Wednesday, August 5Malwa News
Shadow

Author: admin

ਧੜਾਧੜ ਰਾਜਸੀ ਨੇਤਾ ਫੜ੍ਹ ਰਹੇ ਨੇ ਝਾੜੂ ਦਾ ਪੱਲਾ

Breaking News
ਚੰਡੀਗੜ੍ਹ, 6 ਮਈ : ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਤਾਕਤ ਲਗਾਤਾਰ ਵਧਦੀ ਜਾ ਰਹੀ ਹੈ, ਪਿਛਲੇ ਦੋ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਏ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵਿਰੋਧੀ ਪਾਰਟੀਆਂ ਦਾ ਇੱਕ ਵੱਡਾ ਧੜਾ ਨਿੱਤ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਿਹਾ ਹੈ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਲੀਡਰਸ਼ਿਪ ਅਤੇ ਪਿਛਲੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਤੋਂ ਪ੍ਰੇਰਿਤ ਹੋ ਕੇ ਉਨ੍ਹਾਂ ਨੇ ‘ਆਪ’ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਮਾਨਸਾ ਤੋਂ ਯੂਥ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਚੁਸਪਿੰਦਰਬੀਰ ਚਾਹਲ ਆਪਣੇ ਸੈਂਕੜੇ ਸਮਰਥਕਾਂ ਸਮੇਤ 'ਆਪ' ਵਿੱਚ ਸ਼ਾਮਲ ਹੋ ਗਏ। ਚੁਸਪਿੰਦਰਬੀਰ ਚਾਹਲ ਨੂੰ ਮਾਲਵਾ ਖੇਤਰ ਵਿੱਚ ਯੂਥ ਕਾਂਗਰਸ ਦਾ ਵੱਡਾ ਆਗੂ ਮੰਨਿਆ ਜਾਂਦਾ ਹੈ। ਮਾਲਵੇ ਦੇ ਵੱਖ-ਵੱਖ ਖੇਤਰਾਂ ਦੇ ਲੋਕਾਂ ਵਿੱਚ ਉਨ੍ਹਾਂ ਦੀ ਚੰਗੀ ਪਕੜ ਅਤੇ ਪ੍ਰਸਿੱਧੀ ਹੈ। ਉਨ੍ਹਾਂ ਦਾ ਪਾਰਟੀ ਛੱਡਣਾ ਯਕੀਨੀ ਤੌਰ 'ਤੇ ਪੰਜਾਬ ਕਾਂਗਰਸ ਲਈ ਵੱਡਾ ਝਟਕਾ ਹੈ। ਚੁਸਪਿੰਦਰਬੀਰ ਚਾਹਲ ਆਪਣੇ ਸਾਥ...

ਚੋਣ ਕਮਿਸ਼ਨ ਨੇ ਮੰਗੀ ਪੰਜਾਬ ਦੇ ਡੀ.ਜੀ.ਪੀ. ਤੋਂ ਰਿਪੋਰਟ

Punjab News
ਚੰਡੀਗੜ੍ਹ, 6 ਮਈ : ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਸੂਬੇ ਵਿੱਚ ਪਾਰਟੀ ਦੇ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕੇ ਜਾਣ ਅਤੇ ਅਮਨ-ਕਾਨੂੰਨ ਦੀ ਸਥਿਤੀ 'ਤੇ ਚਿੰਤਾ ਜ਼ਾਹਰ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਤੋਂ ਇਸ ਸਬੰਧੀ ਕਾਰਵਾਈ ਰਿਪੋਰਟ ਮੰਗੀ ਹੈ। ਦੱਸਣਯੋਗ ਹੈ ਕਿ ਪੰਜਾਬ ਭਾਜਪਾ ਦੇ ਵਫ਼ਦ ਨੇ ਅੱਜ ਇੱਥੇ ਮੁੱਖ ਚੋਣ ਅਧਿਕਾਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਯਕੀਨੀ ਬਣਾਉਣ ਅਤੇ ਚੋਣ ਪ੍ਰਚਾਰ ਦੇ ਅਧਿਕਾਰ ਨੂੰ ਲੈ ਕੇ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਸੂਬੇ ਵਿੱਚ ਚੋਣਾਂ ਦੇ ਸਮੇਂ ਦੌਰਾਨ ਆਪਣੇ ਉਮੀਦਵਾਰਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਖਦਸ਼ਾ ਪ੍ਰਗਟਾਇਆ। ਬੀ.ਜੇ.ਪੀ. ਦੇ ਵਫ਼ਦ ਵੱਲੋਂ ਆਪਣਾ ਤਫਸੀਲ ਸ਼ਿਕਾਇਤ ਪੱਤਰ ਸੌਂਪੇ ਜਾਣ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਇਸ ਸਬੰਧੀ ਪੰਜਾਬ ਦੇ  ਡੀ.ਜੀ.ਪੀ. ਨੂੰ ਤੱਥ ਖੋਜ ਅਤੇ ਕਾਰਵਾਈ ਰਿਪੋਰਟ ਸੌਂਪਣ ਲਈ ਕਿਹਾ ਹੈ। ...

