Monday, August 10Malwa News
Shadow

Author: admin

ਪੰਜਾਬ ‘ਚ ਰਾਹਤ ਕਾਰਜ ਜ਼ੋਰਾਂ ‘ਤੇ: ਪਿਛਲੇ 24 ਘੰਟੇ ‘ਚ 4711 ਹੜ੍ਹ ਪੀੜਤ ਸੁਰੱਖਿਅਤ ਥਾਵਾਂ ‘ਤੇ ਪਹੁੰਚਾਏ

Hot News
ਚੰਡੀਗੜ੍ਹ, 30 ਅਗਸਤ: ਪੰਜਾਬ ਸਰਕਾਰ ਦੀ ਮੁਸ਼ਤੈਦੀ ਅਤੇ ਸਰਗਰਮ ਭੂਮਿਕਾ ਸਦਕਾ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਪਿਛਲੇ 24 ਘੰਟਿਆਂ ਦੌਰਾਨ ਕੁੱਲ 4711 ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ਉੱਤੇ ਪਹੁੰਚਾਇਆ ਗਿਆ ਹੈ। ਇਸ ਵਿੱਚ ਫਿਰੋਜ਼ਪੁਰ ਦੇ 812 ਬਾਸ਼ਿੰਦੇ, ਗੁਰਦਾਸਪੁਰ ਦੇ 2571, ਮੋਗਾ ਦੇ 4, ਤਰਨ ਤਾਰਨ ਦੇ 60, ਬਰਨਾਲਾ ਦੇ 25 ਅਤੇ ਫਾਜ਼ਿਲਕਾ ਦੇ 1239 ਵਾਸੀ ਸ਼ਾਮਿਲ ਹਨ। ਵੱਖ ਵੱਖ ਜ਼ਿਲ੍ਹਿਆਂ ਤੋਂ ਮਿਲੀਆਂ ਰਿਪੋਰਟਾਂ ਅਨੁਸਾਰ 9 ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਹੁਣ ਤੱਕ 11330 ਲੋਕਾਂ ਨੂੰ ਹੜ੍ਹ ਦੇ ਪਾਣੀ ਤੋਂ ਬਚਾਇਆ ਗਿਆ ਹੈ। ਇਨ੍ਹਾਂ ਵਿੱਚ ਫਿਰੋਜ਼ਪੁਰ ਦੇ 2819, ਹੁਸ਼ਿਆਰਪੁਰ ਦੇ 1052, ਕਪੂਰਥਲਾ ਦੇ 240, ਗੁਰਦਾਸਪੁਰ ਦੇ 4771, ਮੋਗਾ ਦੇ 24, ਪਠਾਨਕੋਟ ਦੇ 1100, ਤਰਨ ਤਾਰਨ ਦੇ 60, ਬਰਨਾਲਾ ਦੇ 25 ਅਤੇ ਫਾਜ਼ਿਲਕਾ ਦੇ 1239 ਬਾਸ਼ਿੰਦੇ ਸ਼ਾਮਿਲ ਹਨ। ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਣਾਏ ਕੁੱਲ 87 ਰਾਹਤ ਕੈਂਪਾਂ ਵਿੱਚੋਂ ਇਸ ਵੇਲੇ 77 ਪੂਰੀ ਤਰ੍ਹਾਂ ਚੱਲ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਕੁੱਲ 4729 ਲੋਕਾਂ ਨੇ ਬਸੇਰਾ ਕੀਤਾ ਹੋਇਆ ਹਨ। ਪ੍ਰਸ਼ਾਸ਼ਨ ...

