ਪੰਜਾਬ ਸਰਕਾਰ ਨੇ ਬਾਸਮਤੀ ਹੇਠ ਰਕਬਾ ਵਧਾ ਕੇ 10 ਲੱਖ ਹੈਕਟੇਅਰ ਕਰਨ ਦਾ ਟੀਚਾ ਮਿੱਥਿਆ
ਚੰਡੀਗੜ੍ਹ, 12 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੌਜੂਦਾ ਬਿਜਾਈ ਸੀਜ਼ਨ ਦੌਰਾਨ ਪਿਛਲੇ ਸਾਲ ਦੇ ਮੁਕਾਬਲੇ ਬਾਸਮਤੀ ਦੀ ਕਾਸ਼ਤ ਹੇਠ 67 ਫ਼ੀਸਦੀ ਰਕਬਾ ਵਧਾਉਣ ਦਾ ਟੀਚਾ ਮਿੱਥਿਆ ਹੈ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਵੱਧ ਖ਼ਪਤ ਵਾਲੇ ਝੋਨੇ ਤੋਂ ਛੁਟਕਾਰਾ ਦਿਵਾਇਆ ਜਾ ਸਕੇ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ।
ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸਾਲ 2024-25 ਦੌਰਾਨ ਬਾਸਮਤੀ ਅਧੀਨ ਤਕਰੀਬਨ 10 ਲੱਖ ਹੈਕਟੇਅਰ ਰਕਬਾ ਲਿਆਂਦਾ ਜਾਵੇਗਾ, ਜੋ ਕਿ ਪਿਛਲੇ ਸਾਲ 5.96 ਲੱਖ ਹੈਕਟੇਅਰ ਸੀ।
ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ ਦੇ ਸਾਰਥਕ ਨਤੀਜਿਆਂ ਨੂੰ ਦੇਖਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਡੀ.ਐਸ.ਆਰ. ਅਧੀਨ ਰਕਬਾ ਵਧਾਉਣ ਦੇ ਨਿਰਦੇਸ਼ ਵੀ ਦਿੱਤੇ। ਉਨਾਂ ਦੱਸਿਆ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਡੀ.ਐਸ.ਆਰ. ਤਕਨੀਕ ਅਪਣਾਉਣ ਲਈ ...