Friday, November 6Malwa News
Shadow

Author: admin

ਪੰਜਾਬ ਸਰਕਾਰ ਵੱਲੋਂ ਹੜ੍ਹ ਰਾਹਤ ਅਤੇ ਮੁੜ-ਵਸੇਬੇ ਲਈ ਤੁਰੰਤ ਉਪਾਅ ਵਜੋਂ 71 ਕਰੋੜ ਰੁਪਏ ਜਾਰੀ

Breaking News
ਚੰਡੀਗੜ੍ਹ, 3 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹਾਂ ਦੌਰਾਨ ਸੂਬਾ ਵਾਸੀਆਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਅਤੇ ਉਨ੍ਹਾਂ ਲਈ ਸਮੇਂ ਸਿਰ ਰਾਹਤ ਅਤੇ ਮੁੜ-ਵਸੇਬਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਸਥਿਤੀ ਨਾਲ ਨਜਿੱਠਣ ਲਈ ਤੁਰੰਤ ਉਪਾਅ ਵਜੋਂ ਕੁੱਲ 71 ਕਰੋੜ ਰੁਪਏ ਜਾਰੀ ਕੀਤੇ ਹਨ। ਪਹਿਲੇ ਪੜਾਅ ਵਿੱਚ ਸਾਰੇ ਜ਼ਿਲ੍ਹਿਆਂ ਨੂੰ 35.50 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਹੁਣ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ 12 ਜ਼ਿਲ੍ਹਿਆਂ ਲਈ 35.50 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ ਕਰ ਦਿੱਤੀ ਗਈ ਹੈ।ਜ਼ਿਲ੍ਹਾਵਾਰ ਵੇਰਵੇ ਸਾਂਝੇ ਕਰਦਿਆਂ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਦੱਸਿਆ ਕਿ ਜਿਨ੍ਹਾਂ ਜ਼ਿਲ੍ਹਿਆਂ ਨੂੰ ਇਹ ਫੰਡ ਅਲਾਟ ਕੀਤੇ ਗਏ ਹਨ, ਉਨ੍ਹਾਂ ਵਿੱਚ ਅੰਮ੍ਰਿਤਸਰ ਨੂੰ 5 ਕਰੋੜ ਰੁਪਏ, ਬਠਿੰਡਾ ਨੂੰ 2 ਕਰੋੜ ਰੁਪਏ, ਬਰਨਾਲਾ ਨੂੰ 1 ਕਰੋੜ ਰੁਪਏ, ਫਰੀਦਕ...

ਮੁੱਖ ਮੰਤਰੀ ਵੱਲੋਂ ਕਿਸ਼ਤੀ ਰਾਹੀਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ; ਕੇਂਦਰ ਸਰਕਾਰ ਤੋਂ ਕੁਦਰਤੀ ਆਫ਼ਤਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਵਧਾਉਣ ਦੀ ਕੀਤੀ ਮੰਗ