ਪੰਜਾਬ ‘ਚ ਆਫ਼ਤ ਦੇ ਵਿਚਕਾਰ ਸੇਵਾ ਦੀ ਮਿਸਾਲ, ਆਮ ਆਦਮੀ ਪਾਰਟੀ ਦੀ ਯੂਥ ਤੇ ਮਹਿਲਾ ਵਿੰਗ ਹੜ੍ਹ ਰਾਹਤ ‘ਚ ਸਭ ਤੋਂ ਅੱਗੇ

Hot News
, ਚੰਡੀਗੜ੍ਹ, 30 ਅਗਸਤ: ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਆਮ ਆਦਮੀ ਪਾਰਟੀ ਦੀ ਯੂਥ ਵਿੰਗ ਤੇ ਮਹਿਲਾ ਵਿੰਗ ਲਗਾਤਾਰ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੀ ਹੈ। ਨਾਭਾ ਤੋਂ ਲੈ ਕੇ ਪਠਾਨਕੋਟ ਅਤੇ ਗੁਰਦਾਸਪੁਰ ਤੱਕ ਪਾਰਟੀ ਦੇ ਵਰਕਰ ਰਾਹਤ ਸਮੱਗਰੀ ਨਾਲ ਭਰੇ ਵਾਹਨਾਂ ਰਾਹੀਂ ਲੋਕਾਂ ਤੱਕ ਪਹੁੰਚ ਰਹੇ ਹਨ। ਇਹ ਸਿਰਫ਼ ਰਾਜਨੀਤਿਕ ਵਾਅਦਾ ਨਹੀਂ ਸਗੋਂ ਸੱਚੀ ਇਕਤਾ ਦੀ ਤਾਕਤ ਹੈ। ਆਮ ਆਦਮੀ ਪਾਰਟੀ ਦੀ ਯੂਥ ਵਿੰਗ ਪੰਜਾਬ ਦੇ ਲਗਭਗ ਹਰ ਹਲਕੇ ‘ਚ ਕੰਮ ਕਰ ਰਹੀ ਹੈ ਅਤੇ ਹੁਣ ਤੱਕ 200 ਤੋਂ ਵੱਧ ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਨੌਜਵਾਨ ਵਰਕਰਾਂ ਨੇ ਵਾਅਦਾ ਕੀਤਾ ਹੈ ਕਿ ਉਹ ਤਦ ਤੱਕ ਮੈਦਾਨ ਵਿੱਚ ਰਹਿਣਗੇ ਜਦ ਤੱਕ ਹੜ੍ਹ ਦਾ ਪਾਣੀ ਪੂਰੀ ਤਰ੍ਹਾਂ ਨਹੀਂ ਖਤਮ ਹੋ ਜਾਂਦਾ। ਯੂਥ ਕਲੱਬ ਦੇ ਮੈਂਬਰ ਮੋਢਿਆਂ ‘ਤੇ ਬੋਰੇ ਚੁੱਕ ਕੇ ਪਿੰਡਾਂ ਵਿੱਚ ਰਾਹਤ ਸਮੱਗਰੀ ਪਹੁੰਚਾ ਰਹੇ ਹਨ, ਜਦਕਿ ਮਹਿਲਾ ਵਿੰਗ ਦੀਆਂ ਮੈਂਬਰਾਂ ਔਰਤਾਂ ਤੇ ਬੱਚਿਆਂ ਦੀਆਂ ਖਾਸ ਲੋੜਾਂ ਦਾ ਧਿਆਨ ਰੱਖ ਰਹੀਆਂ ਹਨ। ਇਹ ਮੰਜ਼ਰ ਸਿਰਫ਼ ਮਨੁੱਖਤਾ ਦੀ ਸੇਵਾ ਦਾ ਪ੍ਰਤੀਕ ਨਹੀਂ, ਸਗੋਂ ਇਹ ਵੀ ਦਰਸਾਉਂਦਾ ਹੈ ਕਿ ਰਾਜਨੀਤ...
ਜੀ.ਐਸ.ਟੀ ਕੀਮਤ ਤਰਕਸੰਗਕਤਾ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਲਈ ਮਜ਼ਬੂਤ ਮੁਆਵਜਾ ਢਾਂਚਾ ਸਿਰਜਿਆ ਜਾਵੇ- ਹਰਪਾਲ ਸਿੰਘ ਚੀਮਾ

