ ਦੇਸ਼ ਅਤੇ ਸੂਬੇ ਦੇ ਨੌਜਵਾਨ ਇਸ ਸੱਚ ਤੋਂ ਵਾਕਿਫ ਹੋ ਸਕਣ। ਸਪੀਕਰ ਸੰਧਵਾਂ ਨੇ ਕਿਹਾ ਕਿ ਹੁਣ ਸਮੇਂ ਦੀ ਲੋੜ ਹੈ ਕਿ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਪੁੱਤਾਂ ਵਾਂਗ ਪਾਲੀਆਂ ਫ਼ਸਲਾਂ ਦਾ ਮੁੱਲ ਮਿਲ ਸਕੇ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿੱਚ ਅਤੇ ਮੌਜੂਦਾ ਸਮੇਂ ਵਿੱਚ ਵੀ ਹੱਕੀ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਅੰਦੋਲਨ ਸ਼ੁਰੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੇਖ ਮੁਕਾਬਲੇ ਕਰਵਾ ਕੇ ਅਜੋਕੀ ਨਵੀਂ ਪੀੜ੍ਹੀ ਨੂੰ ਖੇਤੀਬਾੜੀ ਪ੍ਰਤੀ ਜਾਗਰੂਕ ਕਰਨ ਲਈ ਇੱਕ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਐੱਮ.ਐੱਸ.ਪੀ ਦੇ ਵਿਸ਼ੇ ਉੱਤੇ ਕਾਲਜਾਂ ਵਿੱਚ ਲੇਖ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਜੇਤੂ ਵਿਦਿਆਰਥੀਆਂ ...
ਬਠਿੰਡਾ ਦਾ ਮੈਡੀਕਲ ਅਫਸਰ ਆਇਆ ਵਿਜੀਲੈਂਸ ਦੇ ਅੜਿੱਕੇ

ਬਠਿੰਡਾ ਦਾ ਮੈਡੀਕਲ ਅਫਸਰ ਆਇਆ ਵਿਜੀਲੈਂਸ ਦੇ ਅੜਿੱਕੇ

Hot News
ਚੰਡੀਗੜ, 26 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਡਾਕਟਰ ਨਰਿੰਦਰਪਾਲ ਸਿੰਘ ਮੈਡੀਕਲ ਅਫਸਰ ਅਤੇ ਰਾਮ ਸਿੰਘ ਉਰਫ਼ ਟੀਨੂ ਨਾਂ ਦੇ ਸਫਾਈ ਸੇਵਕ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਪਿੰਡ ਗੁਰੂਸਰ ਸਹਿਣੇ ਵਾਲਾ, ਜ਼ਿਲ੍ਹਾ ਬਠਿੰਡਾ ਦੇ ਵਸਨੀਕ ਨਿਰਮਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮਾਂ ਨੇ ਇੱਕ ਝਗੜੇ ਵਿੱਚ ਜ਼ਖਮੀ ਹੋਏ ਉਸ ਦੇ ਨੌਕਰ ਦੀ ਮੈਡੀਕੋ ਲੀਗਲ ਰਿਪੋਰਟ (ਐਮ.ਐਲ.ਆਰ.) ਜਾਰੀ ਕਰਨ ਬਦਲੇ 12,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਪਰ 10,000 ਰੁਪਏ ਦੀ ਰਿਸ਼ਵਤ ਦੇਣ ਦਾ ਸੌਦਾ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਦੋਵ...
ਭਗਵੰਤ ਮਾਨ ਨੇ 40 ਹਜਾਰ ਤੋਂ ਵੀ ਵੱਧ ਘਰਾਂ ‘ਚ ਸ਼ੁਰੂ ਕੀਤੀ ਸਰਕਾਰੀ ਤਨਖਾਹ

