Wednesday, August 5Malwa News
Shadow

Author: admin

ਸਪੀਕਰ ਸੰਧਵਾਂ ਨੇ ਮਹਾਨ ਕੋਸ਼ ਨੂੰ ਸੋਧ ਕੇ ਮੁੜ ਪ੍ਰਕਾਸ਼ਿਤ ਕਰਨ ਸਬੰਧੀ ਵੱਖ-ਵੱਖ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਕੀਤੀ ਵਿਚਾਰ-ਚਰਚਾ

Punjab News
ਚੰਡੀਗੜ੍ਹ, 13 ਜੂਨ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਗੁਰਸ਼ਬਦ ਰਤਨਾਕਾਰ ਮਹਾਨ ਕੋਸ਼ ਦੀਆਂ ਗ਼ਲਤੀਆਂ ਨੂੰ ਮੁੜ ਸੋਧ ਕੇ ਪ੍ਰਕਾਸ਼ਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਵੱਖ-ਵੱਖ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਚਰਚਾ ਉਪਰੰਤ ਸ. ਸੰਧਵਾਂ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤੇ ਗਏ ਮਹਾਨ ਕੋਸ਼ ਦੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਦੇ ਸੰਸਕਰਨਾਂ ਨੂੰ ਰੱਦ ਕਰਾਉਣ ਲਈ ਯੋਗ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਗਠਿਤ ਕਮੇਟੀ ਮੈਂਬਰਾਂ ਦੀਆਂ ਸਿਫਾਰਿਸ਼ਾਂ ਅਨੁਸਾਰ ਹੀ ਇਹ ਕਾਰਜ ਕੀਤਾ ਜਾਵੇਗਾ। ਸ. ਸੰਧਵਾਂ ਨੇ ਕਿਹਾ ਕਿ ਗੁਰਬਾਣੀ ਦੀ ਸਰਬ-ਉੱਚਤਾ ਕਾਇਮ ਰੱਖਣ ਅਤੇ ਅਗਲੀਆਂ ਨਸਲਾਂ ਦੇ ਭਰਮ-ਭੁਲੇਖੇ ਦੂਰ ਕਰਨ ਲਈ ਇਹ ਕਾਰਜ ਬੇਹੱਦ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਸਿੱਖਿਆ ਮੰਤਰੀ, ਪੰਜਾਬ, ਸਕੱਤਰ ਉਚੇਰੀ ਸਿੱਖਿਆ ਅਤੇ ਡੀ.ਪੀ.ਆਈ. ਨਾਲ ਵਿਚਾਰ-ਚਰਚਾ ਕਰਕੇ ਇਸ ਸੋਧ ਬਾਰੇ ਇੱਕ ਮੁਸ਼ਤ ਫੈਸਲਾ ਲਿਆ ਜਾਵੇਗਾ। ਇਸ ਮੌਕੇ ਗਿਆਨੀ ਕੇਵਲ ਸਿੰਘ ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਹੈਰੀਟੇਜ ਸਟਰੀਟ ਦੇ ਨਵੀਨੀਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