ਜੀ.ਐਸ.ਟੀ ਕੀਮਤ ਤਰਕਸੰਗਕਤਾ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਲਈ ਮਜ਼ਬੂਤ ਮੁਆਵਜਾ ਢਾਂਚਾ ਸਿਰਜਿਆ ਜਾਵੇ- ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ/ਨਵੀਂ ਦਿੱਲੀ, 29 ਅਗਸਤ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਜੀ.ਐਸ.ਟੀ (ਵਸਤਾਂ ਤੇ ਸੇਵਾਵਾਂ ਕਰ) ਰੇਟ ਤਰਕਸੰਗਤ ਬਣਾਉਣ ਦੇ ਮੌਜੂਦਾ ਪ੍ਰਸਤਾਵ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਨੂੰ ਢਾਅ ਲੱਗਣ ਤੋਂ ਬਚਾਉਣ ਲਈ ਢੁਕਵੇਂ ਮੁਆਵਜੇ ਦੀ ਵਿਵਸਥਾ ਕਰੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਇਸ ਉਪਾਅ ਦਾ ਫਾਇਦਾ ਮਹਿੰਗਾਈ ਦਾ ਸਾਹਮਣਾ ਕਰ ਰਹੇ ਦੇਸ਼ ਦੇ ਗਰੀਬ ਲੋਕਾਂ ਨੂੰ ਪਹੁੰਚੇ ਨਾ ਕਿ ਕਾਰਪੋਰੇਟ ਅਦਾਰਿਆਂ ਨੂੰ। ਉਨ੍ਹਾਂ ਜੋਰ ਦਿੱਤਾ ਕਿ ਕੀਮਤਾ ਦੀ ਤਰਕਸੰਗਕਤਾ ਦਾ ਮੌਜੂਦਾ ਪ੍ਰਸਤਾਵ ਜੇਕਰ ਆਮਦਨ ਘਾਟੇ ਨੂੰ ਪੂਰਨ ਲਈ ਮੁਆਵਜ਼ੇ ਦੀ ਵਿਵਸਥਾ ਤੋਂ ਬਿਨਾਂ ਲਾਗੂ ਹੁੰਦਾ ਹੈ ਤਾਂ ਰਾਜਾਂ ਦੀ ਵਿੱਤੀ ਅਸਥਿਰਤਾ ਦਾ ਕਾਰਨ ਬਣੇਗਾ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਵੀ ਨੁਕਸਾਨ ਪਹੁੰਚੇਗਾ, ਜੋ ਪ੍ਰਵਾਨਯੋਗ ਨਹੀਂ ਹੈ। ਐਡਵੋਕੇਟ ਚੀਮਾ, ਜੋ ਅੱਜ ਕਰਨਾਟਕਾ ਭਵਨ ਵਿਖੇ ਜੀ.ਐਸ.ਟੀ ਰੇਟ ਰੈਸ਼ਨਲਾਈਜੇਸ਼ਨ ਤੇ ਵਿਚਾਰ ਸਬੰਧੀ ਕੇਰਲਾ, ਕਰਨਾਟਕਾ, ਹਿਮਾਚਲ ਪ੍ਰਦੇਸ਼, ਝਾਰਖੰਡ, ਪੱਛਮੀ ਬੰਗਾਲ, ਤੇਲੰਗਾਨਾ ਦੇ ਵਿੱਤ ਮੰਤਰੀਆਂ ਤੇ ਪ੍ਰਤੀਨਿਧਾਂ ਦੀ ਮੀਟਿੰਗ ਵਿਚ ਭਾ...

