Wednesday, August 5Malwa News
Shadow

Author: admin

ਸਰਹੱਦ ਤੋਂ ਫੜ੍ਹੀ ਇਕ ਹੋਰ ਨਸ਼ੇ ਦੀ ਖੇਪ

Hot News
ਅੰਮ੍ਰਿਤਸਰ, 3 ਮਈ:  ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਇਤਲਾਹ ’ਤੇ ਕੀਤੀ  ਕਾਰਵਾਈ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਇੱਕ ਵਿਅਕਤੀ ਨੂੰ ਗਿਰਫ਼ਤਾਰ ਕਰਕੇ ਉਸ ਕੋਲੋਂ 4 ਕਿਲੋ ਆਈਸੀਈ ਡਰੱਗ (ਕ੍ਰਿਸਟਲ ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇੱਥੇ ਸ਼ੁੱਕਰਵਾਰ ਨੂੰ ਦਿੱਤੀ।  ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਵਤਾਰ ਸਿੰਘ ਵਾਸੀ ਪਿੰਡ ਕੱਕੜ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ।  ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ (ਸੀ.ਆਈ.) ਅੰਮ੍ਰਿਤਸਰ ਨੂੰ ਭਰੋਸੇਯੋਗ ਸੂਤਰਾਂ  ਤੋਂ ਪਤਾ ਲੱਗਾ  ਕਿ  ਮੁਲਜ਼ਮ ਅਵਤਾਰ ਸਿੰਘ ਨੇ ਅਜਨਾਲਾ ਦੇ ਪਿੰਡ ਭਿੰਡੀ ਸੈਦਾਂ ਤੋਂ ਨਸ਼ੀਲੇ ਪਦਾਰਥਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ ਅਤੇ ਇਸ ਖੇਪ ਨੂੰ ਛੇਹਰਟਾ ਦੇ ਸ਼ੇਰ ਸ਼ਾਹ ਸੂਰੀ ਰੋਡ ਸਥਿਤ ਹਰਗੋਬਿੰਦ ਐਵੀਨਿਊ ਨੇੜੇ ਪਹੁੰਚਾਉਣ ਜਾ ਰਿਹਾ ਹੈ।  ਇਸ ਤੇ ਤਰੁੰਤ ਕਾਰਵਾਈ ਕਰਦਿਆਂ ਡੀ.ਐਸ.ਪੀ. ਸੀ.ਆਈ ਬਲਬੀਰ ਸਿੰਘ  ਦੀ ਅਗਵਾਈ ਵਿੱਚ ਸੀ.ਆਈ. ਅੰਮ...

ਭਗਵੰਤ ਮਾਨ ਦੇ ਰੋਡ ਸ਼ੋ ‘ਚ ਆ ਗਿਆ ਲੋਕਾਂ ਦਾ ਹੜ੍ਹ

Breaking News
ਫ਼ਤਿਹਗੜ੍ਹ ਸਾਹਿਬ, 2 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸ਼੍ਰੀ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਪ੍ਰੀਤ ਜੀਪੀ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਜੀਪੀ ਦੇ ਨਾਲ ਸਾਹਨੇਵਾਲ ਵਿੱਚ ਇੱਕ ਵੱਡਾ ਰੋਡ ਸ਼ੋਅ ਕੱਢਿਆ, ਜਿਸ ਵਿੱਚ ਹਜ਼ਾਰਾਂ ਲੋਕਾਂ ਨੇ ਸ਼ਮੂਲੀਅਤ ਕੀਤੀ। ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਆਮ ਆਦਮੀ ਪਾਰਟੀ ਅਤੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਾਏ।ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਦੇ ਲੋਕਾਂ ਨੂੰ 'ਆਪ' ਉਮੀਦਵਾਰ ਗੁਰਪ੍ਰੀਤ ਜੀ.ਪੀ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਤੁਹਾਡੇ ਜੋਸ਼ ਅਤੇ ਉਤਸ਼ਾਹ ਨੂੰ ਦੇਖ ਕੇ ਮੈਨੂੰ ਪੂਰਾ ਯਕੀਨ ਹੈ ਕਿ ਗੁਰਪ੍ਰੀਤ ਜੀ.ਪੀ. ਦੀ ਜਿੱਤ ਪੱਕੀ ਹੈ, ਸਿਰਫ਼ ਐਲਾਨ ਹੋਣਾ ਬਾਕੀ ਹੈ। ਮਾਨ ਨੇ ਕਿਹਾ ਕਿ 1 ਜੂਨ ਨੂੰ ਸਾਨੂੰ ਵੋਟ ਪਾਉਣਾ ਤੁਹਾਡੀ ਜ਼ਿੰਮੇਵਾਰੀ ਹੈ, ਉਸ ਤੋਂ ਬਾਅਦ ਤੁਹਾਡੇ ਲਈ ਕੰਮ ਕਰਨਾ ਮੇਰੀ ਜ਼ਿੰਮੇਵਾਰੀ ਹੋਵੇਗੀ। ਭਗਵੰਤ ਮਾਨ ਨੇ ਰਵਨੀਤ ਬਿੱਟੂ ਬਾਰੇ ਅਫ਼ਵਾਹਾਂ ਦਾ ਖੰਡਨ ਕਰਦਿਆਂ ਕਿਹਾ ਕਿ ਮੈਂ ਇੱਥੇ ਕਿਸੇ ਨੂੰ ਜਿਤਾਉਣ ਨਹੀਂ ਆਏ...

