ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਵੰਡਿਆ ਦੁੱਖ, ਕਿਹਾ-ਰਾਹਤ ਅਤੇ ਬਚਾਅ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ
ਚੰਡੀਗੜ੍ਹ, 4 ਸਤੰਬਰ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਦੇ ਸੂਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਮੀਡੀਆ ਨਾਲ ਗੱਲ ਕਰਦੇ ਹੋਏ ਕੇਜਰੀਵਾਲ ਨੇ ਸੰਕਟ ਦੀ ਗੰਭੀਰਤਾ, ਪੰਜਾਬ ਸਰਕਾਰ ਵੱਲੋਂ 24 ਘੰਟੇ ਰਾਹਤ ਅਤੇ ਰੈਸਕਿਊ ਲਈ ਕੀਤੀਆਂ ਕੋਸ਼ਿਸ਼ਾਂ ਦਾ ਜ਼ਿਕਰ ਕੀਤਾ ਅਤੇ ਕੇਂਦਰ ਸਰਕਾਰ ਨੂੰ ਤੁਰੰਤ ਮਦਦ ਲਈ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਮੌਜੂਦ ਸਨ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਸਾਲ ਦੇ ਹੜ੍ਹ ਪੰਜਾਬ ਦੇ ਇਤਿਹਾਸ ਦੇ ਸਭ ਤੋਂ ਭਿਆਨਕ ਹੜ੍ਹਾਂ ਵਿੱਚੋਂ ਇੱਕ ਹਨ, ਜੋ ਕਿ 37 ਸਾਲ ਪਹਿਲਾਂ 1988 ਵਿੱਚ ਆਏ ਹੜ੍ਹਾਂ ਦੇ ਮੁਕਾਬਲੇ ਬਹੁਤ ਭਿਆਨਕ ਹਨ। ਪੂਰੇ ਪਿੰਡ ਡੁੱਬ ਗਏ ਹਨ, ਜਿਸ ਕਾਰਨ ਘਰਾਂ, ਫਸਲਾਂ ਅਤੇ ਬੁਨਿਆਦੀ ਢਾਂਚੇ ਦਾ ਭਾਰੀ ਨੁਕਸਾਨ ਹੋਇਆ ਹੈ। ਕੇਜਰੀਵਾਲ ਨੇ ਲੋਕਾਂ ਦੇ ਦੁੱਖਾਂ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਇਸ ਸੰਕਟ ਦੀ ਘ...