ਹੜ੍ਹ ਸੰਕਟ ਵਿੱਚ ਗੁਰੂ ਸਾਹਿਬ ਦੇ ਪਵਿੱਤਰ ਸਰੂਪ ਦੀ ਸੇਵਾ,‘ਆਪ’ ਵਿਧਾਇਕ ਨੇ ਗੁਰੂ ਸਾਹਿਬ ਦਾ ਪਵਿੱਤਰ ਸਰੂਪ ਕੀਤਾ ਸੁਰੱਖਿਅਤ

Punjab News
ਚੰਡੀਗੜ੍ਹ, 29 ਅਗਸਤ : ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਅਬਦੁੱਲਾਪੁਰ ਵਿੱਚ ਹੜ੍ਹ ਦੌਰਾਨ ਮਨੁੱਖਤਾ, ਧਰਮ ਅਤੇ ਸੇਵਾ ਦੀ ਇੱਕ ਸੋਹਣੀ ਮਿਸਾਲ ਦੇਖਣ ਨੂੰ ਮਿਲੀ। ਬਿਆਸ ਦਰਿਆ ਦਾ ਪਾਣੀ ਪਿੰਡ ਵਿੱਚ ਵੜਣ ਕਾਰਨ ਲੋਕਾਂ ਨੂੰ ਆਪਣੇ ਘਰਾਂ ਅਤੇ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਵੇਲੇ ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਸਥਾਨਕ ਸੰਗਤ ਦੀ ਮਦਦ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਨੂੰ ਸਤਿਕਾਰ ਸਹਿਤ ਸੁਰੱਖਿਅਤ ਥਾਂ ‘ਤੇ ਲਿਜਾਇਆ। ਸਰੂਪ ਨੂੰ ਲਿਜਾਣ ਤੋਂ ਪਹਿਲਾਂ ਅਰਦਾਸ ਕੀਤੀ ਗਈ ਅਤੇ ਸੰਗਤ ਦੀ ਸੁੱਖ-ਸ਼ਾਂਤੀ ਲਈ ਦੁਆ ਵੀ ਕੀਤੀ ਗਈ। ਇਸ ਕੰਮ ਨੇ ਲੋਕਾਂ ਦੇ ਦਿਲਾਂ ਨੂੰ ਛੂਹਿਆ ਅਤੇ ਇਹ ਸਪੱਸ਼ਟ ਕੀਤਾ ਕਿ ਹੜ੍ਹ ਜਿਹੀਆਂ ਮੁਸ਼ਕਲ ਘੜੀਆਂ ਵਿੱਚ ਧਾਰਮਿਕ ਸਤਿਕਾਰ ਅਤੇ ਲੋਕਾਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਕਰ ਰਹੀ ਹੈ। ਕੈਬਿਨੇਟ ਮੰਤਰੀ ਅਤੇ ਅਧਿਕਾਰੀ ਲਗਾਤਾਰ ਪ੍ਰਭਾਵਿਤ ਜ਼ਿਲਿਆਂ ਦਾ ਦੌਰ...

ਪੰਜਾਬ ਦੇ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ‘ਚ 27 ਤੋਂ 30 ਤੱਕ ਛੁੱਟੀਆਂ ਦਾ ਐਲਾਨ

Breaking News
ਚੰਡੀਗੜ੍ਹ, 26 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਂਹ ਦੇ ਖਰਾਬ ਮੌਸਮ ਅਤੇ ਹੜ੍ਹਾਂ ਦੀ ਸਥਿੱਤੀ ਦੇ ਮੱਦੇਨਜ਼ਰ 27 ਤੋਂ 30 ਅਗਸਤ ਤੱਕ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਐਕਸ 'ਤੇ ਪੋਸਟ ਪਾ ਕੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਵਲੋਂ ਅਗਲੇ ਦਿਨਾਂ ਵਿਚ ਵੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਲਈ ਪੰਜਾਬ ਦੇ ਸਾਰੇ ਪ੍ਰਾਇਮਰੀ, ਸੈਕੰਡਰੀ ਤੇ ਪ੍ਰਾਈਵੇਟ ਸਕੂਲਾਂ ਵਿਚ 27 ਤੋਂ 30 ਅਗਸਤ ਤੱਕ ਛੁੱਟੀਆਂ ਰਹਿਣਗੀਆਂ।...