Breaking News
ਫ਼ਿਰੋਜ਼ਪੁਰ, 2 ਸਤੰਬਰ : ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਲੋਕਾਂ ਨੂੰ ਨਿਗੂਣਾ ਮੁਆਵਜ਼ਾ ਦੇਣ ਉੱਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਮੁਆਵਜ਼ੇ ਲਈ ਮਾਪਦੰਡਾਂ ਵਿੱਚ ਸੋਧ ਕੀਤੀ ਜਾਵੇ। ਜ਼ਮੀਨੀ ਹਾਲਾਤ ਦਾ ਜਾਇਜ਼ਾ ਲੈਣ ਲਈ ਕਿਸ਼ਤੀ ਵਿੱਚ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾਈ ਆਫ਼ਤ ਰਾਹਤ ਫੰਡ (ਐਸ.ਡੀ.ਆਰ.ਐਫ.) ਵਿੱਚ ਕਾਫ਼ੀ ਫੰਡ ਮੌਜੂਦ ਹਨ ਪਰ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ ਅਧੀਨ ਮੌਜੂਦਾ ਮਾਪਦੰਡ ਕਿਸਾਨਾਂ, ਪਸ਼ੂ ਪਾਲਕਾਂ ਤੇ ਹੋਰ ਵਰਗਾਂ ਨੂੰ ਹੋਏ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦੇਣ ਲਈ ਨਾਕਾਫ਼ੀ ਹਨ। ਉਨ੍ਹਾਂ ਕਿਹਾ ਕਿ ਨੋਟੀਫਾਇਡ ਸ਼ਰਤਾਂ ਕਿਸਾਨਾਂ ਦੇ ਅਸਲ ਨੁਕਸਾਨ ਦੇ ਮੁਕਾਬਲੇ ਪ੍ਰਸੰਗਿਕ ਨਹੀਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫ਼ਸਲਾਂ ਪਾਲਣ ਲਈ ਕਿਸਾਨਾਂ ਦੀ ਵਧੀ ਲਾਗਤ ਦੇ ਮੁਕਾਬਲੇ ਕਿਸਾਨਾਂ ਨੂੰ ਇਸ ਕੁਦਰਤੀ ਆਫ਼ਤ ਕਾਰਨ ਹੋਏ ਨੁਕਸਾਨ ਲਈ ਪ੍ਰਤੀ ਏਕੜ ਮੁਆਵਜ਼ਾ ਬਹੁਤ ਘੱਟ ਹੈ। ਪਿੰਡ ਗਟੀ ਰਾਜੋ ਕੀ ਵਿੱਚ ਅਧਿਕਾਰੀਆਂ ਨਾਲ ਕਿਸ਼ਤੀ ਰਾਹੀਂ ਹਾਲਾ...

ਪੰਜਾਬ ਵਿੱਚ ਸੇਵਾ ਅਤੇ ਸਮਰਪਣ ਦੀ ਮਿਸਾਲ, ਮਾਨ ਸਰਕਾਰ ਦਾ ਹੜ੍ਹ ਰਾਹਤ ਅਭਿਆਨ ਬਣਿਆ ਜਨਤਾ ਦੀ ਤਾਕਤ

Hot News
ਚੰਡੀਗੜ੍ਹ, 2 ਸਤੰਬਰ : ਕੁਦਰਤੀ ਆਫ਼ਤ ਦੀ ਇਸ ਔਖੀ ਘੜੀ ਵਿੱਚ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸੇਵਾ ਅਤੇ ਸਮਰਪਣ ਦੀ ਇੱਕ ਇਤਿਹਾਸਕ ਮਿਸਾਲ ਪੇਸ਼ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚੱਲ ਰਿਹਾ ਹੜ੍ਹ ਰਾਹਤ ਅਭਿਆਨ ਇਹ ਸਾਬਤ ਕਰਦਾ ਹੈ ਕਿ ਜਦੋਂ ਜਨਤਾ ਉੱਤੇ ਸੰਕਟ ਆਉਂਦਾ ਹੈ, ਤਾਂ ਸੱਚੀ ਤੇ ਸਹੀ ਸਰਕਾਰ ਜਨਤਾ ਦੇ ਵਿਚਕਾਰ ਜਾ ਕੇ ਉਨ੍ਹਾਂ ਦੇ ਨਾਲ ਖੜ੍ਹਦੀ ਹੈ।ਸਰਕਾਰ ਦੀ ਤੇਜ਼ ਅਤੇ ਸੰਵੇਦਨਸ਼ੀਲ ਕਾਰਵਾਈ ਨਾਲ ਹੁਣ ਤੱਕ 15,688 ਲੋਕਾਂ ਨੂੰ ਸੁਰੱਖਿਤ ਥਾਵਾਂ ਤੱਕ ਪਹੁੰਚਾਇਆ ਗਿਆ ਹੈ ਅਤੇ 7,144 ਲੋਕਾਂ ਨੂੰ ਰਾਹਤ ਕੈਂਪਾਂ ਵਿੱਚ ਪਨਾਹ ਮਿਲੀ ਹੈ। 2.56 ਲੱਖ ਤੋਂ ਜ਼ਿਆਦਾ ਲੋਕ ਹੜ੍ਹ ਨਾਲ ਪ੍ਰਭਾਵਿਤ ਹੋਏ ਅਤੇ 1,044 ਪਿੰਡਾਂ ਵਿੱਚ ਇਸ ਦਾ ਅਸਰ ਦੇਖਿਆ ਗਿਆ, ਪਰ ਸਰਕਾਰ ਨੇ ਤੁਰੰਤ ਰਾਹਤ ਅਤੇ ਪੁਨਰਵਾਸ ਕਾਰਜ ਸ਼ੁਰੂ ਕਰ ਕੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਉਣ ਤੋਂ ਲੈ ਕੇ ਹਰ ਜ਼ਰੂਰੀ ਸਹੂਲਤ ਪਹੁੰਚਾਉਣ ਤਕ ਹਰ ਕੰਮ ਕੀਤਾ।ਮੁੱਖ ਮੰਤਰੀ ਭਗਵੰਤ ਮਾਨ ਖੁਦ ਗੁਰਦਾਸਪੁਰ, ਸੁਲਤਾਨਪੁਰ ਲੋਧੀ ਅਤੇ ਪਠਾਨਕੋਟ ਵਰਗੇ ਪ੍ਰਭਾਵਿਤ ਇਲਾਕਿਆਂ ਦਾ ਜ਼ਮੀਨੀ ਪੱਧਰ ’ਤੇ ਜਾ ਕੇ...