Breaking News
ਚੰਡੀਗੜ੍ਹ, 13 ਜੂਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਅੰਮ੍ਰਿਤਸਰ ਹੈਰੀਟੇਜ ਸਟਰੀਟ ਦੇ ਨਵੀਨੀਕਰਨ ਸਬੰਧੀ ਵੱਖ-ਵੱਖ ਕਾਰਜਾਂ ਨੂੰ ਜਲਦ ਸ਼ੁਰੂ ਕਰਨ ਲਈ ਕਿਹਾ ਹੈ। ਦੱਸਣਯੋਗ ਹੈ ਕਿ ਇਸ ਨਵੀਨੀਕਰਨ ਤਹਿਤ ਹੈਰੀਟੇਜ ਸਟਰੀਟ ਨੂੰ ਜਲਦ ਹੀ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਸੰਧਵਾਂ ਨੇ ਹੈਰੀਟੇਜ ਸਟਰੀਟ ਤੋਂ ਨਜਾਇਜ਼ ਕਬਜ਼ਿਆਂ ਨੂੰ ਹਟਾ ਕੇ ਇਤਿਹਾਸਕ ਸ਼ਹਿਰ ਦੀਆਂ ਮਹੱਤਵਪੂਰਨ ਥਾਵਾਂ ‘ਤੇ ਸੂਚਨਾ ਕੇਂਦਰ ਸਥਾਪਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸੈਲਾਨੀਆਂ ਦੀ ਸਹੂਲਤ ਲਈ ਪਾਰਕਿੰਗ ਵਾਲੀਆਂ ਥਾਵਾਂ ‘ਤੇ ਢੁੱਕਵੀਂ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਦੇ ਪ੍ਰਬੰਧਾਂ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ। ਸਪੀਕਰ ਨੇ ਅਧਿਕਾਰੀਆਂ ਨੂੰ ਹੈਰੀਟੇਜ ਸਟਰੀਟ ਵਿੱਚ ਲੱਗੇ ਗਿੱਧੇ-ਭੰਗੜੇ ਦੇ ਬੁੱਤਾਂ ਤੋਂ ਇਲਾਵਾ ਇਥੇ ਜੰਗੀ ਨਾਇਕਾਂ ਦੇ ਬੁੱਤ ਲਗਾਉਣ ਦੇ ਨਿਰਦੇਸ਼ ਵੀ ਦਿੱਤੇ, ਜੋ ਸੂਬੇ ਦੇ ਅਮੀਰ ਇਤਿਹਾਸ ਅਤੇ ...

ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਦੀ ਰੱਖਿਆ ਕਰਨਾ ਸਾਡਾ ਅਹਿਮ ਫਰਜ਼: ਲਾਲ ਚੰਦ ਕਟਾਰੂਚੱਕ

Breaking News
ਚੰਡੀਗੜ੍ਹ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਵਾਸਤੇ ਵਾਤਾਵਰਨ ਦੀ ਰੱਖਿਆ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੰਤਵ ਲਈ ਜ਼ਮੀਨੀ ਪੱਧਰ 'ਤੇ ਕਦਮ ਚੁੱਕੇ ਜਾਣੇ ਚਾਹੀਦੇ ਹਨ। ਇਹ ਪ੍ਰਗਟਾਵਾ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸੈਕਟਰ 68 ਸਥਿਤ ਵਣ ਭਵਨ ਵਿਖੇ ਮੀਟਿੰਗ ਦੌਰਾਨ ਕੀਤਾ। ਸਵੱਛ ਅਤੇ ਹਰਿਆ-ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ 'ਵਣ ਮਿੱਤਰ' ਸਕੀਮ ਨੂੰ ਹੋਰ ਹੁਲਾਰਾ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਇਹ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਬੂਟਿਆਂ ਦੀ ਸੁਰੱਖਿਆ ਅਤੇ ਸੰਭਾਲ ਵੀ ਯਕੀਨੀ ਬਣਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿਥੋਂ ਤੱਕ ਬੂਟੇ ਲਗਾਉਣ ਦਾ ਸਬੰਧ ਹੈ, ਇਸ ਨੂੰ ਤਰਜੀਹੀ ਤੌਰ 'ਤੇ ਚਾਰਦੀਵਾਰੀ ਵਾਲੀਆਂ ਥਾਵਾਂ ਜਿਵੇਂ ਵਿਦਿਅਕ ਸੰਸਥਾਵਾਂ, ਪੇਂਡੂ ਡਿਸਪੈਂਸਰੀਆਂ, ਆਮ ਆਦਮੀ ਕਲੀਨਿਕਾਂ (ਏ.ਏ.ਸੀਜ਼) ਵਿੱਚ ਲਗਾਇਆ ਜਾਣਾ ਚਾਹੀਦ...

ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰ

Hot News
ਚੰਡੀਗੜ੍ਹ, 13 ਜੂਨ : ਅਗਲੇ ਮਹੀਨੇ ਪੈਰਿਸ ਵਿਖੇ ਹੋਣ ਵਾਲੀਆਂ ਓਲੰਪਿਕ ਖੇਡਾਂ ਵਿੱਚ ਪੰਜਾਬੀ ਖਿਡਾਰੀ ਵੱਡੀ ਗਿਣਤੀ ਵਿੱਚ ਸੂਬੇ ਦੀ ਨੁਮਾਇੰਦਗੀ ਕਰਨਗੇ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗ ਗਏ ਹਨ ਅਤੇ ਨਵੀਂ ਨੀਤੀ ਤਹਿਤ ਓਲੰਪਿਕਸ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਤਿਆਰੀ ਲਈ 15 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਜਾਣਗੇ। ਓਲੰਪਿਕਸ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮ਼ਗਾ ਜੇਤੂ ਪੰਜਾਬੀ ਖਿਡਾਰੀ ਨੂੰ ਕ੍ਰਮਵਾਰ 3 ਕਰੋੜ, 2 ਕਰੋੜ ਤੇ ਇੱਕ ਕਰੋੜ ਰੁਪਏ ਮਿਲਣਗੇ। ਇਹ ਗੱਲ ਸੂਬੇ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕਹੀ। ਮੀਤ ਹੇਅਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਖੇਡ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕਿਹਾ ਕਿ ਓਲੰਪਿਕਸ ਜਾਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਤਿਆਰੀ ਰਾਸ਼ੀ ਜਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਦੇ ਛੇ ਨਿਸ਼ਾਨੇਬਾਜ਼ਾਂ ਦੀ ਓਲੰਪਿਕਸ ਲਈ ਚੋਣ ਹੋ ਚੁੱਕੀ ਹੈ ਜਦ...

ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਸ਼ੁਰੂ

Breaking News
ਚੰਡੀਗੜ੍ਹ, 13 ਜੂਨ, : ਪੰਜਾਬ ਸਰਕਾਰ ਨੇ ਨੇਤਰਹੀਣ ਭਾਈਚਾਰੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਇਹ ਮਹੱਤਵਪੂਰਨ ਫ਼ੈਸਲਾ ਦਿਵਿਆਂਗਜਨਾਂ ਦੀ ਸਹਾਇਤਾ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ  ਹੈ। ਇਹ ਐਲਾਨ ਵਿੱਤ ਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕੀਤਾ ਗਿਆ। ਮੀਟਿੰਗ ਵਿੱਚ  ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਪ੍ਰਮੁੱਖ ਸਕੱਤਰ ਵਿੱਤ ਸ੍ਰੀ ਅਜੋਏ ਕੁਮਾਰ ਸਿਨਹਾ,  ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ ਅਤੇ ਡਿਪਟੀ ਡਾਇਰੈਕਟਰ ਸ੍ਰੀ ਅਮਰਜੀਤ ਸਿੰਘ ਭੁੱਲਰ ਵੀ ਹਾਜ਼ਰ ਸਨ। ਇਹ ਪਹਿਲਕਦਮੀ ਇੱਕ ਚੰਗਾ ਸਮਾਜ ਬਣਾਉਣ ਲਈ ਸਰਕਾਰ ਦੇ ਸਮਰਪਣ ਨੂੰ ਦਰਸਾਉਂਦੀ ਹੈ ਜਿੱਥੇ ਹਰੇਕ ਨਾਗਰਿਕ ਨੂੰ ਬਰਾਬਰ ਮ...

ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵੱਲੋਂ ਕਾਰੋਬਾਰੀ ਖੇਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ

Punjab News
ਚੰਡੀਗੜ੍ਹ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਨਅਤਕਾਰਾਂ ਅਤੇ ਵਪਾਰੀਆਂ ਦਰਮਿਆਨ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਅੱਜ ਮੋਹਾਲੀ ਵਿਖੇ ਪੰਜਾਬ ਦੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਵੱਖ-ਵੱਖ ਕਾਰੋਬਾਰੀ ਖੇਤਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।ਮੀਟਿੰਗ ਦੌਰਾਨ ਸ੍ਰੀ ਵਰਮਾ ਨੇ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੀ ਲੇਬਰ ਲਾਅ ਕਮੇਟੀ ਦੇ ਚੇਅਰਮੈਨ ਜਸਬੀਰ ਸਿੰਘ ਤੋਂ ਮੰਗ ਪੱਤਰ ਪ੍ਰਾਪਤ ਕੀਤਾ। ਇਸ ਪੱਤਰ ਵਿੱਚ ਵਪਾਰਕ ਭਾਈਚਾਰੇ ਨੂੰ ਦਰਪੇਸ਼ ਵੱਖ-ਵੱਖ ਮੁਸ਼ਕਿਲਾਂ ਨੂੰ ਉਜਾਗਰ ਕੀਤਾ ਗਿਆ ਹੈ।ਸ੍ਰੀ ਵਰਮਾ ਨੇ ਵਪਾਰਕ ਖੇਤਰ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਸਾਰੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਸੂਬੇ ਦੇ ਵਿਕਾਸ ਵਿੱਚ ਭਾਈਵਾਲ ਮੰਨਦੀ ਹੈ। ਉਨ੍ਹਾਂ ਨੇ ਆਰਥਿਕ ਵਿਕਾਸ ਅਤੇ ਉਦਯੋਗਿਕ ਖੁਸ਼ਹਾਲੀ ਵਾਸਤੇ ਸਾਜ਼ਗਾਰ ਮਾਹੌਲ ਸਿਰਜਣ ਲਈ ਵਪਾਰਕ ਭਾਈਚਾਰੇ ਵੱਲੋਂ ਉਠਾਏ ਗਏ ਹਰ ਮੁੱਦੇ ਨੂੰ ਹੱਲ...

ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਦੇ ਨਿਰਦੇਸ਼

Hot News
ਚੰਡੀਗੜ੍ਹ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਨਸ਼ਿਆਂ ਅਤੇ ਸੰਗਠਿਤ ਅਪਰਾਧਾਂ ਤੋਂ ਮੁਕਤ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓਜ਼) ਰੈਂਕ ਤੱਕ ਦੇ ਸਾਰੇ ਸੀਨੀਅਰ ਅਧਿਕਾਰੀਆਂ ਦੀ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਉਨ੍ਹਾਂ ਨੂੰ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਖੁੱਲ੍ਹ ਦਿੱਤੀ ਹੈ।ਡੀਜੀਪੀ ਨੇ ਕਿਹਾ ਕਿ ਅਧਿਕਾਰੀ ਪੇਸ਼ੇਵਰਾਨਾ ਢੰਗ ਨਾਲ ਕੰਮ ਕਰਦਿਆਂ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਆਪਣੇ ਪੱਧਰ ‘ਤੇ ਉਚਿਤ ਫੈਸਲੇ ਲੈ ਸਕਦੇ ਹਨ, ਜਿਸ ਦਾ ਉਹਨਾਂ ਵੱਲੋਂ ਪੂਰੀ ਤਰ੍ਹਾਂ ਸਮਰਥਨ ਕੀਤਾ ਜਾਵੇਗਾ।ਪੰਜਾਬ ਦੇ ਸਾਰੀਆਂ ਅੱਠ ਰੇਂਜਾਂ ਦੇ ਏਡੀਜੀਪੀ/ਆਈਜੀ/ਡੀਆਈਜੀ, 28 ਸੀਪੀਜ਼/ਐਸਐਸਪੀਜ਼, 117 ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀਜ਼) ਅਤੇ 454 ਐਸਐਚਓਜ਼ ਨੂੰ ਸੰਬੋਧਨ ਕਰਦਿਆਂ, ਡੀਜੀਪੀ ਨੇ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਅੱਤਵਾਦ ਵਿਰੁੱਧ ...