ਮੁਸੀਬਤ ‘ਚ ਲੋਕਾਂ ਨਾਲ ਖੜ੍ਹ ਗਈ ਲੋਕਾਂ ਦੀ ਸਰਕਾਰ

Hot News
ਫਾਜ਼ਿਲਕਾ 25 ਅਗਸਤ : ਪੰਜਾਬ ਦੇ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਅਤੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅੱਜ ਵਰਦੇ ਮੀਂਹ ਵਿੱਚ ਰਾਹਤ ਸਮੱਗਰੀ ਦੇ ਕੈਂਟਰ ਲੈ ਕੇ ਪਿੰਡ ਤੇਜਾ ਰੁਹੇਲਾ ਤੇ ਚੱਕ ਰੁਹੇਲਾ ਵਿਖੇ ਪਹੁੰਚੇ। ਇਸ ਮੌਕੇ ਉਨਾਂ ਨੇ ਕੋਲੇ ਖੜ ਕੇ ਦੁਧਾਰੂ ਜਾਨਵਰਾਂ ਲਈ ਕੈਟਲ ਫੀਡ ਦੀ ਵੰਡ ਕਰਵਾਈ ।ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਡਾ ਬਲਜੀਤ ਕੌਰ ਨੇ ਕਿਹਾ ਕਿ ਪਹਾੜਾਂ ਤੇ ਹੋ ਰਹੀ ਬਾਰਿਸ਼ ਦੇ ਮੱਦੇ ਨਜ਼ਰ ਪਿੱਛੋਂ ਪਾਣੀ ਦੀ ਮਾਤਰਾ ਲਗਾਤਾਰ ਵਧ ਰਹੀ ਹੈ। ਉਹਨਾਂ ਕਿਹਾ ਕਿ ਅੱਜ ਹਰੀਕੇ ਹੈਡਵਰਕਸ਼ ਤੋਂ 1.7 ਲੱਖ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਇਸ ਦੇ ਮੱਦੇ ਨਜ਼ਰ ਕੱਲ ਤੱਕ ਫਾਜ਼ਿਲਕਾ ਜ਼ਿਲ੍ਹੇ ਵਿਚੋਂ ਲੰਘਦੀ ਸਤਲੁਜ ਕ੍ਰੀਕ ਵਿਚ ਵੀ ਇਸ ਪਾਣੀ ਦਾ ਕੁਝ ਹਿੱਸਾ ਆਵੇਗਾ ਅਤੇ ਇਸ ਨਾਲ ਖੇਤਰ ਵਿੱਚ ਪਾਣੀ ਦਾ ਪੱਧਰ ਹੋਰ ਵਧ ਸਕਦਾ ਹੈ । ਇਸ ਲਈ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਔਰਤਾਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਸੁਰੱਖਿਤ ਥਾਵਾਂ ਤੇ ਭੇਜਿਆ ਜਾਵੇ। ਹਾਲਾਂਕਿ ਪਿੰਡ ਵਾਸੀ ਚੜਦੀ ਕਲਾ ਵਿੱਚ ਸਨ ਅਤੇ ਉਨਾਂ ਨੇ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਆਪਣੇ...

ਜੇ ਜੇਲ੍ਹ ਗਿਆ ਵਿਅਕਤੀ ਬੇਕਸੂਰ ਨਿਕਲੇ ਤਾਂ ਝੂਠੇ ਕੇਸ ਕਰਨ ਵਾਲੇ ਮੰਤਰੀ ਨੂੰ ਵੀ ਜੇਲ੍ਹ ਹੋਣੀ ਚਾਹੀਦੀ ਹੈ : ਕੇਜਰੀਵਾਲ