ਦਿੱਲੀ ਦੇ ਆਪ ਵਿਧਾਇਕ ਤੇ ਸਾਂਸਦ ਹੜ੍ਹ ਪੀੜਤਾਂ ਲਈ ਦੇਣਗੇ ਆਪਣੀ ਇਕ ਮਹੀਨੇ ਦੀ ਤਨਖਾਹ

Breaking News
ਨਵੀਂ ਦਿੱਲੀ, 2 ਸਤੰਬਰ : ਆਮ ਆਦਮੀ ਪਾਰਟੀ ਦਿੱਲੀ ਦੇ ਵਿਧਾਇਕਾਂ ਅਤੇ ਸਾਂਸਦਾਂ ਨੇ ਹੜ੍ਹਾਂ ਦੀ ਮੁਸੀਬਤ ਵਿਚ ਘਿਰੇ ਪੰਜਾਾਬ ਲਈ ਹਾਅ ਦਾ ਨਾਅਰਾ ਮਾਰਦਿਆਂ ਆਪਣੀ ਇਕ ਮਹੀਨੇ ਦੀ ਤਨਖਾਹ ਪੰਜਾਬ ਦੇ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਦੇਣ ਦਾ ਐਲਾਨ ਕੀਤਾ ਹੈ।ਆਮ ਆਦਮੀ ਪਾਰਟੀ ਦੇ ਸੂਤਰਾਂ ਅਨੁਸਾਰ ਆਮ ਆਦਮੀ ਪਾਰਟੀ ਦੇ ਵਰਕਰਾਂ, ਆਹੁਦੇਦਾਰਾਂ ਅਤੇ ਆਗੂਆਂ ਵਲੋਂ ਲਗਾਤਾਰ ਹੜ੍ਹ ਪੀੜ੍ਹਤਾਂ ਦੀ ਮੱਦਦ ਲਈ ਇਕ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਹੀ ਆਪ ਦੇ ਦਿੱਲੀ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੇ ਅੱਜ ਫੈਸਲਾ ਕੀਤਾ ਹੈ ਕਿ ਉਹ ਆਪਣੀ ਇਕ ਮਹੀਨੇ ਦੀ ਤਨਖਾਹ ਪੰਜਾਬ ਸਰਕਾਰ ਦੇ ਹੜ੍ਹ ਰਾਹਤ ਫੰਡ ਵਿਚ ਜਮ੍ਹਾਂ ਕਰਵਾਉਣਗੇ। ਆਪ ਆਗੂਆਂ ਨੇ ਐਲਾਨ ਕੀਤਾ ਹੈ ਕਿ ਉਹ ਹਰ ਤਰਾਂ ਨਾਲ ਪੰਜਾਬ ਦੇ ਲੋਕਾਂ ਦੀ ਸਹਾਇਤਾ ਲਈ ਹਾਜਰ ਹਨ। ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦੇਸ਼ ਦੇ ਬਾਕੀ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜਦੋਂ ਵੀ ਦੇਸ਼ 'ਤੇ ਕੋਈ ਮੁਸ਼ਕਲ ਆਈ ਹੈ ਤਾਂ ਪੰਜਾਬ ਦੇ ਲੋਕ ਮੂਹਰੇ ਹੋ ਕੇ ਲੜਦੇ ਹਨ। ਹੁਣ ਜਦੋਂ ਪੰਜਾਬ 'ਤੇ ਮੁਸ਼ਕਲ ਆਈ ਹੈ ਤਾਂ ਸਾਰੇ ਦੇਸ਼ ਵਾਸੀਆਂ ਨੂੰ ਚਾਹੀਦਾ ਹੈ ਕਿ ਪੰਜਾਬ ਦੇ ਲੋਕਾਂ ਦੀ ...