ਚੋਣ ਜਾਬਤੇ ਦੀ ਉਲੰਘਣਾ ਖਿਲਾਫ ਲਿਆ ਚੋਣ ਕਮਿਸ਼ਨ ਨੇ ਸਟੈਂਡ

Punjab News
ਚੰਡੀਗੜ੍ਹ, 2 ਮਈ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ ਵਿਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ।  ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਤੇ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਲੋਕ ਸਭਾ ਚੋਣਾਂ-2024 ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਖਿਲਾਫ ਇਕ ਵੀਡਿਓ ਵਿਚ ‘ਦਿੱਲੀ ਦੇ ਦਲਾਲ’ ਸ਼ਬਦ ਦੀ ਵਰਤੋਂ ਕੀਤੀ ਗਈ ਸੀ ਜੋ ਕਿ ਆਦਰਸ਼ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਬਾਅਦ ਵਿਚ ਇਹ ਵੀਡਿਓ ਹਟਾ ਲਈ ਸੀ।  ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਰੈਲੀ ਵਿਚ ਬੱਚਿਆਂ ਦੀ ਸ਼ਮੂਲੀਅਤ ਦੇ ਮਾਮਲੇ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਗਿਆ ਹੈ। ਲੁਧਿਆਣਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਵੀ ਰਿਪੋਰਟ ਆਈ ਸੀ ਕਿ ਚੋਣ ਰੈਲੀ ਦੌਰਾਨ ਬੱਚ...

ਕਾਂਗਰਸ ਛੱਡ ਕੇ ਝਾੜੂ ਫੜ੍ਹਨ ਵਾਲਿਆਂ ‘ਚ ਤੇਜ਼ੀ

Hot News
ਲੁਧਿਆਣਾ, 2 ਮਈ : ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਜਦੋਂਕਿ ਕਾਂਗਰਸ ਅਤੇ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਵੀਰਵਾਰ ਨੂੰ ਜਗਰਾਉਂ ਤੋਂ ਕਾਂਗਰਸ ਦੇ ਮੌਜੂਦਾ ਨਗਰ ਕੌਂਸਲ ਪ੍ਰਧਾਨ ਅਮਰਜੀਤ ਸਿੰਘ ਮਾਲਵਾ ਕਈ ਮੌਜੂਦਾ ਤੇ ਸਾਬਕਾ ਕੌਂਸਲਰਾਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ।ਅਕਾਲੀ ਦਲ ਦੇ ਕਈ ਜ਼ਿਲ੍ਹਾ ਪੱਧਰੀ ਆਗੂ ਵੀ ‘ਆਪ’ ਵਿੱਚ ਸ਼ਾਮਲ ਹੋਏ। ਸਾਰੇ ਆਗੂਆਂ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਿਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਹਲਕਾ ਜਗਰਾਉਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਅਤੇ ਮਾਰਕਫੈਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਵੀ ਹਾਜ਼ਰ ਸਨ। ਅਮਰਜੀਤ ਸਿੰਘ ਮਾਲਵਾ ਪ੍ਰਧਾਨ ਨਗਰ ਕੌਂਸਲ ਜਗਰਾਉਂ, ਕੰਵਰਪਾਲ ਸਿੰਘ ਸੀਨੀਅਰ ਕੌਂਸਲਰ (ਕਾਂਗਰਸ), ਜਗਜੀਤ ਸਿੰਘ ਜੱਗੀ ਕੌਂਸਲਰ ਤੇ ਸਾਬਕਾ ਪ੍ਰਧਾਨ ਯੂਥ ਕਾਂਗਰਸ ਜਗਰਾਉਂ, ਪਰਮਿੰਦਰ ਕੌਰ ਕੌਂਸਲਰ (ਕਾਂਗਰਸ), ਕਵਿਤਾ ਕੱਕੜ ਕੌਂਸਲਰ, ਕਰਮਜੀਤ ਸਿੰਘ ਕੈਂਥ ਸਾਬਕਾ ਕੌਂਸਲਰ ਸ਼੍ਰੋਮਣੀ ਅਕਾਲੀ ...