Breaking News
ਨਵੀਂ ਦਿੱਲੀ, 25 ਅਗਸਤ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਜੇਲ੍ਹ ਜਾਣ 'ਤੇ ਮੰਤਰੀ ਜਾਂ ਮੁੱਖ ਮੰਤਰੀ ਨੂੰ ਅਹੁਦਾ ਛੱਡਣ ਵਾਲੇ ਬਿੱਲ 'ਤੇ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਪਲਟਵਾਰ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਐਕਸ 'ਤੇ ਟੈਗ ਕਰਕੇ ਕਿਹਾ ਕਿ ਜੇਕਰ ਜੇਲ੍ਹ ਗਿਆ ਕੋਈ ਵਿਅਕਤੀ ਬੇਕਸੂਰ ਨਿਕਲੇ ਤਾਂ ਝੂਠੇ ਕੇਸ ਕਰਨ ਵਾਲੇ ਮੰਤਰੀ ਨੂੰ ਵੀ ਜੇਲ੍ਹ ਹੋਣੀ ਚਾਹੀਦੀ ਹੈ। ਉੱਥੇ ਹੀ, ਜੋ ਵਿਅਕਤੀ ਗੰਭੀਰ ਗੁਨਾਹਾਂ ਦੇ ਮੁਜਰਮਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਕੇ ਉਨ੍ਹਾਂ ਦੇ ਸਾਰੇ ਕੇਸ ਰਫ਼ਾ-ਦਫ਼ਾ ਕਰਕੇ ਉਨ੍ਹਾਂ ਨੂੰ ਮੰਤਰੀ, ਉਪ ਮੁੱਖ ਮੰਤਰੀ ਜਾਂ ਮੁੱਖ ਮੰਤਰੀ ਬਣਾ ਦਿੰਦਾ ਹੈ, ਕੀ ਅਜਿਹੇ ਮੰਤਰੀ/ਪ੍ਰਧਾਨ ਮੰਤਰੀ ਨੂੰ ਵੀ ਆਪਣਾ ਅਹੁਦਾ ਛੱਡਣਾ ਚਾਹੀਦਾ ਹੈ? ਅਜਿਹੇ ਵਿਅਕਤੀ ਨੂੰ ਕਿੰਨੇ ਸਾਲ ਦੀ ਜੇਲ੍ਹ ਹੋਣੀ ਚਾਹੀਦੀ ਹੈ? ਜੇਕਰ ਕਿਸੇ 'ਤੇ ਝੂਠਾ ਕੇਸ ਲਗਾ ਕੇ ਉਸ ਨੂੰ ਜੇਲ੍ਹ ਵਿੱਚ ਪਾਇਆ ਜਾਵੇ ਅਤੇ ਬਾਅਦ ਵਿੱਚ ਉਹ ਦੋਸ਼ ਮੁਕਤ ਹੋ ਜਾਵੇ, ਤਾਂ ਉਸ 'ਤੇ ਝੂਠਾ ਕੇਸ ਲਗਾਉਣ ਵਾਲੇ ਮੰਤਰੀ ...

ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਦਾ ਰੱਖ ਰਹੀ ਹੈ ਖ਼ਾਸ ਖਿਆਲ, ਮਿਲ ਰਹੀ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ

Hot News
ਚੰਡੀਗੜ੍ਹ, 24 ਅਗਸਤ : ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ। ਦੇਸ਼ ਨੂੰ ਵਿਦੇਸ਼ੀ ਤਾਕਤਾਂ ਤੋਂ ਆਜ਼ਾਦ ਕਰਵਾਉਣ ਲਈ ਜਿਨ੍ਹਾਂ ਬਹਾਦਰ ਯੋਧਿਆਂ ਨੇ ਮਹਾਨ ਕੁਰਬਾਨੀਆਂ ਦਿੱਤੀਆਂ ਉਨ੍ਹਾ ਸੂਰਵੀਰਾਂ ਅਤੇ ਉਨ੍ਹਾਂ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ। ਇਸ ਸਬੰਧੀ ਸੁਤੰਤਰਤਾ ਸੰਗਰਾਮੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਦਿੱਤੀ ਜਾ ਰਹੀ ਪੈਨਸ਼ਨ ਪਹਿਲਾਂ ਕੇਵਲ 9400 ਰੁਪਏ ਪ੍ਰਤੀ ਮਹੀਨਾ ਸੀ ਪਰੰਤੂ ਮਾਨ ਸਰਕਾਰ ਨੇ ਇਹ ਪੈਨਸ਼ਨ ਦੀ ਰਕਮ ਵਧਾ ਕੇ 11 ਹਜ਼ਾਰ ਰੁਪਏ ਕੀਤੀ ਜਿਸ ਨਾਲ ਪਰਿਵਾਰਾਂ ਦਾ ਸਨਮਾਨ ਹੋਰ ਵਧਿਆ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆ ਅਤੇ ਉਹਨਾਂ ਦੇ ਪਰਿਵਾਰਾਂ ਨਾਲ ਹਰ ਸਮੇਂ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁ...

ਕੇਂਦਰ ਵਲੋਂ ਰਾਸ਼ਨ ਕਾਰਡ ਕੱਟਣ ਖਿਲਾਫ ਆਪ ਸਰਕਾਰ ਨੇ ਵਿੱਢ ਦਿੱਤੀ ਪੂਰੇ ਪੰਜਾਬ ਚ ਮੁਹਿੰਮ

Hot News
ਚੰਡੀਗੜ੍ਹ, 24 ਅਗਸਤ : ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਨੇ ਮੁਫ਼ਤ ਰਾਸ਼ਨ ਸੂਚੀ ਤੋਂ ਪੰਜਾਬ ਦੇ ਲੋਕਾਂ ਦੇ ਨਾਂ ਕੱਟਣ ਦੇ ਖ਼ਿਲਾਫ਼ ਅੱਜ ਸਾਰੇ ਜ਼ਿਲ੍ਹਿਆਂ ਵਿੱਚ ਪ੍ਰੈਸ ਕਾਨਫਰੰਸ ਕਰਕੇ ਭਾਰਤੀ ਜਨਤਾ ਪਾਰਟੀ ਦੇ ਖ਼ਿਲਾਫ਼ ਮੋਰਚਾ ਖੋਲ੍ਹਦੇ ਹੋਏ ਕੇਂਦਰ ਸਰਕਾਰ ‘ਤੇ ਤੀਖ਼ਾ ਹਮਲਾ ਬੋਲਿਆ। ਆਪਣੀ ਪ੍ਰੈਸ ਕਾਨਫਰੰਸ ਵਿੱਚ ‘ਆਪ' ਆਗੂਆਂ ਨੇ ਦੋਸ਼ ਲਗਾਇਆ ਕਿ ਭਾਜਪਾ ਅਤੇ ਕੇਂਦਰ ਸਰਕਾਰ 55 ਲੱਖ ਪੰਜਾਬੀਆਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਲਈ ਸਾਜ਼ਿਸ਼ ਰਚ ਰਹੀ ਹੈ। ਉਹ ਪੰਜਾਬ ਦੇ ਲੋਕਾਂ ਅਤੇ ਇੱਥੋਂ ਦੇ ਕਿਸਾਨਾਂ ਨੂੰ ਤੰਗ ਕਰਨ ਲਈ ਅਜਿਹਾ ਕਰ ਰਹੀ ਹੈ। ਪਰ ਅਸੀਂ ਇਸਨੂੰ ਬਰਦਾਸ਼ਤ ਨਹੀਂ ਕਰਾਂਗੇ ਅਤੇ ਇੱਕ ਵੀ ਪੰਜਾਬੀ ਦਾ ਨਾਂ ਮੁਫ਼ਤ ਰਾਸ਼ਨ ਸੂਚੀ ਤੋਂ ਨਹੀਂ ਕੱਟਣ ਦੇਵਾਂਗੇ। ਐਤਵਾਰ ਨੂੰ ‘ਆਪ’ ਪੰਜਾਬ ਦੇ ਪ੍ਰਧਾਨ ਤੇ ਕੈਬਿਨੇਟ ਮੰਤਰੀ ਅਮਨ ਅਰੋੜਾ, ਮੰਤਰੀ ਹਰਪਾਲ ਚੀਮਾ, ਹਰਭਜਨ ਸਿੰਘ ਈ.ਟੀ.ਓ., ਲਾਲਜੀਤ ਭੁੱਲਰ, ਡਾ. ਬਲਜੀਤ ਕੌਰ, ਤਰੁਣਪ੍ਰੀਤ ਸੌਂਧ, ਡਾ. ਬਲਬੀਰ ਸਿੰਘ, ਡਾ. ਰਵਜੋਤ, ਹਰਦੀਪ ਮੁੰਡੀਆਂ ਅਤੇ ਮੋਹਿੰਦਰ ਭਗਤ ਸਮੇਤ ਦਰਜਨਾਂ ‘ਆਪ’ ਵਿਧਾਇਕਾਂ ਨੇ ਸਾਰੇ ਜ਼ਿਲ੍ਹਾ ਮੁੱਖ ...