ਭਗਵੰਤ ਸਿੰਘ ਮਾਨ ਅੱਜ ਕਰਨਗੇ ਫਿਰੋਜ਼ਪੁਰ ਦਾ ਦੌਰਾ

Hot News
ਚੰਡੀਗੜ੍ਹ, 2 ਸਤੰਬਰ : ਪੰਜਾਬ ਵਿਚ ਆਏ ਹੜ੍ਹਾਂ ਨਾਲ ਹੋਈ ਭਾਰੀ ਤਬਾਹੀ ਦੌਰਾਨ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿਲਾ ਫਿਰੋਜ਼ਪੁਰ ਦਾ ਦੌਰਾ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਹਰ ਪ੍ਰਭਾਵਿਤ ਇਲਾਕਿਆਂ ਦੀ ਸਥਿੱਤੀ ਦਾ ਜਾਇਜ਼ਾ ਲੈਣਗੇ ਅਤੇ ਪਿੰਡ ਬਾਰੇਕੇ ਵਿਚ ਸਥਾਪਿਤ ਕੀਤੇ ਗਏ ਰਾਹਤ ਕੈਂਪ ਵਿਚ ਸਥਿੱਤ ਲੋਕਾਂ ਨੂੰ ਵੀ ਮਿਲਣਗੇ। ਇਸ ਕੈਂਪ ਵਿਚ ਹੜ੍ਹਾਂ ਪ੍ਰਭਾਵਿਤ ਇਲਾਕਿਆਂ ਦੇ ਬੇਘਰ ਹੋਏ ਵੱਡੀ ਗਿਣਤੀ ਵਿਚ ਲੋਕ ਰਹਿ ਰਹੇ ਹਨ। ਮੁੱਖ ਮੰਤਰੀ ਜੇ.ਪੀ.ਸੀ. ਹੁਸੈਨੀਵਾਲਾ ਦੀ ਵੀ ਦੌਰਾ ਕਰਨਗੇ।...

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ 14936 ਵਿਅਕਤੀ ਬਾਹਰ ਕੱਢੇ: ਹਰਦੀਪ ਸਿੰਘ ਮੁੰਡੀਆਂ

Breaking News
ਚੰਡੀਗੜ੍ਹ, 31 ਅਗਸਤ: ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ ਕੁੱਲ 14936 ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ਉੱਤੇ ਪਹੁੰਚਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਪੂਰੀ ਮਸ਼ੀਨਰੀ, ਐਨ.ਡੀ.ਆਰ.ਐਫ, ਐਸ.ਡੀ.ਆਰ.ਐਫ, ਫੌਜ ਅਤੇ ਪੰਜਾਬ ਪੁਲਿਸ ਦੇ ਜਵਾਨ ਹੜ੍ਹਾਂ ਵਿੱਚ ਜਾਨ-ਮਾਲ ਦੀ ਰਾਖੀ ਲਈ ਦਿਨ-ਰਾਤ ਲੱਗੇ ਹੋਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ 1700 ਲੋਕਾਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ ਜਦਕਿ ਬਰਨਾਲਾ ਵਿੱਚ 25, ਫ਼ਾਜ਼ਿਲਕਾ ਵਿੱਚ 1599, ਫਿਰੋਜ਼ਪੁਰ ਵਿੱਚ 3265, ਗੁਰਦਾਸਪੁਰ ਵਿੱਚ 5456, ਹੁਸ਼ਿਆਰਪੁਰ ਵਿੱਚ 1052, ਕਪੂਰਥਲਾ ਵਿੱਚ 362, ਮਾਨਸਾ ਵਿੱਚ 163, ਮੋਗਾ ਵਿੱਚ 115, ਪਠਾਨਕੋਟ ਵਿੱਚ 1139 ਅਤੇ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 60 ਵਿਅਕਤੀ ਹੜ੍ਹਾਂ ਦੇ ਪਾਣੀ 'ਚੋਂ ਸੁਰੱਖਿਅਤ ਕੱਢੇ ਗਏ ਹਨ। ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਹੜ੍ਹਾਂ ਵਿੱਚੋਂ ਕੱਢੇ ਜਾ ਰਹੇ ਵਿਅਕਤੀਆਂ ਦੀ ਗਿਣਤੀ ਵਧਣ ਦੇ ਨਾਲ-ਨਾਲ ਹੀ ਕੈਂਪਾਂ ਦੀ...