ਪੰਜਾਬ ਦੀਆਂ ਧੀਆਂ ਨੇ ਵਧਾਇਆ ਮਾਣ, ਤਿੰਨ ਲੜਕੀਆਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਹੋਈ ਚੋਣ

Punjab News
ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਕੈਡਿਟਾਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਜੁਲਾਈ ਤੋਂ ਸ਼ੁਰੂ ਹੋਵੇਗੀ ਸਿਖਲਾਈ ਚੰਡੀਗੜ੍ਹ, 13 ਜੂਨ: ਪੰਜਾਬ ਦੀਆਂ ਲੜਕੀਆਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ ਨਗਰ (ਮੁਹਾਲੀ) ਦੀਆਂ ਤਿੰਨ ਹੋਰ ਮਹਿਲਾ ਕੈਡਿਟਾਂ ਨੂੰ ਵੱਕਾਰੀ ਇੰਡੀਅਨ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣਿਆ ਗਿਆ ਹੈ। ਉਨ੍ਹਾਂ ਦੀ ਸਿਖਲਾਈ ਜੁਲਾਈ 2024 ਤੋਂ ਸ਼ੁਰੂ ਹੋਵੇਗੀ।ਪਠਾਨਕੋਟ ਦੀ ਰਹਿਣ ਵਾਲੀ ਮਹਿਲਾ ਕੈਡਿਟ ਹਰਨੂਰ ਸਿੰਘ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਵਿਕਰਮ ਸਿੰਘ ਬੈਂਸ ਦੀ ਧੀ ਹੈ ਜਦੋਂਕਿ ਕੈਡਿਟ ਕ੍ਰਿਤੀ ਐਸ ਬਿਸ਼ਟ ਪੀ.ਏ.ਸੀ.ਐਲ., ਨੰਗਲ ਦੇ ਸੀਨੀਅਰ ਇੰਜੀਨੀਅਰ ਸ਼ਕਤੀ ਸ਼ਰਨ ਸਿੰਘ ਦੀ ਧੀ ਹੈ। ਜਲੰਧਰ ਦੀ ਰਹਿਣ ਵਾਲੀ ਕੈਡਿਟ ਅਲੀਸ਼ਾ, ਜੋ ਪਹਿਲਾਂ ਹੀ ਇੰਡੀਅਨ ਨੇਵਲ ਅਕੈਡਮੀ ਵਿੱਚ ਸਿਖਲਾਈ ਅਧੀਨ ਹੈ, ਪ੍ਰਾਈਵੇਟ ਸਕੂਲ ਦੇ ਅਧਿਆਪਕ ਸੁਨੀਲ ਦੱਤ ਦੀ ਧੀ ਹੈ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮ...

ਆਬਕਾਰੀ ਵਿਭਾਗ ਨੇ 14011 ਲੀਟਰ ਨਜਾਇਜ਼ ਸ਼ਰਾਬ ਅਤੇ 3450 ਲੀਟਰ ਈਐਨਏ ਜ਼ਬਤ, 16.8 ਲੱਖ ਲੀਟਰ ਲਾਹਣ ਨਸ਼ਟ ਕੀਤੀ

