Monday, August 10Malwa News
Shadow

Author: admin

ਸਰਕਾਰੀ ਕਾਲਜਾਂ ਦੇ 1158 ਸਹਾਇਕ ਪ੍ਰੋਫੈਸਰਾਂ ਲਈ ਆਈ ਵੱਡੀ ਖੁਸ਼ਖਬਰੀ

ਸਰਕਾਰੀ ਕਾਲਜਾਂ ਦੇ 1158 ਸਹਾਇਕ ਪ੍ਰੋਫੈਸਰਾਂ ਲਈ ਆਈ ਵੱਡੀ ਖੁਸ਼ਖਬਰੀ

Hot News
ਚੰਡੀਗੜ੍ਹ, 18 ਅਗਸਤ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਅਧਿਆਪਕਾਂ ਨਾਲ ਖੁਸਖਬਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਾਨਯੋਗ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਸੀ ਕਿ ਪੰਜਾਬ ਦੇ ਸਰਕਾਰੀ ਕਾਲਜਾਂ ਵਿਚ ਸੇਵਾਵਾਂ ਨਿਭਾਅ ਰਹੇ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬਰੇਰਅਨਾਂ ਦੀਆਂ ਸੇਵਾਵਾਂ ਜਾਰੀ ਰੱਖੀਆਂ ਜਾਣ। ਸ੍ਰ ਬੈਂਸ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ ਸਰਕਾਰ ਦੀ ਇਹ ਬੇਨਤੀ ਪ੍ਰਵਾਨ ਕਰ ਲਈ ਹੈ ਅਤੇ ਅਗਲੀ ਭਰਤੀ ਤੱਕ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਜਾਰੀ ਰੱਖੀਆਂ ਜਾਣਗੀਆਂ।ਸਿੱਖਿਆ ਮੰਤਰੀ ਨੇ ਸੋਸ਼ਲ ਮੀਡੀਆ ਹੈਂਡਲ ਐਕਸ 'ਤੇ ਪਾਈ ਗਈ ਪੋਸਟ ਵਿਚ ਦੱਸਿਆ ਕਿ ਪੰਜਾਬ ਸਰਕਾਰ ਵਲੋਂ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬਰੇਰੀਅਨਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਲਈ ਰੀਵਿਊ ਪਟੀਸ਼ਨ ਪਾਉਣ ਲਈ ਵੀ ਚਾਰਾਜੋਈ ਕਰ ਰਹੀ ਹੈ। ਇਸ ਸਬੰਧੀ ਸਰਕਾਰ ਵਲੋਂ ਪ੍ਰੋਸੈਸ ਜਾਰੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਸਰਕਾਰ ਵਲੋਂ ਸਰਕਾਰੀ ਕਾਲਜਾਂ ਵਿਚ ਪੜ੍ਹਾਈ ਦਾ ਪੱਧਰ ਉੱਚਾ ਚੁੱਕਣ ਅਤੇ ਸਾਡੀ ਨਵੀਂ ਪੀੜ੍ਹੀ ਨੂੰ ਉੱਚ ਪੱਧਰੀ ਸਿੱਖਿਆ ਮੁਹਈਆ ਕਰਵਾਉਣ ਲਈ ਸਰਕਾਰ ਵਲੋਂ ਪੂਰੇ ...

ਭਗਵੰਤ ਮਾਨ ਅੱਜ ਚਮਕੌਰ ਸਾਹਿਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫਾ

Hot News
ਚਮਕੌਰ ਸਾਹਿਬ, 18 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਚਮਕੌਰ ਸਾਹਿਬ ਦਾ ਦੌਰਾ ਕਰਨਗੇ ਅਤੇ ਇਸ ਦੌਰਾਨ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ ਦੇਣਗੇ। ਸਰਕਾਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਮੁੱਖ ਮੰਤਰੀ ਵਲੋਂ ਸਬ ਡਵੀਜ਼ਨਲ ਹਸਪਤਾਲ ਦਾ ਉਦਘਾਟਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਟੇਡੀਅਮ ਵਿਚ ਕਰਵਾਏ ਜਾਣ ਵਾਲੇ ਵਿਸ਼ੇਸ਼ ਸਮਾਗਮ ਦੌਰਾਨ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਜਾਣਗੀਆਂ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੀਂ STEM ਲੈਬ ਬੱਸ ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਇਹ ਬੱਸ ਅਧੁਨਿਕ ਸਹੂਲਤਾਂ ਵਾਲਾ ਚਲਦਾ ਫਿਰਦਾ ਹਸਪਤਾਲ ਹੋਵੇਗੀ। ਇਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਨੂੰ ਵੀ ਸੰਬੋਧਨ ਕਰਨਗੇ ਅਤੇ ਮੁੱਖ ਮੰਤਰੀ ਵਲੋਂ ਅੱਜ ਚਮਕੌਰ ਸਾਹਿਬ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਜਾਵੇਗਾ।...
ਸਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਅੱਜ

ਸਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਅੱਜ

Hot News
ਚੰਡੀਗੜ੍ਹ, 17 ਅਗਸਤ: ਪੰਜਾਬ ਸਰਕਾਰ ਵਲੋਂ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਦਾ ਸ਼ਹੀਦੀ ਦਿਵਸ ਮਨਾਇਆ ਜਾ ਰਿਹਾ ਹੈ। ਸਰਕਾਰ ਵੱਲੋਂ ਕਰਵਾਏ ਜਾ ਰਹੇ ਇਸ ਸੂਬਾ ਪੱਧਰੀ ਸਮਾਗਮ ਵਿੱਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਸ਼ਾਮਲ ਹੋਣਗੇ। ਇਸ ਮੌਕੇ ਸ਼ਹੀਦ ਮਦਨ ਲਾਲ ਢੀਂਗਰਾ ਜੀ ਦੇ ਸਮਾਰਕ ਤੇ ਫੁੱਲ ਮਾਲਾਵਾਂ ਭੇਂਟ ਕੀਤੀਆਂ ਜਾਣਗੀਆਂ।...
ਅੰਮ੍ਰਿਤਸਰ ਚ ਅੱਜ ਚਲੇਗੀ ਨਸ਼ਾ ਵਿਰੋਧੀ ਮੁਹਿੰਮ

ਅੰਮ੍ਰਿਤਸਰ ਚ ਅੱਜ ਚਲੇਗੀ ਨਸ਼ਾ ਵਿਰੋਧੀ ਮੁਹਿੰਮ

Hot News
ਚੰਡੀਗੜ੍ਹ, 17 ਅਗਸਤ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ੇ ਵਿਰੁੱਧ ' ਅਧੀਨ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਵਿਸ਼ੇਸ਼ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਅਧੀਨ ਹੁਣ ਤੱਕ 25909 ਨਸ਼ਾ ਤਸਕਰਾਂ ਨੂੰ ਗਿ੍ਫਤਾਰ ਕੀਤਾ ਜਾ ਚੁੱਕਾ ਹੈ।

ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਐਸ ਸੀ ਵਿੰਗ ਦੇ ਨਵੇਂ ਆਹੁਦੇਦਾਰਾਂ ਦਾ ਐਲਾਨ

Breaking News
ਚੰਡੀਗੜ੍ਹ, 16 ਅਗਸਤ : ਆਮ ਆਦਮੀ ਪਾਰਟੀ ਪੰਜਾਬ ਵਲੋਂ ਪਾਰਟੀ ਦੇ ਪੰਜਾਬ ਐਸ.ਸੀ. ਵਿੰਗ ਦੇ ਆਹੁਦੇਦਾਰਾਂ ਦਾ ਐਲਾਨ ਕੀਤਾ ਗਿਆ। ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀਆ ਵਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਆਮ ਆਦਮੀ ਪਾਰਟੀ ਦੇ ਪੰਜਾਬ ਐਸ ਸੀ ਵਿੰਗ ਦੇ 39 ਆਹੁਦੇਦਾਰਾਂ ਦਾ ਐਲਾਨਿ ਕੀਤਾ ਗਿਆ।ਪਾਰਟੀ ਵਲੋਂ ਜਾਰੀ ਕੀਤੀ ਗਈ ਸੂਚੀ ਹੇਠ ਲਿਖੇ ਅਨੁਸਾਰ ਹੈ।...