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨਾਂ ਨੂੰ 50 ਹਜਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਤਜ਼ਵੀਜ਼

Breaking News
ਚੰਡੀਗੜ੍ਹ, 31 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਲਈ 50 ਹਜਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦੇਣ ਦੀ ਤਜਵੀਜ ਰੱਖੀ ਹੈ ਅਤੇ ਇਸ ਮੁਆਵਜ਼ੇ ਲਈ ਕੇਂਦਰ ਸਰਕਾਰ ਪਾਸੋਂ ਪ੍ਰਵਾਨਗੀ ਮੰਗੀ ਹੈ। ਮੁੱਖ ਮੰਤਰੀ ਨੇ ਅੱਜ ਕੇਂਦਰ ਸਰਕਾਰ ਨੂੰ ਲਿਖੇ ਪੱਤਰ ਵਿਚ ਮੰਗ ਕੀਤੀ ਹੈ ਕਿ ਹੜ੍ਹਾਂ ਕਾਰਨ ਪੰਜਾਬ ਮੁਸ਼ਕਲ ਸਥਿੱਤੀ ਵਿਚੋਂ ਗੁਜ਼ਰ ਰਿਹਾ ਹੈ, ਇਸ ਲਈ ਪੰਜਾਬੀ ਦੀ 60 ਹਜਾਰ ਕਰੋੜ ਰੁਪਏ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ। ਮੁੱਖ ਮੰਤਰੀ ਨੇ ਪੱਤਰ ਵਿਚ ਕਿਹਾ ਕਿ ਇਸ ਸਾਲ ਆਏ ਹੜ੍ਹਾਂ ਕਾਰਨ ਪੰਜਾਬ ਦਾ ਭਾਰੀ ਨੁਕਸਾਨ ਹੋਇਆ ਹੈ ਅਤੇ ਇਸ ਵੇਲੇ ਪੰਜਾਬ ਦੇ ਲੋਕ ਬਹੁਤ ਔਖੀ ਸਥਿੱਤੀ ਵਿਚੋਂ ਗੁਜ਼ਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਪੱਤਰ ਵਿਚ ਕਿਹਾ ਹੈ ਕਿ ਅਜਿਹੀ ਮੁਸ਼ਕਲ ਸਥਿੱਤੀ ਵਿਚ ਪੰਜਾਬ ਸਰਕਾਰ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਤਰਾਂ ਦੀ ਸਹਾਇਤਾ ਮੁਹਈਆ ਕਰਵਾ ਰਹੀ ਹੈ। ਇਸ ਲਈ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਬਣਦੀ ਸਹਾਇਤਾ ਕੀਤੀ ਜਾਵੇ ਅਤੇ ਪੰਜਾ...

ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਅੱਜ ਮੰਤਰੀਆਂ ਨੇ ਵੰਡ ਲਏ ਇਲਾਕੇ

Hot News
ਚੰਡੀਗੜ੍ਹ, 30 ਅਗਸਤ : ਪੰਜਾਬ ਵਿਚ ਆਏ ਭਿਆਨਕ ਹੜ੍ਹਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਦੀ ਸਹਾਇਤਾ ਲਈ ਇਤਿਹਾਸਕ ਯਤਨ ਕੀਤੇ ਜਾ ਰਹੇ ਨੇ ਅਤੇ ਆਪ ਦੇ ਮੰਤਰੀ ਅਤੇ ਵਰਕਰ ਦਿਨ ਰਾਤ ਹੜ੍ਹਾਂ ਦੀ ਸਥਿੱਤੀ ਨੂੰ ਕੰਟਰੋਲ ਕਰਨ ਵਿਚ ਲੱਗੇ ਹੋਏ ਹਨ। ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵਲੋਂ ਅੰਮ੍ਰਿਤਸਰ ਇਲਾਕੇ ਵਿਚ ਹੜ੍ਹਾਂ ਦੀ ਸਥਿੱਤੀ ਦੀ ਨਿਗਰਾਨੀ ਕੀਤੀ ਜਾਵੇਗੀ।ਪਾਰਟੀ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸ੍ਰੀ ਅਮਨ ਅਰੋੜਾ ਜਿਲਾ ਅੰਮ੍ਰਿਤਸਰ ਵਿਚ ਕੀਤੇ ਜਾ ਰਹੇ ਖਾਣ ਪੀਣ, ਪੀਣ ਵਾਲੇ ਪਾਣੀ ਅਤੇ ਮੈਡੀਕਲ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ। ਇਸੇ ਤਰਾਂ ਹੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਅੇਮਰਜੈਂਸੀ ਸਿਹਤ ਸੇਵਾਵਾਂ ਅਤੇ ਪਸ਼ੂਆਂ ਲਈ ਦਵਾਈਆਂ ਦੇ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ। ਇਸੇ ਤਰਾਂ ਡਾ. ਬਲਜੀਤ ਕੌਰ ਜਿਲਾ ਫਾਜਿਲਕਾ ਦੇ ਇਲਾਕਿਆਂ ਵਿਚ ਮੈਡਕੀਲ ਕੈਂਪਾਂ ਦੀ ਨਿਗਰਾਨੀ ਕਰਨਗੇ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਤਰਨਤਾਰਨ ਦੇ ਪ੍ਰਭਾਵਿਤ ਇਲਾਕੇ ਵਿਚ ਰਾਸ਼ਨ ਕਿੱਟਾ...

ਕੇਂਦਰ ਦੀ ਲਾਪਰਵਾਹੀ ਨੇ ਪੰਜਾਬ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾ ਦਿੱਤਾ: ਬਰਿੰਦਰ ਕੁਮਾਰ ਗੋਇਲ

Breaking News
ਚੰਡੀਗੜ੍ਹ, 30 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕੇਂਦਰ 'ਤੇ ਵਰ੍ਹਦਿਆਂ ਪੰਜਾਬ ‘ਚ ਪਿਛਲੇ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾਉਣ ਲਈ ਭਾਰਤ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ) ਵੱਲੋਂ ਜੂਨ ਵਿੱਚ ਸਮੇਂ ਸਿਰ ਪਾਣੀ ਛੱਡਿਆ ਗਿਆ ਹੁੰਦਾ ਤਾਂ ਤਬਾਹੀ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਸੀ। ਕੈਬਨਿਟ ਮੰਤਰੀ ਨੇ ਇਸ ਗੱਲ ‘ਤੇ ਵੀ ਅਫ਼ਸੋਸ ਪ੍ਰਗਟਾਇਆ ਕਿ ਪੰਜਾਬ ‘ਚ ਲੱਖਾਂ ਦੀ ਆਬਾਦੀ ਹੜ੍ਹਾਂ ਤੋਂ ਪ੍ਰਭਾਵਿਤ ਹੋਣ ਦੇ ਬਾਵਜੂਦ ਪ੍ਰਧਾਨ ਮੰਤਰੀ ਵੱਲੋਂ ਸੂਬੇ ਨੂੰ ਕੋਈ ਸਹਾਇਤਾ ਦੇਣਾ ਤਾਂ ਦੂਰ ਦੀ ਗੱਲ, ਉਨ੍ਹਾਂ ਨੇ ਹਾਲੇ ਤੱਕ ਇਸ ਗੰਭੀਰ ਸਥਿਤੀ ਬਾਰੇ ਕੋਈ ਬਿਆਨ ਵੀ ਨਹੀਂ ਦਿੱਤਾ। ਹਰਿਆਣਾ ਦੇ ਰਵੱਈਏ 'ਤੇ ਚਿੰਤਾ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਨੇ ਦੋਸ਼ ਲਗਾਇਆ ਕਿ ਜਿੱਥੇ ਇੱਕ ਪਾਸੇ ਹਰਿਆਣਾ ਪੱਤਰ ਭੇਜ ਕੇ ਮਦਦ ਦੀ ਪੇਸ਼ਕਸ਼ ਕਰ ਰਿਹਾ ਹੈ, ਉੱਥੇ ਦੂਜੇ ਪਾਸੇ ਉਸ ਨੇ ਇਹ ਵੀ ਲਿਖਿ...

