ਪੰਜਾਬ ਨੇ ਡੇਅਰੀ ਫਾਰਮਿੰਗ ਨੂੰ ਹੁਲਾਰਾ ਦੇਣ ਲਈ 22.26 ਲੱਖ ਮਸਨੂਈ ਗਰਭਧਾਰਨ ਕਰਵਾਏ; 3.75 ਲੱਖ ਸੈਕਸਡ ਸੀਮਨ ਦੀਆਂ ਖੁਰਾਕਾਂ ਖਰੀਦੀਆਂ: ਖੁੱਡੀਆਂ
ਚੰਡੀਗੜ੍ਹ, 30 ਜੁਲਾਈ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਡੇਅਰੀ ਫਾਰਮਿੰਗ ਸੈਕਟਰ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਵਿੱਤੀ ਸਾਲ 2024-25 ਵਿੱਚ 22.26 ਲੱਖ ਮਸਨੂਈ ਗਰਭਧਾਰਨ ਕਰਵਾ ਕੇ ਮਹੱਤਵਪੂਰਨ ਪ੍ਰਗਤੀ ਹਾਸਲ ਕੀਤੀ, ਜਿਸ ਵਿੱਚ 18.50 ਲੱਖ ਸੀਮਨ ਸਟ੍ਰਾਅ (ਗਾਵਾਂ ਲਈ 6.47 ਲੱਖ ਅਤੇ ਮੱਝਾਂ ਲਈ 12.03 ਲੱਖ) ਦਾ ਉਤਪਾਦਨ ਵੀ ਕੀਤਾ ਗਿਆ।
ਅੱਜ ਇੱਥੇ ਕਿਸਾਨ ਭਵਨ ਵਿਖੇ "ਪਸ਼ੂਆਂ ਦੇ ਪਾਲਣ-ਪੋਸ਼ਣ, ਵਾਰ-ਵਾਰ ਪ੍ਰਜਨਨ ਅਤੇ ਬਿਮਾਰੀ ਦੇ ਕੰਟਰੋਲ ਲਈ ਨਵੀਨਤਾਕਾਰੀ ਪਹੁੰਚ" ਵਿਸ਼ੇ 'ਤੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਉੱਚ ਜੈਨੇਟਿਕ ਯੋਗਤਾ ਵਾਲੀਆਂ ਵੱਛੀਆਂ ਪੈਦਾ ਕਰਨ ਲਈ 3.75 ਲੱਖ ਫ੍ਰੋਜ਼ਨ ਸੈਕਸਡ ਸੀਮਨ ਖਰੀਦੇ ਗਏ ਤਾਂ ਜੋ ਅਵਾਰਾ ਪਸ਼ੂਆਂ ਦੀ ਗਿਣਤੀ ਘਟਾਉਣ ਅਤੇ ਕਿਸਾਨਾਂ ਦਾ ਕੱਟਿਆਂ ਤੇ ਵੱਛਿਆਂ ਦੇ ਪਾਲਣ-ਪੋਸ਼ਣ ਉੱਤੇ ਹੋਣ ਵਾਲੇ ਖਰਚ ਦੇ ਬੋਝ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਪਸ਼ੂ ਪਾਲਣ ਵਿਭਾਗ ਵੱਲੋਂ ਉੱਚ-ਗੁਣਵੱਤਾ ਵ...