ਪੰਜਾਬ ਸਰਕਾਰ ਵਲੋਂ ਹੜ੍ਹਾਂ ਬਾਰੇ ਜਿਲਾ ਪੱਧਰ ‘ਤੇ ਕੰਟਰੋਲ ਰੂਮ ਸਥਾਪਿਤ

Breaking News, Hot News
ਚੰਡੀਗੜ੍ਹ, 16 ਅਗਸਤ : ਪੰਜਾਬ ਸਰਕਾਰ ਨੇ ਸੂਬੇ ਵਿਚ ਹੜ੍ਹਾਂ ਦੀ ਸਥਿੱਤੀ ਨੂੰ ਦੇਖਦਿਆਂ ਸਖਤ ਪ੍ਰਬੰਧਾਂ ਦੇ ਆਦੇਸ਼ ਜਾਰੀ ਕੀਤੇ ਹਨ। ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਹਰ ਜਿਲੇ ਵਿਚ ਕੰਟਰੋਲ ਰੂਮ ਵੀ ਸਥਾਪਿਤ ਕੀਤੇ ਗਏ ਹਨ। ਜੇਕਰ ਕਿਸੇ ਵੀ ਇਲਾਕੇ ਵਿਚ ਕਿਸੇ ਵਿਅਕਤੀ ਨੂੰ ਹੜ੍ਹਾਂ ਬਾਰੇ ਕਿਸੇ ਵੀ ਤਰਾਂ ਦੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਇਨ੍ਹਾਂ ਕੰਟਰੋਲ ਰੂਮਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੰਟਰੋਲ ਰੂਮਾਂ ਰਾਹੀਂ ਮੁਸ਼ਕਲ ਵਿਚ ਘਿਰੇ ਹੋਏ ਲੋਕਾਂ ਨੂੰ ਤੁਰੰਤ ਰਾਹਮ ਪਹੁੰਚਾਈ ਜਾਵੇਗੀ।ਸਰਕਾਰ ਵਲੋਂ ਸਾਰੇ ਜਿਲਿਆਂ ਵਿਚ ਸਥਾਪਿਤ ਕੀਤੇ ਗਏ ਕੰਟਰੋਲ ਰੂਮਾਂ ਦੇ ਸੰਪਰਕ ਨੰਬਰਾਂ ਦੀ ਲਿਸਟ ਵੀ ਜਾਰੀ ਕੀਤੀ ਗਈ ਹੈ, ਜੋ ਇਸ ਤਰਾਂ ਹੈ :ਰੂਪਨਗਰ (ਰੋਪੜ): 01881-221157ਗੁਰਦਾਸਪੁਰ: 01874-266376 / 1800-180-1852ਪਠਾਨਕੋਟ: 01862-346944ਅੰਮ੍ਰਿਤਸਰ: 01832-229125ਤਰਨ ਤਾਰਨ: 01852-224107ਹੁਸ਼ਿਆਰਪੁਰ: 01882-220412ਲੁਧਿਆਣਾ: 0161-2520232ਜਲੰਧਰ: 0181-2224417 / 94176-57802ਐਸ.ਬੀ.ਐਸ. ਨਗਰ (ਨਵਾਂਸ਼ਹਿਰ): 01823-220645ਮਾਨਸਾ: 01652-229082ਸੰਗਰੂਰ: 01672-2341...
ਭਗਵੰਤ ਮਾਨ ਵਲੋਂ ਕੇਜਰੀਵਾਲ ਦੇ ਜਨਮ ਦਿਨ ‘ਤੇ ਵਧਾਈਆਂ

ਭਗਵੰਤ ਮਾਨ ਵਲੋਂ ਕੇਜਰੀਵਾਲ ਦੇ ਜਨਮ ਦਿਨ ‘ਤੇ ਵਧਾਈਆਂ

Hot News
ਚੰਡੀਗੜ੍ਹ, 16 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਐਕਸ 'ਤੇ ਪਾਈ ਗਈ ਪੋਸਟ ਵਿਚ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਮੇਰੇ ਵੱਡੇ ਭਰਾ ਹਨ ਅਤੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਬਹੁਤ ਬਹੁਤ ਮੁਬਾਰਕਾਂ। ਸ੍ਰ ਮਾਨ ਨੇ ਕਿਹਾ ਕਿ ਪ੍ਰਮਾਤਮਾ ਉਨ੍ਹਾਂ ਨੂੰ ਹਮੇਸ਼ਾਂ ਤੰਦਰੁਸਤੀ ਬਖਸ਼ੇ ਅਤੇ ਲੋਕਾਂ ਦੀ ਇਸੇ ਤਰਾਂ ਸੇਵਾ ਕਰਦੇ ਰਹਿਣ ਦਾ ਬਲ ਬਖਸ਼ੇ।ਪਾਰਟੀ ਸੂਤਰਾਂ ਅਨੁਸਾਰ ਸ੍ਰੀ ਅਰਵਿੰਦ ਕੇਜਰੀਵਾਲ ਦੇ ਜਨਮ ਦਿਨ ਮੌਕੇ ਪਾਰਟੀ ਦੇ ਵੱਖ ਵੱਖ ਆਗੂਆਂ ਵਲੋਂ ਅੱਜ ਜਸ਼ਨ ਮਨਾਏ ਜਾ ਰਹੇ ਹਨ ਅਤੇ ਸ੍ਰੀ ਕੇਜਰੀਵਾਲ ਨੂੰ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ।...