ਪੰਜਾਬ ‘ਚ ਪੁਲੀਸ ਅਬਜ਼ਰਵਰਾਂ ਦੀ ਨਿਯੁਕਤੀ

Punjab News
ਚੰਡੀਗੜ੍ਹ, 6 ਮਈ: ਪੰਜਾਬ ਵਿਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਹੋ ਰਹੀ ਹੈ। ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀਆਂ 13 ਸੀਟਾਂ ਲਈ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ ਕਰ ਦਿੱਤੀ ਹੈ। ਇਹ ਸਾਰੇ ਅਧਿਕਾਰੀ 14 ਮਈ ਤੋਂ ਆਪਣੀ ਡਿਊਟੀ ਸੰਭਾਲ ਲੈਣਗੇ।  ਇਸ ਬਾਬਤ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵੱਖ-ਵੱਖ ਸੂਬਿਆਂ ਦੇ 13 ਆਈ.ਏ.ਐਸ. ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਲਾਇਆ ਗਿਆ ਹੈ ਜਦਕਿ 7 ਆਈ.ਪੀ.ਐਸ. ਅਧਿਕਾਰੀਆਂ ਨੂੰ ਪੁਲਿਸ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਹ ਸਾਰੇ ਅਧਿਕਾਰੀ ਚੋਣਾਂ ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਚੋਣ ਜ਼ਾਬਤੇ ਸਬੰਧੀ ਨਿਯਮਾਂ ਅਤੇ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਪਣੀ ਡਿਊਟੀ ਨਿਭਾਉਣਗੇ।  ਜਿਨ੍ਹਾਂ ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਲਾਇਆ ਗਿਆ ਹੈ, ਉਨ੍ਹਾਂ ਵਿਚ ਗੁਰਦਾਸਪੁਰ ਲੋਕ ਸਭਾ ਸੀਟ ਲਈ ਕੇ. ਮਹੇਸ਼ (2009 ਬੈਚ), ਅੰਮ੍ਰਿਤਸਰ ਲਈ ਸਿਧਾਰਥ ਜੈਨ (2001), ਖ...

ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ ‘ਸਿੱਖ ਅਚੀਵਰਜ਼ ਐਵਾਰਡ’ ਨਾਲ ਸਨਮਾਨਿਤ