ਜਦੋਂ ਤੱਕ ਮੈਂ ਮੁੱਖ ਮੰਤਰੀ ਹਾਂ, ਇਕ ਵੀ ਰਾਸ਼ਨ ਕਾਰਡ ਰੱਦ ਨਹੀਂ ਕਰਨ ਦੇਵਾਂਗਾ-ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 23 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਨਤਕ ਵੰਡ ਪ੍ਰਣਾਲੀ ਤਹਿਤ 55 ਲੱਖ ਪੰਜਾਬੀਆਂ ਨੂੰ ਮੁਫਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਦੇ ਫੈਸਲੇ ਨੂੰ ਪੰਜਾਬ ਵਿਰੋਧੀ ਕਦਮ ਦੱਸਦਿਆਂ ਭਾਰਤੀ ਜਨਤਾ ਪਾਰਟੀ ਦੀ ਸਖ਼ਤ ਅਲੋਚਨਾ ਕੀਤੀ।ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੂਬੇ ਵਿੱਚ ਕੁੱਲ ਇਕ ਕਰੋੜ 53 ਲੱਖ ਰਾਸ਼ਨ ਕਾਰਡਾਂ ਵਿੱਚੋਂ 55 ਲੱਖ ਲੋਕਾਂ ਨੂੰ ਦਿੱਤੇ ਜਾ ਰਹੇ ਮੁਫ਼ਤ ਰਾਸ਼ਨ ਨੂੰ ਬੰਦ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੇ.ਵਾਈ.ਸੀ. ਦੀ ਰਜਿਸਟ੍ਰੇਸ਼ਨ ਨਾ ਹੋਣ ਬਹਾਨਾ ਬਣਾ ਕੇ ਜੁਲਾਈ ਮਹੀਨੇ ਵਿੱਚ 23 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਦਿੱਤਾ ਗਿਆ ਹੈ ਜਦਕਿ 32 ਲੱਖ ਹੋਰ ਲੋਕਾਂ ਦਾ ਮੁਫਤ ਰਾਸ਼ਨ 30 ਸਤੰਬਰ ਤੋਂ ਬੰਦ ਕਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੇ ਮਨਸੂਬਿਆਂ ਵਿੱਚ ਕਦੇ ਵੀ ਸਫਲ ਨਹੀਂ ਹੋਵੇਗੀ ਅਤੇ ਉਹ ਸੂਬੇ ਵਿੱਚ ਇਕ ਵੀ ਕਾਰਡ ਰੱਦ ਨਹੀਂ ਹੋਣ ਦੇਣਗੇ।ਭਾਜਪਾ ਲੋਕ ਪੱਖੀ ਹੋਣ ਦ...