Punjab News
ਚੰਡੀਗੜ੍ਹ, 12 ਜੂਨ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ) ਸ੍ਰੀ ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਨੂੰ ਨਿਰਦੇਸ਼ ਦਿੱਤੇ ਕਿ ਮੈਥਨੌਲ ਦੀ ਅੰਤਰਰਾਜੀ ਆਵਾਜਾਈ ਦੀ ਨਿਗਰਾਨੀ ਕਰਨ ਲਈ ਇੱਕ ਮਜਬੂਤ ਢਾਂਚਾ ਬਣਾਉਣ ਦਾ ਮੁੱਦਾ ਕੇਂਦਰ ਸਰਕਾਰ ਦੇ ਸਬੰਧਤ ਵਿਭਾਗਾਂ ਨਾਲ ਉਠਾਉਣ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਇਸ ਰਸਾਇਣ ਦੀ ਜ਼ਹਰੀਲੀ ਸ਼ਰਾਬ ਬਨਾਉਣ ਲਈ ਕੀਤੀ ਜਾਣ ਵਾਲੀ ਦੁਰਵਰਤੋਂ ਕਾਰਨ ਹੋਣ ਵਾਲੀਆਂ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ। ਅਪਰੈਲ ਅਤੇ ਮਈ ਮਹੀਨਿਆਂ ਲਈ ਆਬਕਾਰੀ ਵਿਭਾਗ ਦੀਆਂ ਇਨਫੋਰਸਮੈਂਟ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਭਾਗ ਨੂੰ ਕਿਹਾ ਕਿ ਉਹ ਕੇਂਦਰ ਸਰਕਾਰ ਤੋਂ ਮੀਥੇਨੌਲ ਦੀ ਵਿਕਰੀ ਅਤੇ ਗਤੀਵਿਧੀ, ਖਾਸਤੌਰ 'ਤੇ ਇਸ ਕੈਮੀਕਲ ਦੀ ਆਨਲਾਈਨ ਵਿਕਰੀ ‘ਤੇ ਨਜ਼ਰ ਰੱਖਣ ਲਈ ਇੱਕ ਮਜ਼ਬੂਤ ਇਨਫੋਰਸਮੈਂਟ ਤੰਤਰ ਬਣਾਉਣ ਦੀ ਮੰਗ ਕਰਨ। । ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਗੈਰ-ਕਾਨੂੰਨੀ ਅਲਕੋਹਲ ਦੇ ਉਤਪਾਦਨ ਲਈ ...

ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸ਼ੁਰੂ ਕਰੇਗੀ ਵਿਸ਼ੇਸ਼ ਮੁਹਿੰਮ

Hot News
ਚੰਡੀਗੜ੍ਹ, 12 ਜੂਨ : ਸੂਬੇ ਵਿੱਚ ਸਾਰਿਆਂ ਲਈ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਲਈ ਖਾਲੀ ਰਾਖ਼ਵੀਆਂ ਅਸਾਮੀਆਂ ਨੂੰ ਭਰਨ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ  ਕਰੇਗੀ।  ਆਰ.ਪੀ.ਡਬਲਿਊ.ਡੀ. ਐਕਟ 2016 ਦੀ ਧਾਰਾ 34 ਤਹਿਤ   ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਸਿੱਧੀ ਭਰਤੀ ਅਤੇ ਤਰੱਕੀ ਦੋਵਾਂ ਵਿੱਚ ਪੀ.ਡਬਲਯੂ.ਡੀ. ਲਈ 4 ਫੀਸਦੀ ਰਾਖਵਾਂਕਰਨ ਰੱਖਿਆ ਗਿਆ ਹੈ।ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਾਰੇ ਵਿਭਾਗਾਂ ਵਿੱਚ ਰੋਸਟਰ ਰਜਿਸਟਰ ਦੀ ਤਸਦੀਕ ਕਰਨ ਉਪਰੰਤ, ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਦਾ ਪਤਾ ਲਗਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ, ਨਿਗਮਾਂ ਅਤੇ ਬੋਰਡਾਂ ਦੀਆਂ ਰਿਪੋਰਟਾਂ ਅਨੁਸਾਰ ਸਿੱਧੀ ਭਰਤੀ ਲਈ 1721 ਅਸਾਮੀਆਂ ਅਤੇ ਤਰੱਕੀ ਲਈ 536 ਅਸਾਮੀਆਂ ਉਪਲੱਬਧ ਹਨ। ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਨੇ ਇਸ ਬੈਕਲਾਗ ਜਾਣਕਾਰੀ ਦੀ ਪ...