ਲੋਕ ਸਭਾ ਚੋਣਾ ਲਈ ਇਕ ਇਕ ਪੈਸੇ ਦਾ ਹਿਸਾਬ ਲਵੇਗਾ ਚੋਣ ਕਮਿਸ਼ਨ

Punjab News
ਚੰਡੀਗੜ੍ਹ, 2 ਮਈ: ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਰਾਜਨੀਤਿਕ ਪਾਰਟੀਆਂ ਅਤੇ ਉਨ੍ਹਾਂ ਦੇ ਉਮੀਦਵਾਰਾਂ ਦੇ ਖਰਚੇ 'ਤੇ ਨਜ਼ਰ ਰੱਖਣ ਲਈ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਾਸਤੇ 15 ਖਰਚਾ ਨਿਗਰਾਨਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਹ ਸਾਰੇ ਅਧਿਕਾਰੀ ਭਾਰਤੀ ਰੈਵਨਿਊ ਸਰਵਿਸ (ਆਈ.ਆਰ.ਐਸ) ਨਾਲ ਸਬੰਧਤ ਹਨ ਅਤੇ ਖਰਚਾ ਨਿਗਰਾਨ ਵਜੋਂ ਵਿਸ਼ੇਸ਼ ਮੁਹਾਰਤ ਰੱਖਦੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਖਰਚਾ ਨਿਗਰਾਨ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਵੱਲੋਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਦੇ ਹਰ ਛੋਟੇ-ਵੱਡੇ ਚੋਣ ਖਰਚੇ ਉੱਤੇ ਤਿੱਖੀ ਨਜ਼ਰ ਰੱਖੀ ਜਾਂਦੀ ਹੈ।ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਗੁਰਦਾਸਪੁਰ ਲੋਕ ਸਭਾ ਸੀਟ ਲਈ ਹਰਸ਼ਦ ਐਸ ਵੇਂਗੁਰਲੇਕਰ, ਅੰਮ੍ਰਿਤਸਰ ਲੋਕ ਸਭਾ ਸੀਟ ਲਈ ਬਰੇ ਗਣੇਸ਼ ਸੁਧਾਕਰ, ਖਡੂਰ ਸਾਹਿਬ ਲੋਕ ਸਭਾ ਸੀਟ ਲਈ ਅਨੁਰਾਗ ਤ੍ਰਿਪਾਠੀ ਅਤੇ ਜਲੰਧਰ ਲੋਕ ਸਭਾ ਸੀਟ ਲਈ ਮਾਧਵ ਦੇਸ਼ਮੁਖ ਨੂੰ ਨਿਯੁਕਤ ਕੀਤਾ ਹੈ।ਇਸੇ ਤਰ੍ਹਾ...