Punjab News
ਚੰਡੀਗੜ੍ਹ, 4 ਮਈ, 2024 - ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਸੰਯੁਕਤ ਡਾਇਰੈਕਟਰ ਵਜੋਂ ਤਾਇਨਾਤ ਸਮਰਪਿਤ ਸਿੱਖ ਅਧਿਕਾਰੀ ਹਰਜੀਤ ਸਿੰਘ ਗਰੇਵਾਲ ਨੂੰ ਬੀਤੇ ਦਿਨ ਮੁੰਬਈ ਸਥਿਤ ਸ਼੍ਰੀ ਸ਼ਨਮੁਖਾਨੰਦ ਚੰਦਰਸ਼ੇਖਰੇਂਦਰ ਸਰਸਵਤੀ ਆਡੀਟੋਰੀਅਮ ਵਿਖੇ ਆਯੋਜਿਤ ਇੱਕ ਵੱਕਾਰੀ ਸਮਾਗਮ ਦੌਰਾਨ ‘ਸਿੱਖ ਅਚੀਵਰਜ਼ ਐਵਾਰਡ’ ਨਾਲ ਨਿਵਾਜਿਆ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਦੁਬਈ ਵਿਖੇ ‘ਸੇਵਾ ਐਵਾਰਡ’ ਅਤੇ ਪੰਜਾਬ ਸਰਕਾਰ ਵੱਲੋਂ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਸਤਿ ਸ੍ਰੀ ਅਕਾਲ ਚੈਰੀਟੇਬਲ ਟਰੱਸਟ ਮੁੰਬਈ ਦੁਆਰਾ ਆਯੋਜਿਤ ਇਸ ਸਲਾਨਾ ਸਮਾਗਮ ਵਿੱਚ ਉਨ੍ਹਾਂ ਸੱਤ ਉੱਘੇ ਸਿੱਖਾਂ ਨੂੰ ਬਿਹਤਰੀਨ ਸਮਾਜਿਕ ਯੋਗਦਾਨ ਪਾਉਣ ਬਦਲੇ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਸਮਾਜ ਨੂੰ ਮਹੱਤਵਪੂਰਨ ਦੇਣ ਦਿੱਤੀ ਹੈ। ਇਸ ਸਮਾਗਮ ਦੌਰਾਨ ਪ੍ਰਸਿੱਧ ਗਾਇਕ ਸ਼ਮਸ਼ੇਰ ਲਹਿਰੀ ਅਤੇ ਬੀਰੇਂਦਰ ਢਿੱਲੋਂ ਦੇ ਸੂਫੀ ਗੀਤਾਂ ਅਤੇ ਉੱਘੀ ਸਟੇਜ ਕਲਾਕਾਰ ਸਤਿੰਦਰ ਕੌਰ ਸੱਤੀ ਦੀ ਬਾਖੂਬੀ ਪੇਸ਼ਕਾਰੀ ਨੇ ਸਮਾਰੋਹ ਦੀ ਰੌਣਕ ਵਿੱਚ ਹੋਰ ਵਾਧਾ ਕੀਤਾ। ਸਨਮਾਨ ਪ੍ਰਾਪਤ ਕਰਨ ਉਪਰੰਤ ਵਿਸ਼ਵ ਗੱਤਕਾ ਫੈਡਰੇਸ਼...

ਮੋਦੀ ਕਹਿੰਦੇ ਸਨ ਕਿ ਉਹ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਨਹੀਂ ਛੱਡਣਗੇ, ਉਨ੍ਹਾਂ ਨੇ ਅਜਿਹਾ ਹੀ ਕੀਤਾ, ਸਾਰੇ ਭ੍ਰਿਸ਼ਟਾਚਾਰੀ ਲੋਕਾਂ ਨੂੰ ਆਪਣੀ ਪਾਰਟੀ (ਭਾਜਪਾ) ‘ਚ ਸ਼ਾਮਲ ਕਰ ਲਿਆ: ਭਗਵੰਤ ਮਾਨ

