ਅੰਮ੍ਰਿਤਸਰ ‘ਚ ਅਕਾਲੀ ਦਲ ਨੂੰ ਵੱਡਾ ਝਟਕਾ
ਅੰਮ੍ਰਿਤਸਰ, 3 ਮਈ : ਅੰਮ੍ਰਿਤਸਰ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਇਸ ਦੇ ਨਾਲ ਹੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਅੰਮ੍ਰਿਤਸਰ ਦੱਖਣੀ ਹਲਕੇ ਦੇ ਇੰਚਾਰਜ ਤਲਬੀਰ ਗਿੱਲ ਸ਼ੁੱਕਰਵਾਰ ਨੂੰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਲਬੀਰ ਗਿੱਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਲ ਕਰਕੇ ਉਨ੍ਹਾਂ ਦਾ 'ਆਪ' ਪਰਿਵਾਰ 'ਚ ਸਵਾਗਤ ਕੀਤਾ।
ਤਲਬੀਰ ਗਿੱਲ ਅੰਮ੍ਰਿਤਸਰ ਦੇ ਬਹੁਤ ਹੀ ਹਰਮਨ ਪਿਆਰੇ ਆਗੂ ਹਨ। ਅੰਮ੍ਰਿਤਸਰ ਅਤੇ ਆਲੇ-ਦੁਆਲੇ ਦੇ ਲੋਕਾਂ ਵਿਚ ਉਨ੍ਹਾਂ ਦੀ ਚੰਗੀ ਪਕੜ ਹੈ। ਉਹ 2022 ਵਿਚ ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਬਾਦਲ ਦੀ ਟਿਕਟ 'ਤੇ ਚੋਣ ਵੀ ਲੜ ਚੁੱਕੇ ਹਨ। ਉਨ੍ਹਾਂ ਨੇ ਅਕਾਲੀ ਦਲ ਦੀਆਂ ਗਲਤ ਨੀਤੀਆਂ ਅਤੇ ਭਾਈ-ਭਤੀਜਾਵਾਦ ਕਾਰਨ ਪਾਰਟੀ ਛੱਡਣ ਦਾ ਫੈਸਲਾ ਕੀਤਾ ਹੈ।
ਤਲਬੀਰ ਗਿੱਲ ਆਪਣੇ ਸਾਥੀ ਦਿਲਬਾਗ ਸਿੰਘ ਵਡਾਲੀ, ਯੂਥ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧ...