ਭਗਵੰਤ ਮਾਨ ਨੇ 40 ਹਜਾਰ ਤੋਂ ਵੀ ਵੱਧ ਘਰਾਂ ‘ਚ ਸ਼ੁਰੂ ਕੀਤੀ ਸਰਕਾਰੀ ਤਨਖਾਹ

Breaking News
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਅੱਜ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਭਰਤੀ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ 40,000 ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਨ੍ਹਾਂ ਦੇ ਪਰਿਵਾਰਾਂ ਦੇ ਜੀਵਨ ਨੂੰ ਰੁਸ਼ਨਾਇਆ ਹੈ। ਅੱਜ ਇੱਥੇ ਮਿਊਂਸਪਲ ਭਵਨ ਵਿਖੇ ਨਿਯੁਕਤੀ ਪੱਤਰ ਵੰਡਣ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਵਿੱਚ ਏਨੀ ਬਰਕਤ ਹੈ ਕਿ ਇੱਥੇ ਵੀ ਕੁਝ ਵੀ ਪੈਦਾ ਕੀਤਾ ਜਾ ਸਕਦਾ ਹੈ ਕਿਉਂਕਿ ਇੱਥੋਂ ਦੇ ਲੋਕਾਂ ਨੂੰ ਸਖਤ ਮਿਹਨਤ ਅਤੇ ਸਮਰਪਿਤ ਭਾਵਨਾ ਦੇ ਅਮਿੱਟ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਧਰਤੀ ਵਿੱਚ ਅਥਾਹ ਸਮਰੱਥਾ ਹੈ ਜਿਸ ਕਾਰਨ ਸੂਬਾ ਸਰਕਾਰ ਪੰਜਾਬ ਨੂੰ ਦੇਸ ਦਾ ਮੋਹਰੀ ਸੂਬਾ ਬਣਾਉਣ ਲਈ ਸਿਰਤੋੜ ਯਤਨ ਕ...
ਮਲੋਟ ਦਾ ਸਿਵਲ ਹਸਪਤਾਲ ਸਿਹਤ ਸਹੂਲਤਾਂ ‘ਚ ਮੋਹਰੀ

ਮਲੋਟ ਦਾ ਸਿਵਲ ਹਸਪਤਾਲ ਸਿਹਤ ਸਹੂਲਤਾਂ ‘ਚ ਮੋਹਰੀ

Punjab News
ਮਲੋਟ : ਸਿਹਤ ਵਿਭਾਗ ਵੱਲੋਂ ਮਲੋਟ ਦੇ ਸਿਵਲ ਹਸਪਤਾਲ ਨੂੰ ਜ਼ਿਆਦਾ ਮਰੀਜਾਂ ਦਾ ਇਲਾਜ਼ ਕਰਨ ਲਈ 'ਏ' ਗ੍ਰੇਡ ਮਿਲਿਆ ਹੈ।  ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਰੀਜਾਂ ਦਾ ਚੈਕਅੱਪ, ਅਲਟਰਾਸਾਊਂਡ, ਮੈਡੀਕਲ ਟੈਸਟ, ਐਕਸਰੇ ਸਮੇਤ ਕਈ ਬਿਮਾਰੀਆਂ ਦਾ ਹੋਰ ਸਰਕਾਰੀ ਹਸਪਤਾਲਾਂ ਤੋਂ ਬਿਹਤਰ ਇਲਾਜ਼ ਕਰਨ ਲਈ ਮਲੋਟ ਦੇ ਸਿਵਲ ਹਸਪਤਾਲ ਨੂੰ 'ਏ' ਗ੍ਰੇਡ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਦਿੱਤੀਆ ਬਿਹਤਰ ਸਿਹਤ ਸਹੂਲਤਾਂ ਕਾਰਣ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਦਾ ਵਿਸ਼ਵਾਸ਼ ਵਧਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਲਈ ਆਉਣ ਵਾਲੇ ਮਰੀਜਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਮੁਕਤਸਰ ਜ਼ਿਲ੍ਹੇ ਵਿੱਚ ਸੱਭ ਤੋਂ ਵੱਧ ਮਰੀਜ਼ ਮਲੋਟ ਦੇ ਸਿਵਲ ਹਸਪਤਾਲ ਵਿੱਚ ਇਲਾਜ਼ ਲਈ ਆ ਰਹੇ ਹਨ। ਇਸੇ ਲਈ ਮਲੋਟ ਦੇ ਸਿਵਲ ਹਸਪਤਾਲ ਨੇ ਮੁਕਤਸਰ ਦੇ ਜ਼ਿਲ੍ਹਾ ਹਸਪਤਾਲ ਨੂ...
16ਵੀਂ ਵਰਲਡ ਪੰਜਾਬੀ ਕਾਨਫ਼ਰੰਸ ਦਾ ਸ਼ਾਨੋ-ਸ਼ੌਕਤ ਨਾਲ ਅਗਾਜ਼