Breaking News
ਗੁਜਰਾਤ, 4 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਗੁਜਰਾਤ ਦੇ ਭਰੂਚ ਵਿਖੇ ਪਹੁੰਚ ਕੇ 'ਆਪ' ਉਮੀਦਵਾਰ ਚੈਤਰ ਵਸਾਵਾ ਲਈ ਚੋਣ ਪ੍ਰਚਾਰ ਕੀਤਾ। ਭਗਵੰਤ ਮਾਨ ਨੇ ਰੋਡ-ਸ਼ੋਅ ਕੱਢਿਆ ਅਤੇ ਵਾਗਰਾ, ਜੰਬੂਸਾਰ ਅਤੇ ਕਰਜਨ ਵਿਖੇ ਲੋਕਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਲੋਕ ਉਨ੍ਹਾਂ ਨੂੰ ਸੁਣਨ ਲਈ ਇਕੱਠੇ ਹੋਏ। ਭੀੜ ਨੇ ‘ਗੁਜਰਾਤ ਮੈਂ ਭੀ ਕੇਜਰੀਵਾਲ’, ‘ਲੜੇਂਗੇ ਔਰ ਜੀਤੇਂਗੇ’ ਅਤੇ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰੇ ਲਾਏ। ਵਾਗਰਾ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਭਰੂਚ ਵਿੱਚ ਸਭ ਦਾ ਧਿਆਨ ਹੈ ਕਿ ਇੱਥੇ ਕੀ ਹੋਵੇਗਾ ਕਿਉਂਕਿ ਭਰੂਚ ਦੇ ਲੋਕ ਕ੍ਰਾਂਤੀਕਾਰੀ ਹਨ। ਉਨ੍ਹਾਂ ਕਿਹਾ ਕਿ ਭਰੂਚ ਦੇ ਲੋਕਾਂ ਨੇ ਅਰਵਿੰਦ ਕੇਜਰੀਵਾਲ,  ਭਗਵੰਤ ਮਾਨ ਅਤੇ ਉਨ੍ਹਾਂ ਦੇ ਉਮੀਦਵਾਰ ਚੈਤਰ ਵਸਾਵਾ ‘ਤੇ ਜੋ ਪਿਆਰ ਦਿਖਾਇਆ ਹੈ, ਉਹ ਉਸਦਾ ਕਦੇ ਵੀ ਮੁੱਲ ਨਹੀਂ ਉਤਾਰ ਸਕਦੇ । ਭਗਵੰਤ ਮਾਨ ਨੇ ਕਿਹਾ ਕਿ ਚੈਤਰ ਭਾਈ ਲੋਕਾਂ ਅਤੇ ਉਨ੍ਹਾਂ ਦੇ ਹੱਕਾਂ ਲਈ ਲੜਦੇ ਸਨ, ਉਹ ਆਮ ਲੋਕਾਂ ਦੇ ਮਸਲੇ ਹੱਲ ਕਰਨ ਲਈ ਲੜਦੇ ਹਨ। ਇਹੀ ਕਾਰਨ ਸੀ ਕਿ ਭਾਜਪਾ ਨੇ ਉਨ੍ਹਾਂ ਨ...

ਪੰਜਾਬ ਵਿੱਚ 609.38 ਕਰੋੜ ਰੁਪਏ ਦੀ ਨਕਦੀ, ਸ਼ਰਾਬ ਤੇ ਨਸ਼ੀਲੇ ਪਦਾਰਥ ਜ਼ਬਤ

Punjab News
ਚੰਡੀਗੜ੍ਹ, 4 ਮਈ: ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਇਨਫੋਰਸਮੈਂਟ ਏਜੰਸੀਆਂ ਵੱਲੋਂ ਸਖ਼ਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਨਤੀਜੇ ਵਜੋਂ 1 ਮਾਰਚ ਤੋਂ 4 ਮਈ ਤੱਕ 609.38 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ, ਅਤੇ ਹੋਰ ਵਸਤੂਆਂ ਨੂੰ ਜ਼ਬਤ ਕੀਤਾ ਗਿਆ ਹੈ।    ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 1 ਮਾਰਚ ਤੋਂ 4 ਮਈ ਤੱਕ ਜ਼ਬਤੀ ਵਿੱਚ 11.2 ਕਰੋੜ ਰੁਪਏ ਦੀ ਨਕਦੀ, 18 ਕਰੋੜ ਰੁਪਏ ਦੀ ਕੀਮਤ ਵਾਲੀ 27.95 ਲੱਖ ਲੀਟਰ ਸ਼ਰਾਬ, 563.53 ਕਰੋੜ ਦੀ ਕੀਮਤ ਵਾਲੇ ਨਸ਼ੀਲੇ ਪਦਾਰਥ, 14.94 ਕਰੋੜ ਰੁਪਏ ਦੀਆਂ ਕੀਮਤੀ ਵਸਤਾਂ ਅਤੇ 1.69 ਕਰੋੜ ਰੁਪਏ ਦੀ ਕੀਮਤ ਵਾਲਾ ਹੋਰ ਸਮਾਨ ਬਰਾਮਦ ਕੀਤਾ ਗਿਆ ਹੈ, ਜਿਸ ਦੀ ਕੁੱਲ ਕੀਮਤ 609.38 ਕਰੋੜ ਰੁਪਏ ਬਣਦੀ ਹੈ। ਜ਼ਬਤੀ ਦੇ ਮਾਮਲੇ ਵਿੱਚ ਪੰਜਾਬ ਰਾਸ਼ਟਰੀ ਪੱਧਰ 'ਤੇ ਚੌਥੇ ਸਥਾਨ 'ਤੇ ਹੈ, ਜਦਕਿ ਤਾਮਿਲਨਾਡੂ, ਗੁਜਰਾਤ ਅਤੇ ਰਾਜਸਥਾਨ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਹਨ। ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ 24 ...

ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ ‘ਸ਼ਿੰਦਾ-ਸ਼ਿੰਦਾ ਨੋ ਪਾਪਾ’

Punjab News
ਪੰਜਾਬੀ ਸਿਨੇਮਾ ਤੇਜ਼ੀ ਨਾਲ ਅੱਗੇ ਵੱਲ ਨੂੰ ਵੱਧ ਰਿਹਾ ਹੈ ਤੇ ਦਰਸ਼ਕਾਂ ਲਈ ਨਵੇਂ ਨਵੇਂ ਵਿਸ਼ੇ ਤੇ ਤਿਆਰ ਫਿਲਮਾਂ ਲੈ ਕੇ ਆ ਰਿਹਾ ਹੈ।ਦਰਸ਼ਕ ਵੀ ਹੁਣ ਰਲਦੇ-ਮਿਲਦੇ ਵਿਿਸ਼ਆਂ ਵਾਲੀਆਂ ਫਿਲਮਾਂ ਨੂੰ ਨਕਾਰ ਕੇ ਕੁਝ ਵੱਖਰਾ ਵੇਖਣ ਦੀ ਚਾਹਤ ਰੱਖਦੇ ਹਨ।ਇਸੇ ਰੁਝਾਨ ਤਹਿਤ ਇੱਕ ਵੱਖਰੇ ਵਿਸ਼ੇ ਤੇ ਬਣ ਕੇ ਤਿਆਰ ਹੋਈ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' 10 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਜੋ ਕਿ ਪਿਉ ਪੁੱਤ ਦੀਆਂ ਦਿਲਚਸਪ ਸ਼ਰਾਰਤੀ ਘਟਨਾਵਾਂ ‘ਤੇ ਅਧਾਰਤ ਹੈ। ਜਿਸ ਵਿਚ ਗਿੱਪੀ ਗਰੇਵਾਲ ਅਤੇ ਉਸਦਾ ਬੇਟਾ ਸ਼ਿੰਦਾ ਗਰੇਵਾਲ ਮੁੱਖ ਕਿਰਦਾਰਾਂ ਵਿੱਚ ਨਜ਼ਰ ਆਉਣਗੇ।ਸ਼ਿੰਦਾ ਨੇ ਛੋਟੀ ਉਮਰ ਤੋਂ ਹੀ ਫਿਲਮਾਂ ਵਿੱਚ ਆਪਣੀ ਅਦਾਕਾਰੀ ਦਾ ਜਲਵਾ ਦਿਖਾਉਣਾ ਸ਼ੂਰੁ ਕਰ ਦਿੱਤਾ ਹੈ। ਉਸ ਦੇ ਕਿਊਟਨੇਸ ਨੂੰ ਫੈਨਜ਼ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।ਫ਼ਿਲਮ ਦੀ ਕਹਾਣੀ ਸ਼ਿੰਦਾ ਦੀ ਹੈ, ਜੋ ਇੱਕ ਸ਼ਰਾਰਤੀ ਬੱਚਾ ਹੈ ਅਤੇ ਆਪਣੇ ਪਿਤਾ ਦਾ ਜੀਵਨ ਮੁਸ਼ਕਿਲ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡਦਾ। ਇਹ ਫ਼ਿਲਮ ਸ਼ਰਾਰਤੀ ਬੱਚਿਆਂ ਦੁਆਲੇ ਘੁੰਮਦੀ ਹੈ ਜੋ ਕਈ ਵਾਰ ਭਰੀ ਮਹਿਫ਼ਲ ਵਿਚ ਆਪਣੀਆਂ ਅਜ਼ੀਬ ਹਰਕਤਾਂ ਨਾਲ ਮਾਹੌ...