ਅੰਮ੍ਰਿਤ ਸ਼ਰਮਾਂ ਦੇ ਪਿਤਾ ਜੀ ਪਿਆਰੇ ਲਾਲ ਦੀ ਅੰਤਿਮ ਅਰਦਾਸ 21 ਨੂੰ ਜੈਤੋ ਵਿਖੇ ਹੋਵੇਗੀ

Local
ਮੋਗਾ, 14 ਅਗਸਤ : ਸਿਹਤ ਵਿਭਾਗ ਮੋਗਾ ਦੇ ਮੀਡੀਆ ਇੰਚਾਰਜ ਅੰਮ੍ਰਿਤ ਸ਼ਰਮਾਂ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਓਹਨਾ ਦੇ ਪਿਤਾ ਪਿਆਰੇ ਲਾਲ ਸ਼ਰਮਾ ਇੰਸਪੈਕਟਰ ਪੀ ਆਰ ਪੀ ਸੀ (ਸੇਵਾ ਮੁਕਤ) ਅਚਨਚੇਤ ਸਿਦੀਵੀ ਵਿਛੋੜਾ ਦੇ ਗਏ। ਓਹਨਾ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ। ਸਿਹਤ ਵਿਭਾਗ ਦੇ ਸਮੂਹ ਸਟਾਫ਼, ਅਤੇ ਡਾਕਟਰ ਅਮਨਦੀਪ ਕੌਰ ਅਰੋੜਾ ਐਮ ਐਲ ਏ ਮੋਗਾ, ਬਰਿੰਦਰ ਸ਼ਰਮਾ ਜਿਲਾ ਪਰਧਾਨ ਆਮ ਆਦਮੀ ਪਾਰਟੀ ਅਤੇ ਚੇਅਰਮੈਨ ਜਿਲਾ ਯੋਜਨਾ ਬੋਰਡ, ਦੀਵਿੰਦਰਜਿਤ ਲਾਡੀ ਢੋਸ ਐਮ ਐਲ ਏ ਧਰਮਕੋਟ, ਡਾਕਟਰ ਰਾਕੇਸ਼ ਅਰੋੜਾ, ਬਲਜੀਤ ਸਿੰਘ ਕੰਗ, ਇੰਦਰਜੀਤ ਸਿੰਘ ਚੰਡੀਗੜ੍ਹ ਡਿਪਟੀ ਡਾਇਰੈਕਟਰ , ਅਕਸ਼ਿਤ ਜੈਨ ਮੋਗਾ, ਲਛਮਣ ਭਗਤੂਆਣਾ ਚੇਅਰਮੈਨ ਮਾਰਕੀਟ ਕਮੇਟੀ ਜੈਤੋ, ਪਰਵੀਨ ਸ਼ਰਮਾ ਸੀਨੀਅਰ ਡਿਪਟੀ ਮੇਅਰ ਨਗਰ ਨਿਗਮ ਮੋਗਾ, ਡਾਕਟਰ ਕੌਸ਼ਲ ਸਿੰਘ ਸੈਣੀ ਹੁਸ਼ਿਆਰਪੁਰ ਸਿਵਿਲ ਸਰਜਨ (ਸੇਵਾ ਮੁਕਤ) ,ਡਾਕਟਰ ਗਗਨਦੀਪ ਸਿੰਘ ਐੱਸ ਐਮ ਓ ਸਿਵਿਲ ਹਪਸਤਾਲ ਮੋਗਾ, ਗੁਰਬਚਨ ਸਿੰਘ ਪ੍ਰਧਾਨ ਕਰਮਚਾਰੀ ਐਸੋਸੀਏਸ਼ਨ ਜਿਲਾ ਮੋਗਾ, ਕੁਲਬੀਰ ਸਿੰਘ ਢਿੱਲੋਂ ਪਰਧਾਨ ਪੈਰਾ ਮੈਡੀਕਲ ਪੰਜਾਬ, ਸੁਰਜੀਤ ਸਿੰਘ ਦੁਸਾਂਝ, ਸਮੂਹ ਪ੍ਰੈਸ ...

ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਨਤਮਸਤਕ ਹੋਏ ਮੁੱਖ ਮੰਤਰੀ

Breaking News
ਪਟਿਆਲਾ, 12 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਮੱਥਾ ਟੇਕਿਆ ਅਤੇ ਸੂਬੇ ਦੀ ਹੋਰ ਮਿਸ਼ਨਰੀ ਭਾਵਨਾ ਤੇ ਸਮਰਪਣ ਨਾਲ ਸੇਵਾ ਕਰਨ ਲਈ ਮਾਤਾ ਰਾਣੀ ਤੋਂ ਆਸ਼ੀਰਵਾਦ ਲਿਆ। ਮੁੱਖ ਮੰਤਰੀ ਬਾਅਦ ਦੁਪਹਿਰ ਸ੍ਰੀ ਕਾਲੀ ਮਾਤਾ ਮੰਦਿਰ ਪੁੱਜੇ ਅਤੇ ਉਨ੍ਹਾਂ ਕਿਹਾ ਕਿ ਉਹ ਪਰਮਾਤਮਾ ਦੇ ਆਸ਼ੀਰਵਾਦ ਨਾਲ ਲੋਕਾਂ ਦੀਆਂ ਇੱਛਾਵਾਂ ਉੱਤੇ ਖਰ੍ਹਾ ਉਤਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਸਰਕਾਰ ਵੱਲੋਂ ਲੋਕ-ਪੱਖੀ ਤੇ ਵਿਕਾਸ ਮੁਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਭਿਆਚਾਰਕ ਰਾਜਧਾਨੀ ਪਟਿਆਲਾ ਵਿੱਚ ਸਥਿਤ ਸ੍ਰੀ ਕਾਲੀ ਮਾਤਾ ਮੰਦਿਰ ਉੱਤਰੀ ਭਾਰਤ ਦੇ ਪਵਿੱਤਰ ਤੇ ਇਤਿਹਾਸਕ ਮੰਦਿਰਾਂ ਵਿੱਚੋਂ ਇਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਿਰ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਅਤੇ ਸ਼ਾਹੀ ਸਰਪ੍ਰਸਤੀ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਅੱਜ ਸੂਬੇ ਦੇ ਅਮਨ, ਤਰੱਕੀ ਤੇ ਖ਼ੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਮੁੱਖ ਮੰਤਰੀ ਨੇ ਮੰਦਿਰ ਦੀ ਨਵ-ਨਿਯੁਕਤ ਪ੍ਰਬੰਧਕ ਕਮੇਟੀ ਨਾਲ ਵੀ ਵ...

ਪੰਜਾਬ ਪੁਲਿਸ ਨੇ ਨਵਾਂਸ਼ਹਿਰ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ; ਹੈਂਡ ਗ੍ਰੇਨੇਡ ਅਤੇ ਪਿਸਤੌਲ ਸਮੇਤ ਬੀਕੇਆਈ ਦੇ ਪੰਜ ਕਾਰਕੁੰਨ ਕਾਬੂ

Hot News
ਜਲੰਧਰ, 12 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈਐਸਆਈ-ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਐਸਬੀਐਸ ਨਗਰ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ, ਰਾਜਸਥਾਨ ਦੇ ਟੋਂਕ ਅਤੇ ਜੈਪੁਰ ਜ਼ਿਲ੍ਹਿਆਂ ਤੋਂ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਮਾਡਿਊਲ ਦੇ ਤਿੰਨ ਨਾਬਾਲਗਾਂ ਸਮੇਤ ਪੰਜ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਮਾਡਿਊਲ ਪਾਕਿਸਤਾਨ ਸਥਿਤ ਬੀਕੇਆਈ ਸੰਚਾਲਕ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਨਿਰਦੇਸ਼ਾਂ 'ਤੇ ਵਿਦੇਸ਼ੀ ਹੈਂਡਲਰ ਮੰਨੂ ਅਗਵਾਨ, ਗੋਪੀ ਨਵਾਂਸ਼ਹਿਰੀਆ ਅਤੇ ਜ਼ੀਸ਼ਾਨ ਅਖਤਰ ਵੱਲੋਂ ਚਲਾਇਆ ਜਾ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਿਤਿਕ ਨਰੋਲੀਆ ਵਾਸੀ ਪਿੰਡ ਦਿਦਾਵਾਟਾ, ਜੈਪੁਰ, ਰਾਜਸਥਾਨ; ਸੋਨੂੰ ਕੁਮਾਰ ਉਰਫ਼ ਕਾ...