16ਵੀਂ ਵਰਲਡ ਪੰਜਾਬੀ ਕਾਨਫ਼ਰੰਸ ਦਾ ਸ਼ਾਨੋ-ਸ਼ੌਕਤ ਨਾਲ ਅਗਾਜ਼

Punjab News
ਨਵੀਂ ਦਿੱਲੀ 24 ਫਰਵਰੀ-: (ਗੁਰਵੀਰ ਸਿੰਘ ਸਰੌਦ) ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਰੋਹਤਕ ਵੱਲੋਂ ਜਗਤ ਪੰਜਾਬੀ ਸਭਾ ਕਨੇਡਾ ਦੇ ਸਹਿਯੋਗ ਨਾਲ 24 ਤੇ 25 ਫ਼ਰਵਰੀ ਨੂੰ ਯੂਨਾਈਟਡ ਸਰਵਿਸ ਇੰਸਟੀਚਿਊਟ ਆਫ਼ ਇੰਡੀਆ , ਰਾਓ ਤੁਲਾ ਰਾਮ ਮਾਰਗ ਵਸੰਤ ਵਿਹਾਰ ਨਵੀਂ ਦਿੱਲੀ ਵਿਖੇ 16ਵੀਂ ਵਰਲਡ ਪੰਜਾਬੀ ਕਾਨਫ਼ਰੰਸ ਵਿਸ਼ਾ :"ਪੰਜਾਬੀ ਭਾਸ਼ਾ ਅਤੇ ਪੰਜਾਬੀਅਤ, ਦੇਸ਼, ਵਿਦੇਸ਼, ਨੈਤਿਕਤਾ, ਰੱਖਿਆ ਅਤੇ ਪੰਜਾਬੀਅਤ ਲਈ ਪੰਜਾਬੀਆਂ ਦੀ ਭੂਮਿਕਾ ਦਾ ਆਗਾਜ਼ ਹੋਇਆ।‍ਵਰਲਡ ਪੰਜਾਬੀ ਕਾਨਫਰੰਸ ਦੇ ਉਦਘਾਟਨੀ ਸਮਾਰੋਹ ਵਿੱਚ ਪਦਮਸ਼੍ਰੀ ਹੰਸ ਰਾਜ ਹੰਸ ਮੈਂਬਰ ਲੋਕ ਸਭਾ ਮੁੱਖ ਮਹਿਮਾਨ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਸਾਬਕਾ ਖੇਡ ਮੰਤਰੀ ਪੰਜਾਬ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਨਫ਼ਰੰਸ ਦਾ ਅਗਾਜ਼ ਸ਼ਮਾ ਰੌਸ਼ਨ ਨਾਲ ਹੋਇਆ, ਇਸ ਸਮੇਂ ਆਈਆਈਐੱਮ ਰੋਹਤਕ ਦੇ ਡਾਇਰੈਕਟਰ ਪ੍ਰੋ. ਧੀਰਜ ਸ਼ਰਮਾ, ਜਗਤ ਪੰਜਾਬੀ ਸਭਾ ਦੇ ਚੇਅਰਮੈਨ ਅਜੈਬ ਸਿੰਘ ਚੱਠਾ, ਪ੍ਰਧਾਨ ਸਰਦੂਲ ਸਿੰਘ ਥਿਆੜਾ, ਸੈਕਟਰੀ ਸੰਤੋਖ ਸਿੰਘ ਸੰਧੂ, ਤਾਹਿਰ ਅਸਲਮ ਗੋਰਾ ਮੌਜੂਦ ਸਨ। ‍ਆਈਆਈਐਮ ਰੋਹਤਕ ਦੇ ਡਾਇਰੈਕਟਰ ਪ੍ਰੋ .ਧੀਰਜ ਕੁਮਾਰ ਨੇ ਕਾਨਫ...
ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ

ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ

Breaking News
ਚੰਡੀਗੜ੍ਹ, 24 ਫਰਵਰੀ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 25 ਫਰਵਰੀ ਤੋਂ ਲੰਪੀ ਸਕਿੱਨ ਬਿਮਾਰੀ ਤੋਂ ਗਊਧਨ ਦੇ ਬਚਾਅ ਲਈ ਵੱਡੇ ਪੱਧਰ 'ਤੇ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵੱਲੋਂ ਤੇਲੰਗਾਨਾ ਸਟੇਟ ਵੈਟਰਨਰੀ ਬਾਇਓਲਾਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ ਤੋਂ 78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖਰੀਦੀਆਂ ਗਈਆਂ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਟੇਟ ਵੈਟਰਨਰੀ ਵੈਕਸੀਨ ਇੰਸਟੀਚਿਊਟ, ਲੁਧਿਆਣਾ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਵੈਕਸੀਨ ਭੇਜ ਦਿੱਤੀ ਗਈ ਹੈ। ਇਸ ਮੁਹਿੰਮ ਤਹਿਤ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਕੈਟਲ ਪੌਂਡਸ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਸਮੇਤ ਸੂਬੇ ਦੇ ਸਾਰੇ ਗਊਧਨ ਨੂੰ ਇਹ ਵੈਕਸੀਨ ਮੁਫ਼ਤ ਲਗਾਈ ਜਾਵੇਗੀ।ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜੁਆਇੰਟ ਡਾਇਰੈਕਟ...