ਅੰਮ੍ਰਿਤਸਰ ‘ਚ ਅਕਾਲੀ ਦਲ ਨੂੰ ਵੱਡਾ ਝਟਕਾ

Punjab News
ਅੰਮ੍ਰਿਤਸਰ, 3 ਮਈ : ਅੰਮ੍ਰਿਤਸਰ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਇਸ ਦੇ ਨਾਲ ਹੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਅੰਮ੍ਰਿਤਸਰ ਦੱਖਣੀ ਹਲਕੇ ਦੇ ਇੰਚਾਰਜ ਤਲਬੀਰ ਗਿੱਲ ਸ਼ੁੱਕਰਵਾਰ ਨੂੰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਲਬੀਰ ਗਿੱਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਲ ਕਰਕੇ ਉਨ੍ਹਾਂ ਦਾ 'ਆਪ' ਪਰਿਵਾਰ 'ਚ ਸਵਾਗਤ ਕੀਤਾ। ਤਲਬੀਰ ਗਿੱਲ ਅੰਮ੍ਰਿਤਸਰ ਦੇ ਬਹੁਤ ਹੀ ਹਰਮਨ ਪਿਆਰੇ ਆਗੂ ਹਨ। ਅੰਮ੍ਰਿਤਸਰ ਅਤੇ ਆਲੇ-ਦੁਆਲੇ ਦੇ ਲੋਕਾਂ ਵਿਚ ਉਨ੍ਹਾਂ ਦੀ ਚੰਗੀ ਪਕੜ ਹੈ। ਉਹ 2022 ਵਿਚ ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਬਾਦਲ ਦੀ ਟਿਕਟ 'ਤੇ ਚੋਣ ਵੀ ਲੜ ਚੁੱਕੇ ਹਨ। ਉਨ੍ਹਾਂ ਨੇ ਅਕਾਲੀ ਦਲ ਦੀਆਂ ਗਲਤ ਨੀਤੀਆਂ ਅਤੇ ਭਾਈ-ਭਤੀਜਾਵਾਦ ਕਾਰਨ ਪਾਰਟੀ ਛੱਡਣ ਦਾ ਫੈਸਲਾ ਕੀਤਾ ਹੈ। ਤਲਬੀਰ ਗਿੱਲ ਆਪਣੇ ਸਾਥੀ ਦਿਲਬਾਗ ਸਿੰਘ ਵਡਾਲੀ, ਯੂਥ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧ...

