ਪੰਜਾਬ ਦੇ ਸੈਮੀਕੰਡਕਟਰ ਈਕੋਸਿਸਟਮ ਲਈ ਇਤਿਹਾਸਕ ਪ੍ਰਾਪਤੀ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ, 12 ਅਗਸਤ : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਇੰਡੀਆ ਸੈਮੀਕੰਡਕਟਰ ਮਿਸ਼ਨ (ਆਈ.ਐਸ.ਐਮ.) ਤਹਿਤ ਚਾਰ ਨਵੇਂ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਨ੍ਹਾਂ ਵਿੱਚੋਂ ਇੱਕ ਪ੍ਰੋਜੈਕਟ ਐਸ.ਏ.ਐਸ. ਨਗਰ ਵਿੱਚ ਸਥਾਪਿਤ ਕੀਤਾ ਜਾਵੇਗਾ। ਭਾਰਤ ਸਰਕਾਰ ਨੇ ਅੱਜ ਓਡੀਸ਼ਾ, ਪੰਜਾਬ ਅਤੇ ਆਂਧਰਾ ਪ੍ਰਦੇਸ਼ ਵਿੱਚ 4600 ਕਰੋੜ ਰੁਪਏ ਦੀ ਲਾਗਤ ਨਾਲ ਸੈਮੀਕੰਡਕਟਰ ਨਿਰਮਾਣ ਯੂਨਿਟਾਂ ਸਥਾਪਤ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਮੋਹਾਲੀ ਵਿੱਚ ਸਥਿਤ ਕਾਂਟੀਨੈਂਟਲ ਡਿਵਾਈਸ ਇੰਡੀਆ ਪ੍ਰਾਈਵੇਟ ਲਿਮਟਿਡ (ਸੀ.ਡੀ.ਆਈ.ਐਲ.) ਦੀ ਸਹੂਲਤ ਇਹਨਾਂ ਚਾਰ ਨਵੇਂ ਪ੍ਰੋਜੈਕਟਾਂ ਸ਼ਾਮਲ ਹੈ। ਸਾਲ 1964 ਤੋਂ ਭਾਰਤ ਦਾ ਮੋਹਰੀ ਸਿਲੀਕਾਨ ਸੈਮੀਕੰਡਕਟਰ ਨਿਰਮਾਤਾ, ਸੀ.ਡੀ.ਆਈ.ਐਲ. ਸੈਮੀਕੰਡਕਟਰ ਆਪਣੀ ਮੋਹਾਲੀ ਸਹੂਲਤ ਵਿੱਚ ਇੱਕ ਬ੍ਰਾਊਨਫੀਲਡ ਪ੍ਰੋਜੈਕਟ ਨਾਲ ਲਗਾਤਾਰ ਆਪਣਾ ਵਿਸਥਾਰ ਕਰ ਰਹੀ ਹੈ।
ਸ੍ਰੀ ਸੰਜੀਵ ਅਰੋੜਾ ਨੇ ਅੱਗੇ ਦੱਸਿਆ ਕਿ ਕੰਪਨੀ ਵੱਲੋਂ ਪਾਵਰ ਸੈਮੀਕੰਡਕਟਰ ਡਿਵਾਈਸਾਂ ਦੇ ਉਤਪਾਦਨ ਵਿੱਚ ਵਾਧਾ ਕੀਤਾ ਜਾ ਰਿਹਾ ਹੈ ...
