ਪੰਜਾਬ ਪੁਲਿਸ ਨੂੰ ਨਸ਼ਿਆਂ ਵਿਰੁੱਧ ਮੁਹਿੰਮ ‘ਚ ਵੱਡੀ ਸਫਲਤਾ, ਅੰਮ੍ਰਿਤਸਰ ਵਿੱਚ 60 ਕਿਲੋ ਹੈਰੋਇਨ ਬਰਾਮਦ, 9 ਮੁਲਜ਼ਮ ਗ੍ਰਿਫ਼ਤਾਰ
ਅੰਮ੍ਰਿਤਸਰ, 30 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ ਨਸ਼ਿਆਂ ਦੀ ਤਸਕਰੀ ਖਿਲਾਫ਼ ਵੱਡੀ ਕਾਰਵਾਈ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਰਾਜਸਥਾਨ ਪੁਲਿਸ ਦੇ ਸਹਿਯੋਗ ਨਾਲ ਪਾਕਿਸਤਾਨ-ਅਧਾਰਤ ਤਸਕਰ ਤਨਵੀਰ ਸ਼ਾਹ ਅਤੇ ਕੈਨੇਡਾ-ਅਧਾਰਤ ਹੈਂਡਲਰ ਜੋਬਨ ਕਲੇਰ ਦੁਆਰਾ ਚਲਾਏ ਜਾ ਰਹੇ ਇੱਕ ਵੱਡੇ ਅੰਤਰਰਾਸ਼ਟਰੀ ਡਰੱਗ ਕਾਰਟਿਲ ਦਾ ਪਰਦਾਫਾਸ਼ ਕਰਦਿਆਂ ਰਾਜਸਥਾਨ ਦੇ ਬਾੜਮੇਰ ਵਿੱਚ ਅੰਤਰਰਾਸ਼ਟਰੀ ਸਰਹੱਦ ਦੇ ਨੇੜਿਓਂ 60.302 ਕਿਲੋ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਸ ਕਾਰਵਾਈ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਜੰਮੂ-ਕਸ਼ਮੀਰ ਤੋਂ ਤਸਕਰਾਂ ਅਤੇ ਹਵਾਲਾ ਆਪਰੇਟਰਾਂ ਸਮੇਤ ਘੱਟੋ-ਘੱਟ ਨੌਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਫੜੇ ਗਏ ਵਿਅਕਤੀਆਂ ਦੀ ਪਛਾਣ ਪਿੰਡ ਰਾਮਪੁਰਾ, ਅੰਮ੍ਰਿਤਸਰ ਦੇ ਗਗਨਦੀਪ ਸਿੰਘ ਉਰਫ਼ ਗਗਨ (23), ਪਿੰਡ ਖੁਰਮਣੀਆਂ, ਅੰਮ੍ਰਿਤਸਰ ਦੇ ਜਸ਼ਨਪ੍ਰੀਤ ਸਿ...