ਪੰਜਾਬ ‘ਚ ਰਾਹਤ ਕਾਰਜ ਜ਼ੋਰਾਂ ‘ਤੇ: ਪਿਛਲੇ 24 ਘੰਟੇ ‘ਚ 4711 ਹੜ੍ਹ ਪੀੜਤ ਸੁਰੱਖਿਅਤ ਥਾਵਾਂ ‘ਤੇ ਪਹੁੰਚਾਏ

Hot News
ਚੰਡੀਗੜ੍ਹ, 30 ਅਗਸਤ: ਪੰਜਾਬ ਸਰਕਾਰ ਦੀ ਮੁਸ਼ਤੈਦੀ ਅਤੇ ਸਰਗਰਮ ਭੂਮਿਕਾ ਸਦਕਾ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਪਿਛਲੇ 24 ਘੰਟਿਆਂ ਦੌਰਾਨ ਕੁੱਲ 4711 ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ਉੱਤੇ ਪਹੁੰਚਾਇਆ ਗਿਆ ਹੈ। ਇਸ ਵਿੱਚ ਫਿਰੋਜ਼ਪੁਰ ਦੇ 812 ਬਾਸ਼ਿੰਦੇ, ਗੁਰਦਾਸਪੁਰ ਦੇ 2571, ਮੋਗਾ ਦੇ 4, ਤਰਨ ਤਾਰਨ ਦੇ 60, ਬਰਨਾਲਾ ਦੇ 25 ਅਤੇ ਫਾਜ਼ਿਲਕਾ ਦੇ 1239 ਵਾਸੀ ਸ਼ਾਮਿਲ ਹਨ। ਵੱਖ ਵੱਖ ਜ਼ਿਲ੍ਹਿਆਂ ਤੋਂ ਮਿਲੀਆਂ ਰਿਪੋਰਟਾਂ ਅਨੁਸਾਰ 9 ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਹੁਣ ਤੱਕ 11330 ਲੋਕਾਂ ਨੂੰ ਹੜ੍ਹ ਦੇ ਪਾਣੀ ਤੋਂ ਬਚਾਇਆ ਗਿਆ ਹੈ। ਇਨ੍ਹਾਂ ਵਿੱਚ ਫਿਰੋਜ਼ਪੁਰ ਦੇ 2819, ਹੁਸ਼ਿਆਰਪੁਰ ਦੇ 1052, ਕਪੂਰਥਲਾ ਦੇ 240, ਗੁਰਦਾਸਪੁਰ ਦੇ 4771, ਮੋਗਾ ਦੇ 24, ਪਠਾਨਕੋਟ ਦੇ 1100, ਤਰਨ ਤਾਰਨ ਦੇ 60, ਬਰਨਾਲਾ ਦੇ 25 ਅਤੇ ਫਾਜ਼ਿਲਕਾ ਦੇ 1239 ਬਾਸ਼ਿੰਦੇ ਸ਼ਾਮਿਲ ਹਨ। ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਣਾਏ ਕੁੱਲ 87 ਰਾਹਤ ਕੈਂਪਾਂ ਵਿੱਚੋਂ ਇਸ ਵੇਲੇ 77 ਪੂਰੀ ਤਰ੍ਹਾਂ ਚੱਲ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਕੁੱਲ 4729 ਲੋਕਾਂ ਨੇ ਬਸੇਰਾ ਕੀਤਾ ਹੋਇਆ ਹਨ। ਪ੍ਰਸ਼ਾਸ਼ਨ ...