18,000 ਰੁਪਏ ਰਿਸ਼ਵਤ ਮੰਗਣ ਵਾਲਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 19 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਥਾਣਾ ਸਮਰਾਲਾ ਵਿਖੇ ਤਾਇਨਾਤ ਰਿਹਾ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸਿਕੰਦਰ ਰਾਜ ਨੂੰ 18,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ ਜੋ ਹੁਣ ਥਾਣਾ ਦੋਰਾਹਾ ਜ਼ਿਲ੍ਹਾ ਲੁਧਿਆਣਾ ਵਿਖੇ ਪੁਲਿਸ ਵਿੱਚ ਤਾਇਨਾਤ ਹੈ।
ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਮੁਕੱਦਮਾ ਸੈਕਟਰ 32-ਏ, ਚੰਡੀਗੜ੍ਹ ਰੋਡ, ਲੁਧਿਆਣਾ ਦੇ ਵਸਨੀਕ ਰਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੇ ਬਿਆਨ ਦਰਜ ਕਰਵਾਏ ਸਨ ਕਿ 13 ਮਾਰਚ, 2021 ਨੂੰ ਉਸਦੇ ਡਰਾਈਵਰ ਰਾਜਦੀਪ ਸਿੰਘ ਵਾਸੀ ਖਡੂਰ ਸਾਹਿਬ, ਤਰਨਤਾਰਨ, ਜਿਲਾ ਤਰਨਤਾਰਨ, ਅਤੇ ਹੈਲਪਰ ਬਿਰਜੂ, ਵਾਸੀ ਸੰਜੇ ਗਾਂਧੀ ਕਲੋਨੀ, ਲੁਧਿਆਣਾ ਨੇੜੇ ਨੀਲੋਂ ਪੁਲ, ਸਮਰਾਲਾ ਵਿਖੇ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਉਸ ਦਿਨ ਥਾਣਾ ਸਮਰਾਲਾ ਤੋਂ ਏ.ਐਸ.ਆਈ. ਸਿਕੰਦਰ ਰਾਜ ...