ਪਟਿਆਲੇ ਵਿੱਚ ਗਰਜੇ ਭਗਵੰਤ ਮਾਨ- ‘ਆਪ’  ਦੇ ਇਨਕਲਾਬੀ ਨਾਅਰੇ ਮਹਿਲਾਂ ਦੀਆਂ ਕੰਧਾਂ ਹਿਲਾ ਦੇਣਗੇ

Breaking News
ਪਟਿਆਲਾ, 3 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਪਟਿਆਲਾ ਪਹੁੰਚ ਕੇ 'ਆਪ' ਉਮੀਦਵਾਰ ਡਾ. ਬਲਬੀਰ ਸਿੰਘ ਦੇ ਹੱਕ 'ਚ ਤ੍ਰਿਪੁਰੀ 'ਚ ਪ੍ਰਚਾਰ ਕੀਤਾ ਅਤੇ ਰੋਡ ਸ਼ੋਅ ਕੱਢਿਆ। ਭਗਵੰਤ ਮਾਨ ਨੇ ਲੋਕਾਂ ਦੀ ਜ਼ੋਰਦਾਰ ਤਾੜੀਆਂ ਦੇ ਵਿੱਚ ਨਾਅਰਾ ਲਾਇਆ ਅਤੇ ਕਿਹਾ, 'ਪੰਜਾਬ ਬਣੇਗਾ ਹੀਰੋ, ਇਸ ਵਾਰ 13-0ਪਟਿਆਲਾ ਵਿੱਚ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਇੱਕ ਵਾਰ ਫਿਰ ‘ਝਾੜੂ’ ਦਾ ਬਟਨ ਦਬਾਉਣ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਪਿਆਰ ਅਤੇ ਸਹਿਯੋਗ ਲਈ ਉਹ ਧੰਨਵਾਦੀ ਹਨ, ਕਿਉਂਕਿ ਇਹ ਪਿਆਰ ਹੀ ਉਨ੍ਹਾਂ ਨੂੰ ਅਣਥੱਕ ਮਿਹਨਤ ਕਰਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ 2022 ਵਿੱਚ ਪੰਜਾਬ ਦੇ ਲੋਕਾਂ ਨੇ ਉਨ੍ਹਾਂ ’ਤੇ ਭਰੋਸਾ ਕਰਕੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਹੁਣ 2024 ਵਿੱਚ ਉਹ 43,000 ਸਰਕਾਰੀ ਨੌਕਰੀਆਂ ਦੇਣ ਤੋਂ ਬਾਅਦ ਲੋਕਾਂ ਵਿੱਚ ਖੜੇ ਹਨ, 90% ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ, ਪੰਜਾਬ ਦੇ ਹਰੇਕ ਖੇਤ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ...

ਭਾਜਪਾ ਤੋਂ ਦੇਸ਼ ਦੇ ਸੰਵਿਧਾਨ ਨੂੰ ਖਤਰਾ : ਆਪ

Punjab News
ਚੰਡੀਗੜ੍ਹ, 3 ਮਈ : ਭਾਰਤੀ ਮਹਿਲਾ ਕੁਸ਼ਤੀ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਵਿੱਚ ਘਿਰੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਪੁੱਤਰ ਅਤੇ ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵਗੌੜਾ ਦੇ ਪੋਤੇ ਐਚਡੀ ਰੇਵੰਨਾ ਨੂੰ ਸੈਂਕੜੇ ਔਰਤਾਂ ਦੇ ਨਾਲ ਜਿਨਸੀ ਸ਼ੋਸ਼ਣ ਕਰਨ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ 'ਤੇ ਤਿੱਖਾ ਹਮਲਾ ਕੀਤਾ ਹੈ। ਸ਼ੁੱਕਰਵਾਰ ਨੂੰ 'ਆਪ' ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਭਾਜਪਾ ਤੋਂ ਸਿਰਫ਼ ਦੇਸ਼ ਦੇ ਸੰਵਿਧਾਨ ਨੂੰ ਖ਼ਤਰਾ ਹੀ ਨਹੀਂ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਉਸ ਤੋਂ ਖਤਰਾ ਹੈ।  ਭਾਜਪਾ ਹੁਣ ਭਾਰਤੀ ਜਨਤਾ ਪਾਰਟੀ ਨਹੀਂ ਰਹੀ, ਇਹ ਹੁਣ ਬਲਾਤਕਾਰੀ ਜਨਤਾ ਪਾਰਟੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਭਾਜਪਾ ਬੇਟੀ ਬਚਾਓ ਬੇਟੀ ਪੜ੍ਹਾਓ ਦਾ ਨਾਅਰਾ ਦਿੰਦੀ ਹੈ ਅਤੇ ਦੂਜੇ ਪਾਸੇ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਵਾਲੇ ਲੋਕਾਂ ਨੂੰ ਲੋਕ ਸਭਾ ਦੀਆਂ ਟਿਕਟਾਂ ਦੇ ਕੇ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਮਹਿਲਾ ਪਹਿਲਵਾਨਾਂ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਕਈ ਮ...