ਦਲਵੀਰ ਗੋਲਡੀ ਨੇ ਵੀ ਚੁੱਕ ਲਿਆ ਝਾੜੂ

Breaking News
ਚੰਡੀਗੜ੍ਹ, 1 ਮਈ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੰਗਰੂਰ ਵਿੱਚ ਕਾਂਗਰਸ ਅਤੇ ਸੁਖਪਾਲ ਸਿੰਘ ਖਹਿਰਾ ਨੂੰ ਬਹੁਤ ਵੱਡਾ ਝਟਕਾ ਦਿੱਤਾ ਹੈ। ਆਪ ਆਗਾਮੀ ਲੋਕ ਸਭਾ ਚੋਣਾਂ ਵਿੱਚ ਇਹ ਸੀਟ ਜਿੱਤਣ ਦੇ ਇੱਕ  ਹੋਰ ਕਦਮ ਨੇੜੇ ਪਹੁੰਚ ਗਈ ਹੈ।  ਬੁੱਧਵਾਰ ਨੂੰ ਸੰਗਰੂਰ ਤੋਂ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਕੱਦਾਵਰ ਆਗੂ ਦਲਵੀਰ ਸਿੰਘ ਗੋਲਡੀ ਆਪਣੇ ਪੂਰੇ ਪਰਿਵਾਰ ਅਤੇ ਸੈਂਕੜੇ ਸਾਥੀਆਂ ਸਮੇਤ 'ਆਪ' ਪੰਜਾਬ ਦੇ ਪ੍ਰਧਾਨ ਅਤੇ ਸੀ.ਐਮ.ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਅਤੇ 'ਆਪ' ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਹੇਅਰ ਦੀ ਮੌਜੂਦਗੀ 'ਚ 'ਆਪ' 'ਚ ਸ਼ਾਮਲ ਹੋਗਏ।   ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਲਈ ਖਾਸ ਦਿਨ ਹੈ ਕਿਉਂਕਿ ਦਲਵੀਰ ਸਿੰਘ ਗੋਲਡੀ ਇੱਕ ਨੌਜਵਾਨ, ਜੋਸ਼ੀਲੇ ਅਤੇ ਮਿਹਨਤੀ ਆਗੂ ਹਨ ਜੋ ਅੱਜ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ।  ਭਗਵੰਤ ਮਾਨ ਨੇ ਗੋਲਡੀ ਦਾ 'ਆਪ' 'ਚ ਸਵਾਗਤ ਕੀਤਾ ਅਤੇ ਰਸਮੀ ਤੌਰ 'ਤੇ ਉਨ੍ਹਾਂ ਨੂੰ 'ਆਪ' ਦਾ ਸਿਰੋਪਾ ਪਾ ਕੇ ਪਾਰਟੀ 'ਚ ਸ਼ਾਮਲ ਕੀਤਾ। ਸੀਅਐਮ ਮਾਨ ਨੇ ਧੂਰੀ ਤੋਂ 2022 ਦੀਆਂ ਵਿਧਾਨ...

ਭਿੰਡਰਾਂਵਾਲੇ ਦੇ ਭਤੀਜੇ ਦਾ ਤਲਵਾਰ ਨਾਲ ਕਤਲ Murder of Bhinderawala Nephew

Hot News
ਬਟਾਲਾ : ਬੀਤੀ ਰਾਤ ਜਿਲਾ ਬਟਾਲਾ ਦੇ ਕਸਬਾ ਘੁਮਾਣ ਵਿਚ ਬਹੁਤ ਹੀ ਦਿਲਕੰਬਾਊ ਘਟਨਾ ਹੋਈ। ਜਦੋਂ ਇਕ ਨਸ਼ਈ ਨੌਜਵਾਨ ਨੇ ਰਾਤ ਵੇਲੇ ਭਾਈ ਬਲਵਿੰਦਰ ਸਿੰਘ ਦੇ ਘਰ ਵਿਚ ਦਾਖਲ ਹੋ ਕੇ ਤਲਵਾਰ ਨਾਲ ਭਾਈ ਬਲਵਿੰਦਰ ਸਿੰਘ ਦਾ ਕਤਲ ਕਰ ਦਿੱਤਾ। ਭਾਈ ਬਲਵਿੰਦਰ ਸਿੰਘ ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਕਰਤਾਰ ਸਿੰਘ ਭਿੰਡਰਾਂਵਾਲੇ ਦਾ ਭਤੀਜਾ ਸੀ ਅਤੇ ਗੁਰਦੁਆਰਾ ਸਾਹਿਬ ਦਾ ਮੁੱਖ ਸੇਵਾਦਾਰ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਭਾਈ ਬਲਵਿੰਦਰ ਸਿੰਘ ਨੇ ਪਿੰਡ ਦੇ ਇਕ ਨਸ਼ਈ ਨੌਜਵਾਨ ਰਮਨਦੀਪ ਸਿੰਘ ਨੂੰ ਕਈ ਵਾਰ ਨਸ਼ਾ ਕਰਨ ਤੋਂ ਰੋਕਿਆ। ਆਖਰ ਉਸ ਨੂੰ ਗੁਰਦੁਆਰਾ ਸਾਹਿਬ ਅੰਦਰ ਦਾਖਲੇ ਉੱਪਰ ਪਾਬੰਦੀ ਦੀ ਧਮਕੀ ਦੇ ਦਿੱਤੀ। ਇਸ ਧਮਕੀ ਤੋਂ ਨਿਰਾਜ਼ ਨਸ਼ੇ ਦੇ ਆਦੀ ਰਮਨਦੀਪ ਸਿੰਘ ਨੇ ਬੀਤੀ ਰਾਤ ਭਾਈ ਬਲਵਿੰਦਰ ਸਿੰਘ ਦੇ ਘਰ ਵਿਚ ਦਾਖਲ ਹੋ ਕੇ ਤਲਵਾਰ ਨਾਲ ਹਮਲਾ ਕਰ ਦਿੱਤਾ। ਉਸ ਵੇਲੇ ਭਾਈ ਬਲਵਿੰਦਰ ਸਿੰਘ ਸੁੱਤੇ ਪਏ ਸਨ। ਤਲਵਾਰ ਦੇ ਵਾਰ ਨਾਲ ਭਾਈ ਬਲਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲੀਸ ਵਲੋਂ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ। ਆਸ ਪਾਸ ਦੇ ਇਲਾਕੇ ਵਿਚ ਇਸ ਘਟਨਾਂ ਦਾ ਗਹਿਰਾ ਦੁੱਖ ਜਿਤਾਇਆ ਜਾ ਰਿਹਾ ਹੈ।...

ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

Breaking News
ਨਵੀਂ ਦਿੱਲੀ, 30 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ਵਿੱਚ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਜਰੀਵਾਲ ਜੀ ਨੇ ਮੈਨੂੰ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਾਰੀਆਂ ਸਹੂਲਤਾਂ ਬਾਰੇ ਪੁੱਛਿਆ ਅਤੇ ਪੁੱਛਿਆ ਕਿ ਸਾਨੂੰ ਚੋਣ ਜ਼ਾਬਤੇ ਕਾਰਨ ਜਾਂ ਕੇਂਦਰ ਸਰਕਾਰ ਦੇ ਦਬਾਅ ਕਾਰਨ ਕੋਈ ਸਮੱਸਿਆ ਤਾਂ ਨਹੀਂ ਆ ਰਹੀ ਹੈ। ਮੈਂ ਉਨ੍ਹਾਂ ਨੂੰ ਦੱਸਿਆ ਕਿ ਸਭ ਕੁਝ ਸੁਚਾਰੂ ਅਤੇ ਵਧੀਆ ਢੰਗ ਨਾਲ ਚੱਲ ਰਿਹਾ ਹੈ। ਅਸੀਂ ਆਪਣੇ ਹਿੱਸੇ ਦੀ 130 ਲੱਖ ਮੀਟ੍ਰਿਕ ਟਨ ਕਣਕ ਕੇਂਦਰ ਨੂੰ ਦੇਣ ਲਈ ਤਿਆਰ ਹਾਂ। ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਆਪਣੇ ਗੁਜਰਾਤ ਅਤੇ ਅਸਾਮ ਦੇ ਦੌਰਿਆਂ ਅਤੇ ਪੰਜਾਬ ਵਿੱਚ ਉਨ੍ਹਾਂ ਦੇ ਚੋਣ ਪ੍ਰਚਾਰ ਬਾਰੇ ਜਾਣੂ ਕਰਵਾਇਆ। ਮੈਂ ਉਨ੍ਹਾਂ ਨੂੰ ਦੱਸਿਆ ਕਿ ਸਾਨ...

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ: ਅਨੁਰਾਗ ਵਰਮਾ

Punjab News
ਚੰਡੀਗੜ੍ਹ, 30 ਅਪਰੈਲ : ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਵਿੱਚ ਕਣਕ ਦੀ ਨਿਰਵਿਘਨ ਖਰੀਦ ਸਦਕਾ ਹੁਣ ਤੱਕ ਮੰਡੀਆਂ ਵਿੱਚ ਪਹੁੰਚੀ 100.58 ਲੱਖ ਮੀਟਰਿਕ ਟਨ ਵਿੱਚੋਂ 95 ਫੀਸਦੀ ਤੋਂ ਵੱਧ ਫਸਲ ਖਰੀਦੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਫਸਲ ਵੇਚ ਚੁੱਕੇ ਸਾਰੇ ਕਿਸਾਨਾਂ ਨੂੰ 100 ਫੀਸਦੀ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ ਜਿਸ ਤਹਿਤ 17340.40 ਕਰੋੜ ਰੁਪਏ ਖਾਤਿਆਂ ਵਿੱਚ ਅਦਾ ਕੀਤੇ ਜਾ ਚੁੱਕੇ ਹਨ। ਸੂਬੇ ਵਿੱਚ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਅੱਜ ਇਥੇ ਖਰੀਦ ਏਜੰਸੀਆਂ ਦੇ ਉਚ ਅਧਿਕਾਰੀਆਂ ਅਤੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਮੁੱਖ ਸਕੱਤਰ ਸ੍ਰੀ ਵਰਮਾ ਨੇ ਨਿਰਦੇਸ਼ ਦਿੱਤੇ ਕਿ ਇਸ ਗੱਲ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਕਿਸਾਨ ਨੂੰ ਆਪਣੀ ਫਸਲ ਮੰਡੀ ਵਿੱਚ ਵੇਚਣ ਲਈ ਕੋਈ ਪ੍ਰੇਸ਼ਾਨੀ ਨਾ ਆਵੇ ਅਥੇ ਖਾਸ ਕਰਕੇ ਬੇਮੌਸਮੇ ਮੀਂਹ ਨਾਲ ਪੈਦਾ ਹੋਈ ਸਥਿਤੀ ਨਾਲ ਨਿਪਟਣ ਲਈ ਢੁੱਕਵੇਂ ਤੇ ਸੁਚੱਜੇ ਪ੍ਰਬੰਧ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ, ਆੜ੍ਹਤੀਆਂ ਤੇ...
ਅਮਨ ਰੋਜ਼ੀ ਪਾਸੋਂ ਫੜ੍ਹੀ ਗਈ 48 ਕਿੱਲੋ ਹੈਰੋਇਨ

ਅਮਨ ਰੋਜ਼ੀ ਪਾਸੋਂ ਫੜ੍ਹੀ ਗਈ 48 ਕਿੱਲੋ ਹੈਰੋਇਨ

Punjab News
ਜਲੰਧਰ, 29 ਅਪ੍ਰੈਲ: ਸਾਲ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ ਤਿੰਨ ਮੈਂਬਰਾਂ ਨੂੰ 48 ਕਿਲੋ ਹੈਰੋਇਨ ਅਤੇ 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਇਸ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। https://youtu.be/awVuqWxZVj8 ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਤਨਾਮ ਸਿੰਘ ਉਰਫ਼ ਬੱਬੀ ਵਾਸੀ ਪਿੰਡ ਢੰਡੀਆਂ,  ਨਵਾਂਸ਼ਹਿਰ ਜੋ ਮੌਜੂਦਾ ਸਮੇਂ ਹੁਸ਼ਿਆਰਪੁਰ ਦੇ ਸੁਭਾਸ਼ ਨਗਰ ਵਿਖੇ ਰਹਿ ਰਿਹਾ ਹੈ; ਉਸ ਦੀ ਧੀ ਅਮਨ ਰੋਜ਼ੀ ਅਤੇ ਉਸ ਦੇ ਜਵਾਈ ਹਰਦੀਪ ਸਿੰਘ ਵਜੋਂ ਹੋਈ ਹੈ। ਹੈਰੋਇਨ ਅਤੇ ਡਰੱਗ ਮਨੀ ਜ਼ਬਤ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਤਿੰਨ ਲਗਜ਼ਰੀ ਕਾਰਾਂ, ਜਿਨ੍ਹਾਂ ਵਿਚ ਟੋਇਟਾ ਇਨੋਵਾ, ਮਹਿੰਦਰਾ ਐਕਸਯੂਵੀ ਅਤੇ ਹੁੰਡਈ ਵਰਨਾ ਸ਼ਾਮਲ ਹਨ, ਜ਼ਬਤ ਕਰਨ ਦੇ ਨਾਲ ਨਾਲ ਉਨ੍ਹਾਂ ਦੇ ਕਬਜ਼ੇ ਵਿਚੋਂ ਕੈਸ਼ ਕਾਉਂਟਿੰਗ ਮਸ਼ੀਨ ਵੀ ਬਰਾਮਦ ਕੀਤੀ ਹੈ।ਡੀਜੀਪੀ ਗੌਰਵ ਯਾ...